Lumina
Proverbs

A Virtuous Woman

Proverbs 31·Punjabi Bible

1ਸੁਲੇਮਾਨ ਦੇ ਗੀਤਾਂ ਦਾ ਗੀਤ।"

2ਰੀਤਮਾ ਆਪਣੇ ਪ੍ਰੀਤਮ ਨੂੰ ਉਹ ਮੈਨੂੰ ਆਪਣੇ ਮੂੰਹ ਦੇ ਚੁੰਮਣਾਂ ਨਾਲ ਚੁੰਮੇ। ਕਿਉਂਕਿ ਤੇਰਾ ਪਿਆਰ ਹੈ ਬਿਹਤਰ ਸ਼ਰਾਬ ਨਾਲੋਂ।"

3ਤੇਰਾ ਅਤਰ ਬਹੁਤ ਨਸ਼ੀਲਾ ਹੈ। ਤੇਰਾ ਨਾਮ ਅਤਰ ਵਰਗਾ ਹੈ ਜੋ ਡੋਲ੍ਹਿਆ ਗਿਆ ਹੋਵੇ, ਇਸ ਲਈ ਜਵਾਨ ਔਰਤਾਂ ਤੈਨੂੰ ਪਿਆਰ ਕਰਦੀਆਂ ਹਨ।"

4ਮੈਨੂੰ ਆਪਣੇ ਪਿੱਛੇ ਖਿੱਚ ਲੈ, ਆਪਾਂ ਭੱਜ ਜਾਈਏ! ਰਾਜਾ ਲੈ ਗਿਆ ਮੈਨੂੰ ਆਪਣੇ ਕਮਰੇ ਅੰਦਰ। ਯਰੂਸ਼ਲਮ ਦੀਆਂ ਔਰਤਾਂ ਆਦਮੀ ਨੂੰ ਆਨੰਦ ਮਾਣਾਂਗੀਆਂ ਅਸੀਂ ਅਤੇ ਖੁਸ਼ ਹੋਵਾਂਗੀਆਂ ਤੇਰੇ ਲਈ। ਆਪਾਂ ਯਾਦ ਰੱਖੀ, ਪਿਆਰ ਤੇਰਾ ਹੈ ਬਿਹਤਰ ਸ਼ਰਾਬ ਨਾਲੋਂ। ਕੋਈ ਅਜੂਬਾ ਨਹੀਂ, ਕਰਨ ਜਵਾਨ ਔਰਤਾਂ ਪਿਆਰ ਤੈਨੂੰ।"

5ਉਹ ਔਰਤਾਂ ਨਾਲ ਗੱਲ ਕਰਦੀ ਹੈ ਯਰੂਸ਼ਲਮ ਦੀਓ ਧੀਓ, ਮੈਂ ਸਾਂਵਲੀ ਹਾਂ, ਪਰ ਖੂਬਸੂਰਤ, ਸਾਂਵਲੀ ਹਾਂ ਮੈਂ ਕੇਦਾਰ ਅਤੇ ਸੁਲੇਮਾਨ ਦੇ ਤੰਬੂਆਂ ਵਾਂਗ।"

Proverbs 31 illustration - Proverbs Chapter 31

6ਮੇਰੇ ਵੱਲ ਨਾ ਤੱਕ ਕਿਉਂ ਕਿ ਮੈ ਸਾਂਵਲੀ ਹਾਂ, ਸੂਰਜ ਨੇ ਕਿੰਨੀ ਸਾਂਵਲੀ ਹੈ ਮੈਨੂੰ ਕਰ ਦਿੱਤਾ। ਗੁੱਸੇ ਸਨ ਭਰਾ ਮੇਰੇ, ਬਹੁਤ ਮੇਰੇ ਨਾਲ। ਜ਼ੋਰੀ ਲਾਇਆ ਕੰਮ ਉਨ੍ਹਾਂ ਮੈਨੂੰ ਆਪਣੇ ਅੰਗੂਰਾਂ ਦੇ ਬਾਗਾਂ ਉੱਤੇ। ਧਿਆਨ ਨਹੀਂ ਸਾਂ ਰੱਖ ਸੱਕੀ ਆਪਣਾ ਇਸ ਲਈ।"

7ਉਹ ਉਸ ਨਾਲ ਗੱਲ ਕਰਦੀ ਹੈ ਕਰਾਂ ਪਿਆਰ ਮੈਂ ਤੁਹਾਨੂੰ ਰੂਹ ਆਪਣੀ ਸਾਰੀ ਨਾਲ। ਦੱਸੋ ਮੈਨੂੰ; ਕਿਬੇ ਚਾਰਦੇ ਹੋ ਤੁਸੀਂ ਭੇਡਾਂ ਆਪਣੀਆਂ? ਕਿਬੇ ਠਹਿਰਾਉਂਦੇ ਹੋ ਤੁਸੀਂ ਉਨ੍ਹਾਂ ਨੂੰ ਸਿਖਰ ਦੁਪਹਿਰੇ? ਮੈਂ ਇੱਧਰ-ਉੱਧਰ ਘੁੰਮ ਫ਼ਿਰ ਕੇ ਤੈਨੂੰ ਘੁੰਡ ਕੱਢੀ ਹੋਈ ਔਰਤ ਵਾਂਗ ਤੇਰੇ ਮਿੱਤਰਾਂ ਦੇ ਇੱਜੜਾਂ ਵਿੱਚ ਕਿਉਂ ਲੱਭਾਂ?"

8ਉਹ ਉਸ ਨਾਲ ਗੱਲ ਕਰਦਾ ਹੈ ਤੂੰ ਔਰਤਾਂ ਦਰਮਿਆਨ ਖੂਬਸੂਰਤ ਹੈਂ। ਜੇ ਤੂੰ ਨਹੀਂ ਜਾਣਦੀ ਮੈਨੂੰ ਕਿੱਥੋ ਲੱਭਣਾ, ਐਵੇਂ ਹੀ ਭੇਡਾਂ ਦਾ ਪਿੱਛਾ ਕਰ। ਅਤੇ ਆਪਣੀਆਂ ਜਵਾਨ ਬੱਕਰੀਆਂ ਆਜੜੀਆਂ ਦੇ ਤੰਬੂਆਂ ਲਾਗੇ ਚਾਰੋ।"

9ਮੇਰੀ ਪਿਆਰੀ, ਵੱਧੇਰੇ ਲੁਭਾਉਂਦੀ ਹੈ, ਤੂੰ ਮੈਨੂੰ ਫ਼ਿਰਊਨ ਦੇ ਘੋੜਿਆਂ ਵਿੱਚਲੀ ਘੋੜੀ ਨਾਲੋਂ ਜੋ ਰੱਥ ਨੂੰ ਖਿੱਚਦੇ ਹਨ। ਖੂਬਸੂਰਤ ਨੇ ਗਹਿਣੇ ਉਨ੍ਹਾਂ ਘੋੜਿਆਂ ਦੇ ਪਾਸ, ਉਨ੍ਹਾਂ ਦੇ ਚਿਹਰਿਆਂ ਦੇ ਅਤੇ ਉਨ੍ਹਾਂ ਦੀਆਂ ਗਰਦਣਾਂ ਦੁਆਲੇ।"

10ਤੇਰੀਆਂ ਗੱਲ੍ਹਾਂ ਗਹਿਣਿਆਂ ਅਤੇ ਝੁਮਕਿਆਂ ਨਾਲ ਸੋਹਣੀਆਂ ਹਨ, ਤੇਰੀ ਗਰਦਨ ਮਣਕਿਆਂ ਦੀਆਂ ਡੋਰੀਆਂ ਨਾਲ ਖੂਬਸੂਰਤ ਹੈ।"

Proverbs 31 illustration - Proverbs Chapter 31

11ਅਸੀਂ ਤੇਰੇ ਲਈ ਚਾਂਦੀ ਨਾਲ ਸੱਜੀਆਂ ਹੋਈਆਂ ਸੋਨੇ ਦੀਆਂ ਸਜਾਵਟਾਂ ਅਤੇ ਝੁਮਕੇ ਬਣਾਵਾਗੇ।"

12ਉਹ ਬੋਲਦੀ ਹੈ ਜਦੋਂ ਰਾਜਾ ਆਪਣੇ ਸੋਫ਼ੇ ਉੱਤੇ ਪਿਆ ਹੁੰਦਾ, ਮੇਰੀ ਸੁਗੰਧ ਅਗਾਂਹ ਉਸ ਤੱਕ ਪਹੁੰਚ ਜਾਂਦੀ ਹੈ।"

13ਮੇਰਾ ਪ੍ਰੀਤਮ ਗੰਧਰਸ ਦੀ ਪੁੜੀ ਵਾਂਗ ਹੈ, ਜੋ ਪਈ ਰਹਿੰਦੀ ਹੈ ਸਾਰੀ ਰਾਤ ਮੇਰੀਆਂ ਛਾਤੀਆਂ ਦੇ ਵਿੱਚਕਾਰ।"

14ਪ੍ਰੀਤਮ ਮੇਰਾ ਹੈ ਹਿਨਾ ਦੇ ਫੁੱਲਾਂ ਦੇ ਗੁਛਿਆਂ ਵਰਗਾ ਉਗਦੇ ਨੇ ਜਿਹੜੇ ਏਨ-ਗਦੀ ਦੇ ਬਗੀਚਿਆਂ ਅੰਦਰ।"

15ਉਹ ਬੋਲਦਾ ਹੈ ਮੇਰੀ ਪ੍ਰੀਤਮੇ ਸੁੰਦਰ ਹੈਂ ਤੂੰ ਕਿੰਨੀ: ਆਹੋ ਤੂੰ ਸੁੰਦਰ ਹੈਂ। ਘੁੱਗੀ ਵਰਗੀਆਂ ਨੇ ਅੱਖਾਂ ਤੇਰੀਆਂ।"

Proverbs 31 illustration - Proverbs Chapter 31

16ਉਹ ਬੋਲਦੀ ਹੈ ਕਿੰਨੇ ਛਬੀਲੇ ਹੋ ਤੁਸੀਂ ਪ੍ਰੀਤਮ ਮੇਰੇ! ਹਾਂ, ਕਿੰਨੇ ਮਨਮੋਹਣੇ! ਸਾਡੀ ਸੇਜ਼ ਕਿੰਨੀ ਤਾਜ਼ੀ ਅਤੇ ਖੂਬਸੂਰਤ ਹੈ।"

17ਦਿਉਦਾਰ ਹਨ ਸਾਡੇ ਘਰ ਦੇ ਛਤੀਰ ਤੇ, ਫਰ ਹੈ ਇਸ ਦੀ ਛੱਤ।"

18ਮੈਂ ਪੱਦਰੀ ਜ਼ਮੀਨ ਉੱਤੇ ਉੱਗਦਾ ਫ਼ੁੱਲ ਹਾਂ, ਮੈਂ ਵਾਦੀਆਂ ਦੀ ਚੰਬੇਲੀ ਹਾਂ।"

19ਉਹ ਬੋਲਦਾ ਹੈ ਮੇਰੀ ਮਹਿਬੂਬਾ, ਹੋਰਨਾਂ ਔਰਤਾਂ ਵਿੱਚ ਤੂੰ ਇੰਝ ਹੈ ਜਿਵੇਂ ਕਿ ਕੰਡਿਆਂ ਦਰਮਿਆਨ ਚੰਬੇਲੀ ਹੋਵੇ।"

20ਉਹ ਬੋਲਦੀ ਹੈ ਸੇਬ ਦੇ ਰੁੱਖ ਵਾਂਗ ਜੋ ਜੰਗਲ ਦੇ ਰੁੱਖਾਂ ਵਿੱਚਕਾਰ ਉੱਗ ਰਿਹਾ ਹੋਵੇ, ਮੇਰਾ ਪ੍ਰੀਤਮ ਹੈ ਦੂਸਰੇ ਆਦਮੀਆਂ ਦਰਮਿਆਨ। ਉਹ ਔਰਤਾਂ ਨਾਲ ਗੱਲ ਕਰਦੀ ਹੈ ਪਸੰਦ ਹੈ ਮੈਨੂੰ ਆਪਣੇ ਪ੍ਰੀਤਮ ਦੀ ਛਾਵੇਂ ਬੈਠਣਾ; ਉਸਦਾ ਫਲ ਮੇਰੇ ਮੂੰਹ ਲਈ ਮਿੱਠਾ ਹੈ।"

Proverbs 31 illustration - Proverbs Chapter 31

21ਮੇਰਾ ਪ੍ਰੀਤਮ ਮੈਨੂੰ ਮੈਖਾਨੇ ਵਿੱਚ ਲੈ ਗਿਆ। ਉਸ ਦਾ ਇਰਾਦਾ ਮੇਰੇ ਵੱਲ ਪਿਆਰ ਦਾ ਸੀ।"

22ਤਕੜਾ ਕਰੋ ਮੈਨੂੰ ਕਿਸ਼ਮਿਸ਼ਾਂ ਨਾਲ ਮੈਨੂੰ ਮਿੱਠੇ ਸੇਬਾਂ ਨਾਲ ਤਰੋਤਾਜ਼ਾ ਕਰੋ, ਕਿਉਂ ਕਿ ਮੈਂ ਪਿਆਰ ਨਾਲ ਬਿਮਾਰ ਹਾਂ।"

23ਖੱਬੀ ਬਾਂਹ ਮੇਰੇ ਪ੍ਰੀਤਮ ਦੀ ਹੈ ਮੇਰੇ ਸਿਰ ਦੇ ਹੇਠਾਂ ਅਤੇ ਉਸ ਨੇ ਸੱਜੀ ਬਾਂਹ ਨਾਲ ਮੈਨੂੰ ਗਲਵੱਕੜੀ ਪਾਈ ਹੋਈ ਹੈ।"

24ਯਰੂਸ਼ਲਮ ਦੀਓ ਸੁਆਣੀਓ ਇਕਰਾਰ ਕਰੋ ਮੇਰੇ ਨਾਲ ਹਰਨੋਟਿਆਂ ਅਤੇ ਜੰਗਲੀ ਹਿਰਣਾਂ ਤੇ ਹੱਥ ਧਰਕੇ ਜਗਾਓ ਨਾ ਪਿਆਰ ਨੂੰ ਉਤੇਜਿਤ ਕਰੋ ਨਾ ਪਿਆਰ ਨੂੰ, ਜਦੋਂ ਤੱਕ ਇਹ ਨਾ ਚਾਹੇ ਕਿ ਜਗਾਇਆ ਜਾਵੇ।"

25ਉਹ ਫੇਰ ਬੋਲਦੀ ਹੈ ਇਹ ਮੇਰੇ ਪ੍ਰੀਤਮ ਦੀ ਆਵਾਜ਼ ਹੈ! ਵੇਖੋ! ਉਹ ਇੱਥੇ, ਪਹਾੜਾਂ ਤੋਂ ਦੀ ਉੱਛਲਦਾ ਹੋਇਆ ਪਹਾੜੀਆਂ ਤੋਂ ਦੀ ਟੱਪਦਾ ਹੋਇਆ ਆ ਰਿਹਾ ਹੈ।"

Proverbs 31 illustration - Proverbs Chapter 31

26ਮੇਰਾ ਪ੍ਰੀਤਮ ਗਜ਼ੇਲ ਜਾਂ ਕਿਸੇ ਜਵਾਨ ਹਿਰਣ ਵਰਗਾ ਹੈ। ਤੱਕੋ ਉਸ ਨੂੰ ਸਾਡੀ ਕੰਧ ਉਹਲੇ ਖੜ੍ਹੇ ਹੋਏ ਨੂੰ ਖਿੜਕੀ ਵਿੱਚੋਂ ਝਾਕਦੇ ਹੋਏ ਨੂੰ ਜਾਲੀ ਵਿੱਚੋਂ ਤਕਦੇ ਹੋਏ ਨੂੰ।"

27ਮੇਰੇ ਪ੍ਰੀਤਮ ਨੇ ਮੈਨੂੰ ਉੱਤਰ ਦਿੱਤਾ, “ਉੱਠ ਮੇਰੀ ਮਹਿਬੂਬਾ ਮੇਰੀ ਸੁੰਦਰੀਏ ਮੇਰੇ ਨਾਲ ਚੱਲ।"

28ਦੇਖ! ਸਰਦੀ ਬੀਤ ਗਈ ਹੈ ਬਰੱਖਾ ਲੰਘ ਗਈ ਹੈ ਤੇ ਚਲੀ ਗਈ।"

29ਇਹ ਫੁੱਲ ਹਨ ਜਿਹੜੇ ਖੇਤਾਂ ਵਿੱਚ ਖਿੜੇ ਹੋਏ ਹਨ। ਸਮਾਂ ਹੈ ਇਹ ਪੰਛੀਆਂ ਲਈ ਗੀਤ ਗਾਉਣ ਦਾ। ਸੁਣੋ, ਅਸੀਂ ਆਪਣੀ ਧਰਤੀ ਅੰਦਰ ਘੁੱਗੀ ਨੂੰ ਸੁਣ ਸੱਕਦੇ ਹਾਂ।"

30ਅੰਜੀਰ ਦੇ ਰੁੱਖ, ਕੱਚੇ ਅੰਜੀਰ ਪੈਦਾ ਕਰ ਰਹੇ ਹਨ। ਵੇਲਾਂ ਅੰਗੂਰਾਂ ਦੇ ਫੁੱਲਾਂ ਦੀ ਸੁਗੰਧੀ ਦੇ ਰਹੀਆਂ ਹਨ। ਉੱਠ, ਮੇਰੀ ਮਹਿਬੂਬਾ, ਮੇਰੀ ਸੋਹਣੀਏ ਅਤੇ ਮੇਰੇ ਨਾਲ ਚੱਲ!”"

Proverbs 31 illustration - Proverbs Chapter 31

31ਉਹ ਬੋਲਦਾ ਹੈ ਮੇਰੀ ਘੁੱਗੀਏ, ਚੱਟਾਨ ਦੀਆਂ ਤਰੇੜਾਂ ਵਿੱਚ ਖੜੀ ਚੱਟਾਨ ਦੀਆਂ ਲੁਕਣ ਦੀਆਂ ਥਾਵਾਂ ਵਿੱਚ ਦੇਖਣ ਦੇ ਮੈਨੂੰ ਤੇਰਾ ਚਿਹਰਾ, ਸੁਣਨ ਦੇਹ ਮੈਨੂੰ ਤੇਰੀ ਆਵਾਜ਼। ਕਿੰਨੀ ਸੋਹਣੀ ਹੈ ਆਵਾਜ਼ ਤੇਰੀ ਅਤੇ ਕਿੰਨੀ ਸਹੋਣੀ ਹੈ ਤੂੰ।"

Chapter Complete

You have read Proverbs 31

31 verses