1ਮੈਂ ਗੁਆਚੀ ਭੇਡਾਂ ਵਾਂਗ ਭਟਕਿਆ ਹਾਂ। ਮੇਰੀ ਤਲਾਸ਼ ਵਿੱਚ ਆਉ। ਯਹੋਵਾਹ, ਮੈਂ ਤੁਹਾਡਾ ਸੇਵਕ ਹਾਂ, ਅਤੇ ਮੈਂ ਤੁਹਾਡੇ ਆਦੇਸ਼ਾ ਨੂੰ ਭੁੱਲਿਆ ਨਹੀਂ ਹਾਂ।"
2ਮੰਦਰ ਜਾਣ ਵਾਲਿਆ ਲਈ ਇੱਕ ਗੀਤ। ਮੈਂ ਮੁਸੀਬਤ ਵਿੱਚ ਸਾਂ। ਮੈਂ ਮਦਦ ਲਈ ਯਹੋਵਾਹ ਨੂੰ ਪੁਕਾਰਿਆ। ਅਤੇ ਉਸ ਨੇ ਮੈਨੂੰ ਬਚਾਇਆ!"
3ਯਹੋਵਾਹ, ਮੈਨੂੰ ਉਨ੍ਹਾਂ ਲੋਕਾਂ ਕੋਲੋਂ ਬਚਾਉ, ਜਿਨ੍ਹਾਂ ਨੇ ਮੇਰੇ ਬਾਰੇ ਕੂੜ ਬੋਲਿਆ ਹੈ। ਉਨ੍ਹਾਂ ਨੇ ਉਹ ਆਖੀਆਂ ਜਿਹੜੀਆਂ ਸੱਚ ਨਹੀਂ ਹਨ।"
4ਝੂਠਿਉ, ਤੁਸੀਂ ਜਾਣਦੇ ਹੋ ਕਿ ਤੁਹਾਨੂੰ ਕੀ ਮਿਲੇਗਾ? ਤੁਸੀਂ ਜਾਣਦੇ ਹੋ ਤੁਹਾਡਾ ਕੀ ਲਾਭ ਹੋਵੇਗਾ?"
5ਸਜ਼ਾ ਵਜੋਂ ਤੁਹਾਨੂੰ ਫ਼ੌਜੀ ਦਾ ਇੱਕ ਤਿੱਖਾ ਤੀਰ ਅਤੇ ਗਰਮ ਕੋਲੇ ਮਿਲਣਗੇ।"

6ਕਿੰਨਾ ਭਿਆਨਕ, ਤੁਹਾਡੇ ਨਜ਼ਦੀਕ ਰਹਿਣਾ ਮਸ਼ਕ ਵਿੱਚ ਰਹਿਣ ਵਰਗਾ ਹੈ। ਇਹ ਕੇਦਾਰ ਦੇ ਤੰਬੂਆਂ ਵਿੱਚ ਰਹਿਣ ਵਰਗਾ ਹੈ।"
7ਮੈਂ ਬਹੁਤ ਚਿਰ ਉਨ੍ਹਾਂ ਲੋਕਾਂ ਨਾਲ ਰਹਿ ਚੁੱਕਿਆ ਹਾਂ, ਜਿਹੜੇ ਅਮਨ ਨੂੰ ਨਫ਼ਰਤ ਕਰਦੇ ਹਨ।"
8ਮੈਂ ਆਖਿਆ ਕਿ ਮੈਂ ਅਮਨ ਦੀ ਇੱਛਾ ਕਰਦਾ ਹਾਂ। ਫ਼ੇਰ ਵੀ ਉਹ ਯੁੱਧ ਚਾਹੁੰਦੇ ਹਨ।"
9ਮੰਦਰ ਵਿੱਚ ਜਾਣ ਵਾਲਿਆ ਲਈ ਇੱਕ ਗੀਤ। ਮੈਂ ਮਦਦ ਲਈ ਪਹਾੜੀਆਂ ਵੱਲ ਵੇਖਿਆ, ਪਰ ਅਸਲ ਵਿੱਚ ਮੇਰੇ ਲਈ ਮਦਦ ਕਿੱਥੋਂ ਆਵੇਗੀ।"
10ਮੇਰੇ ਲਈ ਮਦਦ ਯਹੋਵਾਹ ਵਲੋਂ ਧਰਤੀ ਅਤੇ ਅਕਾਸ਼ ਦੇ ਸਿਰਜਣਹਾਰੇ ਵੱਲੋਂ ਆਵੇਗੀ।"

11ਪਰਮੇਸ਼ੁਰ ਤੁਹਾਨੂੰ ਡਿੱਗਣ ਨਹੀਂ ਦੇਵੇਗਾ। ਤੁਹਾਡਾ ਰੱਖਿਅਕ ਸੌਵੇਗਾ ਨਹੀਂ।"
12ਇਸਰਾਏਲ ਦੇ ਰੱਖਿਅਕ ਨੂੰ ਨੀਂਦ ਨਹੀਂ ਆਉਂਦੀ ਪਰਮੇਸ਼ੁਰ ਕਦੇ ਸੌਦਾ ਨਹੀਂ।"
13ਯਹੋਵਾਹ ਤੁਹਾਡਾ ਰੱਖਿਅਕ ਹੈ। ਉਹ ਆਪਣੀ ਮਹਾਨ ਸ਼ਕਤੀ ਨਾਲ ਤੁਹਾਡੀ ਰੱਖਿਆ ਕਰਦਾ ਹੈ।"
14ਦਿਨ ਵੇਲੇ ਸੂਰਜ ਤੁਹਾਨੂੰ ਦੁੱਖ ਨਹੀਂ ਦੇ ਸੱਕਦਾ। ਅਤੇ ਚੰਨ ਤੁਹਾਨੂੰ ਰਾਤ ਵੇਲੇ ਦੁੱਖ ਨਹੀਂ ਦੇ ਸੱਕਦਾ।"
15ਯਹੋਵਾਹ ਤੁਹਾਨੂੰ ਹਰ ਖਤਰੇ ਕੋਲੋਂ ਬਚਾਵੇਗਾ। ਯਹੋਵਾਹ ਤੁਹਾਡੀ ਆਤਮਾ ਨੂੰ ਬਚਾਵੇਗਾ।"

16ਆਉਣ ਜਾਣ ਵੇਲੇ ਯਹੋਵਾਹ ਤੁਹਾਡੀ ਮਦਦ ਕਰੇਗਾ। ਯਹੋਵਾਹ ਹੁਣ ਅਤੇ ਸਦਾ ਹੀ ਤੁਹਾਡੀ ਮਦਦ ਕਰੇਗਾ।"
17ਮੰਦਰ ਜਾਣ ਵੇਲੇ ਦਾਊਦ ਦਾ ਇੱਕ ਗੀਤ। ਮੈਂ ਬਹੁਤ ਖੁਸ਼ ਸਾਂ, ਜਦੋਂ ਲੋਕਾਂ ਨੇ ਆਖਿਆ, “ਆਉ ਅਸੀਂ ਯਹੋਵਾਹ ਦੇ ਮੰਦਰ ਵਿੱਚ ਚੱਲੀਏ।”"
18ਅਸੀਂ ਇੱਥੇ ਹਾਂ, ਯਰੂਸ਼ਲਮ ਦੇ ਦਰਾਂ ਉੱਤੇ ਖਲੋਤੇ ਹੋਏ।"
You have read Psalms 115
18 verses