Lumina
Proverbs

The Excellence of Wisdom

Proverbs 20·Punjabi Bible

1ਜਿਹੜਾ ਗਰੀਬ, ਇਮਾਨਦਾਰੀ ਨਾਲ ਜਿਉਂਦਾ ਹੈ ਉਸ ਅਮੀਰ ਆਦਮੀ ਨਾਲੋਂ ਬਿਹਤਰ ਹੈ ਜਿਸਦੇ ਰਾਹ ਟੇਢੇ-ਮੇਢੇ ਹੁੰਦੇ ਹਨ।"

2ਸੂਝਵਾਨ ਪੁੱਤਰ ਨੇਮ ਤੇ ਚੱਲਦਾ ਹੈ ਪਰ ਉਹ ਜਿਹੜਾ ਬੇਕਾਰ ਲੋਕਾਂ ਦਾ ਸੰਗ ਕਰਦਾ, ਆਪਣੇ ਪਿਉ ਨੂੰ ਬੇਇੱਜ਼ਤ ਕਰਦਾ ਹੈ।"

3ਜੇ ਤੁਸੀਂ ਗਰੀਬ ਲੋਕਾਂ ਨਾਲ ਧੋਖਾ ਕਰਕੇ ਅਮੀਰ ਹੁੰਦੇ ਹੋ ਅਤੇ ਉਨ੍ਹਾਂ ਪਾਸੋਂ ਵਿਆਜ ਦੀ ਉੱਚੀ ਦਰ ਵਸੂਲ ਕਰਦੇ ਹੋ ਤਾਂ ਤੁਸੀਂ ਆਪਣੀ ਦੌਲਤ ਗੁਆ ਬੈਠੋਗੇ। ਇਹ ਉਸ ਦੂਸਰੇ ਬੰਦੇ ਕੋਲ ਚਲੀ ਜਾਵੇਗੀ ਜਿਹੜਾ ਉਨ੍ਹਾਂ ਉੱਤੇ ਮਿਹਰਬਾਨ ਹੁੰਦਾ ਹੈ।"

4ਜਿਹੜਾ ਵਿਅਕਤੀ ਨੇਮ ਤੋਂ ਹਟ ਜਾਂਦਾ, ਉਸ ਦੀਆਂ ਪ੍ਰਾਰਥਾਨਵਾਂ ਵੀ ਪਰਮੇਸ਼ੁਰ ਲਈ ਘ੍ਰਿਣਿਤ ਹਨ।"

5ਜਿਹੜਾ ਵਿਅਕਤੀ ਇਮਾਨਦਾਰ ਲੋਕਾਂ ਨੂੰ ਕੁਰਾਹੇ ਪਾਉਂਦਾ ਹੈ ਆਪਣੇ ਹੀ ਜਾਲ ਵਿੱਚ ਫ਼ਸ ਜਾਂਦਾ ਹੈ। ਪਰ ਜਿਸ ਵਿਅਕਤੀ ਵਿੱਚ ਕੋਈ ਦੋਸ਼ ਨਹੀਂ, ਚੰਗਾ ਵਿਰਸਾ ਪ੍ਰਾਪਤ ਕਰੇਗਾ।"

Proverbs 20 illustration - Proverbs Chapter 20

6ਅਮੀਰ ਆਦਮੀ ਆਪਣੀ ਨਿਗਾਹ ਵਿੱਚ ਸਿਆਣਾ ਹੋ ਸੱਕਦਾ, ਪਰ ਗਰੀਬ ਜੋ ਕਿ ਸਿਆਣਾ ਹੋਵੇ ਸਿੱਧਾ ਉਸ ਰਾਹੀਂ ਵੇਖ ਸੱਕਦਾ ਹੈ।"

7ਜਦੋਂ ਧਰਮੀ ਲੋਕ ਜਿੱਤਦੇ ਹਨ ਤਾਂ ਹਰ ਕੋਈ ਪ੍ਰਸੰਨ ਹੁੰਦਾ ਹੈ। ਪਰ ਜਦੋਂ ਦੁਸ਼ਟ ਲੋਕਾਂ ਨੂੰ ਸ਼ਕਤੀ ਮਿਲਦੀ ਹੈ ਹਰ ਕੋਈ ਛੁਪਣਗਾਹਾਂ ਵਿੱਚ ਚੱਲਿਆ ਜਾਂਦਾ ਹੈ।"

8ਜਿਹੜਾ ਬੰਦਾ ਆਪਣੇ ਪਾਪਾਂ ਨੂੰ ਛੁਪਾਉਣ ਦੀ ਕੋਸ਼ਿਸ਼ ਕਰੇ, ਉੱਨਤੀ ਨਹੀਂ ਕਰਦਾ, ਪਰ ਜਿਹੜਾ ਆਪਣੇ ਪਾਪਾਂ ਨੂੰ ਕਬੂਲਦਾ ਅਤੇ ਤਿਆਗਦਾ ਹੈ ਮਿਹਰ ਪ੍ਰਾਪਤ ਕਰਦਾ ਹੈ।"

9ਜਿਹੜਾ ਵਿਅਕਤੀ ਹਮੇਸ਼ਾ ਇੱਜਤਦਾਰ ਰਹਿੰਦਾ ਹੈ ਧੰਨ ਹੈ, ਪਰ ਜਿਹੜਾ ਵਿਅਕਤੀ ਆਪਣੇ ਦਿਲ ਨੂੰ ਕਠੋਰ ਬਣਾ ਲੈਂਦਾ ਮੁਸੀਬਤਾਂ ਦਾ ਸਾਹਮਣਾ ਕਰਦਾ।"

10ਇੱਕ ਦੁਸ਼ਟ ਵਿਅਕਤੀ ਦਾ ਗਰੀਬ ਕੌਮ ਤੇ ਰਾਜ ਕਰਨਾ, ਗਰਜਦੇ ਸ਼ੇਰ ਜਾਂ ਹਮਲਾ ਕਰਨ ਵਾਲੇ ਰਿੱਛ ਵਾਂਗ ਹੁੰਦਾ ਹੈ।"

Proverbs 20 illustration - Proverbs Chapter 20

11ਜਿਸ ਸ਼ਾਸਕ ਕੋਲ ਸਮਝਦਾਰੀ ਨਹੀਂ ਹੁੰਦੀ ਉਹ ਅੱਤਿਆਚਰੀ ਹੁੰਦਾ ਹੈ, ਪਰ ਜਿਹੜਾ ਸ਼ਾਸਕ ਦੌਲਤ ਬਦ-ਕਰਮਾਂ ਰਾਹੀ ਕਮਾਈ ਨੂੰ ਨਫ਼ਰਤ ਕਰਦਾ ਹੈ, ਬਹੁਤ ਚਿਰ ਸ਼ਾਸਨ ਕਰਦਾ ਹੈ।"

12ਜਿਹੜਾ ਵਿਅਕਤੀ, ਕਤਲ ਕਰਨ ਕਾਰਣ ਕਸ਼ਟ ਝੱਲਦਾ ਹੈ ਮਰਨ ਤੀਕ ਸ਼ਾਂਤੀ ਪ੍ਰਾਪਤ ਨਹੀਂ ਕਰੇਗਾ। ਅਜਿਹੇ ਵਿਅਕਤੀ ਦੀ ਮਦਦ ਨਾ ਕਰੋ।"

13ਜਿਹੜਾ ਵਿਅਕਤੀ ਇਮਾਨਦਾਰੀ ਨਾਲ ਜਿਉਂਦਾ ਹੈ ਉਹ ਸੁਰੱਖਿਅਤ ਹੈ। ਪਰ ਜਿਨ੍ਹਾਂ ਲੋਕਾਂ ਦੇ ਰਾਹ ਟੇਢੇ-ਮੇਢੇ ਹੁੰਦੇ ਹਨ ਉਹ ਅਚਾਨਕ ਡਿੱਗ ਪੈਣਗੇ।"

14ਜਿਹੜਾ ਵਿਅਕਤੀ ਆਪਣੀ ਜ਼ਮੀਨ ਤੇ ਕੰਮ ਕਰੇ ਆਪਣੀ ਮਜ਼ਦੂਰੀ ਦਾ ਫਲ ਪ੍ਰਾਪਤ ਕਰੇਗਾ, ਪਰ ਜਿਹੜਾ ਵਿਅਕਤੀ ਵਿਅਰਥ ਸੱਕੀਮਾਂ ਪਿੱਛੇ ਭੱਜੇ ਉਹ ਗਰੀਬ ਹੀ ਰਹੇਗਾ।"

15ਇੱਕ ਇਮਾਨਦਾਰ ਆਦਮੀ ਸੱਚਮੁੱਚ ਧੰਨ ਹੈ, ਪਰ ਜਿਹੜਾ ਅਮੀਰ ਬਨਣ ਲਈ ਬਹੁਤ ਜਲਦੀ ਕਰੇ, ਸਜ਼ਾ ਤੋਂ ਬਚ ਨਹੀਂ ਪਾਵੇਗਾ।"

Proverbs 20 illustration - Proverbs Chapter 20

16ਪੱਖਪਾਤ ਕਰਨਾ ਚੰਗੀ ਗੱਲ ਨਹੀਂ, ਪਰ ਰੋਟੀ ਦੇ ਇੱਕ ਟੁਕੜੇ ਖਾਤਰ ਆਦਮੀ ਉਹ ਕਰੇਗਾ ਜੋ ਗ਼ਲਤ ਹੈ।"

17ਇੱਕ ਕਿਰਸੀ ਹਮੇਸ਼ਾ ਦੌਲਤ ਸਮੇਟਣ ਬਾਰੇ ਸੋਚਦਾ, ਪਰ ਇਹ ਨਹੀਂ ਜਾਣਦਾ ਕਿ ਗਰੀਬੀ ਉਸਦਾ ਇੰਤਜ਼ਾਰ ਕਰ ਰਹੀ ਹੈ।"

18ਜਿਹੜਾ ਵਿਅਕਤੀ ਦੂਸਰੇ ਨੂੰ ਝਿੜਕਦਾ ਹੈ ਉਸ ਨੂੰ ਉਸ ਨਾਲੋਂ ਵੱਧੇਰੇ ਪਿਆਰ ਕੀਤਾ ਜਾਵੇਗਾ ਜੋ ਉਸ ਲਈ ਉੱਕੀਆਂ ਫੜ੍ਹਾਂ ਮਾਰਦਾ ਹੈ।"

19ਉਹ ਜੋ ਆਪਣੇ ਮਾਪਿਆਂ ਤੋਂ ਵੀ ਚੁਰਾਉਂਦਾ ਅਤੇ ਆਖਦਾ, “ਇਸ ਵਿੱਚ ਕੁਝ ਵੀ ਗ਼ਲਤ ਨਹੀਂ!” ਉਸ ਵਿਅਕਤੀ ਦਾ ਸਾਂਝੀਦਾਰ ਹੁੰਦਾ ਹੈ ਜੋ ਤਬਾਹੀ ਦਾ ਕਾਰਣ ਬਣਦਾ ਹੈ।"

20ਲਾਲਚੀ ਆਦਮੀ ਦਲੀਲਬਾਜ਼ੀ ਕਰਦਾ ਹੈ ਪਰ ਜਿਹੜਾ ਬੰਦਾ ਯਹੋਵਾਹ ਉੱਤੇ ਭਰੋਸਾ ਰੱਖਣਾ, ਉੱਨਤੀ ਕਰੇਗਾ।"

Proverbs 20 illustration - Proverbs Chapter 20

21ਜਿਹੜਾ ਆਦਮੀ ਆਪਣੇ-ਆਪ ਵਿੱਚ ਭਰੋਸਾ ਰੱਖਦਾ ਹੈ ਮੂਰਖ ਹੈ, ਪਰ ਜਿਹੜਾ ਆਦਮੀ ਸਿਆਣਪਤਾ ਅਨੁਸਾਰ ਰਹਿੰਦਾ ਹੈ, ਸੁਰੱਖਿਅਤ ਹੈ।"

22ਜੇ ਕੋਈ ਬੰਦਾ ਗਰੀਬਾਂ ਨੂੰ ਦਾਨ ਦਿੰਦਾ ਹੈ ਤਾਂ ਉਹ ਆਪਣੀ ਜ਼ਰੂਰਤ ਦੀ ਹਰ ਚੀਜ਼ ਪ੍ਰਾਪਤ ਕਰ ਲਵੇਗਾ। ਪਰ ਜੇ ਕੋਈ ਬੰਦਾ ਗਰੀਬਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਕਰਦਾ ਹੈ, ਤਾਂ ਉਸ ਨੂੰ ਬਹੁਤ ਮੁਸੀਬਤਾਂ ਮਿਲਣਗੀਆਂ।"

23ਜਦੋਂ ਦੁਸ਼ਟ ਲੋਕ ਸ਼ਕਤੀ ਵਿੱਚ ਆਉਂਦੇ ਹਨ, ਲੋਕੀਂ ਖੁਦ ਨੂੰ ਛੁਪਾ ਲੈਂਦੇ ਹਨ, ਪਰ ਜਦੋਂ ਉਹ ਤਬਾਹ ਹੋ ਜਾਂਦੇ ਹਨ, ਉਦੋਂ ਧਰਮੀ ਲੋਕ ਉੱਨਤੀ ਕਰਦੇ ਹਨ।"

24ਇੱਕ ਜ਼ਿੱਦੀ ਵਿਅਕਤੀ ਜਿਹੜਾ ਝਿੜਕ ਤੋਂ ਨਹੀਂ ਸਿੱਖਦਾ ਅਚਾਨਕ ਹੀ ਤਬਾਹ ਕਰ ਦਿੱਤਾ ਜਾਵੇਗਾ। ਉਸ ਨੂੰ ਕੋਈ ਵੀ ਨਹੀਂ ਬਚਾ ਸੱਕਦਾ।"

25ਜਦੋਂ ਧਰਮੀ ਲੋਕ ਤਰੱਕੀ ਕਰਦੇ ਹਨ, ਲੋਕ ਖੁਸ਼ ਹੁੰਦੇ ਹਨ, ਪਰ ਉਦੋਂ ਹੌਂਕੇ ਭਰਦੇ ਹਨ ਜਦੋਂ ਕੋਈ ਦੁਸ਼ਟ ਆਦਮੀ ਰਾਜਾ ਬਣ ਜਾਂਦਾ ਹੈ।"

Proverbs 20 illustration - Proverbs Chapter 20

26ਜਿਹੜਾ ਵਿਅਕਤੀ ਸਿਆਣਪ ਨੂੰ ਪਿਆਰ ਕਰਦਾ, ਉਹ ਆਪਣੇ ਪਿਤਾ ਨੂੰ ਖੁਸ਼ ਕਰਦਾ ਹੈ, ਪਰ ਜਿਹੜਾ ਵਿਅਕਤੀ ਵੇਸਵਾਵਾਂ ਦਾ ਸੰਗ ਕਰਦਾ ਹੈ, ਉਹ ਆਪਣੀ ਦੌਲਤ ਗੁਆ ਲੈਂਦਾ ਹੈ।"

27ਜਿਹੜਾ ਰਾਜਾ ਨਿਆਂਈ ਹੋਕੇ ਸ਼ਾਸਨ ਕਰਦਾ ਹੈ ਉਹ ਆਪਣੇ ਦੇਸ ਨੂੰ ਮਜ਼ਬੂਤ ਬਣਾ ਲੈਂਦਾ ਹੈ, ਪਰ ਜਿਹੜਾ ਕੋਈ ਰਿਸ਼ਵਤ ਲੈਂਦਾ ਹੈ ਇਸ ਨੂੰ ਢਾਹ ਦਿੰਦਾ।"

28ਜਿਹੜਾ ਵਿਅਕਤੀ ਆਪਣੇ ਗੁਆਂਢੀ ਦੀ ਚਾਪਲੂਸੀ ਕਰਦਾ ਹੈ, ਆਪਣੇ ਹੀ ਪੈਰਾਂ ਲਈ ਜਾਲ ਫ਼ੈਲਾਉਂਦਾ ਹੈ।"

29ਇੱਕ ਬਦ ਇਨਸਾਨ ਆਪਣੇ ਖੁਦ ਦੇ ਪਾਪ ਵਿੱਚ ਹੀ ਫ਼ਸ ਜਾਂਦਾ ਹੈ ਪਰ ਇੱਕ ਨੇਕ ਇਨਸਾਨ ਗਾਉਂਦਾ ਅਤੇ ਖੁਸ਼ ਰਹਿੰਦਾ ਹੈ।"

30ਧਰਮੀ ਵਿਅਕਤੀ ਜਾਣਦਾ ਹੈ ਕਿ ਗਰੀਬ ਲਈ ਨਿਆਂ ਨੂੰ ਕਿਵੇਂ ਸਿਰੇ ਚੜ੍ਹਾਉਣਾ, ਪਰ ਦੁਸ਼ਟ ਇਨਸਾਨ ਅਗਿਆਨੀ ਹੁੰਦੇ ਹਨ।"

Chapter Complete

You have read Proverbs 20

30 verses