Lumina
Proverbs

Wisdom Brings Security

Proverbs 2·Punjabi Bible

1ਯਹੋਵਾਹ ਦੀ ਅਸੀਸ, ਇਹੀ ਹੈ ਜੋ ਕਿਸੇ ਨੂੰ ਅਮੀਰ ਬਣਾਉਂਦੀ ਹੈ ਅਤੇ ਇਸ ਨਾਲ ਕੋਈ ਕਸ਼ਟ ਨਹੀਂ ਝੱਲਣਾ ਪੈਂਦਾ।"

2ਮੂਰਖ ਬੰਦਾ ਗ਼ਲਤ ਕੰਮ ਕਰਕੇ ਖੁਸ਼ ਹੁੰਦਾ ਹੈ। ਪਰ ਸਮਝਦਾਰ ਆਦਮੀ ਸਿਆਣਪ ਤੋਂ ਪ੍ਰਸੰਨਤਾ ਪਾਉਂਦਾ ਹੈ।"

3ਜਿਸ ਚੀਜ਼ ਤੋਂ ਇੱਕ ਦੁਸ਼ਟ ਵਿਅਕਤੀ ਭੈ ਖਾਂਦਾ ਹੈ, ਉਹ ਉਸੇ ਉਤੇ ਆ ਜਾਂਦਾ ਹੈ। ਪਰ ਇੱਕ ਧਰਮੀ ਵਿਅਕਤੀ ਦੀਆਂ ਇੱਛਾਵਾਂ ਪੂਰੀਆਂ ਕੀਤੀਆਂ ਜਾਣਗੀਆਂ।"

4ਦੁਸ਼ਟ ਆਦਮੀ ਅਚਾਨਕ ਆਲੋਪ ਹੋ ਜਾਣਗੇ ਜਿਵੇਂ ਕਿ ਹਨੇਰੀ ਦੁਆਰਾ ਉਡਾਏ ਗਏ ਹੋਣ, ਪਰ ਇੱਕ ਧਰਮੀ ਆਦਮੀ ਹਮੇਸ਼ਾ ਲਈ ਖੜ੍ਹਾ ਰਹੇਗਾ।"

5ਕਦੇ ਵੀ ਸੁਸਤ ਬੰਦੇ ਕੋਲੋਂ ਆਪਣਾ ਕੰਮ ਨਾ ਕਰਾਓ, ਕਿਉਂ ਕਿ ਉਹ ਤੁਹਾਨੂੰ ਤੁਹਾਡੇ ਮੂੰਹ ਵਿੱਚ ਸਿਰਕੇ ਵਾਂਗ ਜਾਂ ਅੱਖਾਂ ਵਿੱਚ ਧੂੰਆਂ ਪੈ ਜਾਣ ਵਾਂਗ, ਖਿਝਾਵੇਗਾ।"

Proverbs 2 illustration - Proverbs Chapter 2

6ਯਾਹੋਵਾਹ ਲਈ ਇੱਜ਼ਤ ਜੀਵਨ ਵੱਧਾਉਂਦੀ ਹੈ, ਪਰ ਦੁਸ਼ਟ ਵਿਅਕਤੀ ਦੇ ਜੀਵਨ ਦੇ ਵਰ੍ਹੇ ਘਟਾ ਦਿੱਤੇ ਜਾਂਦੇ ਹਨ।"

7ਧਰਮੀ ਬੰਦੇ ਦੀ ਆਸ ਖੁਸ਼ੀ ਲਿਆਉਂਦੀ ਹੈ। ਪਰ ਦੁਸ਼ਟ ਲੋਕਾਂ ਦੀਆਂ ਆਸਾਂ ਬਰਬਾਦ ਕੀਤੀਆਂ ਜਾਣਗੀਆਂ।"

8ਇੱਕ ਇਮਾਨਦਾਰ ਆਦਮੀ ਲਈ, ਯਹੋਵਾਹ ਦਾ ਰਸਤਾ ਸ਼ਰਣ ਹੈ ਪਰ ਉਨ੍ਹਾਂ ਲਈ ਜੋ ਬਦੀ ਕਰਦੇ ਹਨ, ਇਹ ਤਬਾਹੀ ਹੈ।"

9ਇੱਕ ਧਰਮੀ ਆਦਮੀ ਨੂੰ ਕਦੇ ਵੀ ਉਜਾੜਿਆ ਨਹੀਂ ਜਾਵੇਗਾ ਪਰ ਦੁਸ਼ਟ ਲੋਕਾਂ ਨੂੰ ਧਰਤੀ ਉੱਤੇ ਨਹੀਂ ਰਹਿਣ ਦਿੱਤਾ ਜਾਵੇਗਾ।"

10ਧਰਮੀ ਬੰਦੇ ਦਾ ਮੂੰਹ ਸਿਆਣਪ ਪੈਦਾ ਕਰਦਾ ਹੈ ਪਰ ਜਿਹੜੀ ਜੁਬਾਨ, ਬਗ਼ਾਵਤ ਲਈ ਬੋਲਦੀ ਹੈ ਕੱਟ ਦਿੱਤੀ ਜਾਵੇਗੀ।"

Proverbs 2 illustration - Proverbs Chapter 2

11ਇੱਕ ਧਰਮੀ ਵਿਅਕਤੀ ਦੇ ਬੁਲ੍ਹ ਜਾਣਦੇ ਹਨ ਕਿ ਕੀ ਮੰਜੂਰਸ਼ੁਦਾ ਹੈ, ਪਰ ਇੱਕ ਦੁਸ਼ਟ ਵਿਅਕਤੀ ਬਗ਼ਾਵਤ ਲਈ ਬੋਲਦਾ ਹੈ।"

12ਯਹੋਵਾਹ ਝੂਠੇ ਤੋਲਾਂ ਨੂੰ ਨਫ਼ਰਤ ਕਰਦਾ, ਪਰ ਸੱਚੇ ਤੋਂਲਾਂ ਵਿੱਚ ਪ੍ਰਸੰਨ ਹੁੰਦਾ ਹੈ।"

13ਹੰਕਾਰ ਨਾਲ ਬੇਇੱਜ਼ਤੀ ਆਉਂਦੀ ਹੈ, ਪਰ ਉਨ੍ਹਾਂ ਲੋਕਾਂ ਨਾਲ ਸਿਆਣਪ ਆਉਂਦੀ ਹੈ ਜਿਹੜੇ ਨਿਮ੍ਰ ਹਨ।"

14ਇਮਾਨਦਾਰ ਲੋਕਾਂ ਦੀ ਇਮਾਨਦਾਰੀ ਉਨ੍ਹਾਂ ਦਾ ਮਾਰਗ ਦਰਸ਼ਨ ਕਰਦੀ ਹੈ, ਪਰ ਧੋਖੇਬਾਜ਼ਾਂ ਦੀ ਘ੍ਰਿਣਾ ਉਨ੍ਹਾਂ ਨੂੰ ਤਬਾਹ ਕਰ ਦਿੰਦੀ ਹੈ।"

15ਜਦੋਂ ਪਰਮੇਸ਼ੁਰ ਲੋਕਾਂ ਦਾ ਨਿਆਂ ਕਰਦਾ ਹੈ, ਦੌਲਤ ਦਾ ਕੋਈ ਮੁੱਲ ਨਹੀਂ ਹੁੰਦਾ। ਪਰ ਨੇਕੀ ਤੁਹਾਨੂੰ ਮੌਤ ਤੋਂ ਬਚਾਉਂਦੀ ਹੈ।"

Proverbs 2 illustration - Proverbs Chapter 2

16ਇਮਾਨਦਾਰ ਲੋਕਾਂ ਦੀ ਨੇਕੀ ਉਨ੍ਹਾਂ ਦੇ ਰਾਹਾਂ ਨੂੰ ਸਫਲ ਬਣਾਉਂਦੀ ਹੈ, ਪਰ ਇੱਕ ਦੁਸ਼ਟ ਆਦਮੀ ਦੀ ਦੁਸ਼ਟਤਾ ਉਸ ਦੇ ਪਤਨ ਦਾ ਕਾਰਣ ਬਣਦੀ ਹੈ।"

17ਨੇਕੀ ਇਮਾਨਦਾਰ ਲੋਕਾਂ ਨੂੰ ਬਚਾਉਂਦੀ ਹੈ। ਪਰ ਕਪਟੀ ਲੋਕ ਆਪਣੀਆਂ ਖੁਦ ਦੀਆਂ ਵਿਉਂਤਾਂ ਕਾਰਣ ਹੀ ਫ਼ਸ ਜਾਂਦੇ ਹਨ।"

18ਜਦੋਂ ਕੋਈ ਦੁਸ਼ਟ ਆਦਮੀ ਮਰਦਾ ਹੈ, ਉਸ ਨੂੰ ਕੋਈ ਉਮੀਦ ਨਹੀਂ ਹੁੰਦੀ, ਜੋ ਉਮੀਦਾਂ ਉਸ ਨੂੰ ਆਪਣੀ ਸ਼ਕਤੀ ਉੱਤੇ ਸਨ ਬੇਕਾਰ ਹਨ।"

19ਨੇਕ ਬੰਦਾ ਮੁਸੀਬਤਾਂ ਤੋਂ ਬਚ ਜਾਂਦਾ ਹੈ ਤੇ ਉਹ ਮੁਸੀਬਤਾਂ ਇਸਦੀ ਬਜਾਇ ਕਿਸੇ ਦੁਸ਼ਟ ਆਦਮੀ ਤੇ ਆ ਪੈਣਗੀਆਂ।"

20ਇੱਕ ਕਪਟੀ ਵਿਅਕਤੀ ਆਪਣੀਆਂ ਗੱਲਾਂ ਨਾਲ ਆਪਣੇ ਗੁਆਢੀ ਨੂੰ ਤਬਾਹ ਕਰ ਦਿੰਦਾ ਹੈ ਪਰ ਧਰਮੀ ਲੋਕ ਆਪਣੀ ਸਮਝਦਾਰੀ ਦੁਆਰਾ ਬਚ ਨਿਕਲਦੇ ਹਨ।"

Proverbs 2 illustration - Proverbs Chapter 2

21ਇੱਕ ਧਰਮੀ ਵਿਅਕਤੀ ਦੀ ਸਫਲਤਾ ਪੂਰੇ ਸ਼ਹਿਰ ਨੂੰ ਖੁਸ਼ ਕਰ ਦਿੰਦੀ ਹੈ, ਪਰ ਉੱਥੇ ਬੇਅੰਤ ਆਨੰਦ ਮਾਣ ਹੁੰਦਾ ਜਦੋਂ ਕਿਸੇ ਦੁਸ਼ਟ ਦਾ ਵਿਨਾਸ਼ ਹੁੰਦਾ ਹੈ।"

22ਜਦੋਂ ਨੇਕ ਵਿਅਕਤੀ ਨੂੰ ਅਸੀਸ ਮਿਲਦੀ ਹੈ, ਪੂਰੇ ਸ਼ਹਿਰ ਨੂੰ ਫ਼ਾਇਦਾ ਹੁੰਦਾ ਹੈ ਪਰ ਦੁਸ਼ਟ ਲੋਕਾਂ ਦੀਆਂ ਗੱਲਾਂ ਇਸ ਨੂੰ ਹੇਠਾਂ ਲਾਹ ਦਿੰਦੀਆਂ ਹਨ।"

Chapter Complete

You have read Proverbs 2

22 verses