Lumina
Psalms

Remember His Wonders

Psalms 105·Punjabi Bible

1ਮੈਂ ਇਸ ਨੂੰ ਪਸੰਦ ਕਰਦਾ ਹਾਂ ਜਦੋਂ ਸਹਾਇਤਾ ਲਈ ਉਹ ਮੇਰੀ ਪੁਕਾਰ ਨੂੰ ਸੁਣਦਾ ਹੈ।"

2ਮੈਂ ਤਾਂ ਮਰ ਹੀ ਚੱਲਿਆ ਸਾਂ। ਮੌਤ ਦੇ ਰੱਸੇ ਮੇਰੇ ਦੁਆਲੇ ਤਣ ਗਏ ਸਨ। ਕਬਰ ਹੌਲੀ-ਹੌਲੀ ਮੇਰੇ ਨਜ਼ਦੀਕ ਆ ਰਹੀ ਸੀ। ਮੈਂ ਡਰਿਆ ਹੋਇਆ ਅਤੇ ਫ਼ਿਕਰਮੰਦ ਸਾਂ।"

3ਫ਼ੇਰ ਮੈਂ ਯਹੋਵਾਹ ਦਾ ਨਾਮ ਪੁਕਾਰਿਆ। ਮੈਂ ਆਖਿਆ, “ਯਹੋਵਾਹ, ਮੈਨੂੰ ਬਚਾਉ!”"

4ਯਹੋਵਾਹ ਸ਼ੁਭ ਅਤੇ ਦਯਾਵਾਨ ਹੈ। ਪਰਮੇਸ਼ੁਰ ਮਿਹਰਬਾਨ ਹੈ।"

5ਯਹੋਵਾਹ ਬੇਸਹਾਰਿਆਂ ਦਾ ਧਿਆਨ ਰੱਖਦਾ ਹੈ। ਮੈਂ ਨਿਆਸਰਾ ਸਾਂ ਅਤੇ ਯਹੋਵਾਹ ਨੇ ਮੈਨੂੰ ਬਚਾ ਲਿਆ।"

Psalms 105 illustration - Psalms Chapter 105

6ਹੇ ਮੇਰੀ ਆਤਮਾ, ਸ਼ਾਂਤ ਹੋ ਜਾ! ਯਹੋਵਾਹ ਤੇਰਾ ਧਿਆਨ ਰੱਖ ਰਿਹਾ ਹੈ।"

7ਹੇ ਪਰਮੇਸ਼ੁਰ, ਤੁਸੀਂ ਮੇਰੀ ਆਤਮਾ ਨੂੰ ਮੌਤ ਕੋਲੋਂ ਬਚਾਇਆ। ਤੁਸੀਂ ਮੇਰੇ ਅਥਰੂ ਰੋਕੋ। ਤੁਸੀਂ ਮੈਨੂੰ ਡਿੱਗਣ ਤੋਂ ਬਚਾਇਆ।"

8ਮੈਂ ਜਿਉਂਦਿਆ ਦੇ ਦੇਸ਼ ਵਿੱਚ ਯਹੋਵਾਹ ਦੀ ਸੇਵਾ ਕਰਦਾ ਰਹਾਂਗਾ।"

9ਮੈਂ ਉਦੋਂ ਵੀ ਵਿਸ਼ਵਾਸ ਕਰਦਾ ਰਿਹਾ ਜਦੋਂ ਮੈਂ ਇਹ ਵੀ ਆਖਿਆ ਸੀ, “ਮੈਂ ਤਬਾਹ ਹੋ ਗਿਆ ਹਾਂ!”"

10ਹਾਂ, ਉਦੋਂ ਵੀ ਜਦੋਂ ਮੈਂ ਡਰਿਆ ਹੋਇਆ ਸਾਂ ਅਤੇ ਆਖਿਆ ਸੀ, “ਸਾਰੇ ਬੰਦੇ ਝੂਠੇ ਹਨ!”"

Psalms 105 illustration - Psalms Chapter 105

11ਮੈਂ ਯਹੋਵਾਹ ਨੂੰ ਕੀ ਅਰਪਣ ਕਰ ਸੱਕਦਾ ਹਾਂ? ਯਹੋਵਾਹ ਨੇ ਮੈਨੂੰ ਹਰ ਸ਼ੈਅ ਜੋ ਵੀ ਮੇਰੇ ਕੋਲ ਹੈ ਦਿੱਤੀ ਹੈ।"

12ਉਸ ਨੇ ਮੈਨੂੰ ਬਚਾਇਆ, ਇਸ ਲਈ ਮੈਂ ਉਸ ਅੱਗੇ ਪਿਆਲਾ ਭੇਟ ਕਰਾਂਗਾ। ਅਤੇ ਮੈਂ ਯਹੋਵਾਹ ਦਾ ਨਾਮ ਪੁਕਾਰਾਂਗਾ।"

13ਮੈਂ ਉਹ ਚੀਜ਼ਾਂ ਦੇਵਾਂਗਾ ਜਿਨ੍ਹਾਂ ਦਾ ਯਹੋਵਾਹ ਨਾਲ ਇਕਰਾਰ ਕੀਤਾ ਸੀ। ਹੁਣ ਮੈਂ ਉਸ ਦੇ ਸਮੂਹ ਬੰਦਿਆ ਦੇ ਸਾਹਮਣੇ ਜਾਵਾਂਗਾ।"

14ਯਹੋਵਾਹ ਵਾਸਤੇ ਉਸ ਦੇ ਕਿਸੇ ਵੀ ਚੇਲੇ ਦੀ ਮੌਤ ਯਹੋਵਾਹ ਵਾਸਤੇ ਬਹੁਤ ਮਹੱਤਵਪੂਰਣ ਹੈ। ਹੇ ਯਹੋਵਾਹ, ਮੈਂ ਤੁਹਾਡੇ ਸੇਵਕਾਂ ਵਿੱਚੋਂ ਹਾਂ।"

15ਮੈਂ ਤੁਹਾਡਾ ਸੇਵਕ ਹਾਂ, ਤੁਹਾਡੀ ਇੱਕ ਸੇਵਾਦਾਰ ਔਰਤ ਦਾ ਬੱਚਾ। ਯਹੋਵਾਹ, ਤੁਸੀਂ ਹੀ ਮੇਰੇ ਪਹਿਲੇ ਗੁਰੂ ਸੀ।"

Psalms 105 illustration - Psalms Chapter 105

16ਮੈਂ ਤੁਹਾਡੇ ਅੱਗੇ ਧੰਨਵਾਦ ਭੇਟ ਕਰਾਂਗਾ। ਮੈਂ ਯਹੋਵਾਹ ਦਾ ਨਾਮ ਲਵਾਂਗਾ।"

17ਮੈਂ ਯਹੋਵਾਹ ਨੂੰ ਉਹ ਚੀਜ਼ਾਂ ਦੇਵਾਂਗਾ ਜਿਨ੍ਹਾਂ ਦਾ ਮੈਂ ਇਕਰਾਰ ਕੀਤਾ ਸੀ। ਹੁਣ ਮੈਂ ਉਸ ਦੇ ਸਮੂਹ ਬੰਦਿਆਂ ਦੇ ਸਾਹਮਣੇ ਜਾਵਾਂਗਾ।"

18ਮੈਂ ਯਰੂਸ਼ਲਮ ਦੇ ਮੰਦਰ ਵਿੱਚ ਜਾਵਾਂਗਾ। ਯਹੋਵਾਹ ਦੀ ਉਸਤਤਿ ਕਰੋ।"

19ਤੁਸੀਂ ਸਾਰੀਉ ਕੌਮੋ, ਯਹੋਵਾਹ ਦੀ ਉਸਤਤਿ ਕਰੋ। ਤੁਸੀਂ ਸਾਰਿਉ ਲੋਕੋ, ਯਹੋਵਾਹ ਦੀ ਉਸਤਤਿ ਕਰੋ।"

20ਪਰਮੇਸ਼ੁਰ ਸਾਨੂੰ ਬਹੁਤ ਪਿਆਰ ਕਰਦਾ ਹੈ। ਅਤੇ ਪਰਮੇਸ਼ੁਰ ਸਾਡੇ ਨਾਲ ਸਦਾ ਹੀ ਸੱਚਾ ਰਹੇਗਾ! ਯਹੋਵਾਹ ਦੀ ਉਸਤਤਿ ਕਰੋ।"

Psalms 105 illustration - Psalms Chapter 105

21ਯਹੋਵਾਹ ਦਾ ਮਾਨ ਕਰੋ ਕਿਉਂਕਿ ਉਹ ਪਰਮੇਸ਼ੁਰ ਹੈ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"

22ਇਸਰਾਏਲ ਆਖ, “ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ!”"

23ਜਾਜਕੋ ਆਖੋ, “ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ!”"

24ਯਹੋਵਾਹ ਦੀ ਉਪਾਸਨਾ ਕਰਨ ਵਾਲੇ ਤੁਸੀਂ ਸਮੂਹ ਲੋਕੋਂ ਆਖੋ, “ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ!”"

25ਮੈਂ ਮੁਸੀਬਤ ਵਿੱਚ ਸਾਂ ਇਸ ਲਈ ਮੈਂ ਸਹਾਇਤਾ ਲਈ ਯਹੋਵਾਹ ਅੱਗੇ ਪੁਕਾਰ ਕੀਤੀ। ਯਹੋਵਾਹ ਨੇ ਮੈਨੂੰ ਉੱਤਰ ਦਿੱਤਾ ਅਤੇ ਮੈਨੂੰ ਮੁਕਤ ਕਰ ਦਿੱਤਾ।"

Psalms 105 illustration - Psalms Chapter 105

26ਯਹੋਵਾਹ ਮੇਰੇ ਨਾਲ ਹੈ, ਇਸ ਲਈ ਮੈਂ ਨਹੀਂ ਡਰਾਂਗਾ। ਲੋਕ ਮੇਰਾ ਕੋਈ ਨੁਕਸਾਨ ਨਹੀਂ ਕਰ ਸੱਕਦੇ।"

27ਯਹੋਵਾਹ ਮੇਰਾ ਮਦਦਗਾਰ ਹੈ। ਮੈਂ ਆਪਣੇ ਦੁਸ਼ਮਣਾਂ ਨੂੰ ਹਾਰਦਿਆਂ ਵੇਖਾਂਗਾ।"

28ਲੋਕਾਂ ਵਿੱਚ ਯਕੀਨ ਰੱਖਣ ਨਾਲੋਂ ਯਹੋਵਾਹ ਵਿੱਚ ਯਕੀਨ ਰੱਖਣਾ ਬਿਹਤਰ ਹੈ।"

29ਤੁਹਾਡੇ ਸਾਰੇ ਆਗੂਆਂ ਉੱਤੇ ਵਿਸ਼ਵਾਸ ਕਰਨ ਨਾਲੋਂ ਯਹੋਵਾਹ ਵਿੱਚ ਯਕੀਨ ਰੱਖਣਾ ਬਿਹਤਰ ਹੈ।"

30ਅਨੇਕਾਂ ਦੁਸ਼ਮਣਾਂ ਨੇ ਮੈਨੂੰ ਘੇਰ ਲਿਆ ਸੀ। ਪਰ ਯਹੋਵਾਹ ਦੀ ਸ਼ਕਤੀ ਨਾਲ ਮੈਂ ਆਪਣੇ ਦੁਸ਼ਮਣਾਂ ਨੂੰ ਹਰਾ ਦਿੱਤਾ।"

Psalms 105 illustration - Psalms Chapter 105

31ਦੁਸ਼ਮਣਾਂ ਨੇ ਮੈਨੂੰ ਬਾਰ-ਬਾਰ ਘੇਰਿਆ, ਮੈਂ ਉਨ੍ਹਾਂ ਨੂੰ ਯਹੋਵਾਹ ਦੀ ਸ਼ਕਤੀ ਨਾਲ ਹਰਾਇਆ।"

32ਮੈਨੂੰ ਦੁਸ਼ਮਣਾਂ ਨੇ ਮਧੂ ਮੱਖੀਆਂ ਵਾਂਗ ਘੇਰਿਆ। ਪਰ ਛੇਤੀ ਹੀ ਲਟ-ਲਟ ਬਲਦੀ ਝਾੜੀ ਵਾਂਗ ਉਹ ਭਸਮ ਹੋ ਗਏ। ਮੈਂ ਉਨ੍ਹਾਂ ਨੂੰ ਯਹੋਵਾਹ ਦੀ ਸ਼ਕਤੀ ਨਾਲ ਹਰਾਇਆ।"

33ਮੇਰੇ ਦੁਸ਼ਮਣਾਂ ਮੇਰੇ ਉੱਤੇ ਹਮਲਾ ਕੀਤਾ, ਅਤੇ ਲਗਭਗ ਮੈਨੂੰ ਤਬਾਹ ਕਰ ਦਿੱਤਾ। ਯਹੋਵਾਹ ਨੇ ਮੇਰੀ ਸਹਾਇਤਾ ਕੀਤੀ।"

34ਯਹੋਵਾਹ ਹੀ ਮੇਰੀ ਸ਼ਕਤੀ ਅਤੇ ਜਿੱਤ ਦਾ ਗੀਤ ਹੈ। ਯਹੋਵਾਹ ਮੈਨੂੰ ਬਚਾਉਂਦਾ ਹੈ।"

35ਤੁਸੀਂ ਨੇਕ ਲੋਕਾਂ ਦੇ ਘਰੀਂ ਫ਼ਤਿਹ ਦਾ ਜਸ਼ਨ ਸੁਣ ਸੱਕਦੇ ਹੋ। ਯਹੋਵਾਹ ਨੇ ਆਪਣੀ ਮਹਾਨ ਸ਼ਕਤੀ ਫ਼ੇਰ ਦਰਸਾਈ ਹੈ।"

Psalms 105 illustration - Psalms Chapter 105

36ਯਹੋਵਾਹ ਦੇ ਹੱਥ ਜਿੱਤ ਵਿੱਚ ਉੱਠੇ ਹੋਏ ਹਨ, ਯਹੋਵਾਹ ਨੇ ਫ਼ੇਰ ਆਪਣੀ ਮਹਾਨ ਸ਼ਕਤੀ ਦਰਸਾਈ ਹੈ।"

37ਮੈਂ ਜੀਵਾਂਗਾ, ਮਰਾਂਗਾ ਨਹੀਂ ਅਤੇ ਮੈਂ ਯਹੋਵਾਹ ਦੀ ਕਰਨੀ ਦੱਸਾਂਗਾ।"

38ਯਹੋਵਾਹ ਨੇ ਮੈਨੂੰ ਦੰਡ ਦਿੱਤਾ ਸੀ। ਪਰ ਉਸ ਨੇ ਮੈਨੂੰ ਮਰਨ ਨਹੀਂ ਦਿੱਤਾ ਸੀ।"

39ਸ਼ੁਭ ਦਰਵਾਜਿਉ, ਮੇਰੇ ਲਈ ਖੁਲ੍ਹ ਜਾਵੋ, ਅਤੇ ਮੈਂ ਆਵਾਂਗਾ ਅਤੇ ਮੈਂ ਯਹੋਵਾਹ ਦੀ ਉਪਾਸਨਾ ਕਰਾਂਗਾ।"

40ਉਹ ਦਰਵਾਜੇ ਯਹੋਵਾਹ ਦੇ ਹਨ। ਇਨ੍ਹਾਂ ਵਿੱਚੋਂ ਦੀ ਸਿਰਫ਼ ਨੇਕ ਬੰਦੇ ਹੀ ਜਾ ਸੱਕਦੇ ਹਨ।"

Psalms 105 illustration - Psalms Chapter 105

41ਹੇ ਯਹੋਵਾਹ, ਮੇਰੀ ਪ੍ਰਾਰਥਨਾ ਦਾ ਉੱਤਰ ਦੇਣ ਲਈ ਮੈਂ ਤੁਹਾਨੂੰ ਧੰਨਵਾਦ ਕਰਦਾ ਹਾਂ। ਮੈਨੂੰ ਬਚਾਉਣ ਲਈ ਮੈਂ ਤੁਹਾਡਾ ਧੰਨਵਾਦ ਕਰਦਾ ਹਾਂ।"

42ਉਹ ਪੱਥਰ ਜਿਸਦੀ ਉਸਾਰੀਆਂ ਨੂੰ ਲੋੜ ਨਹੀਂ ਸੀ, ਨੀਂਹ ਦਾ ਪੱਥਰ ਬਣ ਗਿਆ ਸੀ।"

43ਯਹੋਵਾਹ ਨੇ ਇਹ ਕੀਤਾ ਅਤੇ ਅਸੀਂ ਸੋਚਦੇ ਹਾਂ ਕਿ ਇਹ ਗੱਲ ਵਿਸਮਾਦ ਭਰੀ ਹੈ।"

44ਅੱਜ ਦਾ ਦਿਨ, ਪਰਮੇਸ਼ੁਰ ਦੁਆਰਾ ਬਣਾਇਆ ਹੋਇਆ ਦਿਨ ਹੈ। ਆਉ ਅੱਜ ਹੀ ਖੁਸ਼ੀ ਮਨਾਈਏ ਅਤੇ ਪ੍ਰਸੰਨ ਹੋਈਏ!"

45ਲੋਕਾਂ ਆਖਿਆ, “ਯਹੋਵਾਹ ਦੀ ਉਸਤਤਿ ਕਰੋ! ਯਹੋਵਾਹ ਨੇ ਅਸਾਂ ਨੂੰ ਬਚਾਇਆ!"

Chapter Complete

You have read Psalms 105

45 verses