1ਬੁਰੇ ਬੰਦੇ ਨੇਕ ਬੰਦਿਆ ਦੀ ਧਰਤੀ ਨੂੰ ਧਰਤੀ ਨੂੰ ਸਦਾ ਵਾਸਤੇ ਕਾਬੂ ਵਿੱਚ ਨਹੀਂ ਰੱਖਣਗੇ। ਜੇ ਇਸ ਤਰ੍ਹਾਂ ਹੋਵੇਗਾ, ਤਾਂ ਨੇਕ ਬੰਦੇ ਵੀ ਮੰਦੇ ਅਮਲ ਕਰਨੇ ਸ਼ੁਰੂ ਕਰ ਦੇਣਗੇ।"
2ਯਹੋਵਾਹ, ਨੇਕ ਬੰਦਿਆ ਨਾਲ ਨੇਕੀ ਕਰੋ। ਉਨ੍ਹਾਂ ਲੋਕਾਂ ਨਾਲ ਨੇਕੀ ਕਰੋ ਜਿਹੜੇ ਪਵਿੱਤਰ ਦਿਲ ਦੇ ਹਨ।"
3ਮੰਦੇ ਆਦਮੀ ਮੰਦੀਆਂ ਗੱਲਾਂ ਕਰਦੇ ਹਨ। ਯਹੋਵਾਹ ਉਨ੍ਹਾਂ ਮੰਦੇ ਲੋਕਾਂ ਨੂੰ ਦੰਡ ਦੇਵੇਗਾ ਇਸਰਾਏਲ ਵਿੱਚ ਸ਼ਾਂਤੀ ਹੋਵੇ।"
4ਮੰਦਰ ਜਾਣ ਵੇਲੇ ਦਾ ਇੱਕ ਗੀਤ। ਜਦੋਂ ਇੱਕ ਵਾਰ ਫ਼ੇਰ ਯਹੋਵਾਹ ਸਾਨੂੰ ਮੁਕਤ ਕਰੇਗਾ ਇਹ ਗੱਲ ਸੁਪਨੇ ਵਰਗੀ ਹੋਵੇਗੀ।"
5ਅਸੀਂ ਹੱਸ ਰਹੇ ਹੋਵਾਂਗੇ ਅਤੇ ਖੁਸ਼ੀ ਦੇ ਗੀਤ ਗਾ ਰਹੇ ਹੋਵਾਂਗੇ। ਹੋਰਾਂ ਕੌਮਾਂ ਦੇ ਲੋਕ ਆਖਣਗੇ, “ਪਰਮੇਸ਼ੁਰ ਨੇ ਇਸਰਾਏਲ ਦੇ ਲੋਕਾਂ ਲਈ ਚਮਤਕਾਰ ਕੀਤਾ।”"

6ਹਾਂ, ਜੇ ਯਹੋਵਾਹ ਨੇ ਸਾਡੇ ਲਈ ਇਹੋ ਜਿਹਾ ਚਮਤਕਾਰ ਕੀਤਾ ਅਸੀਂ ਬਹੁਤ ਖੁਸ਼ ਹੋਵਾਂਗੇ।"
7ਯਹੋਵਾਹ, ਸਾਨੂੰ ਇੱਕ ਵਾਰ ਫ਼ੇਰ ਮੁਕਤ ਕਰੋ। ਜਦੋਂ ਉਹ ਬੀਜ ਬੀਜਦਾ ਹੈ, ਪਰ ਉਹ ਖੁਸ਼ ਹੋਵੇਗਾ ਜਦੋਂ ਉਹ ਫ਼ਸਲਾਂ ਨੂੰ ਕੱਟੇਗਾ।"
8ਕੋਈ ਬੰਦਾ, ਜਦੋਂ ਉਹ ਬੀਜ ਬੀਜਦਾ ਹੈ ਉਦਾਸ ਹੋ ਸੱਕਦਾ ਹੈ। ਪਰ ਉਹ ਉਦੋਂ ਖੁਸ਼ ਹੋਵੇਗਾ ਜਦੋਂ ਉਹ ਫ਼ਸਲਾ ਨੂੰ ਕੱਟੇਗਾ।"
9ਹੋ ਸੱਕਦਾ ਜਦੋਂ ਉਹ ਖੇਤਾ ਵੱਲ ਬੀਜ ਲੈ ਕੇ ਜਾਂਦਾ ਰੋਦਾ ਹੋਵੇ। ਪਰ ਉਹ ਉਦੋਂ ਪ੍ਰਸੰਨ ਹੋਵੇਗਾ ਜਦੋਂ ਉਹ ਆਪਣੇ ਘਰ ਫ਼ਸਲ ਲੈ ਕੇ ਆਉਂਦਾ ਹੋਵੇ।"
10ਮੰਦਰ ਜਾਣ ਵੇਲੇ ਸੁਲੇਮਾਨ ਦਾ ਇੱਕ ਗੀਤ। ਜੇ ਘਰ ਉਸਾਰਨ ਵਾਲਾ ਯਹੋਵਾਹ ਨਹੀਂ ਤਾਂ ਉਸਾਰੀਆਂ ਆਪਣਾ ਵਕਤ ਬਰਬਾਦ ਕਰ ਰਿਹਾ ਹੈ। ਜੇਕਰ ਯਹੋਵਾਹ ਇੱਕ ਸ਼ਹਿਰ ਦਾ ਧਿਆਨ ਨਹੀਂ ਰੱਖ ਰਿਹਾ, ਤਾਂ ਚੌਕੀਦਾਰ ਆਪਣਾ ਵਕਤ ਜਾਇਆ ਕਰ ਰਹੇ ਸਨ।"

11ਇਹ ਸਵੇਰੇ ਉੱਠਣਾ ਅਤੇ ਰੋਜੀ ਕੁਮਾਉਣ ਲਈ ਦੇਰ ਰਾਤ ਤੱਕ ਜਾਗਦੇ ਰਹਿਣਾ ਵਕਤ ਜਾਇਆ ਕਰਨਾ ਹੀ ਹੈ। ਯਹੋਵਾਹ ਉਨ੍ਹਾਂ ਲੋਕਾਂ ਦੀ ਪਾਲਣਾ ਕਰਦਾ ਹੈ ਜਿਨ੍ਹਾਂ ਨੂੰ ਉਹ ਉਦੋਂ ਵੀ ਪਿਆਰ ਕਰਦਾ ਹੈ ਜਦੋਂ ਉਹ ਸੁੱਤੇ ਪਏ ਹੁੰਦੇ ਹਨ।"
12ਬੱਚੇ ਯਹੋਵਾਹ ਵੱਲੋਂ ਸੁਗਾਤ ਹਨ, ਉਹ ਮਾਂ ਦੇ ਸ਼ਰੀਰ ਵੱਲੋਂ ਇਨਾਮ ਹਨ।"
13ਜਵਾਨ ਆਦਮੀ ਦੇ ਪੁੱਤਰ ਇੱਕ ਫ਼ੌਜੀ ਦੇ ਤਰਕਸ਼ ਵਿੱਚਲੇ ਤੀਰਾਂ ਵਰਗੇ ਹਨ।"
14ਉਹ ਆਦਮੀ ਜਿਹੜਾ ਆਪਣੇ ਤਸ਼ਕਰ ਨੂੰ ਪੁੱਤਰਾਂ ਨਾਲ ਭਰ ਲੈਂਦਾ ਹੈ, ਉਹ ਬਹੁਤ ਖੁਸ਼ ਹੋਵੇਗਾ। ਉਹ ਬੰਦਾ ਕਦੇ ਵੀ ਨਹੀਂ ਹਾਰੇਗਾ। ਉਸ ਦੇ ਪੁੱਤਰ ਆਮ ਰਸਤਿਆ ਉੱਤੇ ਉਸ ਦੇ ਦੁਸ਼ਮਣਾ ਕੋਲੋਂ ਉਸਦੀ ਰੱਖਿਆ ਕਰਨਗੇ।"
15ਮੰਦਰ ਜਾਣ ਵੇਲੇ ਦਾ ਇੱਕ ਗੀਤ। ਯਹੋਵਾਹ ਦੇ ਸਾਰੇ ਚੇਲੇ ਹੀ ਖੁਸ਼ ਹਨ। ਉਹ ਲੋਕ ਉਸੇ ਢੰਗ ਨਾਲ ਰਹਿੰਦੇ ਹਨ ਜਿਵੇਂ ਪਰਮੇਸ਼ੁਰ ਚਾਹੁੰਦਾ ਕਿ ਉਹ ਰਹਿਣ।"

16ਜਿਨ੍ਹਾਂ ਚੀਜ਼ਾਂ ਲਈ ਤੁਸੀਂ ਮਿਹਨਤ ਕੀਤੀ ਹੈ, ਤੁਸੀਂ ਉਨ੍ਹਾਂ ਚੀਜ਼ਾਂ ਨੂੰ ਮਾਣੋਗੇ। ਤੁਸੀਂ ਖੁਸ਼ ਹੋਵੋਗੇ ਅਤੇ ਤੁਹਾਡੇ ਨਾਲ ਚੰਗੀਆਂ ਗੱਲਾਂ ਵਾਪਰਨਗੀਆਂ।"
17ਘਰ ਵਿੱਚ, ਤੁਹਾਡੀ ਪਤਨੀ ਫ਼ਲਦਾਰ ਅੰਗੂਰੀ ਵੇਲ ਵਰਗੀ ਹੋਵੇਗੀ। ਤੁਹਾਡੇ ਬੱਚੇ ਜਿਹੜੇ ਮੇਜ਼ ਦੇ ਦੁਆਲੇ ਬਿਠਾਏ ਗਏ ਹਨ, ਤੁਹਾਡੇ ਲਈ ਹੋਏ ਜੈਤੂਨ ਦੇ ਰੁੱਖਾਂ ਵਰਗੇ ਹੋਣਗੇ।"
18ਯਹੋਵਾਹ ਸੱਚਮੁੱਚ ਇਸ ਤਰ੍ਹਾਂ ਆਪਣੇ ਪੈਰੋਕਾਰਾਂ ਨੂੰ ਅਸੀਸ ਦੇਵੇਗਾ।"
19ਯਹੋਵਾਹ ਤੁਹਾਨੂੰ ਸੀਯੋਨ ਉੱਤੋਂ ਅਸੀਸ ਦੇਵੇ। ਮੈਨੂੰ ਆਸ ਹੈ ਕਿ ਤੁਸੀਂ ਆਪਣੀ ਸਾਰੀ ਉਮਰ ਯਰੂਸ਼ਲਮ ਵਿੱਚ ਅਸੀਸ ਮਾਣੋਗੇ।"
20ਅਤੇ ਮੈਨੂੰ ਆਸ ਹੈ ਕਿ ਤੁਸੀਂ ਆਪਣੇ ਪੋਤੇ-ਪੋਤੀਆਂ ਨੂੰ ਵੇਖਣ ਤੱਕ ਜਿਉਂਦੇ ਰਹੋਗੇ। ਇਸਰਾਏਲ ਵਿੱਚ ਸ਼ਾਂਤੀ ਹੋਵੇ।"

21ਮੰਦਰ ਜਾਣ ਵੇਲੇ ਦਾ ਇੱਕ ਗੀਤ। ਮੇਰੀ ਸਾਰੀ ਉਮਰ ਵਿੱਚ ਮੇਰੇ ਬਹੁਤ ਸਾਰੇ ਦੁਸ਼ਮਣ ਸਨ। ਸਾਨੂੰ ਉਨ੍ਹਾਂ ਦੁਸ਼ਮਣਾ ਬਾਰੇ ਦੱਸ, ਓ ਇਸਰਾਏਲ।"
22ਮੇਰੀ ਸਾਰੀ ਉਮਰ ਵਿੱਚ ਮੇਰੇ ਬਹੁਤ ਸਾਰੇ ਦੁਸ਼ਮਣ ਸਨ, ਪਰ ਉਹ ਕਦੇ ਵੀ ਨਹੀਂ ਜਿੱਤ ਸੱਕਦੇ।"
23ਉਨ੍ਹਾਂ ਨੇ ਮੈਨੂੰ ਉਦੋਂ ਤੱਕ ਮਾਰਿਆ ਜਦੋਂ ਤੱਕ ਕਿ ਮੇਰੀ ਪਿੱਠ ਉੱਤੇ ਗਹਿਰੇ ਜ਼ਖਮ ਨਹੀਂ ਹੋ ਗਏ। ਮੇਰੇ ਸ਼ਰੀਰ ਉੱਤੇ ਗਹਿਰੇ ਜ਼ਖਮ ਹੋ ਗਏ ਸਨ।"
24ਪਰ ਚੰਗੇ ਯਹੋਵਾਹ ਨੇ ਮੇਰੇ ਫ਼ੰਦੇ ਕੱਟ ਦਿੱਤੇ, ਅਤੇ ਮੈਨੂੰ ਉਨ੍ਹਾਂ ਮੰਦੇ ਲੋਕਾਂ ਤੋਂ ਅਜ਼ਾਦ ਕਰ ਦਿੱਤਾ।"
25ਉਹ ਲੋਕ, ਜਿਨ੍ਹਾਂ ਨੇ ਸੀਯੋਨ ਨੂੰ ਨਫ਼ਰਤ ਕੀਤੀ ਸੀ, ਹਾਰ ਗਏ ਸਨ। ਉਨ੍ਹਾਂ ਨੇ ਲੜਨਾ ਛੱਡ ਦਿੱਤਾ ਸੀ ਅਤੇ ਉਹ ਨੱਸ ਗਏ ਸਨ।"

26ਉਹ ਲੋਕ ਛੱਤ ਉਤਲੇ ਘਾਹ ਵਰਗੇ ਸਨ। ਇਹ ਘਾਹ ਵੱਧਣ ਤੋਂ ਪਹਿਲਾ ਹੀ ਮਰ ਜਾਂਦਾ ਹੈ।"
27ਕੋਈ ਕਾਮਾ ਉਸ ਘਾਹ ਨੂੰ ਮੁੱਠੀ ਭਰ ਨਹੀਂ ਲੈ ਸੱਕਦਾ। ਇਹ ਇੱਕ ਢੇਰੀ ਲਈ ਵੀ ਕਾਫ਼ੀ ਨਹੀਂ ਹੈ।"
28ਜਿਹੜੇ ਲੋਕੀ ਕੋਲੋਂ ਦੀ ਲੰਘਦੇ ਹਨ, ਨਹੀਂ ਆਖਣਗੇ, “ਯਹੋਵਾਹ ਤੁਹਾਨੂੰ ਅਸੀਸ ਦੇਵੇ। ਲੋਕ ਉਨ੍ਹਾਂ ਦਾ ਸਵਾਗਤ ਨਹੀਂ ਕਰਨਗੇ ਅਤੇ ਨਹੀਂ ਆਖਣਗੇ, ‘ਅਸੀਂ ਤੁਹਾਨੂੰ ਯਹੋਵਾਹ ਦੇ ਨਾਮ ਉੱਤੇ ਅਸੀਸ ਦਿੰਦੇ ਹਾਂ।’”"
29ਮੰਦਰ ਜਾਣ ਵੇਲੇ ਦਾ ਇੱਕ ਗੀਤ। ਯਹੋਵਾਹ, ਮੈਂ ਡੂੰਘੀਆਂ ਮੁਸੀਬਤਾਂ ਵਿੱਚ ਹਾਂ, ਇਸੇ ਲਈ ਮੈਂ ਤੁਹਾਨੂੰ ਮਦਦ ਲਈ ਪੁਕਾਰ ਰਿਹਾ ਹਾਂ।"
You have read Psalms 118
29 verses