1ਬਦਕਾਰ ਲੋਕ ਮੇਰੇ ਬਾਰੇ ਝੂਠ ਬੋਲ ਰਹੇ ਹਨ। ਉਹ ਉਹੀ ਗੱਲਾਂ ਆਖ ਰਹੇ ਹਨ ਜਿਹੜੀਆਂ ਸੱਚ ਨਹੀਂ ਹਨ।"
2ਲੋਕੀ ਮੇਰੇ ਬਾਰੇ ਨਫ਼ਰਤ ਭਰੀਆਂ ਗੱਲਾਂ ਆਖ ਰਹੇ ਹਨ। ਲੋਕ ਮੇਰੇ ਉੱਤੇ ਬਿਨਾ ਕਾਰਣ ਹਮਲਾ ਕਰ ਰਹੇ ਹਨ।"
3ਮੈਂ ਉਨ੍ਹਾਂ ਨੂੰ ਪਿਆਰ ਕੀਤਾ ਸੀ। ਪਰ ਉਹ ਮੇਰੇ ਨਾਲ ਨਫ਼ਰਤ ਕਰਦੇ ਹਨ। ਇਸ ਲਈ ਹੁਣ ਮੈਂ ਤੁਹਾਡੇ ਅੱਗੇ ਪ੍ਰਾਰਥਨਾ ਕਰ ਰਿਹਾ ਹਾਂ, ਹੇ ਪਰਮੇਸ਼ੁਰ।"
4ਮੈਂ ਉਨ੍ਹਾਂ ਲੋਕਾਂ ਨਾਲ ਨੇਕੀ ਕੀਤੀ ਸੀ, ਪਰ ਉਹ ਮੇਰੇ ਨਾਲ ਬੁਰਾ ਕਰ ਰਹੇ ਹਨ। ਮੈਂ ਉਨ੍ਹਾਂ ਨੂੰ ਪਿਆਰ ਕੀਤਾ ਸੀ, ਪਰ ਉਨ੍ਹਾਂ ਨੇ ਮੈਨੂੰ ਨਫ਼ਰਤ ਕੀਤੀ।"
5ਮੇਰੇ ਦੁਸ਼ਮਣਾਂ ਨੂੰ ਉਸ ਦੇ ਮੰਦੇ ਅਮਲਾਂ ਲਈ ਦੰਡ ਦਿਉ। ਉਸ ਨੂੰ ਗਲਤ ਸਾਬਤ ਕਰਨ ਲਈ ਕੋਈ ਬੰਦਾ ਲੱਭ ਲਵੋ।"

6ਮੁਨਸਫ਼ ਨੂੰ ਨਿਆਂ ਕਰਨ ਦਿਉ ਕਿ ਮੇਰੇ ਦੁਸ਼ਮਣਾਂ ਨੇ ਮੰਦਾ ਕੰਮ ਕੀਤਾ ਸੀ ਅਤੇ ਉਹ ਦੋਸ਼ੀ ਹਨ। ਮੇਰੇ ਦੁਸ਼ਮਣ ਦੀ ਕਹੀ ਹਰ ਗੱਲ ਨੂੰ ਉਸ ਦਾ ਜੀਵਨ ਦੁਸ਼ਵਾਰ ਬਨਾਉਣ ਦਿਉ।"
7ਮੇਰੇ ਦੁਸ਼ਮਣ ਨੂੰ ਛੇਤੀ ਮਰ ਜਾਣ ਦਿਉ। ਕਿਸੇ ਹੋਰ ਨੂੰ ਉਸਦਾ ਕੰਮ ਮਿਲਣ ਦਿਉ।"
8ਮੇਰੇ ਦੁਸ਼ਮਣ ਦੇ ਬੱਚਿਆਂ ਨੂੰ ਯਤੀਮ ਬਣਾ ਦਿਉ। ਅਤੇ ਉਸਦੀ ਪਤਨੀ ਨੂੰ ਵਿਧਵਾ ਬਣਾ ਦਿਉ।"
You have read Psalms 101
8 verses