1ਗੁੱਸਾ ਜਾਲਮ ਹੁੰਦਾ ਹੈ ਅਤੇ ਕ੍ਰੋਧ ਹੜ੍ਹ ਵਾਂਗ ਹੁੰਦਾ ਹੈ, ਪਰ ਈਰਖਾ ਅੱਗੇ ਕੌਣ ਖਲੋ ਸੱਕਦਾ ਹੈ।"
2ਲੁਕਵੇਂ ਪਿਆਰ ਕੀਤੇ ਜਾਣ ਨਾਲੋਂ ਤੁਹਾਨੂੰ ਮੂੰਹ ਤੇ ਝਿੜਕਿਆ ਜਾਣਾ ਬਿਹਤਰ ਹੈ।"
3ਹੋ ਸੱਕਦਾ ਦੋਸਤ ਤੁਹਾਨੂੰ ਨੁਕਸਾਨ ਪੁਚਾਉਣਾ ਚਾਹੁੰਦਾ ਹੋਵੇ, ਪਰ ਤੁਹਾਨੂੰ ਧੋਖਾ ਨਹੀਂ ਦੇਵੇਗਾ, ਜਿਹੜਾ ਵਿਅਕਤੀ ਤੁਹਾਡੀ ਚਾਪਲੂਸੀ ਕਰਦਾ ਹੋ ਸੱਕਦਾ ਤੁਹਾਨੂੰ ਪਿਆਰ ਨਾ ਕਰਦਾ ਹੋਵੇ।"
4ਜਦੋਂ ਤੁਹਾਡਾ ਢਿੱਡ ਭਰਿਆ ਹੁੰਦਾ ਤੁਸੀਂ ਸ਼ਹਿਦ ਖਾਣਾ ਵੀ ਪਸੰਦ ਨਹੀਂ ਕਰੋਂਗੇ ਪਰ ਕੌੜੀਆਂ ਚੀਜ਼ਾਂ ਵੀ ਸੁਆਦੀ ਲਗਦੀਆਂ ਹਨ ਜਦੋਂ ਤੁਸੀਂ ਭੁੱਖੇ ਹੁੰਦੇ ਹੋ।"
5ਜਿਹੜਾ ਬੰਦਾ ਆਪਣਾ ਘਰ ਛੱਡ ਦਿੰਦਾ ਅਤੇ ਇੱਧਰ-ਉਧੱਰ ਘੁੰਮਦਾ ਰਹਿੰਦਾ, ਉਹ ਚਿੜੀ ਵਰਗਾ ਹੈ ਜੋ ਆਪਣਾ ਆਲ੍ਹਣਾ ਤਿਆਗ ਦਿੰਦੀ ਹੈ।"

6ਅਤਰ ਅਤੇ ਖੁਸ਼ਬੂਦਾਰ ਧੂਫ਼ ਤੁਹਾਡੇ ਦਿਲ ਨੂੰ ਪ੍ਰਸੰਨ ਕਰਦੇ ਹਨ, ਪਰ ਦੋਸਤੀ ਦੀ ਮਿਠਾਸ ਸੱਚੀ ਸਲਾਹ ਤੋਂ ਉਤਪੰਨ ਹੁੰਦੀ ਹੈ।"
7ਆਪਣੇ ਅਤੇ ਆਪਣੇ ਪਿਤਾ ਦੇ ਮਿੱਤਰਾਂ ਨੂੰ ਕਦੇ ਨਾ ਵਿਸਾਰੋ। ਅਤੇ ਜੇ ਤੁਸੀਂ ਮੁਸੀਬਤ ਵਿੱਚ ਹੋ ਤਾਂ ਸਹਾਇਤਾ ਲਈ ਆਪਣੇ ਦੂਰ ਵੱਸਦੇ ਭਰਾ ਪਾਸ ਨਾ ਜਾਓ। ਹੱਥ ਜਿੰਨਾ ਦੂਰ ਗੁਆਂਢੀ, ਦੂਰ ਦੁਰਾਡੇ ਦੇ ਭਰਾ ਨਾਲੋਂ, ਬਿਹਤਰ ਹੈ।"
8ਮੇਰੇ ਬੇਟੇ, ਸਿਆਣੇ ਬਣੋ। ਇਸ ਨਾਲ ਮੈਨੂੰ ਖੁਸ਼ੀ ਮਿਲੇਗੀ। ਫ਼ੇਰ ਮੈਂ ਹਰ ਕਿਸੇ ਨੂੰ ਜਵਾਬ ਦੇ ਸੱਕਾਂਗਾ ਜੋ ਮੈਨੂੰ ਤਿਰਸੱਕਾਰਦਾ ਹੈ। ਮੈਂ ਉਪਯੁਕਤ ਜਵਾਬ ਦੇ ਸੱਕਦਾ ਹਾਂ।"
9ਇੱਕ ਸਿਆਣਾ ਆਦਮੀ ਮੁਸੀਬਤ ਨੂੰ ਵੇਖ ਕੇ ਇਸ ਤੋਂ ਪਰ੍ਹਾਂ ਹੋ ਜਾਂਦਾ, ਪਰ ਉਹ ਜਿਹੜੇ ਆਮ ਹੁੰਦੇ ਹਨ ਇਸਤੇ ਚੱਲ ਕੇ ਸੱਟ ਖਾਂਦੇ ਹਨ।"
10ਉਸ ਬੰਦੇ ਦਾ ਲਬਾਦਾ ਲੈ ਲਵੋ ਜੋ ਅਨਜਾਣੇ ਵਿਅਕਤੀ ਦੇ ਕਰਜੇ ਦੀ ਜਿੰਮੇਦਾਰੀ ਲੈਂਦਾ, ਪ੍ਰਪੱਕ ਕਰੋ ਕਿ ਤੁਸੀਂ ਉਸ ਵਿਅਕਤੀ ਤੋਂ ਕੁਝ ਗਿਰਵੀ ਰੱਖਵਾ ਲੈਂਦੇ ਹੋ ਜੋ ਅਨਜਾਣੀ ਔਰਤ ਦੀ ਜਿੰਮੇਦਾਰੀ ਚੁੱਕਦਾ।"

11ਜੇਕਰ ਕੋਈ ਸੁਵਖਤੇ ਹੀ ਉੱਚੀ-ਉੱਚੀ ਆਪਣੇ ਗੁਆਂਢੀ ਦੀ ਉਸਤਤ ਕਰਦਾ, ਇਹ ਉਸ ਲਈ ਇੰਝ ਕਰਾਰ ਦਿੱਤਾ ਜਾਵੇਗਾ ਜਿਵੇਂ ਉਹ ਉਸ ਨੂੰ ਸਰਾਪ ਰਿਹਾ ਹੋਵੇ।"
12ਉਹ ਪਤਨੀ ਜਿਹੜੀ ਹਮੇਸ਼ਾ ਲੜਾਈ ਝਗੜਾ ਕਰਨਾ ਪਸੰਦ ਕਰਦੀ ਹੈ ਉਸ ਪਾਣੀ ਵਰਗੀ ਹੈ ਜਿਹੜਾ ਬਰਸਾਤ ਦੇ ਦਿਨਾਂ ਵਿੱਚ ਟਪਕਣ ਤੋਂ ਨਹੀਂ ਹਟਦਾ।"
13ਉਸ ਨੂੰ ਰੋਕਣਾ ਓਨਾ ਹੀ ਔਖਾ ਜਿੰਨਾ ਹਵਾ ਨੂੰ ਵਗਣੋ ਰੋਕਣਾ ਜਾਂ ਤੇਲ ਨੂੰ ਹੱਥ ਵਿੱਚ ਫ਼ੜਨਾ।"
14ਲੋਕੀ ਲੋਹੇ ਦੀਆਂ ਛੜਾਂ ਨਾਲ ਚਾਕੂ ਤੇਜ਼ ਕਰਦੇ ਹਨ। ਇਸੇ ਤਰ੍ਹਾਂ ਲੋਕ ਇੱਕ ਦੂਸਰੇ ਕੋਲੋਂ ਸਿਖਦੇ ਹਨ, ਇੱਕ ਦੂਸਰੇ ਨੂੰ ਤੇਜ਼ ਕਰਦੇ ਹੋਏ।"
15ਜਿਹੜਾ ਬੰਦਾ ਅੰਜੀਰ ਦੇ ਰੁੱਖ ਦੀ ਦੇਖਭਾਲ ਕਰਦਾ ਹੈ ਉਹ ਉਸ ਦੇ ਫ਼ਲਾਂ ਨੂੰ ਵੀ ਮਾਣੇਗਾ। ਇਸੇ ਤਰ੍ਹਾਂ ਹੀ, ਜਿਹੜਾ ਬੰਦਾ ਆਪਣੇ ਸੁਆਮੀ ਦੀ ਕਾਮਨਾਵਾਂ ਨੂੰ ਸੁਰੱਖਿਤ ਕਰਦਾ ਹੈ, ਇੱਜ਼ਤ ਹਾਸਿਲ ਕਰੇਗਾ।"

16ਜਿਵੇਂ ਪਾਣੀ ਆਦਮੀ ਦੇ ਚਿਹਰੇ ਨੂੰ ਪ੍ਰਤਿਰੂਪ ਵਿਖਾਉਂਦਾ, ਇੰਝ ਹੀ ਦਿਲ ਆਦਮੀ ਦੇ ਚਰਿਤ੍ਰ ਨੂੰ ਪ੍ਰਤਿਰੂਪ ਵਿਖਾਉਂਦਾ ਹੈ।"
17ਲੋਕ ਤਾਂ ਬਸ ਕਬਰ ਵਰਗੇ ਹਨ। ਮੌਤ ਦਾ ਸਥਾਨ ਅਤੇ ਤਬਾਹੀ ਹਮੇਸ਼ਾ ਇਨ੍ਹਾਂ ਗੱਲਾਂ ਨੂੰ ਹੋਰ ਵੱਧੇਰੇ ਲੋਚਦੇ ਹਨ।"
18ਲੋਕੀ ਸੋਨੇ ਅਤੇ ਚਾਂਦੀ ਨੂੰ ਸ਼ੁੱਧ ਕਰਨ ਲਈ ਅੱਗ ਦੀ ਵਰਤੋਂ ਕਰਦੇ ਹਨ। ਇਸੇ ਤਰ੍ਹਾਂ ਬੰਦੇ ਦੀ ਪਰੱਖ ਲੋਕਾਂ ਵੱਲੋਂ ਮਿਲੀ ਉਸਤਤ ਨਾਲ ਹੁੰਦੀ ਹੈ।"
19ਤੁਸੀਂ ਕਿਸੇ ਮੂਰਖ ਨੂੰ ਪੀਹ ਸੱਕਦੇ ਹੋ, ਉਸ ਨੂੰ ਇੰਝ ਪੀਹ ਸੱਕਦੇ ਹੋ ਜਿਵੇਂ ਤੁਸੀਂ ਘੋਟਣੇ ਨਾਲ ਕਣਕ ਨੂੰ ਪੀਂਹਦੇ ਹੋ, ਪਰ ਤੁਸੀਂ ਉਸ ਵਿੱਚੋਂ ਉਸ ਦੀ ਮੂਰੱਖਤਾ ਕੱਢਣ ਵਿੱਚ ਸਫ਼ਲ ਨਹੀਂ ਹੋਵੋਂਗੇ।"
20ਪ੍ਰਪਕ ਕਰੋ ਕਿ ਤੁਸੀਂ ਆਪਣੀਆਂ ਭੇਡਾਂ ਦੀ ਹਾਲਤ ਬਾਰੇ ਜਾਣਦੇ ਹੋ, ਅਤੇ ਪਸ਼ੂਆ ਵੱਲ ਖਾਸ ਧਿਆਨ ਦਿਓ।"

21ਦੌਲਤ ਹਮੇਸ਼ਾ ਨਹੀਂ ਰਹਿੰਦੀ। ਇਸੇ ਤਰ੍ਹਾਂ ਹੀ ਤਾਜ ਇੱਕ ਪੀੜੀ ਤੋਂ ਅਗਲੀ ਪੀੜੀ ਤਾਈਂ ਨਹੀਂ ਜਾਂਦਾ।"
22ਜਦੋਂ ਤੁਸੀਂ ਸੁੱਕਾ ਘਾਹ ਇੱਕਤ੍ਰ ਕਰ ਲੈਂਦੇ ਹੋ ਅਤੇ ਤਦ ਤਾਜਾ ਘਾਹ ਪ੍ਰਗਟਦਾ ਹੈ ਅਤੇ ਤੁਸੀਂ ਫ਼ੇਰ ਤੋਂ ਪਹਾੜੀਆਂ ਤੋਂ ਘਾਹ ਇੱਕਤ੍ਰ ਕਰਦੇ ਹੋ।"
23ਫ਼ੇਰ ਤੁਹਾਡੇ ਲੇਲਿਆਂ ਦੀ ਉੱਨ ਤੁਹਾਨੂੰ ਕੱਪੜੇ ਪ੍ਰਦਾਨ ਕਰੇਗੀ ਅਤੇ ਤੁਸੀਂ ਬੱਕਰੀਆਂ ਵੇਚਕੇ ਜ਼ਮੀਨ ਖਰੀਦ ਸੱਕਦੇ ਹੋ।"
24ਤੁਹਾਡੇ ਅਤੇ ਤੁਹਾਡੇ ਪਰਿਵਾਰ ਲਈ ਪੀਣ ਵਾਸਤੇ ਬੱਕਰੀ ਦਾ ਕਾਫ਼ੀ ਦੁੱਧ ਹੋਵੇਗਾ। ਇਹ ਤੁਹਾਡੀਆਂ ਨੌਕਰਾਣੀਆਂ ਨੂੰ ਸਿਹਤਮੰਦ ਬਣਾਵੇਗਾ।"
25ਦੁਸ਼ਟ ਵਿਅਕਤੀ ਭੱਜ ਜਾਂਦੇ ਹਨ ਭਾਵੇਂ ਕੋਈ ਵੀ ਉਨ੍ਹਾਂ ਦੇ ਪਿੱਛੇ ਨਾ ਲੱਗਿਆ ਹੋਵੇ, ਪਰ ਧਰਮੀ ਲੋਕ ਸ਼ੇਰ ਵਾਂਗ ਹੌਸਲੇਮੰਦ ਹੁੰਦੇ ਹਨ।"

26ਜਦੋਂ ਦੇਸ਼ ਵਿੱਚ ਕਾਨੂੰਨ ਹੀਣ ਹੋ ਜਾਵੇ, ਇਸ ਦੇ ਸ਼ਾਸ਼ਕ ਬਹੁਤ ਜਲਦੀ ਬਦਲ ਜਾਂਦੇ ਹਨ। ਪਰ ਜਿਹੜਾ ਵਿਅਕਤੀ ਜੋ ਗੱਲਾਂ ਨੂੰ ਸਮਝਦਾ ਅਤੇ ਸੂਝਵਾਨ ਹੁੰਦਾ, ਇੱਕ ਅੱਡੋਲ ਸਰਕਾਰ ਦੀ ਅਗਵਾਈ ਕਰਦਾ ਹੈ।"
27ਜਿਹੜਾ ਗਰੀਬ ਲੋਕਾਂ ਤੇ ਜ਼ੁਲਮ ਕਰਦਾ, ਉਸ ਸਖਤ ਬਾਰਿਸ਼ ਵਰਗਾ ਹੈ ਜਿਹੜੀ ਫ਼ਸਲਾਂ ਨੂੰ ਤਬਾਹ ਕਰ ਦਿੰਦੀ ਹੈ।"
28ਜਿਹੜੇ ਲੋਕ ਬਿਵਸਥਾ ਨੂੰ ਪ੍ਰਵਾਨ ਨਹੀਂ ਕਰਦੇ, ਬਦ ਲੋਕਾਂ ਦੀ ਉਸਤਤ ਕਰਦੇ ਹਨ ਪਰ ਜਿਹੜੇ ਬਿਵਸਥਾ ਨੂੰ ਰੱਖਦੇ ਹਨ ਉਨ੍ਹਾਂ ਤੇ ਜ਼ੁਲਮ ਕਰਦੇ ਹਨ।"
29ਬੁਰੇ ਬੰਦੇ ਨਿਰਪੱਖਤਾ ਨੂੰ ਨਹੀਂ ਸਮਝਦੇ। ਪਰ ਜਿਹੜੇ ਬੰਦੇ ਯਹੋਵਾਹ ਨੂੰ ਪਿਆਰ ਕਰਦੇ ਹਨ ਉਹ ਇਸ ਨੂੰ ਸਮਝਦੇ ਹਨ।"
You have read Proverbs 19
29 verses