Lumina
Psalms

I Love the LORD

Psalms 116·Punjabi Bible

1ਇਹ ਨਵਾਂ ਯਰੂਸ਼ਲਮ ਹੈ! ਸ਼ਹਿਰ ਨੂੰ ਸਾਂਝੇ ਸ਼ਹਿਰ ਵਜੋਂ ਦੁਬਾਰਾ ਉਸਾਰਿਆ ਗਿਆ ਹੈ।"

2ਇੱਥੇ ਹੀ ਪਰਿਵਾਰਾਂ ਦੇ ਸਮੂਹ ਜਾਂਦੇ ਹਨ। ਇੱਥੇ ਇਸਰਾਏਲ ਦੇ ਲੋਕ ਯਹੋਵਾਹ ਦੇ ਨਾਮ ਦੀ ਉਸਤਤਿ ਕਰਨ ਲਈ ਜਾਂਦੇ ਹਨ। ਉਹ ਪਰਿਵਾਰ ਸਮੂਹ ਉਹੀ ਹਨ ਜਿਹੜੇ ਯਹੋਵਾਹ ਦੇ ਹਨ।"

3ਉੱਥੇ ਦਾਊਦ ਦੇ ਪਰਿਵਾਰ ਦੇ ਰਾਜੇ ਆਪਣੇ ਤਖਤ ਸਥਾਪਿਤ ਕਰਦੇ ਹਨ। ਉੱਥੇ ਉਹ ਲੋਕਾਂ ਦਾ ਨਿਆਂ ਕਰਨ ਲਈ ਤਖਤ ਸਥਾਪਿਤ ਕਰਦੇ ਹਨ।"

4ਸ਼ਾਂਤੀ ਲਈ ਯਰੂਸ਼ਲਮ ਵਿੱਚ ਪ੍ਰਾਰਥਨਾ ਕਰੋ, “ਮੈਨੂੰ ਆਸ ਹੈ ਕਿ ਉਨ੍ਹਾਂ ਲੋਕਾਂ ਨੂੰ ਜਿਹੜੇ ਤੁਹਾਨੂੰ ਪਿਆਰ ਕਰਦੇ ਹਨ, ਇੱਥੇ ਸ਼ਾਂਤੀ ਮਿਲੇਗੀ।"

5ਮੈਨੂੰ ਆਸ ਹੈ ਕਿ ਤੁਹਾਡੀਆਂ ਕੰਧਾ ਅੰਦਰ ਸ਼ਾਂਤੀ ਹੋਵੇਗੀ। ਮੈਨੂੰ ਆਸ ਹੈ ਕਿ ਤੁਹਾਨੂੰ ਤੁਹਾਡੇ ਮਹਿਲਾ ਅੰਦਰ ਸੁਰੱਖਿਆ ਮਿਲੇਗੀ।”"

Psalms 116 illustration - Psalms Chapter 116

6ਆਪਣੇ ਭਰਾਵਾ ਅਤੇ ਗੁਆਂਢੀਆਂ ਦੇ ਭਲੇ ਲਈ, ਮੈਂ ਪ੍ਰਾਰਥਨਾ ਕਰਦਾ ਹਾਂ ਕਿ ਇੱਥੇ ਸ਼ਾਂਤੀ ਮਿਲੇਗੀ।"

7ਯਹੋਵਾਹ ਦੇ ਅਤੇ ਸਾਡੇ ਪਰਮੇਸ਼ੁਰ ਦੇ ਮੰਦਰ ਦੇ ਭਲੇ ਲਈ, ਮੈਂ ਪ੍ਰਾਰਥਨਾ ਕਰਦਾ ਹਾਂ ਕਿ ਇਸ ਸ਼ਹਿਰ ਦਾ ਭਲਾ ਹੋਵੇ।"

8ਮੰਦਰ ਜਾਣ ਵੇਲੇ ਦਾ ਇੱਕ ਗੀਤ। ਹੇ ਪਰਮੇਸ਼ੁਰ, ਮੈਂ ਉੱਪਰ ਤੱਕਦਾ ਹਾਂ ਅਤੇ ਤੁਹਾਡੇ ਅੱਗੇ ਪ੍ਰਾਰਥਨਾ ਕਰਦਾ ਹਾਂ। ਤੁਸੀਂ ਸਵਰਗ ਵਿੱਚ ਵੱਡੇ ਰਾਜੇ ਵਾਂਗ ਬੈਠੋ।"

9ਗੁਲਾਮ ਆਪਣੀਆਂ ਲੋੜਾਂ ਲਈ ਆਪਣੇ ਮਾਲਕ ਉੱਤੇ ਨਿਰਭਰ ਕਰਦੇ ਹਨ। ਇਸੇ ਤਰ੍ਹਾਂ, ਅਸੀਂ ਆਪਣੇ ਯਹੋਵਾਹ ਪਰਮੇਸ਼ੁਰ ਉੱਤੇ ਨਿਰਭਰ ਕਰਦੇ ਹਾਂ, ਅਸੀਂ ਪਰਮੇਸ਼ੁਰ ਦਾ ਸਾਡੇ ਉੱਤੇ ਮਿਹਰ ਕਰਨ ਲਈ ਇੰਤਜ਼ਾਰ ਕਰਦੇ ਹਾਂ।"

10ਯਹੋਵਾਹ, ਸਾਡੇ ਉੱਪਰ ਮਿਹਰ ਕਰੋ; ਕਿਉਂਕਿ ਅਸੀਂ ਬਹੁਤ ਚਿਰ ਤੱਕ ਬੇਇੱਜ਼ਤ ਹੋਏ ਹਾਂ।"

Psalms 116 illustration - Psalms Chapter 116

11ਅਸੀਂ ਉਨ੍ਹਾਂ ਸੁਸਤ ਗੁਮਾਨੀ ਲੋਕਾਂ ਵੱਲੋਂ ਬਹੁਤ ਬੇਇੱਜ਼ਤੀਆ ਅਤੇ ਤੁਹਮਤਾਂ ਸਹਾਰੀਆਂ ਹਨ।"

12ਮੰਦਰ ਜਾਣ ਵੇਲੇ ਦਾਊਦ ਦਾ ਇੱਕ ਗੀਤ। ਸਾਡੇ ਨਾਲ ਕੀ ਵਾਪਰਦਾ ਜੇ ਯਹੋਵਾਹ ਸਾਡੇ ਵੱਲ ਨਾ ਹੁੰਦਾ? ਇਸਰਾਏਲ, ਜਵਾਬ ਦਿਉ।"

13ਸਾਡੇ ਨਾਲ ਕੀ ਵਾਪਰਦਾ, ਜੇ ਉਦੋਂ ਯਹੋਵਾਹ ਸਾਡੇ ਵੱਲ ਨਾ ਹੁੰਦਾ ਜਦੋਂ ਲੋਕ ਸਾਡੇ ਉੱਤੇ ਹਮਲਾ ਕਰਦੇ ਹਨ?"

14ਸਾਡੇ ਦੁਸ਼ਮਣ ਸਾਡੇ ਉੱਤੇ ਕ੍ਰੋਧਵਾਨ ਹੁੰਦੇ ਸਾਨੂੰ ਜਿਉਂਦਿਆ ਨੂੰ ਨਿਗਲ ਜਾਂਦੇ।"

15ਸਾਡੇ ਦੁਸ਼ਮਣਾ ਦੀਆਂ ਫ਼ੌਜਾਂ ਸਾਨੂੰ ਹੜ੍ਹ ਵਾਂਗ ਰੋੜ੍ਹ ਦਿੰਦੀਆਂ, ਸਾਨੂੰ ਦਰਿਆ ਵਾਂਗ ਡੋਬ ਦਿੰਦੀਆਂ।"

Psalms 116 illustration - Psalms Chapter 116

16ਉਹ ਲੋਕ ਸਾਡੀ ਧੌਣ ਤੱਕ ਚੜ੍ਹਦੇ ਪਾਣੀ ਵਾਂਗ ਹੁੰਦੇ ਅਤੇ ਸਾਨੂੰ ਡੋਬ ਦਿੰਦੇ।"

17ਯਹੋਵਾਹ ਦੀ ਉਸਤਤਿ ਕਰੋ! ਯਹੋਵਾਹ ਨੇ ਸਾਨੂੰ ਸਾਡੇ ਦੁਸ਼ਮਣਾ ਹੱਥੋਂ ਫ਼ੜੇ ਜਾਣ ਅਤੇ ਸਾਨੂੰ ਮਾਰਨ ਨਹੀਂ ਦਿੱਤਾ।"

18ਅਸੀਂ ਉਸ ਪੰਛੀ ਵਾਂਗ ਹਾਂ ਜਿਹੜਾ ਜਾਲ ਵਿੱਚ ਫ਼ਸ ਗਿਆ ਅਤੇ ਫ਼ੇਰ ਛੁੱਟ ਗਿਆ। ਜਾਲ ਟੁੱਟ ਗਿਆ ਅਤੇ ਅਸੀਂ ਛੁੱਟ ਗਏ।"

19ਸਾਨੂੰ ਯਹੋਵਾਹ ਕੋਲੋਂ ਮਦਦ ਮਿਲੀ। ਯਹੋਵਾਹ ਨੇ ਸਵਰਗ ਅਤੇ ਧਰਤੀ ਨੂੰ ਸਾਜਿਆ।"

Chapter Complete

You have read Psalms 116

19 verses