Lumina
Psalms

A Prayer of the Afflicted

Psalms 102·Punjabi Bible

1ਉਨ੍ਹਾਂ ਦਾ ਘਰ ਖੁਸ ਜਾਵੇ। ਅਤੇ ਉਹ ਮੰਗਤੇ ਬਣ ਜਾਣ।"

2ਮੇਰੇ ਦੁਸ਼ਮਣ ਦੇ ਲੈਣਦਾਰਾਂ ਨੂੰ ਉਸਦਾ ਉਹ ਸਭ ਲੈ ਲੈਣ, ਜਿਸਦਾ ਉਹ ਕਬਜ਼ੇ ਦਾਰ ਹੈ। ਅਜਨਬੀ ਉਸਦੀ ਕਮਾਈ ਹੋਈ ਹਰ ਸ਼ੈਅ ਲੈ ਜਾਣ।"

3ਮੈਨੂੰ ਉਮੀਦ ਹੈ ਕਿ ਕੋਈ ਵੀ ਬੰਦਾ ਮੇਰੇ ਦੁਸ਼ਮਣਾਂ ਉੱਤੇ ਮਿਹਰਬਾਨ ਨਹੀਂ ਹੈ। ਮੈਨੂੰ ਆਸ ਹੈ ਕਿ ਕੋਈ ਵੀ ਬੰਦਾ ਉਸ ਦੇ ਬੱਚਿਆਂ ਉੱਤੇ ਤਰਸ ਨਹੀਂ ਕਰੇਗਾ।"

4ਮੇਰੇ ਦੁਸ਼ਮਣ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਉ। ਅਗਲੀ ਪੀੜੀ ਨੂੰ ਉਨ੍ਹਾਂ ਦਾ ਨਾਮ ਹਰ ਸ਼ੈਅ ਉੱਤੋਂ ਮਿਟਾ ਲੈਣ ਦਿਉ।"

5ਮੈਨੂੰ ਆਸ ਹੈ ਕਿ ਯਹੋਵਾਹ ਨੂੰ ਮੇਰੇ ਦੁਸ਼ਮਣ ਦੇ ਪਿਤਾ ਦੇ ਗੁਨਾਹ ਯਾਦ ਹਨ। ਅਤੇ ਮੈਨੂੰ ਉਮੀਦ ਹੈ ਕਿ ਉਸਦੀ ਮਾਂ ਦੇ ਗੁਨਾਹ ਵੀ ਕਦੇ ਨਹੀਂ ਮਿਟੇ।"

Psalms 102 illustration - Psalms Chapter 102

6ਮੈਨੂੰ ਆਸ ਹੈ ਕਿ ਯਹੋਵਾਹ ਉਨ੍ਹਾਂ ਗੁਨਾਹਾਂ ਨੂੰ ਸਦਾ ਲਈ ਯਾਦ ਰੱਖੇਗਾ। ਅਤੇ ਮੈਨੂੰ ਆਸ ਹੈ ਕਿ ਉਹ ਲੋਕਾਂ ਨੂੰ ਮੇਰੇ ਦੁਸ਼ਮਣਾਂ ਨੂੰ ਪੂਰੀ ਤਰ੍ਹਾਂ ਭੁੱਲਾਉਣ ਲਈ ਮਜ਼ਬੂਰ ਕਰੇਗਾ।"

7ਕਿਉਂ? ਕਿਉਂ ਕਿ ਉਸ ਬਦਕਾਰ ਬੰਦੇ ਨੇ ਕਦੀ ਵੀ ਕੋਈ ਸ਼ੁਭ ਕੰਮ ਨਹੀਂ ਕੀਤਾ। ਉਸ ਨੇ ਕਦੇ ਵੀ ਕਿਸੇ ਨੂੰ ਪਿਆਰ ਨਹੀਂ ਕੀਤਾ। ਉਸ ਨੇ ਗਰੀਬ ਨਿਮਾਣੇ ਲੋਕਾਂ ਲਈ ਮੁਸੀਬਤਾਂ ਖੜੀਆਂ ਕੀਤੀਆਂ।"

8ਉਸ ਬਦਕਾਰ ਬੰਦੇ ਨੂੰ ਹੋਰਾਂ ਦਾ ਬੁਰਾ ਮੰਗਣ ਵਿੱਚ ਖੁਸ਼ੀ ਮਿਲਦੀ ਸੀ। ਇਸ ਲਈ ਉਸ ਨਾਲ ਉਹੀ ਮੰਦਾ ਹੋਣ ਦਿਉ। ਉਸ ਬਦਕਾਰ ਵਿਅਕਤੀ ਨੇ ਕਦੇ ਵੀ ਲੋਕਾਂ ਨਾਲ ਚੰਗਾ ਨਾ ਵਾਪਰੇ, ਮੰਗਿਆ। ਇਸ ਲਈ ਉਸਦਾ ਭਲਾ ਨਾ ਹੋਣ ਦਿਉ।"

9ਸਰਾਪ ਹੀ ਉਸ ਦੇ ਕੱਪੜੇ ਹੋਣ। ਜਿਹੜਾ ਪਾਣੀ ਉਹ ਪੀਂਦਾ ਹੈ ਇੱਕ ਸਰਾਪ ਹੋਵੇ। ਉਸ ਦੇ ਪਿੰਡੇ ਉਤਲਾ ਤੇਲ ਉਸ ਉੱਪਰ ਇੱਕ ਸਰਾਪ ਹੋਵੇ।"

10ਸਰਾਪ ਨੂੰ ਉਸ ਦੇ ਕੱਪੜੇ ਹੋਣ ਦਿਉ ਜਿਹੜੇ ਉਹ ਦੁਸ਼ਟ ਵਿਅਕਤੀ ਦੁਆਲੇ ਲਵੇਟਣ ਲਈ ਵਰਤਦਾ। ਸਰਾਪਾਂ ਨੂੰ ਉਸ ਦੇ ਲੱਕ ਦੇ ਦੁਆਲੇ ਦੀ ਪੇਟੀ ਹੋਣ ਦਿਉ।"

Psalms 102 illustration - Psalms Chapter 102

11ਮੈਨੂੰ ਆਸ ਹੈ ਕਿ ਯਹੋਵਾਹ ਮੇਰੇ ਦੁਸ਼ਮਣ ਨਾਲ ਇਹ ਸਾਰੀਆਂ ਗੱਲਾਂ ਕਰੇਗਾ। ਮੈਨੂੰ ਆਸ ਹੈ ਕਿ ਯਹੋਵਾਹ ਉਨ੍ਹਾਂ ਨਾਲ ਇਹੋ ਗੱਲਾਂ ਕਰੇਗਾ ਜੋ ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ।"

12ਯਹੋਵਾਹ, ਤੁਸੀਂ ਮੇਰੇ ਮਾਲਕ ਹੋ, ਇਸ ਲਈ ਮੇਰੇ ਨਾਲ ਅਜਿਹਾ ਵਿਹਾਰ ਕਰੋ ਜਿਸ ਨਾਲ ਤੁਹਾਡੇ ਨਾਮ ਦੀ ਸ਼ੋਭਾ ਹੋਵੇ। ਤੁਹਾਡੇ ਅੰਦਰ ਕਿੰਨਾ ਜ਼ਿਆਦਾ ਪਿਆਰ ਹੈ, ਇਸ ਲਈ ਮੈਨੂੰ ਬਚਾਉ।"

13ਮੈਂ ਇੱਕ ਗਰੀਬ ਨਿਤਾਣਾ ਆਦਮੀ ਹਾਂ, ਮੈਂ ਸੱਚਮੁੱਚ ਉਦਾਸ ਹਾਂ, ਮੇਰਾ ਦਿਲ ਟੁੱਟਿਆ ਹੋਇਆ ਹੈ।"

14ਮੈਨੂੰ ਲੱਗਦਾ ਹੈ ਜਿਵੇਂ ਮੇਰੀ ਜ਼ਿੰਦਗੀ ਮੁੱਕ ਗਈ ਹੈ, ਜਿਵੇਂ ਸ਼ਾਮ ਵੇਲੇ ਪਰਛਾਵੇਂ ਹੁੰਦੇ ਹਨ। ਮੈਂ ਉਸ ਪਿੱਸੂ ਵਰਗਾ ਮਹਿਸੂਸ ਕਰਦਾ ਹਾਂ ਜਿਸ ਨੂੰ ਕਿਸੇ ਨੇ ਝਾੜਕੇ ਸੁੱਟ ਦਿੱਤਾ ਹੋਵੇ।"

15ਮੇਰੇ ਗੋਡੇ ਕਮਜ਼ੋਰ ਹਨ ਕਿਉਂਕਿ ਮੈਂ ਭੁੱਖਾ ਹਾਂ। ਮੇਰਾ ਭਾਰ ਘਟ ਰਿਹਾ ਹੈ ਅਤੇ ਮੈਂ ਪਤਲਾ ਹੋ ਰਿਹਾ ਹਾਂ।"

Psalms 102 illustration - Psalms Chapter 102

16ਬੁਰੇ ਆਦਮੀ ਮੇਰਾ ਅਪਮਾਨ ਕਰ ਰਹੇ ਹਨ। ਉਹ ਮੇਰੇ ਵੱਲ ਵੇਖਦੇ ਹਨ ਅਤੇ ਸਿਰ ਹਿਲਾਉਂਦੇ ਹਨ।"

17ਯਹੋਵਾਹ ਮੇਰੇ ਪਰਮੇਸ਼ੁਰ, ਮੇਰੀ ਸਹਾਇਤਾ ਕਰੋ। ਆਪਣਾ ਸੱਚਾ ਪਿਆਰ ਦਰਸਾਉ ਅਤੇ ਮੈਨੂੰ ਬਚਾਉ।"

18ਉਹ ਲੋਕ ਜਾਣ ਲੈਣਗੇ ਕਿ ਤੁਸੀਂ ਮੇਰੀ ਸਹਾਇਤਾ ਕੀਤੀ ਸੀ। ਫ਼ੇਰ ਉਹ ਜਾਣ ਲੈਣਗੇ ਕਿ ਇਹ ਤੁਹਾਡੀ ਹੀ ਸ਼ਕਤੀ ਸੀ ਜਿਸਨੇ ਮੇਰੀ ਸਹਾਇਤਾ ਕੀਤੀ ਸੀ।"

19ਉਹ ਬੁਰੇ ਆਦਮੀ ਮੈਨੂੰ ਸਰਾਪ ਦਿੰਦੇ ਹਨ, ਪਰ ਤੁਸੀਂ ਮੈਨੂੰ ਅਸੀਸ ਦੇ ਸੱਕਦੇ ਹੋ। ਯਹੋਵਾਹ, ਉਨ੍ਹਾਂ ਨੇ ਮੇਰੇ ਉੱਪਰ ਹਮਲਾ ਕੀਤਾ ਇਸ ਲਈ ਉਨ੍ਹਾਂ ਨੂੰ ਹਰਾਉ। ਫ਼ੇਰ, ਮੈਂ ਤੁਹਾਡਾ ਸੇਵਕ, ਪ੍ਰਸੰਨ ਹੋਵਾਂਗਾ।"

20ਮੇਰੇ ਦੁਸ਼ਮਣਾਂ ਨੂੰ ਨਮੋਸ਼ੀ ਦਿਉ! ਉਨ੍ਹਾਂ ਨੂੰ ਸ਼ਰਮਿੰਦਗੀ ਕੁੜਤੇ ਵਾਂਗ ਪਹਿਨਣ ਦਿਉ।"

Psalms 102 illustration - Psalms Chapter 102

21ਮੈਂ ਯਹੋਵਾਹ ਦਾ ਧੰਨਵਾਦ ਕਰਦਾ ਹਾਂ। ਮੈਂ ਬਹੁਤ ਲੋਕਾਂ ਅੱਗੇ ਉਸਦੀ ਉਸਤਤਿ ਕਰਦਾ ਹਾਂ।"

22ਪਰਮੇਸ਼ੁਰ ਗਰੀਬਾਂ ਲਈ ਸੱਜੇ ਹੱਥ ਦੇ ਤੌਰ ਤੇ ਖਲੋਂਦਾ ਹੈ। ਉਹ ਨਿਸ਼ਚਿਤ ਕਰਦਾ ਹੈ ਕਿ ਗਰੀਬ ਆਦਮੀ ਨੂੰ ਨਿਆਂ ਮਿਲੇ।"

23ਦਾਊਦ ਦਾ ਇੱਕ ਉਸਤਤਿ ਗੀਤ। ਯਹੋਵਾਹ ਨੇ ਮੇਰੇ ਮਾਲਕ ਨੂੰ ਆਖਿਆ, “ਮੇਰੇ ਕੋਲ ਮੇਰੇ ਸੱਜੇ ਪਾਸੇ ਬੈਠੋ, ਜਦੋਂ ਕਿ ਮੈਂ ਤੁਹਾਡੇ ਦੁਸ਼ਮਣਾਂ ਨੂੰ ਤੁਹਾਡੇ ਅਧੀਨ ਕਰਦਾ ਹਾਂ।”"

24ਯਹੋਵਾਹ ਤੁਹਾਡੇ ਰਾਜ ਨੂੰ ਵੱਧਣ ਫ਼ੁੱਲਣ ਵਿੱਚ ਸਹਾਇਤਾ ਕਰੇਗਾ। ਸੀਯੋਨ, ਵਿੱਚ ਤੁਹਾਡਾ ਰਾਜ ਸ਼ੁਭ ਹੋਵੇਗਾ। ਅਤੇ ਉਹ ਉਦੋਂ ਤੱਕ ਵੱਧੇਗਾ ਜਦੋਂ ਤੱਕ ਕਿ ਤੁਸੀਂ ਆਪਣੇ ਦਸ਼ਮਣਾਂ ਦੇ ਦੇਸ਼ਾਂ ਵਿੱਚ ਵੀ ਰਾਜ ਕਰੋਂਗੇ।"

25ਤੁਹਾਡੇ ਲੋਕ ਸ੍ਵੈਂ-ਇੱਛਾ ਨਾਲ ਤੁਹਾਡਾ ਸੰਗ ਕਰਨਗੇ ਜਦੋਂ ਤੁਸੀਂ ਆਪਣੀ ਸੈਨਾ ਇੱਕ ਸਾਥ ਇਕੱਠੀ ਕਰੋਂਗੇ। ਉਹ ਖਾਸ ਵਸਤਰ ਪਾਉਣਗੇ ਅਤੇ ਅਮ੍ਰਿਤ ਵੇਲੇ ਆ ਮਿਲਣਗੇ ਉਹ ਨੌਜਵਾਨ ਲੋਕ ਤੁਹਾਡੇ ਚਾਰ-ਚੁਫ਼ੇਰੇ ਹੋਣਗੇ। ਜਿਵੇਂ ਧਰਤੀ ਉੱਤੇ ਤ੍ਰੇਲ ਹੁੰਦੀ ਹੈ।"

Psalms 102 illustration - Psalms Chapter 102

26ਯਹੋਵਾਹ ਨੇ ਇਕਰਾਰ ਕੀਤਾ ਸੀ ਅਤੇ ਉਹ ਆਪਣਾ ਮਨ ਨਹੀਂ ਬਦਲੇਗਾ, “ਤੁਸੀਂ ਸਦਾ ਲਈ ਜਾਜਕ ਹੋ – ਜਿਸ ਤਰ੍ਹਾਂ ਦਾ ਜਾਜਕ ਮਲਕਿ-ਸਿਦਕ ਸੀ।”"

27ਮੇਰਾ ਮਾਲਕ ਤੁਹਾਡੇ ਸੱਜੇ ਪਾਸੇ ਖਲੋਤਾ ਹੈ। ਉਹ ਹੋਰਾਂ ਰਾਜਿਆਂ ਨੂੰ ਹਰਾ ਦੇਵੇਗਾ, ਜਦੋਂ ਉਹ ਕ੍ਰੋਧਵਾਨ ਹੋਵੇਗਾ।"

28ਪਰਮੇਸ਼ੁਰ ਕੌਮਾਂ ਬਾਰੇ ਨਿਆਂ ਕਰੇਗਾ। ਮੁਰਦਾ ਲਾਸ਼ਾਂ ਜ਼ਮੀਨ ਉੱਤੇ ਵਿਛ ਜਾਣਗੀਆਂ। ਅਤੇ ਪਰਮੇਸ਼ੁਰ ਸ਼ਕਤੀਸ਼ਾਲੀ ਕੌਮਾਂ ਦੇ ਆਗੂਆਂ ਨੂੰ ਦੰਡ ਦੇਵੇਗਾ।"

Chapter Complete

You have read Psalms 102

28 verses