1ਮੇਰੀਆਂ ਤੀਬ੍ਰ ਭਾਵਨਾਵਾ ਮੈਨੂੰ ਤਬਾਹ ਕਰ ਰਹੀਆਂ ਹਨ। ਮੈਂ ਬਹੁਤ ਉਦਾਸ ਹਾਂ, ਕਿਉਂਕਿ ਮੇਰੇ ਦੁਸ਼ਮਣਾ ਨੇ ਤੁਹਾਡੇ ਆਦੇਸ਼ ਭੁਲਾ ਦਿੱਤੇ ਹਨ।"
2ਸਾਡੇ ਕੋਲ ਪ੍ਰਮਾਣ ਹੈ ਕਿ ਅਸੀਂ ਤੁਹਾਡੇ ਸ਼ਬਦ ਉੱਤੇ ਵਿਸ਼ਵਾਸ ਕਰ ਸੱਕਦੇ ਹਾਂ, ਹੇ ਯਹੋਵਾਹ। ਅਤੇ ਮੈਂ ਇਸ ਨੂੰ ਪਿਆਰ ਕਰਦਾ ਹਾਂ।"
3ਮੈਂ ਇੱਕ ਨੌਜਵਾਨ ਹਾਂ, ਅਤੇ ਲੋਕ ਮੇਰਾ ਆਦਰ ਨਹੀਂ ਕਰਦੇ ਪਰ ਮੈਂ ਤੁਹਾਡੇ ਆਦੇਸ਼ਾ ਨੂੰ ਨਹੀਂ ਭੁੱਲਦਾ।"
4ਯਹੋਵਾਹ, ਤੁਹਾਡੀ ਨੇਕੀ ਸਦਾ ਲਈ ਹੈ। ਅਤੇ ਤੁਹਾਡੀਆਂ ਸਿੱਖਿਆਵਾਂ ਉੱਪਰ ਵਿਸ਼ਵਾਸ ਕੀਤਾ ਜਾ ਸੱਕਦਾ ਹੈ।"
5ਮੈਂ ਮੁਸੀਬਤਾਂ ਅਤੇ ਔਖੇ ਵੇਲਿਆਂ ਵਿੱਚੋਂ ਦੀ ਨਿਕਲਿਆ ਹਾਂ। ਫ਼ੇਰ ਵੀ ਮੈਂ ਤੁਹਾਡੇ ਹੁਕਮਾਂ ਦਾ ਆਨੰਦ ਮਾਣਦਾ ਹਾਂ।"

6ਤੁਹਾਡਾ ਕਰਾਰ ਸਦਾ ਲਈ ਸ਼ੁਭ ਹੈ। ਇਸ ਨੂੰ ਸਮਝਣ ਵਿੱਚ ਮੇਰੀ ਮਦਦ ਕਰੋ। ਤਾਂ ਜੋ ਮੈਂ ਜਿਉ ਸੱਕਾ।"
7ਕੋਫ਼ ਮੈਂ ਪੂਰੇ ਦਿਲ ਨਾਲ ਪੁਕਾਰਦਾ ਹਾਂ, ਯਹੋਵਾਹ। ਮੈਨੂੰ ਉੱਤਰ ਦਿਉ। ਮੈਂ ਤੁਹਾਡੇ ਆਦੇਸ਼ ਮੰਨਦਾ ਹਾਂ।"
8ਯਹੋਵਾਹ, ਮੈਂ ਤੁਹਾਨੂੰ ਆਵਾਜ਼ ਦਿੰਦਾ ਹਾਂ ਮੈਨੂੰ ਬਚਾਉ! ਅਤੇ ਮੈਂ ਤੁਹਾਡੇ ਕਰਾਰ ਨੂੰ ਮੰਨਾਗਾ।"
9ਮੈਂ ਤੁਹਾਡੇ ਅੱਗੇ ਸਰਘੀ ਵੇਲੇ ਪ੍ਰਾਰਥਨਾ ਕਰਨ ਲਈ ਉੱਠਿਆ। ਮੈਨੂੰ ਤੁਹਾਡੇ ਆਖੇ ਉੱਤੇ ਵਿਸ਼ਵਾਸ ਹੈ।"
10ਮੈਂ ਤੁਹਾਡੇ ਸ਼ਬਦ ਦਾ ਅਧਿਐਨ ਕਰਨ ਲਈ ਰਾਤ ਭਰ ਜਾਗਦਾ ਰਿਹਾ।"
You have read Psalms 111
10 verses