Lumina
Proverbs

A Good Name

Proverbs 22·Punjabi Bible

1ਕੁਝ ਲੋਕ ਅਜਿਹੇ ਹੁੰਦੇ ਹਨ ਜੋ ਆਪਣੇ ਆਪ ਨੂੰ ਪਵਿੱਤਰ ਸਮਝਦੇ ਹਨ ਪਰ ਜੋ ਆਪਣੀ ਹੀ ਗੰਦਗੀ ਤੋਂ ਸਾਫ਼ ਨਹੀਂ ਹੋਏ ਹੁੰਦੇ।"

2ਕੁਝ ਲੋਕ ਹੁੰਦੇ ਹਨ ਜਿਨ੍ਹਾਂ ਦੀਆਂ ਅੱਖਾਂ ਹਮੇਸ਼ਾ ਉੱਚੀਆਂ ਹੋਈਆਂ ਅਤੇ ਝਿੰਮਣੇ ਹੀ ਰਹਿੰਦੀਆਂ ਹਨ।"

3ਕਈਆਂ ਲੋਕਾਂ ਦੇ ਦੰਦ ਚਾਕੂ ਵਰਗੇ ਤਿੱਖੇ ਹੁੰਦੇ ਹਨ, ਕਈਆਂ ਦੇ ਬੁੱਟਾ ਵਿੱਚ ਤਲਵਾਰਾਂ ਜੜੀਆਂ ਹੁੰਦੀਆਂ ਹਨ, ਤਾਂ ਜੋ ਉਹ ਧਰਤੀ ਦੇ ਗਰੀਬਾਂ ਨੂੰ ਪਾੜ ਸੱਕਣ ਜਾਂ ਜ਼ਰੂਰਤਮੰਦਾਂ ਨੂੰ ਨਿਗਲ ਸੱਕਣ।"

4ਕੁਝ ਲੋਕ ਹਰ ਸੰਭਵ ਚੀਜ਼ ਲੈ ਲੈਣਾ ਚਾਹੁੰਦੇ ਹਨ। ਉਹ ਸਿਰਫ਼ ਇਹੀ ਆਖਦੇ ਹਨ, “ਮੈਨੂੰ ਦਿਓ, ਮੈਨੂੰ ਦਿਓ, ਮੈਨੂੰ ਦਿਓ।” ਤਿੰਨ ਚੀਜ਼ਾਂ ਹਨ ਜਿਹੜੀਆਂ ਕਦੇ ਵੀ ਸੰਤੁਸ਼ਟ ਨਹੀਂ ਹੁੰਦੀਆਂ — ਅਸਲ ਵਿੱਚ ਚਾਰ ਚੀਜ਼ਾਂ ਹਨ ਜਿਹੜੀਆਂ ਕਦੇ ਕਾਫ਼ੀ ਨਹੀਂ ਹੁੰਦੀਆਂ:"

5ਕਬਰ, ਬਾਂਝ ਕੁੱਖ, ਧਰਤੀ ਜਿਹੜੀ ਹਮੇਸ਼ਾ ਪਾਣੀ ਲਈ ਪਿਆਸੀ ਰਹਿੰਦੀ ਹੈ, ਅਤੇ ਗਰਮ ਅੱਗ ਜਿਹੜੀ ਕਦੇ ਨਹੀਂ ਆਖਦੀ “ਬਸ।”"

Proverbs 22 illustration - Proverbs Chapter 22

6ਕੋਈ ਬੰਦਾ ਜਿਹੜਾ ਆਪਣੇ ਪਿਤਾ ਦਾ ਮਜ਼ਾਕ ਉਡਾਉਂਦਾ ਹੈ ਜਾਂ ਆਪਣੀ ਮਾਤਾ ਦਾ ਕਹਿਣਾ ਮੰਨਣ ਤੋਂ ਇਨਕਾਰ ਕਰਦਾ ਹੈ ਉਸ ਨੂੰ ਸਜ਼ਾ ਮਿਲੇਗੀ। ਉਸ ਦੇ ਲਈ ਇਹ ਗੱਲ ਓਨੀ ਹੀ ਬੁਰੀ ਹੋਵੇਗੀ ਜਿੰਨੀ ਉਸ ਹਾਲਤ ਵਿੱਚ ਜਿਵੇਂ ਕਿ ਉਸ ਦੀਆਂ ਅੱਖਾਂ ਗਿਰਝਾਂ ਅਤੇ ਜੰਗਲੀ ਜਾਨਵਰਾਂ ਨੇ ਖਾ ਲਈਆਂ ਹੋਣ।"

7ਤਿੰਨ ਗੱਲਾਂ ਹਨ ਜਿਹੜੀਆਂ ਮੇਰੇ ਲਈ ਇੱਕ ਰਹੱਸ ਹਨ। ਅਤੇ ਚੌਥੀ ਗੱਲ ਜਿਹੜੀ ਮੈਂ ਕਦੇ ਵੀ ਨਹੀਂ ਸਮਝ ਸੱਕਿਆ।"

8ਇੱਕ ਬਾਜ਼ ਦੇ ਉੱਡਣ ਦਾ ਤਰੀਕਾ, ਇੱਕ ਚੱਟਾਨ ਉੱਤੇ ਸੱਪ ਦਾ ਘਿਸਰਨਾ, ਜਹਾਜ ਦਾ ਸਮੁੰਦਰ ਦੇ ਮੱਧ ਵਿੱਚ ਹੋਣਾ ਅਤੇ ਇੱਕ ਆਦਮੀ ਦਾ ਇੱਕ ਜਵਾਨ ਔਰਤ ਨਾਲ ਹੋਣਾ।"

9ਇੱਕ ਬਦਕਾਰ ਔਰਤ ਦਾ ਰਾਹ ਇਹ ਹੈ। ਉਹ ਖਾਂਦੀ ਹੈ ਅਤੇ ਮੂੰਹ ਪੂੰਝਕੇ ਆਖਦੀ ਹੈ: “ਮੈਂ ਕੁਝ ਵੀ ਗ਼ਲਤ ਨਹੀਂ ਕੀਤਾ!”"

10ਤਿੰਨ ਚੀਜ਼ਾਂ ਹਨ ਜਿਨ੍ਹਾਂ ਨਾਲ ਧਰਤੀ ਹਿੱਲ ਜਾਂਦੀ ਹੈ ਅਤੇ ਚੌਥੀ ਜਿਸ ਨੂੰ ਇਹ ਸਹਾਰ ਨਹੀਂ ਸੱਕਦੀ:"

Proverbs 22 illustration - Proverbs Chapter 22

11ਇੱਕ ਨੌਕਰ ਜੋ ਰਾਜਾ ਬਣੇ, ਅਤੇ ਇੱਕ ਮੂਰਖ ਜਿਸ ਕੋਲ ਖਾਣ ਲਈ ਕਾਫ਼ੀ ਹੋਵੇ,"

12ਇੱਕ ਵਿਆਹੀ ਹੋਈ ਔਰਤ ਜਿਸ ਨੂੰ ਉਸਦਾ ਪਤੀ ਪਿਆਰ ਨਹੀਂ ਕਰਦਾ ਅਤੇ ਇੱਕ ਨੋਕਰਾਣੀ ਜੋ ਆਪਣੀ ਮਾਲਕਣ ਦੀ ਜਗ੍ਹਾ ਲੈ ਲੈਂਦੀ ਹੈ।"

13ਧਰਤੀ ਉੱਤੇ ਇਹ ਚਾਰ ਚੀਜ਼ਾਂ ਸਭ ਤੋਂ ਛੋਟੀਆਂ ਹਨ, ਹਾਲੇ ਵੀ ਇਹ ਸਿਆਣਿਆਂ ਤੋਂ ਵੱਧ ਸਿਆਣੀਆਂ ਹਨ:"

14ਕੀੜੀਆਂ, ਜੋ ਕਿ ਤਕੜੀਆਂ ਨਹੀਂ ਹੁੰਦੀਆਂ, ਪਰ ਫਿਰ ਵੀ ਗਰਮੀਆਂ ਵਿੱਚ ਸਰਦੀਆਂ ਲਈ ਆਪਣਾ ਭੋਜਨ ਇੱਕਤਰ ਕਰਦੀਆਂ ਹਨ।"

15ਬਿੱਜੂ ਸ਼ਕਤੀਸ਼ਾਲੀ ਨਹੀਂ ਹੁੰਦੇ, ਪਰ ਉਹ ਆਪਣੇ ਘਰ ਚੱਟਾਨਾਂ ਵਿੱਚ ਬਣਾਉਂਦੇ ਹਨ।"

Proverbs 22 illustration - Proverbs Chapter 22

16ਟਿੱਡੀਆਂ ਦਾ ਕੋਈ ਰਾਜਾ ਨਹੀਂ ਹੁੰਦਾ ਪਰ ਫ਼ਿਰ ਵੀ ਉਹ ਸੰਗਠਨ ਵਿੱਚ ਉਡਦੀਆਂ ਹਨ।"

17ਕਿਰਲੀ ਜੋ ਕਿ ਇੱਕੋ ਹੱਥ ਨਾਲ ਫ਼ੜੀ ਜਾ ਸੱਕਦੀ ਹੈ, ਪਰ ਤਾਂ ਵੀ ਉਹ ਸ਼ਾਹੀ ਮਹਿਲਾਂ ਵਿੱਚ ਰਹਿੰਦੀਆਂ ਹਨ।"

18ਤਿੰਨ ਚੀਜ਼ਾਂ ਹਨ ਜਿਨਾਂ ਦੀ ਚਾਲ ਸੁੰਦਰ ਹੈ; ਅਸਲ ਵਿੱਚ ਚਾਰ ਜਿਹੜੀ ਸ਼ਾਹੀ ਚਾਲਾ ਚਲਦੀਆਂ ਹਨ।"

19ਇੱਕ ਸ਼ੇਰ ਜੋ ਕਿ ਸਭ ਤੋਂ ਤਾਕਤਵਰ ਜਾਨਵਰ ਹੁੰਦਾ ਹੈ ਅਤੇ ਕਿਸੇ ਤੋਂ ਵੀ ਨਹੀਂ ਡਰਦਾ।"

20ਹੰਕਾਰ ਨਾਲ ਤੁਰਦਾ ਕੁਕੜ, ਇੱਕ ਬੱਕਰਾ, ਅਤੇ ਆਪਣੇ ਲੋਕਾਂ ਦੀ ਅਗਵਾਈ ਕਰਦਾ ਹੋਇਆ ਰਾਜਾ।"

Proverbs 22 illustration - Proverbs Chapter 22

21ਜੇ ਤੁਸੀਂ ਮੂਰਖ ਹੁੰਦੇ ਅਤੇ ਆਪਣੇ-ਆਪ ਦੀ ਪ੍ਰਸੰਸਾ ਕਰਦੇ ਹੋ, ਜਾਂ ਕੋਈ ਮੰਦੀ ਯੋਜਨਾ ਬਣਾਉਂਦੇ ਹੋ ਤਾਂ ਆਪਣੇ ਹੀ ਮੂੰਹ ਤੇ ਚਪੇੜ ਮਾਰੋ।"

22ਰਿੜਕਿਆ ਹੋਇਆ ਦੁੱਧ ਮੱਖਣ ਦਿੰਦਾ, ਨੱਕ ਤੇ ਮੁੱਕੀ ਮਾਰਨ ਨਾਲ ਖੂਨ ਵਗਦਾ ਅਤੇ ਗੁੱਸੇ ਨੂੰ ਭੜਕਾਉਣ ਨਾਲ ਲੜਾਈ ਪੈਦਾ ਹੁੰਦੀ ਹੈ।"

23ਰਾਜੇ ਲਮੂਏਲ ਦੀਆ ਸਿਆਣਿਆਂ ਕਹਾਉਤਾਂ ਇਹ ਰਾਜੇ ਲਮੂਏਲ ਦਿਆਂ ਸਿਆਣਿਆਂ ਕਹਾਉਤਾਂ ਹਨ। ਇਨ੍ਹਾਂ ਦੀ ਸਿੱਖਿਆ ਉਸ ਨੂੰ ਉਸ ਦੀ ਮਾਤਾ ਨੇ ਦਿੱਤੀ ਸੀ।"

24ਤੁਸੀਂ ਮੇਰੇ ਪੁੱਤਰ ਹੋ। ਉਹ ਪੁੱਤਰ ਜਿਸ ਨੂੰ ਮੈਂ ਪਿਆਰ ਕਰਦਾ ਹਾਂ। ਤੁਸੀਂ ਉਹ ਪੁੱਤਰ ਹੋ ਜਿਸ ਦੇ ਜਨਮ ਲਈ ਮੈਂ ਪ੍ਰਾਰਥਨਾ ਕੀਤੀਆਂ ਸਨ।"

25ਆਪਣੀ ਤਾਕਤ ਨੂੰ ਔਰਤਾਂ ਉੱਤੇ ਖਰਚ ਨਾ ਕਰੋ। ਔਰਤਾਂ ਰਾਜਿਆਂ ਨੂੰ ਵੀ ਤਬਾਹ ਕਰ ਦਿੰਦੀਆਂ ਹਨ, ਇਸ ਲਈ ਆਪਣੇ-ਆਪ ਨੂੰ ਉਨ੍ਹਾਂ ਲਈ ਬਰਬਾਦ ਨਾ ਕਰੋ।"

Proverbs 22 illustration - Proverbs Chapter 22

26ਹੇ ਲਮੂਏਲ, ਰਾਜੇ ਲਈ ਮੈਅ ਪੀਣੀ ਚੰਗੀ ਗੱਲ ਨਹੀਂ ਨਾ ਹੀ ਸ਼ਾਸਕਾਂ ਲਈ ਬੀਅਰ ਪੀਣੀ।"

27ਕਿਉਂ ਕਿ ਜੇਕਰ ਰਾਜਾ ਬਹੁਤੀ ਜ਼ਿਆਦਾ ਪੀਂਦਾ, ਉਹ ਭੁੱਲ ਜਾਵੇਗਾ ਕਿ ਬਿਵਸਬਾ ਕੀ ਆਖਦੀ ਹੈ, ਅਤੇ ਗਰੀਬ ਲੋਕਾਂ ਨੂੰ ਨਿਆਂ ਤੋਂ ਵਾਂਝਾ ਕਰ ਦੇਵੇਗਾ।"

28ਉਨ੍ਹਾਂ ਨੂੰ ਬੀਅਰ ਦਿਓ ਜੋ ਨਸ਼ਟ ਹੋ ਰਹੇ ਨੇ ਅਤੇ ਮੈਅ ਉਨ੍ਹਾਂ ਨੂੰ ਜਿਹੜੇ ਗ਼ਮਗੀਨ ਹਨ।"

29ਤਾਂ ਜੋ ਜਿਵੇਂ ਉਹ ਪੀਣ ਉਹ ਗਰੀਬੀ ਭੁੱਲ ਜਾਣ ਅਤੇ ਉਹ ਹੋਰ ਵੱਧੇਰੇ ਆਪਣੀਆਂ ਮੁਸੀਬਤਾਂ ਨੂੰ ਯਾਦ ਨਹੀਂ ਕਰਨਗੇ।"

Chapter Complete

You have read Proverbs 22

29 verses