Lumina
Psalms

Plea Against the Wicked

Psalms 10·Punjabi Bible

1ਦਾਊਦ ਦਾ ਇੱਕ ਗੀਤ। ਹੇ ਯਹੋਵਾਹ, ਮੇਰਾ ਨਿਆਂ ਕਰੋ। ਸਾਬਤ ਕਰੋ ਕਿ ਮੈਂ ਸ਼ੁੱਧ ਜੀਵਨ ਜੀਵਿਆ ਹੈ। ਮੈਂ ਹਮੇਸ਼ਾ ਯਹੋਵਾਹ ਵਿੱਚ ਯਕੀਨ ਰੱਖਿਆ ਹੈ।"

2ਹੇ ਪਰਮੇਸ਼ੁਰ, ਮੈਨੂੰ ਪਰੱਖੋ ਤੇ ਪਰਤਾਵੋ। ਮੇਰੇ ਦਿਲ ਅਤੇ ਮੇਰੇ ਮਨ ਨੂੰ ਪਰਤਿਆਵੋ।"

3ਮੈਂ ਸਦਾ ਹੀ ਤੁਹਾਡਾ ਕੋਮਲ ਪਿਆਰ ਵੇਖਦਾ ਹਾਂ। ਮੈਂ ਤੁਹਾਡੇ ਸੱਚਾਂ ਦੇ ਅਨੁਸਾਰ ਜਿਉਂਦਾ ਹਾਂ।"

4ਮੈਂ ਉਨ੍ਹਾਂ ਨਿਕੰਮੇ ਲੋਕਾਂ ਵਿੱਚੋਂ ਨਹੀਂ ਹਾਂ।"

5ਮੈਂ ਉਨ੍ਹਾਂ ਬਦੀ ਦੇ ਟੋਲਿਆਂ ਨੂੰ ਨਫ਼ਰਤ ਕਰਦਾ ਹਾਂ। ਮੈਂ ਕਦੇ ਵੀ ਬਦਚਲਣ ਲੋਕਾਂ ਦੇ ਉਨ੍ਹਾਂ ਸਮੂਹਾਂ ਦਾ ਸੰਗ ਨਹੀਂ ਕਰਾਂਗਾ।"

Psalms 10 illustration - Psalms Chapter 10

6ਹੇ ਯਹੋਵਾਹ, ਮੈਂ ਇਹ ਦਰਸਾਉਣ ਲਈ ਆਪਣੇ ਹੱਥ ਧੋਂਦਾ ਹਾਂ ਕਿ ਮੈਂ ਪਵਿੱਤਰ ਹਾਂ ਤਾਂ ਕਿ ਮੈਂ ਤੁਹਾਡੀ ਜਗਵੇਦੀ ਦੀ ਪਰਿਕ੍ਰਮਾ ਕਰ ਸੱਕਾਂ।"

7ਯਹੋਵਾਹ, ਮੈਂ ਤੁਹਾਡੀ ਉਸਤਤਿ ਦੇ ਗੀਤ ਗਾਉਂਦਾ ਹਾਂ। ਮੈਂ ਉਨ੍ਹਾਂ ਅਚਰਜ ਗੱਲਾਂ ਬਾਰੇ ਗਾਉਂਦਾ ਹਾਂ ਜੋ ਤੁਸਾਂ ਕੀਤੀਆਂ ਹਨ।"

8ਯਹੋਵਾਹ, ਮੈਂ ਤੁਹਾਡੇ ਮੰਦਰ ਨੂੰ ਪਿਆਰ ਕਰਦਾ ਹਾਂ। ਮੈਂ ਤੁਹਾਡੇ ਮਹਿਮਾਮਈ ਤੰਬੂ ਨੂੰ ਪਿਆਰ ਕਰਦਾ ਹਾਂ।"

9ਹੇ ਯਹੋਵਾਹ, ਮੈਨੂੰ ਉਨ੍ਹਾਂ ਪਾਪੀਆਂ ਸਮੇਤ ਨਾ ਗਿਣੋ। ਮੈਨੂੰ ਉਨ੍ਹਾਂ ਕਾਤਲਾਂ ਸੰਗ ਕਤਲ ਨਾ ਕਰੋ।"

10ਹੋ ਸੱਕਦਾ ਉਹ ਲੋਕ ਹੋਰਾਂ ਲੋਕਾਂ ਨੂੰ ਧੋਖਾ ਦਿੰਦੇ ਹੋਣ। ਹੋ ਸੱਕਦਾ ਉਹ ਮੰਦੇ ਕਾਰੇ ਕਰਨ ਦੇ ਪੈਸੇ ਲੈਂਦੇ ਹੋਣ।"

Psalms 10 illustration - Psalms Chapter 10

11ਪਰ ਮੈਂ ਬੇਕਸੂਰ ਹਾਂ। ਇਸ ਲਈ ਪਰਮੇਸ਼ੁਰ ਮੇਰੇ ਉੱਤੇ ਮਿਹਰਬਾਨ ਹੋਵੇ ਤੇ ਮੈਨੂੰ ਬਚਾਵੋ।"

12ਮੈਂ ਸਾਰੇ ਖਤਰਿਆਂ ਤੋਂ ਸੁਰੱਖਿਅਤ ਹਾਂ। ਹੇ ਯਹੋਵਾਹ, ਮੈਂ ਉਨ੍ਹਾਂ ਲੋਕਾਂ ਦਰਮਿਆਨ ਖਲੋਕੇ ਤੁਹਾਡੀ ਉਸਤਤਿ ਕਰ ਰਿਹਾ ਹਾਂ, ਜਿਹੜੇ ਤੁਹਾਡੇ ਲੋਕਾਂ ਨੂੰ ਆਪਣੀ ਸਭਾ ਲਈ ਸੱਦਾ ਦੇ ਰਹੇ ਹਨ।"

13ਦਾਊਦ ਦਾ ਇੱਕ ਗੀਤ। ਯਹੋਵਾਹ, ਤੁਸੀਂ ਮੇਰੀ ਰੌਸ਼ਨੀ ਵੀ, ਮੇਰੇ ਮੁਕਤੀਦਾਤਾ ਵੀ ਹੋ। ਮੈਨੂੰ ਕਿਸੇ ਕੋਲੋਂ ਵੀ ਨਹੀਂ ਡਰਨਾ ਚਾਹੀਦਾ। ਯਹੋਵਾਹ, ਮੇਰੇ ਜੀਵਨ ਦੀ ਸੁਰੱਖਿਆ ਦਾ ਟਿਕਾਣਾ ਹੈ। ਇਸ ਲਈ ਮੈਂ ਕਿਸੇ ਕੋਲੋਂ ਵੀ ਨਹੀਂ ਡਰਾਂਗਾ।"

14ਦੁਸ਼ਟ ਲੋਕ ਮੇਰੇ ਤੇ ਹਮਲਾ ਕਰ ਸੱਕਦੇ ਹਨ। ਉਹ ਮੇਰੇ ਸ਼ਰੀਰ ਨੂੰ ਤਲਵਾਰ ਨਾਲ ਵੱਢਣ ਦੀ ਕੋਸ਼ਿਸ਼ ਕਰ ਸੱਕਦੇ ਹਨ। ਮੇਰੇ ਦੁਸ਼ਮਣ ਮੇਰੇ ਉੱਤੇ ਹਮਲਾ ਕਰਕੇ ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਸੱਕਦੇ ਹਨ। ਪਰ ਉਹ ਔਕੜਨਗੇ ਅਤੇ ਡਿੱਗਣਗੇ।"

15ਪਰ ਭਾਵੇਂ ਪੂਰੀ ਫ਼ੌਜ ਮੈਨੂੰ ਘੇਰ ਲਵੇ, ਫ਼ੇਰ ਵੀ ਮੈਂ ਨਹੀਂ ਡਰਾਂਗਾ। ਭਾਵੇਂ ਯੁੱਧ ਵਿੱਚ ਲੋਕ ਮੇਰੇ ਉੱਤੇ ਹਮਲਾ ਕਰਨ, “ਮੈਨੂੰ ਕੋਈ ਡਰ ਨਹੀਂ ਹੋਵੇਗਾ। ਕਿਉਂਕਿ ਮੈਨੂੰ ਯਹੋਵਾਹ ਵਿੱਚ ਯਕੀਨ ਹੈ।”"

Psalms 10 illustration - Psalms Chapter 10

16ਯਹੋਵਾਹ ਤੋਂ ਮੈਂ ਇੱਕੋ ਚੀਜ਼ ਮੰਗਦਾ ਹਾਂ, ਮੈਨੂੰ ਸਾਰੀ ਉਮਰ ਆਪਣੇ ਮੰਦਰ ਵਿੱਚ ਬੈਠਣ ਦੇ, ਤਾਂ ਜੋ ਮੈਂ ਯਹੋਵਾਹ ਦੀ ਸੁੰਦਰਤਾ ਵੇਖ ਸੱਕਾਂ। ਅਤੇ ਉਸਦਾ ਮਹਿਲ ਵੇਖ ਸੱਕਾਂ।"

17ਜਦੋਂ ਵੀ ਮੈਂ ਸੰਕਟ ਵਿੱਚ ਹੋਵਾਂਗਾ ਯਹੋਵਾਹ ਮੇਰੀ ਰੱਖਿਆ ਕਰੇਗਾ। ਉਹ ਮੈਨੂੰ ਆਪਣੇ ਤੰਬੂ ਵਿੱਚ ਛੁਪਾ ਲਵੇਗਾ, ਉਹ ਮੈਨੂੰ ਆਪਣੀ ਸੁਰੱਖਿਅਤ ਥਾਂ ਉੱਤੇ ਲੈ ਜਾਵੇਗਾ।"

18ਮੇਰੇ ਦੁਸ਼ਮਣਾਂ ਨੇ ਮੈਨੂੰ ਘੇਰ ਲਿਆ ਹੈ। ਪਰ ਉਨ੍ਹਾਂ ਨੂੰ ਹਰਾਉਣ ਵਿੱਚ ਯਹੋਵਾਹ ਮੇਰੀ ਮਦਦ ਕਰੇਗਾ। ਫ਼ੇਰ ਮੈਂ ਉਸ ਦੇ ਤੰਬੂ ਵਿੱਚ ਬਲੀ ਦੇ ਤੌਰ ਤੇ ਜੈ-ਕਾਰੇ ਚੜ੍ਹਾਵਾਂਗਾ। ਅਤੇ ਮੈਂ ਗਾਵਾਂਗਾ ਅਤੇ ਯਹੋਵਾਹ ਨੂੰ ਸਤਿਕਾਰਨ ਲਈ ਸਾਜ ਵਜਾਵਾਂਗਾ।"

Chapter Complete

You have read Psalms 10

18 verses