1ਯਹੋਵਾਹ ਦਾ ਨਾਮ ਹੁਣ ਅਤੇ ਸਦਾ ਲਈ ਸੁਭਾਗਾ ਹੋਵੇਗਾ।"
2ਯਹੋਵਾਹ ਦੇ ਨਾਮ ਦੀ ਉਸਤਤਿ ਪੂਰਬ ਵਿੱਚ ਉੱਗਦੇ ਸੂਰਜ ਵੱਲੋਂ ਪਰਮੇਸ਼ੁਰ ਦੇ ਨਾਮ ਨੂੰ ਉਸ ਥਾਂ ਤੱਕ ਅਸੀਸ ਮਿਲੇ ਜਿੱਥੇ ਸੂਰਜ ਜਾ ਛਿਪਦਾ ਹੈ।"
3ਯਹੋਵਾਹ ਸਭ ਕੌਮਾਂ ਨਾਲੋਂ ਉਚੇਰਾ ਹੈ। ਉਸਦੀ ਮਹਿਮਾ ਅਕਾਸ਼ ਵੱਲ ਉੱਠਦੀ ਹੈ।"
4ਕੋਈ ਬੰਦਾ ਯਹੋਵਾਹ ਸਾਡੇ ਪਰਮੇਸ਼ੁਰ ਵਰਗਾ ਨਹੀਂ ਹੈ, ਪਰਮੇਸ਼ੁਰ ਉੱਚੇ ਸਵਰਗ ਵਿੱਚ ਬੈਠਾ ਹੈ।"
5ਪਰਮੇਸ਼ੁਰ ਸਾਡੇ ਕੋਲੋਂ ਇੰਨਾ ਉੱਚਾ ਹੈ ਕਿ ਉਸ ਨੂੰ ਧਰਤੀ ਅਤੇ ਅਕਾਸ਼ ਵੇਖਣ ਲਈ ਹੇਠਾਂ ਦੇਖਣਾ ਪੈਂਦਾ ਹੈ।"

6ਪਰਮੇਸ਼ੁਰ ਮਸੱਕੀਨ ਲੋਕਾਂ ਨੂੰ ਖਾਕ ਵਿੱਚੋਂ ਚੁੱਕਦਾ ਹੈ। ਪਰਮੇਸ਼ੁਰ ਮੰਗਤਿਆਂ ਨੂੰ ਕੂੜੇ ਦੇ ਢੇਰ ਵਿੱਚੋਂ ਚੁੱਕਦਾ ਹੈ।"
7ਅਤੇ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਮਹੱਤਵਪੂਰਣ ਬਣਾ ਦਿੰਦਾ ਹੈ। ਪਰਮੇਸ਼ੁਰ ਉਨ੍ਹਾਂ ਨੂੰ ਮਹਤਵਪੂਰਣ ਆਗੂ ਬਣਾ ਦਿੰਦਾ ਹੈ।"
8ਭਾਵੇਂ ਕਿਸੇ ਔਰਤ ਦੇ ਔਲਾਦ ਨਾ ਹੋਵੇ। ਪਰ ਪਰਮੇਸ਼ੁਰ ਉਸ ਨੂੰ ਬੱਚੇ ਦੇ ਦੇਵੇਗਾ। ਅਤੇ ਉਸ ਨੂੰ ਖੁਸ਼ੀ ਪ੍ਰਦਾਨ ਕਰੇਗਾ। ਯਹੋਵਾਹ ਦੀ ਉਸਤਤਿ ਕਰੋ।"
9ਇਸਰਾਏਲ ਨੇ ਮਿਸਰ ਛੱਡ ਦਿੱਤਾ। ਯਾਕੂਬ ਨੇ ਉਸ ਪਰਦੇਸ ਨੂੰ ਛੱਡ ਦਿੱਤਾ।"
10ਯਹੂਦਾਹ ਪਰਮੇਸ਼ੁਰ ਦਾ ਖਾਸ ਬੰਦਾ ਬਣ ਗਿਆ। ਇਸਰਾਏਲ ਉਸ ਦੀ ਸਲਤਨਤ ਬਣ ਗਈ।"

11ਲਾਲ ਸਾਗਰ ਨੇ ਇਸ ਨੂੰ ਦੇਖਿਆ ਅਤੇ ਉਹ ਦੌੜ ਗਿਆ। ਯਰਦਨ ਨਦੀ ਮੁੜੀ ਅਤੇ ਨੱਸ ਪਈ।"
12ਪਰਬਤ ਭੇਡੂਆਂ ਵਾਂਗ ਨੱਚਣ ਲੱਗ ਪਏ, ਪਹਾੜੀਆਂ ਲੇਲਿਆਂ ਵਾਂਗ ਨੱਚਣ ਲੱਗੀਆਂ।"
13ਹੇ ਲਾਲ ਸਾਗਰ, ਤੂੰ ਕਿਉਂ ਨੱਸਿਆ ਸੀ? ਯਰਦਨ ਨਦੀਏ, ਤੂੰ ਕਿਉਂ ਮੁੜੀ ਅਤੇ ਕਿਉਂ ਨੱਸੀ ਸੀ?"
14ਪਹਾੜੋ, ਤੁਸੀਂ ਭੇਡੂਆਂ ਵਾਂਗ ਕਿਉਂ ਨੱਚੇ ਸੀ? ਅਤੇ ਪਹਾੜੀਓ, ਤੁਸੀਂ ਲੇਲਿਆਂ ਵਾਂਗ ਕਿਉਂ ਨੱਚੀਆਂ ਸੀ?"
15ਮਾਲਕ, ਯਾਕੂਬ ਦੇ ਯਹੋਵਾਹ ਪਰਮੇਸ਼ੁਰ ਸਾਹਮਣੇ ਧਰਤੀ ਹਿੱਲ ਗਈ ਸੀ।"

16ਪਰਮੇਸ਼ੁਰ ਹੀ ਹੈ ਜਿਹੜਾ ਪਾਣੀ ਨੂੰ ਚੱਟਾਨ ਵਿੱਚੋਂ ਵਗਾਉਂਦਾ ਹੈ। ਪਰਮੇਸ਼ੁਰ ਨੇ ਸਖਤ ਚੱਟਾਨ ਤੋਂ ਵਗਦੇ ਹੋਏ ਪਾਣੀ ਦਾ ਇੱਕ ਚਸ਼ਮਾ ਬਣਾਇਆ।"
17ਯਹੋਵਾਹ, ਸਾਨੂੰ ਕੋਈ ਇੱਜ਼ਤ ਨਹੀਂ ਮਿਲਣੀ ਚਾਹੀਦੀ। ਇੱਜ਼ਤ ਤਾਂ ਤੁਹਾਡੀ ਮਲਕੀਅਤ ਹੈ। ਤੁਹਾਡੀ ਇੱਜ਼ਤ ਤੁਹਾਡੇ ਪਿਆਰ ਕਾਰਣ ਅਤੇ ਇਸ ਕਾਰਣ ਹੈ ਕਿ ਅਸੀਂ ਤੁਹਾਡੇ ਉੱਤੇ ਵਿਸ਼ਵਾਸ ਕਰ ਸੱਕਦੇ ਸਾਂ।"
18ਕੌਮਾਂ ਹੈਰਾਨ ਕਿਉਂ ਹੋਣ ਕਿ ਸਾਡਾ ਪਰਮੇਸ਼ੁਰ ਕਿੱਥੇ ਹੈ।"
19ਪਰਮੇਸ਼ੁਰ ਸਵਰਗ ਵਿੱਚ ਹੈ, ਅਤੇ ਉਹ ਉਹੀ ਸਭ ਕੁਝ ਕਰਦਾ ਹੈ ਜੋ ਉਸ ਨੂੰ ਪਸੰਦ ਹੈ।"
20ਪਰਾਈਆਂ ਕੌਮਾਂ ਦੇ ਦੇਵਤੇ ਸੋਨੇ ਚਾਂਦੀ ਨਾਲ ਬਣੇ ਹੋਏ ਸਿਰਫ਼ ਬੁੱਤ ਹਨ। ਉਹ ਇਨਸਾਨੀ ਹੱਥਾਂ ਦੁਆਰਾ ਬਣਾਏ ਗਏ ਹਨ।"

21ਉਨ੍ਹਾਂ ਬੁੱਤਾਂ ਦੇ ਮੂੰਹ ਤਾਂ ਹਨ, ਪਰ ਬੋਲ ਨਹੀਂ ਸੱਕਦੇ। ਉਨ੍ਹਾਂ ਦੀਆਂ ਅੱਖਾਂ ਤਾਂ ਹਨ, ਪਰ ਦੇਖ ਨਹੀਂ ਸੱਕਦੀਆਂ।"
22ਉਨ੍ਹਾਂ ਦੇ ਕੰਨ ਤਾਂ ਹਨ, ਪਰ ਸੁਣ ਨਹੀਂ ਸੱਕਦੇ। ਉਨ੍ਹਾਂ ਦੇ ਨੱਕ ਤਾਂ ਹਨ, ਪਰ ਸੁੰਘ ਨਹੀਂ ਸੱਕਦੇ।"
23ਉਨ੍ਹਾਂ ਦੇ ਹੱਥ ਤਾਂ ਹਨ, ਪਰ ਮਹਿਸੂਸ ਨਹੀਂ ਕਰ ਸੱਕਦੇ। ਉਨ੍ਹਾਂ ਦੀਆਂ ਲੱਤਾਂ ਤਾਂ ਹਨ, ਪਰ ਚੱਲ ਨਹੀਂ ਸੱਕਦੀਆਂ ਅਤੇ ਉਨ੍ਹਾ ਦੇ ਗਲੇ ਵਿੱਚੋਂ ਕੋਈ ਆਵਾਜ਼ ਨਹੀਂ ਨਿਕਲ ਸੱਕਦੀ।"
24ਜਿਹੜੇ ਲੋਕ ਬਣਾਉਂਦੇ ਹਨ ਅਤੇ ਉਨ੍ਹਾਂ ਬੁੱਤਾਂ ਵਿੱਚ ਵਿਸ਼ਵਾਸ ਕਰਦੇ ਹਨ ਉਹ ਵੀ ਉਨ੍ਹਾਂ ਵਰਗੇ ਹੋ ਜਾਣਗੇ।"
25ਇਸਰਾਏਲ ਦੇ ਲੋਕੋ, ਯਹੋਵਾਹ ਉੱਤੇ ਵਿਸ਼ਵਾਸ ਕਰੋ। ਯਹੋਵਾਹ ਹੀ ਉਨ੍ਹਾਂ ਦੀ ਸ਼ਕਤੀ ਅਤੇ ਢਾਲ ਹੈ।"

26ਹਾਰੂਨ ਦੇ ਪਰਿਵਾਰ, ਯਹੋਵਾਹ ਉੱਤੇ ਵਿਸ਼ਵਾਸ ਕਰ। ਯਹੋਵਾਹ ਹੀ ਉਨ੍ਹਾਂ ਦੀ ਸ਼ਕਤੀ ਅਤੇ ਢਾਲ ਹੈ।"
27ਯਹੋਵਾਹ ਦੇ ਚੇਲਿਉ, ਯਹੋਵਾਹ ਉੱਤੇ ਵਿਸ਼ਵਾਸ ਕਰੋ। ਯਹੋਵਾਹ ਹੀ ਉਨ੍ਹਾਂ ਦੀ ਸ਼ਕਤੀ ਅਤੇ ਢਾਲ ਹੈ।"
28ਯਹੋਵਾਹ ਅਸਾਂ ਨੂੰ ਚੇਤੇ ਕਰਦਾ ਹੈ। ਯਹੋਵਾਹ ਅਸਾਂ ਨੂੰ ਅਸੀਸ ਦੇਵੇਗਾ। ਯਹੋਵਾਹ ਇਸਰਾਏਲ ਨੂੰ ਅਸੀਸ ਦੇਵੇਗਾ। ਯਹੋਵਾਹ ਹਾਰੂਨ ਦੇ ਪਰਿਵਾਰ ਨੂੰ ਅਸੀਸ ਦੇਵੇਗਾ।"
29ਯਹੋਵਾਹ ਆਪਣੇ ਚੇਲਿਆਂ ਨੂੰ ਛੋਟੇ ਅਤੇ ਵੱਡਿਆਂ ਨੂੰ ਅਸੀਸ ਦੇਵੇਗਾ।"
30ਮੈਨੂੰ ਆਸ ਹੈ ਕਿ ਯਹੋਵਾਹ ਤੁਹਾਨੂੰ ਅਤੇ ਤੁਹਾਡੇ ਬੱਚਿਆਂ ਨੂੰ ਹੋਰ ਵੱਧੇਰੇ ਦੇਵੇਗਾ।"

31ਯਹੋਵਾਹ ਨੇ ਸਵਰਗ ਅਤੇ ਧਰਤੀ ਨੂੰ ਬਣਾਇਆ ਅਤੇ ਯਹੋਵਾਹ ਤੁਹਾਨੂੰ ਜੀ ਆਇਆ ਆਖਦਾ ਹੈ।"
32ਸਵਰਗ ਯਹੋਵਾਹ ਦਾ ਹੈ। ਪਰ ਉਸ ਨੇ ਲੋਕਾਂ ਨੂੰ ਧਰਤੀ ਦਿੱਤੀ।"
33ਮੁਰਦਾ ਲੋਕ ਯਹੋਵਾਹ ਦੀ ਉਸਤਤਿ ਨਹੀਂ ਕਰਦੇ। ਕਬਰਾਂ ਵਿੱਚ ਦਫ਼ਨ ਹੋਏ ਲੋਕ, ਯਹੋਵਾਹ ਦੀ ਉਸਤਤਿ ਨਹੀਂ ਕਰਦੇ।"
34ਪਰ ਹੁਣ ਅਸੀਂ ਯਹੋਵਾਹ ਨੂੰ ਅਸੀਸ ਦਿੰਦੇ ਹਾਂ। ਅਤੇ ਅਸੀਂ ਉਸ ਨੂੰ ਸਦਾ ਹੋਰ ਵੱਧੇਰੇ ਅਸੀਸ ਦੇਵਾਂਗੇ। ਯਹੋਵਾਹ ਦੀ ਉਸਤਤਿ ਕਰੋ!"
35ਮੈਂ ਇਸ ਨੂੰ ਪਸੰਦ ਕਰਦਾ ਹਾਂ ਜਦੋਂ ਯਹੋਵਾਹ ਮੇਰੀਆਂ ਪ੍ਰਾਰਥਨਾ ਸੁਣਦਾ ਹੈ।"
You have read Psalms 104
35 verses