1ਮੇਰੇ ਮਾਲਕ, ਮੇਰੀ ਪੁਕਾਰ ਸੁਣੋ। ਮੇਰੀ ਪੁਕਾਰ ਨੂੰ ਮਦਦ ਲਈ ਸੁਣੋ।"
2ਯਹੋਵਾਹ, ਜੇ ਤੁਸੀਂ ਲੋਕਾਂ ਨੂੰ ਉਨ੍ਹਾਂ ਦੇ ਗੁਨਾਹਾ ਦਾ ਸੱਚਮੁੱਚ ਦੰਡ ਦਿੰਦੇ। ਕੋਈ ਵੀ ਬੰਦਾ ਜਿਉਂਦਾ ਨਹੀਂ ਬਚਣਾ ਸੀ।"
3ਯਹੋਵਾਹ, ਆਪਣੇ ਬੰਦਿਆ ਨੂੰ ਬਖਸ਼ ਦਿਉ। ਫ਼ੇਰ ਲੋਕ ਤੁਹਾਡੀ ਉਪਾਸਨਾ ਕਰਨ ਵਾਲੇ ਹੋਣਗੇ।"
4ਮੈਂ ਯਹੋਵਾਹ ਦੀ ਮਦਦ ਲਈ ਇੰਤਜ਼ਾਰ ਕਰ ਰਿਹਾ ਹਾਂ। ਮੇਰੀ ਰੂਹ ਉਸਦਾ ਇੰਤਜ਼ਾਰ ਕਰਦੀ ਹੈ। ਮੈਨੂੰ ਯਹੋਵਾਹ ਦੇ ਆਖੇ ਉੱਤੇ ਵਿਸ਼ਵਾਸ ਹੈ।"
5ਮੈਂ ਆਪਣੇ ਮਾਲਕ ਦਾ ਇੰਤਜ਼ਾਰ ਕਰ ਰਿਹਾ ਹਾਂ। ਮੈਂ ਉਨ੍ਹਾਂ ਚੌਕੀਦਾਰਾ ਵਰਗਾ ਹਾਂ। ਜਿਹੜੇ ਸਵੇਰ ਹੋਣ ਦਾ ਇੰਤਜ਼ਾਰ ਹੀ ਇੰਤਜ਼ਾਰ ਕਰਦੇ ਰਹਿੰਦੇ ਹਨ।"

6ਇਸਰਾਏਲ, ਯਹੋਵਾਹ ਉੱਤੇ ਵਿਸ਼ਵਾਸ ਕਰ। ਸੱਚਾ ਪਿਆਰ ਸਿਰਫ਼ ਯਹੋਵਾਹ ਪਾਸੋਂ ਹੀ ਮਿਲਦਾ ਹੈ। ਯਹੋਵਾਹ ਸਾਨੂੰ ਬਾਰ-ਬਾਰ ਬਚਾਉਂਦਾ ਹੈ।"
7ਅਤੇ ਯਹੋਵਾਹ ਇਸਰਾਏਲ ਦੇ ਸਾਰੇ ਗੁਨਾਹ ਮੁਆਫ਼ ਕਰ ਦੇਵੇਗਾ।"
8ਮੰਦਰ ਜਾਣ ਵੇਲੇ ਦਾਊਦ ਦਾ ਇੱਕ ਗੀਤ। ਯਹੋਵਾਹ, ਮੈਂ ਗੁਮਾਨੀ ਨਹੀਂ ਹਾਂ। ਮੈਂ ਮਹੱਤਵਪੂਰਣ ਹੋਂਣ ਦਾ ਦਿਖਾਵਾ ਨਹੀਂ ਕਰਦਾ। ਮੈਂ ਮਹਾਨ ਕੰਮ ਕਰਨ ਦੀ ਕੋਸ਼ਿਸ਼ ਨਹੀਂ ਕਰਦਾ। ਮੈਂ ਉਨ੍ਹਾਂ ਗੱਲਾਂ ਬਾਰੇ ਫ਼ਿਕਰ ਨਹੀਂ ਕਰਦਾ ਜਿਹੜੀਆਂ ਮੇਰੇ ਵਾਸਤੇ ਮੁਸ਼ਕਿਲ ਹਨ।"
9ਮੈਂ ਸ਼ਾਂਤ ਹਾਂ। ਮੇਰੀ ਰੂਹ ਸ਼ਾਂਤ ਹੈ। ਮੇਰੀ ਰੂਹ ਸ਼ਾਂਤ ਅਤੇ ਚੁੱਪ ਹੈ। ਜਿਵੇਂ ਕੋਈ ਬੱਚਾ ਆਪਣੀ ਮਾਂ ਦੀ ਗੋਦ ਵਿੱਚ ਸੰਤੁਸ਼ਟ ਹੋਵੇ।"
10ਇਸਰਾਏਲ, ਯਹੋਵਾਹ ਉੱਤੇ ਵਿਸ਼ਵਾਸ ਕਰ। ਹੁਣ ਉਸ ਉੱਤੇ ਵਿਸ਼ਵਾਸ ਕਰ ਅਤੇ ਸਦਾ ਲਈ ਵਿਸ਼ਵਾਸ ਕਰ।"

11ਮੰਦਰ ਜਾਣ ਵੇਲੇ ਦਾ ਇੱਕ ਗੀਤ। ਯਹੋਵਾਹ, ਯਾਦ ਕਰੋ ਕਿ ਦਾਊਦ ਨੇ ਕਿਵੇਂ ਦੁੱਖ ਭੋਗਿਆ ਸੀ।"
12ਦਾਊਦ ਨੇ ਯਹੋਵਾਹ ਨਾਲ ਇਕਰਾਰ ਕੀਤਾ ਸੀ। ਦਾਊਦ ਨੇ ਯਾਕੂਬ ਦੇ ਪਰਮੇਸ਼ੁਰ ਨਾਲ ਖਾਸ ਇਕਰਾਰ ਕੀਤਾ ਸੀ।"
13ਦਾਊਦ ਨੇ ਆਖਿਆ, “ਮੈਂ ਆਪਣੇ ਘਰ ਅੰਦਰ ਨਹੀਂ ਜਾਵਾਂਗਾ, ਮੈਂ ਆਪਣੇ ਬਿਸਤਰ ਉੱਤੇ ਨਹੀਂ ਲੇਟਾਗਾ।"
14ਮੈਂ ਸੌਵਾਂਗਾ ਨਹੀਂ ਮੈਂ ਆਪਣੀਆਂ ਅੱਖਾਂ ਨੂੰ ਅਰਾਮ ਨਹੀਂ ਦੇਵਾਂਗਾ।"
15ਮੈਂ ਉਨ੍ਹਾਂ ਵਿੱਚੋਂ ਕੋਈ ਵੀ ਗੱਲ ਨਹੀਂ ਕਰਾਂਗਾ ਜਦੋਂ ਤੀਕ ਮੈਂ ਯਹੋਵਾਹ ਲਈ ਘਰ ਨਹੀਂ ਲੱਭਦਾ। ਯਾਕੂਬ ਦੇ ਪਰਮੇਸ਼ੁਰ ਲਈ ਇੱਕ ਸ਼ਕਤੀਸ਼ਾਲੀ ਘਰ!”"

16ਅਸੀਂ ਇਸ ਬਾਰੇ ਅਫ਼ਰਾਥਾਹ ਵਿੱਚ ਸੁਣਿਆ। ਅਸੀਂ ਕਰਾਰ ਦੇ ਪਵਿੱਤਰ ਸੰਦੂਕ ਨੂੰ ਕਿਰਯਥ-ਯਾਅਰ ਦੇ ਪਹਾੜੀ ਖੇਤਾਂ ਵਿੱਚ ਲੱਭ ਲਿਆ।"
17ਆਓ ਅਸੀਂ ਪਵਿੱਤਰ ਤੰਬੂ ਅੰਦਰ ਚੱਲੀਏ। ਅਸੀਂ ਉਸ ਚੌਂਕੀ ਕੋਲ ਉਪਾਸਨਾ ਕਰੀਏ ਜਿੱਥੇ ਪਰਮੇਸ਼ੁਰ ਆਪਣੇ ਕਦਮ ਰੱਖਦਾ ਹੈ।"
18ਯਹੋਵਾਹ, ਆਪਣੇ ਆਸਣ ਤੋਂ ਉੱਠੋ! ਯਹੋਵਾਹ, ਤੁਸੀਂ ਅਤੇ ਤੁਹਾਡਾ ਸ਼ਕਤੀਸ਼ਾਲੀ ਬਕਸਾ ਉੱਠੇ।"
19ਹੇ ਪਰਮੇਸ਼ੁਰ, ਤੁਹਾਡੇ ਜਾਜਕ ਚੰਗਿਆਈ ਨਾਲ ਸੱਜੇ ਹੋਏ ਹੋਣ। ਤੁਹਾਡੇ ਵਫ਼ਾਦਾਰ ਚੇਲੇ ਬਹੁਤ ਪ੍ਰਸੰਨ ਹਨ।"
20ਆਪਣੇ ਸੇਵਕ ਦਾਊਦ ਦੇ ਭਲੇ ਲਈ, ਆਪਣੇ ਚੁਣੇ ਹੋਏ ਰਾਜੇ ਨੂੰ ਰੱਦ ਨਾ ਕਰੋ।"

21ਯਹੋਵਾਹ ਨੇ ਦਾਊਦ ਨਾਲ ਇਕਰਾਰ ਕੀਤਾ। ਯਹੋਵਾਹ ਨੇ ਦਾਊਦ ਨਾਲ ਵਫ਼ਾਦਾਰ ਹੋਣ ਦਾ ਇਕਰਾਰ ਕੀਤਾ। ਯਹੋਵਾਹ ਨੇ ਇਕਰਾਰ ਕੀਤਾ ਕਿ ਦਾਊਦ ਦੇ ਪਰਿਵਾਰ ਵਿੱਚੋਂ ਰਾਜੇ ਹੋਣਗੇ।"
22ਯਹੋਵਾਹ ਨੇ ਆਖਿਆ, “ਦਾਊਦ, ਜੇ ਤੇਰੇ ਬੱਚੇ ਮੇਰੇ ਕਰਾਰ ਨੂੰ ਅਤੇ ਉਨ੍ਹਾਂ ਨੇਮਾ ਨੂੰ ਮੰਨਣਗੇ ਜਿਨ੍ਹਾਂ ਦੀ ਮੈਂ ਸਿੱਖਿਆ ਦਿੰਦਾ ਹਾਂ। ਫ਼ੇਰ ਤੇਰੇ ਪਰਿਵਾਰ ਵਿੱਚੋਂ ਹੀ ਸਦਾ ਕੋਈ ਨਾ ਕੋਈ ਰਾਜਾ ਹੋਵੇਗਾ।”"
23ਯਹੋਵਾਹ ਨੇ ਸੀਯੋਨ ਨੂੰ ਆਪਣੇ ਮੰਦਰ ਸਥਾਨ ਵਜੋਂ ਚੁਣਿਆ। ਇਹ ਉਹੀ ਥਾਂ ਹੈ ਜਿਹੜੀ ਉਹ ਆਪਣੇ ਘਰ ਵਾਸਤੇ ਚਾਹੁੰਦਾ ਸੀ।"
24ਯਹੋਵਾਹ ਨੇ ਆਖਿਆ, “ਸਦਾ-ਸਦਾ ਲਈ ਮੇਰਾ ਇਹੀ ਸਥਾਨ ਹੋਵੇਗਾ ਮੈਂ ਇਸ ਥਾਂ ਨੂੰ ਚੁਣਦਾ ਹਾਂ ਜਿੱਥੇ ਮੈਂ ਹੋਵਾਂਗਾ।"
25ਮੈਂ ਇਸ ਸ਼ਹਿਰ ਨੂੰ ਚੋਖੇ ਭੋਜਨ ਦੀ ਅਸੀਸ ਦੇਵਾਂਗਾ। ਤਾਂ ਜੋ ਗਰੀਬ ਲੋਕਾਂ ਕੋਲ ਖਾਣ ਲਈ, ਚੋਖਾ ਹੋਵੇਗਾ।"

26ਮੈਂ ਜਾਜਕਾ ਨੂੰ ਮੁਕਤੀ ਦੇ ਵਸਤਰ ਪਹਿਨਾਵਾਂਗਾ। ਅਤੇ ਮੇਰੇ ਅਨੁਯਾਈ ਉੱਥੇ ਬਹੁਤ ਖੁਸ਼ ਹੋਣਗੇ।"
27ਇਸ ਥਾਂ ਅੰਦਰ, ਮੈਂ ਦਾਊਦ ਨੂੰ ਬਲਵਾਨ ਬਣਾਵਾਂਗਾ। ਮੈਂ ਆਪਣੇ ਚੁਣੇ ਹੋਏ ਰਾਜੇ ਨੂੰ ਇੱਕ ਦੀਪਕ ਪ੍ਰਦਾਨ ਕਰਾਂਗਾ।"
28ਮੈਂ ਦਾਊਦ ਦੇ ਦੁਸ਼ਮਣਾਂ ਨੂੰ ਸ਼ਰਮ ਨਾਲ ਢੱਕ ਦਿਆਂਗਾ। ਪਰ ਮੈਂ ਦਾਊਦ ਦੇ ਪਰਿਵਾਰ ਨੂੰ ਵੱਧਾ ਦੇਵਾਂਗਾ।”"
29ਮੰਦਰ ਜਾਣ ਵੇਲੇ ਦਾਊਦ ਦਾ ਇੱਕ ਗੀਤ। ਆਹਾ, ਇਹ ਕਿੰਨੀ ਚੰਗੀ ਅਤੇ ਪ੍ਰਸੰਨਤਾ ਭਰੀ ਗੱਲ ਹੈ ਜਦੋਂ ਸੱਚਮੁੱਚ ਭਰਾ ਇਕੱਠੇ ਹੋਕੇ ਮਿਲ-ਬੈਠਦੇ ਹਨ।"
30ਇਹ ਹਾਰੂਨ ਦੇ ਸਿਰ ਉੱਤੇ ਪਾਏ ਹੋਏ ਮਿੱਠੀ ਸੁਗੰਧ ਵਾਲੇ ਤੇਲ ਵਾਂਗ ਹੈ, ਅਤੇ ਉਸਦੀ ਦਾਹੜੀ ਵਿੱਚੋਂ ਹੇਠਾ ਤਿਲਕਦੇ ਹੋਏ ਜਿਹੜਾ ਉਸ ਦੇ ਖਾਸ ਵਸਤਰਾਂ ਵਿੱਚ ਵੱਗਦਾ ਹੈ।"

31ਇਹ ਵਰਖਾ ਵਾਂਗ ਨਰਮ ਹੈ ਜੋ ਹਰਮੋਨ ਪਰਬਤ ਤੋਂ ਸੀਯੋਨ ਪਰਬਤ ਉੱਤੇ ਹੋ ਰਹੀ ਹੈ। ਕਿਉਂਕਿ ਇਹ ਸੀਯੋਨ ਹੀ ਸੀ ਜਿਸ ਨੂੰ ਯਹੋਵਾਹ ਨੇ ਅਸੀਸ ਪ੍ਰਦਾਨ ਕੀਤੀ ਸੀ। ਸਦੀਵੀ ਜੀਵਨ ਦੀ ਅਸੀਸ।"
32ਮੰਦਰ ਜਾਣ ਵੇਲੇ ਦਾ ਇੱਕ ਗੀਤ। ਯਹੋਵਾਹ ਦੀ ਉਸਤਤਿ ਕਰੋ, ਉਸ ਦੇ ਸਾਰੇ ਸੇਵਕੋ! ਤੁਹਾਡੇ ਸੇਵਕਾਂ ਨੇ ਤੁਹਾਡੇ ਮੰਦਰ ਵਿੱਚ ਸੇਵਾ ਕੀਤੀ ਸੀ।"
33ਸੇਵਕੋ, ਆਪਣੇ ਹੱਥ ਉੱਠਾਉ ਅਤੇ ਯਹੋਵਾਹ ਨੂੰ ਅਸੀਸ ਦੇਵੋ।"
34ਅਤੇ ਯਹੋਵਾਹ ਤੁਹਾਨੂੰ ਸੀਯੋਨ ਤੋਂ ਅਸੀਸ ਦੇਵੇ ਯਹੋਵਾਹ ਨੇ ਸਵਰਗ ਅਤੇ ਧਰਤੀ ਨੂੰ ਸਾਜਿਆ।"
35ਯਹੋਵਾਹ ਦੀ ਉਸਤਤਿ ਕਰੋ। ਯਹੋਵਾਹ ਦੇ ਨਾਮ ਦੀ ਉਸਤਤਿ ਕਰੋ! ਯਹੋਵਾਹ ਦੇ ਸੇਵਕੋ, ਉਸਦੀ ਉਸਤਤਿ ਕਰੋ!"

36ਉਸਦੀ ਉਸਤਤਿ ਕਰੋ, ਤੁਸੀਂ ਲੋਕ ਜਿਹੜੇ ਯਹੋਵਾਹ ਦੇ ਮੰਦਰ ਵਿੱਚ, ਸਾਡੇ ਪਰਮੇਸ਼ੁਰ ਦੇ ਮੰਦਰ ਦੇ ਵਰਾਂਡੇ ਵਿੱਚ ਖਲੋਤੇ ਹੋਏ ਹੋ।"
37ਯਹੋਵਾਹ ਦੀ ਉਸਤਤਿ ਕਰੋ, ਕਿਉਂ ਕਿ ਉਹ ਨੇਕ ਹੈ। ਉਸ ਦੇ ਨਾਮ ਦੀ ਉਸਤਤਿ ਕਰੋ, ਕਿਉਂਕਿ ਇਹ ਖੁਸ਼ੀ ਭਰਿਆ ਹੈ।"
38ਯਹੋਵਾਹ ਨੇ ਯਾਕੂਬ ਨੂੰ ਚੁਣਿਆ ਹੈ। ਇਸਰਾਏਲ ਪਰਮੇਸ਼ੁਰ ਦਾ ਹੈ।"
39ਮੈਂ ਜਾਣਦਾ ਯਹੋਵਾਹ ਮਹਾਨ ਹੈ! ਸਾਡਾ ਮਾਲਕ ਸਾਰੇ ਦੇਵਤਿਆ ਨਾਲੋਂ ਵੱਧੇਰੇ ਮਹਾਨ ਹੈ।"
40ਯਹੋਵਾਹ ਕੋਈ ਵੀ ਗੱਲ ਕਰਦਾ ਹੈ, ਜੋ ਵੀ ਉਹ ਸਵਰਗ ਅਤੇ ਧਰਤੀ ਉੱਤੇ, ਸਾਗਰਾਂ ਤੋਂ ਡੂੰਘੇ ਸਮੁੰਦਰਾ ਵਿੱਚ ਚਾਹੁੰਦਾ ਹੈ।"

41ਪਰਮੇਸ਼ੁਰ ਸਾਰੀ ਧਰਤੀ ਉੱਤੇ ਬੱਦਲਵਾਹੀ ਕਰਦਾ ਹੈ। ਪਰਮੇਸ਼ੁਰ ਬਿਜਲੀ ਚਮਕਾਉਂਦਾ ਹੈ ਅਤੇ ਵਰੱਖਾ ਕਰਦਾ ਹੈ। ਯਹੋਵਾਹ ਹਵਾ ਨੂੰ ਸਾਜਦਾ ਹੈ।"
42ਪਰਮੇਸ਼ੁਰ ਨੇ ਮਿਸਰ ਵਿੱਚ ਸਾਰੇ ਪਹਿਲੋਠੇ ਬੰਦਿਆ ਨੂੰ ਅਤੇ ਸਾਰੇ ਜਾਨਵਰਾਂ ਨੂੰ ਤਬਾਹ ਕਰ ਦਿੱਤਾ ਹੈ।"
43ਪਰਮੇਸ਼ੁਰ ਨੇ ਮਿਸਰ ਵਿੱਚ ਬਹੁਤ ਸਾਰੇ ਚਮਤਕਾਰ ਅਤੇ ਕਰਿਸ਼ਮੇ ਕੀਤੇ। ਪਰਮੇਸ਼ੁਰ ਨੇ ਇਹ ਗੱਲਾਂ ਫ਼ਿਰਊਨ ਅਤੇ ਉਸ ਦੇ ਅਫ਼ਸਰਾਂ ਨਾਲ ਵਾਪਰਨ ਦਾ ਕਾਰਣ ਬਣਾਇਆ।"
44ਪਰਮੇਸ਼ੁਰ ਨੇ ਬਹੁਤ ਸਾਰੀਆਂ ਕੌਮਾਂ ਨੂੰ ਹਰਾ ਦਿੱਤਾ ਪਰਮੇਸ਼ੁਰ ਨੇ ਸ਼ਕਤੀਸ਼ਾਲੀ ਰਾਜੇ ਮਾਰ ਦਿੱਤੇ।"
45ਪਰਮੇਸ਼ੁਰ ਨੇ ਅਮੋਰੀਆਂ ਦੇ ਰਾਜੇ ਸੀਹੋਨ ਨੂੰ ਹਰਾ ਦਿੱਤਾ, ਪਰਮੇਸ਼ੁਰ ਨੇ ਬਾਸ਼ਾਨ ਦੇ ਰਾਜੇ ਓਗ ਨੂੰ ਹਰਾ ਦਿੱਤਾ, ਪਰਮੇਸ਼ੁਰ ਨੇ ਕਨਾਨ ਦੀਆਂ ਸਾਰੀਆਂ ਕੌਮਾਂ ਨੂੰ ਹਰਾ ਦਿੱਤਾ।"

46ਅਤੇ ਪਰਮੇਸ਼ੁਰ ਨੇ ਉਨ੍ਹਾਂ ਦੀ ਧਰਤੀ ਇਸਰਾਏਲ ਨੂੰ ਦੇ ਦਿੱਤੀ। ਪਰਮੇਸ਼ੁਰ ਨੇ ਉਹ ਧਰਤੀ ਆਪਣੇ ਲੋਕਾਂ ਨੂੰ ਦੇ ਦਿੱਤੀ।"
47ਯਹੋਵਾਹ, ਤੁਹਾਡਾ ਨਾਮ ਸਦਾ ਲਈ ਰੌਸ਼ਨ ਰਹੇਗਾ। ਯਹੋਵਾਹ ਲੋਕ ਤੁਹਾਨੂੰ ਸਦਾ-ਸਦਾ ਲਈ ਯਾਦ ਕਰਨਗੇ।"
48ਯਹੋਵਾਹ ਨੇ ਕੌਮਾ ਨੂੰ ਸਜ਼ਾ ਦਿੱਤੀ ਪਰ ਯਹੋਵਾਹ ਆਪਣੇ ਨੌਕਰਾ ਲਈ ਦਯਾਵਾਨ ਸੀ।"
49ਪਰਾਈਆਂ ਕੌਮਾਂ ਦੇ ਲੋਕ ਸਿਰਫ਼ ਸੋਨੇ-ਚਾਂਦੀ ਦੇ ਦੇਵਤੇ ਹੀ ਸਨ, ਉਨ੍ਹਾਂ ਦੇ ਦੇਵਤੇ ਬੰਦਿਆ ਦੇ ਬਣਾਏ ਹੋਏ ਸਿਰਫ਼ ਬੁੱਤ ਸਨ।"
50ਬੁੱਤਾਂ ਦੇ ਮੂੰਹ ਸਨ ਪਰ ਉਹ ਬੋਲ ਨਹੀਂ ਸੱਕਦੇ ਸਨ, ਬੁੱਤਾਂ ਦੀਆਂ ਅੱਖਾਂ ਸਨ ਪਰ ਉਹ ਦੇਖ ਨਹੀਂ ਸੱਕਦੀਆਂ ਸਨ।"

51ਬੁੱਤਾਂ ਦੇ ਕੰਨ ਸਨ ਪਰ ਸੁਣ ਨਹੀਂ ਸੱਕਦੇ ਸਨ, ਬੁੱਤਾਂ ਦੇ ਨੱਕ ਸਨ ਪਰ ਸੁੰਘ ਨਹੀਂ ਸੱਕਦੇ ਸਨ।"
52ਉਹ ਜਿਨ੍ਹਾਂ ਨੇ ਬੁੱਤ ਬਣਾਏ ਸਨ, ਉਹ ਉਨ੍ਹਾਂ ਜਿਹੇ ਹੀ ਹੋਣਗੇ। ਕਿਉਂ? ਕਿਉਂਕਿ ਉਨ੍ਹਾਂ ਨੇ ਸਹਾਇਤਾ ਲਈ ਬੁੱਤਾ ਉੱਤੇ ਵਿਸ਼ਵਾਸ ਕੀਤਾ।"
53ਇਸਰਾਏਲ ਦੇ ਪਰਿਵਾਰ ਵਾਲਿਉ, ਯਹੋਵਾਹ ਨੂੰ ਅਸੀਸ ਦੇਵੋ! ਹਾਰੂਨ ਦੇ ਪਰਿਵਾਰ ਵਾਲਿਉ, ਯਹੋਵਾਹ ਨੂੰ ਅਸੀਸ ਦੇਵੋ!"
54ਲੇਵੀ ਦੇ ਪਰਿਵਾਰ ਵਾਲਿਉ, ਯਹੋਵਾਹ ਨੂੰ ਅਸੀਸ ਦੇਵੋ! ਯਹੋਵਾਹ ਦੇ ਚੇਲਿਉ, ਯਹੋਵਾਹ ਨੂੰ ਅਸੀਸ ਦੇਵੋ।"
55ਯਹੋਵਾਹ ਨੂੰ ਸੀਯੋਨ ਤੋਂ ਅਸੀਸ ਹੈ, ਉਸ ਦੇ ਘਰ, ਯਰੂਸ਼ਲਮ ਤੋਂ ਯਹੋਵਾਹ ਦੀ ਉਸਤਤਿ ਕਰੋ।"

56ਯਹੋਵਾਹ ਦੀ ਉਸਤਤਿ ਕਰੋ, ਕਿਉਂਕਿ ਉਹ ਭਲਾ ਹੈ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"
57ਦੇਵਤਿਆਂ ਦੇ ਪਰਮੇਸ਼ੁਰ ਦੀ ਉਸਤਤਿ ਕਰੋ ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"
58ਪ੍ਰਭੂਆਂ ਦੇ ਯਹੋਵਾਹ ਦੀ ਉਸਤਤਿ ਕਰੋ, ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"
59ਪਰਮੇਸ਼ੁਰ ਦੀ ਉਸਤਤਿ ਕਰੋ ਸਿਰਫ਼ ਉਹੀ ਹੈ ਜਿਹੜਾ ਚਮਤਕਾਰ ਕਰਦਾ ਹੈ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"
60ਪਰਮੇਸ਼ੁਰ ਦੀ ਉਸਤਤਿ ਕਰੋ। ਉਹ ਜਿਸਨੇ ਅਕਾਸ਼ਾ ਨੂੰ ਸਾਜਣ ਲਈ ਸਿਆਣਪ ਵਰਤੀ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"

61ਪਰਮੇਸ਼ੁਰ ਨੇ ਸਮੁੰਦਰ ਉੱਤੇ ਧਰਤੀ ਖੁਸ਼ਕ ਰੱਖੀ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"
62ਪਰਮੇਸ਼ੁਰ ਨੇ ਮਹਾਨ ਰੌਸ਼ਨੀਆਂ ਸਾਜੀਆਂ ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"
63ਪਰਮੇਸ਼ੁਰ ਨੇ ਸੂਰਜ ਨੂੰ ਦਿਨ ਉੱਤੇ ਰਾਜ ਕਰਨ ਲਈ ਸਾਜਿਆ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"
64ਪਰਮੇਸ਼ੁਰ ਨੇ ਰਾਤ ਉੱਤੇ ਰਾਜ ਕਰਨ ਲਈ ਚੰਨ ਅਤੇ ਤਾਰਿਆਂ ਨੂੰ ਸਾਜਿਆ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"
65ਪਰਮੇਸ਼ੁਰ ਨੇ, ਮਿਸਰ ਵਿੱਚ ਪਹਿਲੋਠੇ ਬੰਦੇ ਅਤੇ ਜਾਨਵਰ ਮਾਰ ਦਿੱਤੇ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"

66ਪਰਮੇਸ਼ੁਰ ਇਸਰਾਏਲ ਨੂੰ ਮਿਸਰ ਤੋਂ ਬਾਹਰ ਲੈ ਗਿਆ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"
67ਪਰਮੇਸ਼ੁਰ ਨੇ ਆਪਣੀ ਮਹਾਨ ਸ਼ਕਤੀ ਅਤੇ ਤਾਕਤ ਦਰਸਾਈ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"
68ਪਰਮੇਸ਼ੁਰ ਨੇ ਲਾਲ ਸਾਗਰ ਨੂੰ ਦੋ ਹਿਸਿਆਂ ਵਿੱਚ ਚੀਰ ਦਿੱਤਾ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"
69ਫ਼ਿਰ ਪਰਮੇਸ਼ੁਰ ਨੇ ਇਸਰਾਏਲ ਦੀ ਅਗਵਾਈ ਸਮੁੰਦਰ ਵਿੱਚੋਂ ਦੀ ਕੀਤੀ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"
70ਪਰਮੇਸ਼ੁਰ ਨੇ ਫ਼ਿਰਊਨ ਅਤੇ ਉਸਦੀ ਫ਼ੌਜ ਨੂੰ ਲਾਲ ਸਾਗਰ ਵਿੱਚ ਡੋਬ ਦਿੱਤਾ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"

71ਪਰਮੇਸ਼ੁਰ ਨੇ ਆਪਣੇ ਲੋਕਾਂ ਦੀ ਅਗਵਾਈ ਮਾਰੂਥਲ ਵਿੱਚ ਕੀਤੀ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"
72ਪਰਮੇਸ਼ੁਰ ਨੇ ਬਲਵਾਨ ਰਾਜਿਆਂ ਨੂੰ ਹਰਾਇਆ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"
73ਪਰਮੇਸ਼ੁਰ ਨੇ ਮਜ਼ਬੂਰ ਰਾਜਿਆਂ ਨੂੰ ਹਰਾਇਆ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"
74ਪਰਮੇਸ਼ੁਰ ਨੇ ਅਮੋਰੀਆਂ ਦੇ ਰਾਜੇ ਸੀਹੋਨ ਨੂੰ ਹਰਾਇਆ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"
75ਪਰਮੇਸ਼ੁਰ ਨੇ ਬਾਸ਼ਾਨ ਦੇ ਰਾਜੇ ਓਗ ਨੂੰ ਹਰਾਇਆ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"

76ਪਰਮੇਸ਼ੁਰ ਨੇ ਉਨ੍ਹਾਂ ਦੀ ਧਰਤੀ ਇਸਰਾਏਲ ਨੂੰ ਦੇ ਦਿੱਤੀ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"
77ਪਰਮੇਸ਼ੁਰ ਨੇ ਉਹ ਧਰਤੀ ਸੁਗਾਤ ਵਜੋਂ ਇਸਰਾਏਲ ਨੂੰ ਦੇ ਦਿੱਤੀ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"
78ਪਰਮੇਸ਼ੁਰ ਨੇ ਸਾਨੂੰ ਯਾਦ ਰੱਖਿਆ, ਜਦੋਂ ਅਸੀਂ ਹਾਰੇ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"
79ਪਰਮੇਸ਼ੁਰ ਨੇ ਸਾਨੂੰ ਸਾਡੇ ਦੁਸ਼ਮਣਾ ਤੋਂ ਬਚਾਇਆ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"
80ਪਰਮੇਸ਼ੁਰ ਹਰ ਬੰਦੇ ਨੂੰ ਭੋਜਨ ਦਿੰਦਾ ਹੈ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"

81ਸਵਰਗ ਦੇ ਪਰਮੇਸ਼ੁਰ ਦੀ ਉਸਤਤਿ ਕਰੋ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"
82ਅਸੀਂ ਬੇਬੀਲੋਨ ਦੇ ਦਰਵਾਜਿਆਂ ਦੇ ਕੰਢੇ ਬੈਠੇ ਸਾਂ ਅਤੇ ਅਸੀਂ ਸੀਯੋਨ ਨੂੰ ਯਾਦ ਕਰਕੇ ਰੋਂਦੇ ਸਾਂ।"
83ਅਸੀਂ ਆਪਣੇ ਰਬਾਬ ਨੇੜੇ ਦੇ ਚਿਨਾਰ ਦੇ ਰੁੱਖਾਂ ਉੱਤੇ ਟੰਗ ਦਿੱਤੇ।"
84ਬੇਬੀਲੋਨ ਵਿੱਚ ਜਿਨ੍ਹਾਂ ਲੋਕਾਂ ਨੇ ਸਾਨੂੰ ਫ਼ੜਿਆ ਸੀ, ਸਾਨੂੰ ਗਾਉਣ ਲਈ ਆਖਿਆ। ਉਨ੍ਹਾਂ ਨੇ ਸਾਨੂੰ ਖੁਸ਼ੀ ਭਰੇ ਗੀਤ ਗਾਉਣ ਲਈ ਆਖਿਆ। ਉਨ੍ਹਾਂ ਨੇ ਸਾਨੂੰ ਸੀਯੋਨ ਬਾਰੇ ਗੀਤ ਗਾਉਣ ਲਈ ਆਖਿਆ।"
85ਪਰ ਅਸੀਂ ਬੇਗਾਨੇ ਦੇਸ਼ ਵਿੱਚ ਯਹੋਵਾਹ ਦੇ ਗੀਤ ਨਹੀਂ ਗਾ ਸੱਕਦੇ।"

86ਹੇ ਯਰੂਸ਼ਲਮ, ਜੇ ਮੈਂ ਕਦੇ ਤੈਨੂੰ ਭੁੱਲ ਜਾਵਾਂ। ਮੈਨੂੰ ਆਸ ਹੈ ਕਿ ਫ਼ਿਰ ਮੈਂ ਕਦੇ ਵੀ ਨਹੀਂ ਗੁਆਚਾਂਗਾ।"
87ਹੇ ਯਰੂਸ਼ਲਮ, ਜੇ ਮੈਂ ਕਦੀ ਤੈਨੂੰ ਭੁੱਲ ਜਾਵਾਂ, ਮੈਨੂੰ ਫ਼ੇਰ ਕਦੀ ਵੀ ਗੀਤ ਨਾ ਗਾਉਣ ਦੇਵੀ।"
88ਮੈਂ ਇਕਰਾਰ ਕਰਦਾ ਹਾਂ ਯਰੂਸ਼ਲਮ ਹੀ ਸਦਾ ਮੇਰੀ ਸਭ ਤੋਂ ਵੱਡੀ ਖੁਸ਼ੀ ਹੋਵੇਗੀ।"
89ਬੇਬੀਲੋਨ, ਤੂੰ ਤਬਾਹ ਹੋ ਜਾਵੇਗਾ, ਉਸ ਬੰਦੇ ਨੂੰ ਅਸੀਸ ਦੇ, ਜਿਹੜਾ ਤੈਨੂੰ ਦੰਡ ਦਿੰਦਾ ਹੈ, ਜਿਸ ਦਾ ਤੂੰ ਅਧਿਕਾਰੀ ਹੈਂ। ਉਸ ਬੰਦੇ ਨੂੰ ਅਸੀਸ ਦੇ ਜਿਹੜਾ ਤੈਨੂੰ ਦੁੱਖ ਦਿੰਦਾ ਹੈ। ਜਿਵੇਂ ਤੂੰ ਸਾਨੂੰ ਦੁੱਖ ਦਿੰਦਾ ਹੈ।"
90ਉਸ ਬੰਦੇ ਨੂੰ ਅਸੀਸ ਦੇ ਜਿਹੜਾ ਤੇਰੇ ਬੱਚਿਆਂ ਨੂੰ ਫ਼ੜ ਲੈਂਦਾ ਹੈ। ਅਤੇ ਉਨ੍ਹਾਂ ਨੂੰ ਚੱਟਾਨ ਉੱਤੇ ਪਟਕਾ ਮਾਰਦਾ ਹੈ।"

91ਦਾਊਦ ਦਾ ਇੱਕ ਗੀਤ। ਹੇ ਪਰਮੇਸ਼ੁਰ, ਮੈਂ ਪੂਰੇ ਦਿਲ ਨਾਲ ਤੇਰੀ ਉਸਤਤਿ ਕਰਦਾ ਹਾਂ। ਮੈਂ ਸਾਰੇ ਦੇਵਤਿਆ ਸਾਹਮਣੇ ਤੇਰੇ ਗੀਤ ਗਾਵਾਂਗਾ।"
92ਹੇ ਪਰਮੇਸ਼ੁਰ, ਮੈਂ ਤੇਰੇ ਪਵਿੱਤਰ ਮੰਦਰ ਨੂੰ ਸਿਜਦਾ ਕਰਦਾ ਹਾਂ। ਮੈਂ ਤੇਰੇ ਨਾਮ ਦੀ, ਤੇਰੇ ਸੱਚੇ ਪਿਆਰ ਦੀ, ਅਤੇ ਤੇਰੀ ਵਫ਼ਾਦਾਰੀ ਦੀ ਉਸਤਤਿ ਕਰਦਾ ਹਾਂ। ਤੂੰ ਆਪਣੇ ਸ਼ਬਦ ਦੀ ਸ਼ਕਤੀ ਲਈ ਮਸ਼ਹੂਰ ਹੈਂ ਹੁਣ ਤੂੰ ਇਸ ਨੂੰ ਹੋਰ ਵੀ ਮਹਾਨ ਬਣਾ ਦਿੱਤਾ ਹੈ।"
93ਹੇ ਪਰਮੇਸ਼ੁਰ, ਮੈਂ ਤੈਨੂੰ ਮਦਦ ਲਈ ਪੁਕਾਰਿਆ। ਅਤੇ ਤੁਸੀਂ ਮੈਨੂੰ ਉੱਤਰ ਦਿੱਤਾ! ਤੁਸੀਂ ਮੈਨੂੰ ਸ਼ਕਤੀ ਦਿੱਤੀ।"
94ਯਹੋਵਾਹ, ਧਰਤੀ ਦੇ ਸਾਰੇ ਰਾਜੇ ਤੁਹਾਡੀ ਉਸਤਤਿ ਕਰਨਗੇ। ਜਦੋਂ ਜੋ ਤੁਸੀਂ ਆਖੋਂਗੇ ਉਹ ਸੁਣਨਗੇ।"
95ਉਹ ਯਹੋਵਾਹ ਦੇ ਰਸਤੇ ਬਾਰੇ ਗਾਉਣਗੇ। ਕਿਉਂਕਿ ਯਹੋਵਾਹ ਦੀ ਮਹਿਮਾ ਬਹੁਤ ਮਹਾਨ ਹੈ।"

96ਪਰਮੇਸ਼ੁਰ ਬਹੁਤ ਮਹੱਤਵਪੂਰਣ ਹੈ। ਪਰ ਫ਼ੇਰ ਵੀ ਉਹ ਨਿਮਾਣੇ ਲੋਕਾਂ ਦੀ ਪਾਲਣਾ ਕਰਦਾ ਹੈ। ਜੋ ਗੁਮਾਨੀ ਲੋਕ ਕਰਦੇ ਹਨ ਉਹ ਜਾਣਦਾ ਹੈ। ਪਰ ਉਹ ਉਨ੍ਹਾਂ ਤੋਂ ਦੂਰ ਰਹਿੰਦਾ ਹੈ।"
97ਹੇ ਪਰਮੇਸ਼ੁਰ, ਜੇ ਮੈਂ ਮੁਸੀਬਤਾਂ ਵਿੱਚ ਹੋਵਾਂ ਤਾਂ ਮੈਨੂੰ ਜਿੰਦਾ ਰੱਖੀਂ। ਜੋ ਮੇਰੇ ਦੁਸ਼ਮਣ ਮੇਰੇ ਉੱਤੇ ਕ੍ਰੋਧਵਾਨ ਹੋਣ ਤਾਂ ਮੈਨੂੰ ਉਨ੍ਹਾਂ ਕੋਲੋਂ ਬਚਾਈ।"
98ਯਹੋਵਾਹ, ਮੈਨੂੰ ਉਹ ਚੀਜ਼ਾਂ ਦੇਵੋ ਜਿਨ੍ਹਾਂ ਦਾ ਤੁਸੀਂ ਇਕਰਾਰ ਕੀਤਾ ਸੀ। ਯਹੋਵਾਹ, ਤੁਹਾਡਾ ਸੱਚਾ ਪਿਆਰ ਸਦਾ ਰਹਿੰਦਾ ਹੈ। ਯਹੋਵਾਹ, ਤੁਸੀਂ ਸਾਨੂੰ ਸਾਜਿਆ, ਇਸ ਲਈ ਸਾਨੂੰ ਨਾ ਛੱਡੋ।"
99ਨਿਰਦੇਸ਼ਕ ਲਈ: ਦਾਊਦ ਦਾ ਇੱਕ ਉਸਤਤਿ ਗੀਤ। ਯਹੋਵਾਹ, ਤੁਸੀਂ ਮੈਨੂੰ ਪਰੱਖਿਆ ਸੀ। ਤੁਸੀਂ ਮੇਰੇ ਬਾਰੇ ਸਭ ਕੁਝ ਜਾਣਦੇ ਹੋ।"
100ਤੁਸੀਂ ਜਾਣਦੇ ਹੋ ਮੈਂ ਕਦੋਂ ਬੈਠਦਾ ਹਾਂ ਅਤੇ ਕਦੋਂ ਉੱਠਦਾ ਹਾਂ। ਤੁਸੀਂ ਦੂਰੋ ਹੀ ਮੇਰੇ ਵਿੱਚਾਰ ਜਾਣਦੇ ਹੋ।"

101ਯਹੋਵਾਹ, ਤੁਸੀਂ ਮੈਨੂੰ ਜਾਣਦੇ ਹੋ ਮੈਂ ਕਿੱਥੇ ਜਾ ਰਿਹਾ ਹਾਂ। ਅਤੇ ਮੈਂ ਕਦੋਂ ਲੇਟਿਆ ਹੁੰਦਾ ਹਾਂ। ਤੁਸੀਂ ਸਭ ਕੁਝ ਜਾਣਦੇ ਹੋ ਜੋ ਮੈਂ ਕਰਦਾ ਹਾਂ।"
102ਯਹੋਵਾਹ, ਤੁਸੀਂ ਮੇਰੇ ਮੂੰਹ ਵਿੱਚੋਂ ਸ਼ਬਦ ਨਿਕਲਣ ਤੋਂ ਵੀ ਪਹਿਲਾ ਚਾਰ-ਚੁਫ਼ੇਰੇ ਹੋ।"
103ਯਹੋਵਾਹ, ਤੁਸੀਂ ਮੇਰੇ ਚਾਰ-ਚੁਫ਼ੇਰੇ, ਸਾਹਮਣੇ ਅਤੇ ਮੇਰੇ ਪਿੱਛੇ ਹੋ। ਤੁਸੀਂ ਹੌਲੀ ਜਿਹਾ ਆਪਣਾ ਹੱਥ ਮੇਰੇ ਉੱਤੇ ਰੱਖਦੇ ਹੋ।"
104ਮੈਂ ਹੈਰਾਨ ਹਾ ਕਿ ਤੁਸੀਂ ਕੀ ਕੁਝ ਜਾਣਦੇ ਹੋ। ਮੇਰੇ ਲਈ ਇਸ ਨੂੰ ਸਮਝਣਾ ਬਹੁਤ ਮੁਸ਼ਕਿਲ ਹੈ।"
105ਤੁਹਾਡੀ ਆਤਮਾ ਹਰ ਥਾਂ ਹੁੰਦੀ ਹੈ ਜਿੱਥੇ ਵੀ ਮੈਂ ਜਾਂਦਾ ਹਾਂ। ਯਹੋਵਾਹ, ਮੈਂ ਤੁਹਾਡੇ ਕੋਲੋਂ ਨਹੀਂ ਬਚ ਸੱਕਦਾ।"

106ਯਹੋਵਾਹ, ਜੇ ਮੈਂ ਸਵਰਗ ਵਿੱਚ ਜਾਂਦਾ ਹਾਂ ਤੁਸੀਂ ਉੱਥੇ ਹੁੰਦੇ ਹੋ। ਜੇ ਮੈਂ ਹੇਠਾਂ ਮ੍ਰਿਤੂ ਲੋਕ ਵਿੱਚ ਜਾਂਦਾ ਹਾਂ, ਤੁਸੀਂ ਉੱਥੇ ਹੁੰਦੇ ਹੋ।"
107ਯਹੋਵਾਹ, ਜੇ ਮੈਂ ਪੂਰਬ ਵਿੱਚ ਜਾਂਦਾ ਹਾਂ, ਜਿੱਥੇ ਸੂਰਜ ਉੱਗਦਾ ਹੈ। ਤੁਸੀਂ ਉੱਥੇ ਹੁੰਦੇ ਹੋ। ਜੇ ਮੈਂ ਸਮੁੰਦਰ ਵੱਲ ਪੱਛਮ ਵਿੱਚ ਜਾਂਦਾ ਹਾਂ ਤੁਸੀਂ ਉੱਥੇ ਹੁੰਦੇ ਹੋ।"
108ਉੱਥੇ ਵੀ ਤੁਹਾਡਾ ਸੱਜਾ ਹੱਥ ਮੈਨੂੰ ਫ਼ੜ ਲੈਂਦਾ ਹੈ। ਅਤੇ ਤੁਸੀਂ ਹੱਥ ਰਾਹੀ ਮੇਰੀ ਅਗਵਾਈ ਕਰਦੇ ਹੋ।"
109ਯਹੋਵਾਹ, ਭਾਵੇਂ ਮੈਂ ਤੁਹਾਡੇ ਕੋਲੋਂ ਛੁਪਣ ਦੀ ਕੋਸ਼ਿਸ਼ ਕਰਾਂ ਅਤੇ ਆਖਾਂ, “ਦਿਨ ਰਾਤ ਵਿੱਚ ਬਦਲ ਗਿਆ ਹੈ। ਅਵੱਸ਼ ਹੀ ਹਨੇਰਾ ਮੈਨੂੰ ਛੁਪਾ ਲਵੇਗਾ।”"
110ਪਰ ਹਨੇਰਾ ਵੀ ਤੁਹਾਡੇ ਲਈ ਹਨੇਰਾ ਨਹੀਂ ਹੈ, ਯਹੋਵਾਹ। ਰਾਤ ਤੁਹਾਡੇ ਲਈ ਦਿਨ ਵਾਂਗ ਹੀ ਚਮਕਦੀ ਹੈ।"

111ਤੁਸੀਂ ਮੇਰੇ ਅੰਗਾ ਨੂੰ ਇੱਕਸਾਥ ਬੁਣਿਆ ਅਤੇ ਮਾਸ ਨਾਲ ਢੱਕਿਆ ਜਦੋਂ ਕਿ ਮੈਂ ਅਜੇ ਆਪਣੀ ਮਾਤਾ ਦੇ ਗਰਭ ਵਿੱਚ ਸਾਂ।"
112ਯਹੋਵਾਹ, ਮੈਂ ਤੁਹਾਡੀ ਉਸਤਤਿ ਕਰਦਾ ਹਾਂ! ਤੁਸੀਂ ਮੈਨੂੰ ਅਜੀਬ ਢੰਗ ਨਾਲ ਬਣਾਇਆ। ਮੈਂ ਚੰਗੀ ਤਰ੍ਹਾਂ ਜਾਣਦਾ ਹਾਂ ਕਿ ਜੋ ਕੁਝ ਵੀ ਤੁਸੀਂ ਕੀਤਾ। ਇਹ ਬਹੁਤ ਅਦਭੁਤ ਹੈ।"
113ਤੁਸੀਂ ਮੇਰੇ ਬਾਰੇ ਸਭ ਕੁਝ ਜਾਣਦੇ ਹੋ। ਤੁਸੀਂ ਮੇਰੀਆਂ ਹੱਡੀਆਂ ਨੂੰ ਵੱਧਦਿਆਂ ਵੇਖਿਆ ਹੈ, ਜਦੋਂ ਹਾਲੇ ਮੈਂ ਮਾਂ ਦੇ ਗਰਭ ਵਿੱਚ ਛੁਪਿਆ ਹੋਇਆ ਮੇਰਾ ਸ਼ਰੀਰ ਰੂਪ ਧਾਰ ਰਿਹਾ ਸੀ।"
114ਤੁਸੀਂ ਮੇਰੇ ਸ਼ਰੀਰ ਦੇ ਅੰਗਾ ਨੂੰ ਵੱਧਦਿਆਂ ਵੇਖਿਆ ਹੈ। ਤੁਸੀਂ ਉਨ੍ਹਾਂ ਸਾਰਿਆ ਨੂੰ ਆਪਣੀ ਕਿਤਾਬ ਅੰਦਰ ਦਰਜ ਕਰ ਲਿਆ। ਤੁਸੀਂ ਮੈਨੂੰ ਹਰ-ਰੋਜ਼ ਵੇਖਿਆ ਉਨ੍ਹਾਂ ਵਿੱਚੋਂ ਕੋਈ ਵੀ ਗੁੰਮ ਨਹੀਂ ਹੈ।"
115ਮੇਰੇ ਲਈ ਤੁਹਾਡੇ ਵਿੱਚਾਰ ਮਹੱਤਵਪੂਰਣ ਹਨ। ਹੇ ਪਰਮੇਸ਼ੁਰ, ਤੁਸੀਂ ਇੰਨਾ ਜਾਣਦੇ ਹੋ!"

116ਜੇ ਕਿਤੇ ਮੈਂ ਉਨ੍ਹਾਂ ਦੀ ਗਿਣਤੀ ਕਰ ਸੱਕਦਾ। ਉਹ ਸਾਰੇ ਰੇਤ ਦੇ ਕਣਾਂ ਨਾਲੋ ਵੀ ਵੱਧੇਰੇ ਹੁੰਦੇ।"
117ਹੇ ਪਰਮੇਸ਼ੁਰ, ਬਦ ਲੋਕਾਂ ਨੂੰ ਮਾਰ ਮੁਕਾਉ। ਉਨ੍ਹਾਂ ਕਾਤਿਲਾਂ ਨੂੰ ਮੇਰੇ ਕੋਲੋਂ ਦੂਰ ਲੈ ਜਾਵੋ।"
118ਉਹ ਬਦ ਲੋਕ ਤੁਹਾਡੇ ਬਾਰੇ ਮੰਦਾ ਬੋਲਦੇ ਹਨ। ਉਹ ਤੁਹਾਡੇ ਨਾਮ ਬਾਰੇ ਮੰਦਾ ਬੋਲਦੇ ਹਨ।"
119ਯਹੋਵਾਹ, ਮੈਂ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹਾਂ ਜੋ ਤੁਹਾਨੂੰ ਨਫ਼ਰਤ ਕਰਦੇ ਹਨ। ਮੈਂ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹਾਂ ਜਿਹੜੇ ਤੁਹਾਡੇ ਖਿਲਾਫ਼ ਹੋ ਜਾਂਦੇ ਹਨ।"
120ਮੈਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਫ਼ਰਤ ਕਰਦਾ ਹਾਂ। ਤੁਹਾਡੇ ਦੁਸ਼ਮਣ ਮੇਰੇ ਵੀ ਦੁਸ਼ਮਣ ਹਨ।"

121ਯਹੋਵਾਹ, ਮੇਰੇ ਵੱਲ ਵੇਖੋ ਅਤੇ ਮੇਰੇ ਦਿਲ ਦੀਆਂ ਬੁੱਝ ਲਵੋ। ਮੇਰੀ ਪਰੱਖ ਕਰੋ ਅਤੇ ਮੇਰੇ ਵਿੱਚਾਰ ਜਾਣ ਲਵੋ।"
122ਵੇਖੋ ਕਿਤੇ ਮੇਰੇ ਵਿੱਚਾਰ ਬੁਰੇ ਤਾਂ ਨਹੀਂ ਹਨ। ਅਤੇ ਮੇਰੀ ਰਾਹਨੁਮਾਈ ਉਸ ਰਾਹ ਉੱਤੇ ਕਰੋ ਜਿਹੜਾ ਸਦੀਵੀ ਹੈ।"
123ਨਿਰਦੇਸ਼ਕ ਲਈ: ਦਾਊਦ ਦਾ ਇੱਕ ਉਸਤਤਿ ਗੀਤ। ਯਹੋਵਾਹ, ਮੈਨੂੰ ਮੰਦੇ ਲੋਕਾਂ ਪਾਸੋਂ ਬਚਾਉ। ਜ਼ਾਲਮ ਲੋਕਾਂ ਤੋਂ ਮੇਰੀ ਰੱਖਿਆ ਕਰੋ।"
124ਉਹ ਲੋਕ ਮੰਦੀਆਂ ਯੋਜਨਾਵਾਂ ਬਨਾਉਂਦੇ ਹਨ। ਉਹ ਲੋਕ ਹਰ ਵੇਲੇ ਲੜਾਈਆਂ ਛੇੜਦੇ ਹਨ।"
125ਉਨ੍ਹਾਂ ਦੀਆਂ ਜੀਭਾਂ ਜ਼ਹਿਰੀਲੇ ਸੱਪਾਂ ਵਰਗੀਆਂ ਹਨ। ਇਵੇਂ ਹੈ ਜਿਵੇਂ ਉਨ੍ਹਾਂ ਦੀ ਜੀਭ ਹੇਠਾਂ ਸੱਪ ਦਾ ਜ਼ਹਿਰ ਛੁਪਿਆ ਹੋਵੇ।"

126ਯਹੋਵਾਹ, ਮੈਨੂੰ ਬਦ ਲੋਕਾਂ ਤੋਂ ਬਚਾਉ। ਜ਼ਾਲਮ ਲੋਕਾਂ ਤੋਂ ਮੇਰੀ ਰੱਖਿਆ ਕਰੋ। ਉਹ ਲੋਕ ਮੇਰਾ ਪਿੱਛਾ ਕਰਦੇ ਹਨ ਅਤੇ ਮੈਨੂੰ ਦੁੱਖ ਦੇਣ ਦੀ ਕੋਸ਼ਿਸ਼ ਕਰਦੇ ਹਨ।"
127ਉਹ ਗੁਮਾਨੀ ਲੋਕ ਮੇਰੇ ਲਈ ਫ਼ੰਦੇ ਲਾਉਂਦੇ ਹਨ। ਉਹ ਮੈਨੂੰ ਫ਼ੜਨ ਲਈ ਜਾਲ ਲਾਉਂਦੇ ਹਨ। ਉਹ ਮੇਰੇ ਰਾਹ ਵਿੱਚ ਫ਼ੰਦਾ ਲਾਉਂਦੇ ਹਨ।"
128ਯਹੋਵਾਹ, ਤੁਸੀਂ ਮੇਰੇ ਪਰਮੇਸ਼ੁਰ ਹੋ। ਯਹੋਵਾਹ ਮੇਰੀ ਪ੍ਰਾਰਥਨਾ ਸੁਣੋ।"
129ਯਹੋਵਾਹ, ਤੁਸੀਂ ਮੇਰੇ ਸ਼ਕਤੀਸ਼ਾਲੀ ਮਾਲਕ ਹੋ। ਤੁਸੀਂ ਮੇਰੇ ਮੁਕਤੀਦਾਤਾ ਹੋ। ਤੁਸੀਂ ਯੁੱਧ ਵਿੱਚ ਮੇਰੇ ਸਿਰ ਦੀ ਰੱਖਿਆ ਕਰ ਰਹੇ ਟੋਪ ਵਾਂਗ ਹੋ।"
130ਯਹੋਵਾਹ, ਉਹ ਲੋਕ ਬਦ ਹਨ। ਉਨ੍ਹਾਂ ਨੂੰ ਉਹ ਨਾ ਦਿਉ ਜੋ ਉਹ ਮੰਗਦੇ ਹਨ। ਉਨ੍ਹਾਂ ਦੀਆਂ ਯੋਜਨਾਵਾਂ ਸਫ਼ਲ ਨਾ ਹੋਣ ਦਿਉ।"

131ਯਹੋਵਾਹ, ਮੇਰੇ ਦੁਸ਼ਮਣਾ ਨੂੰ ਨਾ ਜਿੱਤਣ ਦਿਉ। ਉਹ ਲੋਕ ਮੰਦੀਆਂ ਗੱਲਾਂ ਦੀਆਂ ਯੋਜਨਾਵਾਂ ਬਣਾਉਂਦੇ ਹਨ, ਪਰ ਕੁਝ ਅਜਿਹਾ ਕਰੋ ਕਿ ਮੰਦੀਆਂ ਗੱਲਾਂ ਉਨ੍ਹਾਂ ਨਾਲ ਹੀ ਵਾਪਰਨ।"
132ਉਨ੍ਹਾਂ ਦੇ ਸਿਰਾਂ ਉੱਤੇ ਭੱਖਦੇ ਕੋਲੇ ਵਰਸਾਉ। ਮੇਰੇ ਦੁਸ਼ਮਣਾਂ ਨੂੰ ਅੱਗ ਵਿੱਚ ਸੁੱਟ ਦਿਉ। ਉਨ੍ਹਾਂ ਨੂੰ ਖਾਈ (ਕਬਰ) ਵਿੱਚ ਸੁੱਟ ਦਿਉ ਜਿੱਥੇ ਉਹ ਕਦੇ ਵੀ ਨਾ ਨਿਕਲ ਸੱਕਣ।"
133ਯਹੋਵਾਹ, ਉਨ੍ਹਾਂ ਝੂਠਿਆ ਨੂੰ ਨਾ ਜਿਉਣ ਦਿਉ। ਉਨ੍ਹਾਂ ਮੰਦੇ ਲੋਕਾਂ ਨਾਲ ਮੰਦੀਆਂ ਗੱਲਾਂ ਵਾਪਰਨ ਦਿਉ।"
134ਮੈਂ ਜਾਣਦਾ ਹਾਂ ਕਿ ਯਹੋਵਾਹ ਨਿਰਪੱਖ ਹੋਕੇ ਗਰੀਬ ਲੋਕਾਂ ਬਾਰੇ ਨਿਆਂ ਕਰੇਗਾ। ਪਰਮੇਸ਼ੁਰ ਬੇਸਹਾਰਿਆਂ ਦੀ ਮਦਦ ਕਰੇਗਾ।"
135ਨੇਕ ਲੋਕ ਤੁਹਾਡੇ ਨਾਮ ਦੀ ਉਸਤਤਿ ਕਰਨਗੇ, ਯਹੋਵਾਹ। ਨੇਕ ਲੋਕ ਤੁਹਾਡੀ ਉਪਾਸਨਾ ਕਰਨਗੇ।"

136ਦਾਊਦ ਦਾ ਇੱਕ ਉਸਤਤਿ ਗੀਤ। ਯਹੋਵਾਹ, ਮੈਂ ਤੁਹਾਨੂੰ ਮਦਦ ਲਈ ਪੁਕਾਰਦਾ ਹਾਂ। ਮੈਨੂੰ ਸੁਣੋ ਜਦੋਂ ਮੈਂ ਤੁਹਾਨੂੰ ਪ੍ਰਾਰਥਨਾ ਕਰ ਰਿਹਾ ਹੋਵਾ। ਛੇਤੀ ਕਰੋ ਅਤੇ ਮੇਰੀ ਮਦਦ ਕਰੋ।"
137ਯਹੋਵਾਹ, ਮੇਰੀ ਪ੍ਰਾਰਥਨਾ ਮੰਨ ਲਵੋ। ਇਹ ਬਲਦੀ ਹੋਈ ਧੂਫ਼ ਦੀ ਸੁਗਾਤ ਵਾਂਗ ਹੋਵੇ। ਇਹ ਸ਼ਾਮ ਵੇਲੇ ਦੀ ਬਲੀ ਵਾਂਗ ਹੋਵੇ।"
138ਯਹੋਵਾਹ, ਉਨ੍ਹਾਂ ਚੀਜ਼ਾਂ ਨੂੰ ਵੱਸ ਵਿੱਚ ਕਰਨ ਲਈ ਮੇਰੀ ਮਦਦ ਕਰੋ, ਜਿਨ੍ਹਾਂ ਬਾਰੇ ਮੈਂ ਆਖਦਾ ਹਾਂ। ਜੋ ਮੈਂ ਆਖਾ ਮੇਰੀ ਨਿਗਰਾਨੀ ਰੱਖਣ ਵਿੱਚ ਮਦਦ ਕਰੋ।"
139ਮੈਨੂੰ ਮੰਦੇ ਅਮਲ ਕਰਨ ਦੀ ਇੱਛਾ ਨਾ ਕਰਨ ਦਿਉ। ਮੈਨੂੰ ਉਹ ਚੀਜ਼ਾਂ ਸਾਂਝੀਆਂ ਨਾ ਕਰਨ ਦੇਵੋ ਜਿਹੜੀਆਂ ਉਹ ਦੁਸ਼ਟ ਲੋਕ ਕਰ ਰਹੇ ਹਨ।"
140ਇੱਕ ਚੰਗਾ ਬੰਦਾ ਮੈਨੂੰ ਸੁਧਾਰ ਸੱਕਦਾ ਹੈ। ਇਹ ਕਰਨਾ ਉਸਦੀ ਕਿੰਨੀ ਮਿਹਰਬਾਨੀ ਹੋਵੇਗੀ। ਤੁਹਾਡੇ ਚੇਲੇ ਮੇਰੀ ਪੜਚੋਲ ਕਰ ਸੱਕਦੇ ਹਨ। ਉਨ੍ਹਾਂ ਲਈ ਉਹ ਕਰਨ ਵਾਲੀ ਚੰਗੀ ਗੱਲ ਹੋਵੇਗੀ। ਮੈਂ ਉਸ ਨੂੰ ਪ੍ਰਵਾਨ ਕਰ ਲਵਾਂਗਾ। ਪਰ ਮੈਂ ਹਮੇਸ਼ਾ ਉਨ੍ਹਾਂ ਮੰਦੇ ਲੋਕਾਂ ਲਈ ਪ੍ਰਾਰਥਨਾ ਕਰਾਂਗਾ ਜੋ ਦੁਸ਼ਟ ਕਾਰੇ ਕਰਦੇ ਹਨ।"

141ਉਨ੍ਹਾਂ ਦੇ ਹਾਕਮ ਦੰਡਿਤ ਹੋਣ। ਫ਼ਿਰ ਲੋਕ ਜਾਣ ਲੈਣਗੇ ਕਿ ਮੈਂ ਸੱਚ ਬੋਲਿਆ ਸੀ।"
142ਲੋਕੀ ਖੁਦਾਈ ਕਰਦੇ ਹਨ ਅਤੇ ਧਰਤੀ ਉੱਤੇ ਹੱਲ ਚਲਾਉਂਦੇ ਹਨ। ਅਤੇ ਆਲੇ-ਦੁਆਲੇ ਮਿੱਟੀ ਉਡਾਉਂਦੇ ਹਨ। ਇਸੇ ਤਰ੍ਹਾਂ ਸਾਡੀਆਂ ਹੱਡੀਆਂ ਉਨ੍ਹਾਂ ਦੀ ਕਬਰ ਵਿੱਚ ਖਿੰਡ ਜਾਣਗੀਆਂ।"
143ਯਹੋਵਾਹ, ਮੇਰੇ ਮਾਲਕ, ਮੈਂ ਤੁਹਾਡੇ ਵੱਲ ਮਦਦ ਲਈ ਤੱਕਦਾ ਹਾਂ। ਮੈਨੂੰ ਤੁਹਾਡੇ ਉੱਤੇ ਵਿਸ਼ਵਾਸ ਹੈ, ਕਿਰਪਾ ਕਰਕੇ ਮੈਨੂੰ ਨਾ ਮਰਨ ਦੇਵੋ।"
144ਮੰਦੇ ਲੋਕਾਂ ਨੇ ਮੇਰੇ ਬਾਰੇ ਫ਼ੰਦੇ ਲਾਏ ਹੋਏ ਹਨ! ਮੈਨੂੰ ਉਨ੍ਹਾਂ ਦੇ ਫ਼ੰਦਿਆਂ ਵਿੱਚ ਨਾ ਫ਼ਸਣ ਦਿਉ। ਉਨ੍ਹਾਂ ਨੂੰ ਮੈਨੂੰ ਨਾ ਫ਼ਸਾਉਣ ਦਿਉ।"
145ਬਦਚਲਣੇ ਲੋਕਾਂ ਨੂੰ ਉਨ੍ਹਾਂ ਦੇ ਆਪਣੇ ਹੀ ਜਾਲਾਂ ਅੰਦਰ ਫ਼ਸਣ ਦਿਉ। ਜਦ ਕਿ ਮੈਂ ਬਿਨਾ ਖਤਰੇ ਤੋਂ ਨਿਕਲ ਜਾਵਾਂ।"

146ਦਾਊਦ ਦਾ ਇੱਕ ਭੱਗਤੀ ਗੀਤ। ਇਹ ਉਸ ਵੇਲੇ ਦੀ ਪ੍ਰਾਰਥਨਾ ਹੈ ਜਦੋਂ ਉਹ ਗੁਫ਼ਾ ਵਿੱਚ ਸੀ। ਮੈਂ ਮਦਦ ਵਾਸਤੇ ਯਹੋਵਾਹ ਨੂੰ ਪੁਕਾਰਾਂਗਾ। ਮੈਂ ਯਹੋਵਾਹ ਅੱਗੇ ਪ੍ਰਾਰਥਨਾ ਕਰਾਂਗਾ।"
147ਮੈਂ ਯਹੋਵਾਹ ਨੂੰ ਆਪਣੀਆਂ ਸੰਮਸਿਆਵਾਂ ਬਾਰੇ ਦੱਸਾਂਗਾ। ਮੈਂ ਯਹੋਵਾਹ ਨੂੰ ਆਪਣੀਆਂ ਮੁਸੀਬਤਾਂ ਬਾਰੇ ਦੱਸਾਂਗਾ।"
148ਮੇਰੇ ਦੁਸ਼ਮਣਾ ਨੇ ਮੇਰੇ ਲਈ ਫ਼ੰਦਾ ਲਾਇਆ ਹੈ। ਮੈਂ ਹਥਿਆਰ ਛੱਡਣ ਲਈ ਤਿਆਰ ਹਾਂ। ਪਰ ਯਹੋਵਾਹ ਜਾਣਦਾ ਹੈ ਕਿ ਮੇਰੇ ਨਾਲ ਕੀ ਵਾਪਰ ਰਿਹਾ ਹੈ।"
149ਮੈਂ ਚਾਰ-ਚੁਫ਼ੇਰੇ ਵੇਖਦਾ ਹਾਂ ਅਤੇ ਮੈਨੂੰ ਕੋਈ ਵੀ ਦੋਸਤ ਨਜ਼ਰ ਨਹੀਂ ਆਉਂਦਾ। ਮੇਰੇ ਲਈ ਭੱਜਣ ਲਈ ਕੋਈ ਵੀ ਥਾਂ ਨਹੀਂ ਹੈ। ਕੋਈ ਵੀ ਬੰਦਾ ਮੈਨੂੰ ਬਚਾਉਣ ਦੀ ਕੋਸ਼ਿਸ਼ ਨਹੀਂ ਕਰ ਰਿਹਾ ਹੈ।"
150ਇਸ ਲਈ ਮੈਂ ਰੋ-ਰੋ ਕੇ ਯਹੋਵਾਹ ਅੱਗੇ ਮਦਦ ਲਈ ਪ੍ਰਾਰਥਨਾ ਕਰਦਾ ਹਾਂ। “ਯਹੋਵਾਹ ਤੁਸੀਂ ਮੇਰਾ ਸੁਰੱਖਿਅਤ ਟਿਕਾਣਾ ਹੋ। ਯਹੋਵਾਹ, ਤੁਸੀਂ ਮੈਨੂੰ ਜਿਉਂਦਾ ਰਹਿਣ ਦੇ ਸੱਕਦੇ ਹੋ।”"

151ਯਹੋਵਾਹ, ਮੇਰੀ ਪ੍ਰਾਰਥਨਾ ਕਰੋ। ਮੈਨੂੰ ਤੁਹਾਡੀ ਬਹੁਤ ਲੋੜ ਹੈ। ਮੈਨੂੰ ਲੋਕਾਂ ਕੋਲੋ ਬਚਾਉ ਜਿਹੜੇ ਮੇਰਾ ਪਿੱਛਾ ਕਰ ਰਹੇ ਹਨ। ਉਹ ਲੋਕ ਮੇਰੇ ਕੋਲੋਂ ਤਾਕਤਵਰ ਹਨ।"
152ਇਸ ਫ਼ੰਦੇ ਵਿੱਚੋਂ ਨਿਕਲਣ ਲਈ ਮੇਰੀ ਮਦਦ ਕਰੋ। ਤਾਂ ਜੋ ਮੈਂ ਤੁਹਾਡੇ ਨਾਮ ਦੀ ਉਸਤਤਿ ਕਰਾਂ। ਅਤੇ ਚੰਗੇ ਲੋਕ ਮੇਰੇ ਨਾਲ ਜਸ਼ਨ ਮਨਾਉਣਗੇ, ਕਿਉਂ ਕਿ ਤੁਸੀਂ ਮੇਰਾ ਧਿਆਨ ਰੱਖਿਆ।"
153ਦਾਊਦ ਦਾ ਇੱਕ ਉਸਤਤਿ ਗੀਤ। ਯਹੋਵਾਹ, ਮੇਰੀ ਪ੍ਰਾਰਥਨਾ ਸੁਣੋ। ਮੇਰੀ ਪ੍ਰਾਰਥਨਾ ਕੰਨ ਲਾਕੇ ਸੁਣੋ। ਅਤੇ ਫ਼ੇਰ ਮੇਰੀ ਪ੍ਰਾਰਥਨਾ ਮੰਨ ਲਵੋ। ਮੈਨੂੰ ਦਰਸਾਉ ਕਿ ਤੁਸੀਂ ਸੱਚਮੁੱਚ ਨੇਕ ਅਤੇ ਵਫ਼ਾਦਾਰ ਹੋ।"
154ਮੇਰੇ, ਆਪਣੇ ਸੇਵਕ ਬਾਰੇ ਨਿਆਂ ਨਾ ਕਰੋ। ਮੇਰੀ ਆਪਣੀ ਸਾਰੀ ਜ਼ਿੰਦਗੀ ਵਿੱਚ ਕਦੇ ਵੀ ਮੇਰਾ ਨਿਆਂ ਬੇਗੁਨਾਹ ਵਾਂਗ ਨਹੀਂ ਹੋਵੇਗਾ।"
155ਪਰ ਮੇਰੇ ਦੁਸ਼ਮਣ ਮੇਰਾ ਪਿੱਛਾ ਕਰ ਰਹੇ ਹਨ। ਉਨ੍ਹਾਂ ਨੇ ਮੇਰੇ ਜੀਵਨ ਨੂੰ ਮਿੱਟੀ ਵਿੱਚ ਰੋਲ ਦਿੱਤਾ ਹੈ। ਉਹ ਮੈਨੂੰ ਹਨੇਰੀ ਕਬਰ ਅੰਦਰ ਉਨ੍ਹਾਂ ਲੋਕਾਂ ਵਾਂਗ ਧੱਕ ਰਹੇ ਹਨ, ਜਿਹੜੇ ਬਹੁਤ ਪਹਿਲਾਂ ਮਰ ਗਏ ਸਨ।"

156ਮੈਂ ਹਥਿਆਰ ਛੱਡਣ ਲਈ ਤਿਆਰ ਹਾਂ। ਮੈਂ ਆਪਣਾ ਹੌਂਸਲਾ ਗੁਆ ਰਿਹਾ ਹਾਂ।"
157ਪਰ ਮੈਂ ਉਹ ਗੱਲਾਂ ਯਾਦ ਕਰਦਾ ਹਾਂ, ਜਿਹੜੀਆਂ ਬਹੁਤ ਪਹਿਲਾਂ ਵਾਪਰੀਆਂ ਸਨ। ਮੈਂ ਉਨ੍ਹਾਂ ਬਹੁਤ ਸਾਰੀਆਂ ਗੱਲਾਂ ਬਾਰੇ ਸੋਚ ਰਿਹਾ ਹਾਂ ਜਿਹੜੀਆਂ ਤੁਸਾਂ ਕੀਤੀਆਂ ਸਨ। ਮੈਂ ਉਨ੍ਹਾਂ ਚੀਜ਼ਾਂ ਬਾਰੇ ਗੱਲ ਕਰ ਰਿਹਾ ਹਾਂ ਜਿਹੜੀਆਂ ਤੁਸਾਂ ਆਪਣੀ ਮਹਾਨ ਸ਼ਕਤੀ ਨਾਲ ਕੀਤੀਆਂ ਸਨ!"
158ਯਹੋਵਾਹ, ਮੈਂ ਹੱਥ ਉਤਾਂਹ ਚੁੱਕਦਾ ਹਾਂ ਅਤੇ ਤੁਹਾਨੂੰ ਪ੍ਰਾਰਥਨਾ ਕਰਦਾ ਹਾਂ। ਮੈਂ ਤੁਹਾਡੀ ਮਦਦ ਲਈ ਇੰਤਜ਼ਾਰ ਕਰ ਰਿਹਾ ਹਾਂ। ਜਿਵੇਂ ਖੁਸ਼ਕ ਧਰਤੀ ਵਰੱਖਾ ਦਾ ਇੰਤਜ਼ਾਰ ਕਰਦੀ ਹੈ।"
159ਛੇਤੀ ਕਰੋ, ਯਹੋਵਾਹ, ਤੁਸੀਂ ਮੈਨੂੰ ਉੱਤਰ ਦੇਵੋ। ਮੈਂ ਆਪਣਾ ਹੌਂਸਲਾ ਗੁਆ ਚੁੱਕਿਆ ਹਾਂ। ਮੈਥੋਂ ਨਾ ਮੁੜੋ। ਮੈਨੂੰ ਮਰਨ ਨਾ ਦਿਉ ਅਤੇ ਕਬਰ ਵਿੱਚ ਪਏ ਇੱਕ ਮੁਰਦੇ ਵਾਂਗ ਨਾ ਹੋਣ ਦਿਉ।"
160ਹੇ ਪਰਮੇਸ਼ੁਰ, ਤੜਕੇ, ਮੈਨੂੰ ਆਪਣਾ ਸੱਚਾ ਪਿਆਰ ਦਰਸਾ। ਮੈਂ ਤੇਰੇ ਵਿੱਚ ਯਕੀਨ ਰੱਖਾਂਗਾ। ਮੈਨੂੰ ਉਹ ਗੱਲਾਂ ਦਰਸਾ ਜੋ ਮੈਨੂੰ ਕਰਨੀਆਂ ਚਾਹੀਦੀਆਂ ਹਨ। ਮੈਂ ਆਪਣੀ ਜ਼ਿੰਦਗੀ ਤੁਹਾਡੇ ਹੱਥਾਂ ਵਿੱਚ ਸੌਂਪਦਾ ਹਾਂ।"

161ਯਹੋਵਾਹ, ਮੈਂ ਤੁਹਾਡੇ ਕੋਲ ਸੁਰੱਖਿਆ ਲਈ ਆਇਆ ਹਾਂ, ਮੈਨੂੰ ਮੇਰੇ ਦੁਸ਼ਮਣਾ ਕੋਲੋਂ ਬਚਾਉ।"
162ਜੋ ਕੁਝ ਤੁਸੀਂ ਮੇਰੇ ਪਾਸੋਂ ਕਰਵਾਉਣਾ ਚਾਹੁੰਦੇ ਹੋ, ਮੈਨੂੰ ਦਰਸਾਉ। ਤੁਸੀਂ ਮੇਰੇ ਪਰਮੇਸ਼ੁਰ ਹੋ।"
163ਯਹੋਵਾਹ, ਮੈਨੂੰ ਜਿਉਣ ਦਿਉ। ਤਾਂ ਜੋ ਲੋਕ ਤੁਹਾਡੇ ਨਾਮ ਦੀ ਉਸਤਤਿ ਕਰਨ। ਮੈਨੂੰ ਦਰਸਾਉ ਕਿ ਤੁਸੀਂ ਸੱਚਮੁੱਚ ਸ਼ੁਭ ਹੋ ਅਤੇ ਮੈਨੂੰ ਮੇਰੇ ਦੁਸ਼ਮਣਾ ਕੋਲੋਂ ਬਚਾਉ।"
164ਯਹੋਵਾਹ, ਮੈਨੂੰ ਆਪਣਾ ਪਿਆਰ ਦਰਸਾਉ। ਅਤੇ ਮੇਰੇ ਦੁਸ਼ਮਣਾ ਨੂੰ ਹਰਾ ਦਿਉ, ਜਿਹੜੇ ਮੈਨੂੰ ਮਾਰਨ ਦੀ ਕੋਸ਼ਿਸ਼ ਕਰਦੇ ਹਨ। ਕਿਉਂ? ਕਿਉਂਕਿ ਮੈਂ ਤੁਹਾਡਾ ਸੇਵਕ ਹਾਂ।"
165ਦਾਊਦ ਦਾ ਇੱਕ ਗੀਤ। ਯਹੋਵਾਹ ਮੇਰੀ ਚੱਟਾਨ ਹੈ, ਯਹੋਵਾਹ ਨੂੰ ਅਸੀਸ ਦਿਉ। ਯਹੋਵਾਹ ਮੈਨੂੰ ਯੁੱਧ ਲਈ ਤਿਆਰ ਕਰਦਾ ਹੈ। ਯਹੋਵਾਹ ਲੜਾਈ ਲਈ ਮੈਨੂੰ ਸਿਖਲਾਈ ਦਿੰਦਾ ਹੈ।"

166ਯਹੋਵਾਹ ਮੈਨੂੰ ਪਿਆਰ ਕਰਦਾ ਹੈ ਅਤੇ ਮੇਰੀ ਰੱਖਿਆ ਕਰਦਾ ਹੈ। ਯਹੋਵਾਹ ਹੀ ਉੱਚੇ ਪਹਾੜਾ ਵਿੱਚ ਮੇਰਾ ਸੁਰੱਖਿਅਤ ਸਥਾਨ ਹੈ। ਯਹੋਵਾਹ ਮੈਨੂੰ ਬਚਾਉਂਦਾ ਹੈ। ਯਹੋਵਾਹ ਮੇਰੀ ਢਾਲ ਹੈ। ਮੈਨੂੰ ਉਸ ਉੱਤੇ ਵਿਸ਼ਵਾਸ ਹੈ। ਆਪਣੇ ਉੱਤੇ ਰਾਜ ਕਰਨ ਵਿੱਚ ਯਹੋਵਾਹ ਮੇਰੀ ਮਦਦ ਕਰਦਾ ਹੈ।"
167ਯਹੋਵਾਹ, ਲੋਕੀ ਤੁਹਾਡੇ ਲਈ ਮਹੱਤਵਪੂਰਣ ਕਿਉਂ ਹਨ? ਤੁਸੀਂ ਸਾਡੇ ਵੱਲ ਧਿਆਨ ਵੀ ਕਿਉਂ ਦਿੰਦੇ ਹੋ?"
168ਇੱਕ ਬੰਦੇ ਦਾ ਜੀਵਨ ਹਵਾ ਦੇ ਬੁੱਲੇ ਵਰਗਾ ਹੈ। ਇੱਕ ਬੰਦੇ ਦਾ ਜੀਵਨ ਲੰਘਦੇ ਪਰਛਾਵੇਂ ਵਰਗਾ ਹੈ।"
169ਯਹੋਵਾਹ, ਆਕਾਸ਼ ਨੂੰ ਚੀਰ ਸੁੱਟੋ ਅਤੇ ਹੇਠਾ ਆਉ। ਪਹਾੜਾਂ ਨੂੰ ਛੂਹ ਲਵੋ ਅਤੇ ਉਨ੍ਹਾਂ ਵਿੱਚੋਂ ਧੂੰਆਂ ਉੱਠਣ ਲੱਗੇਗਾ।"
170ਯਹੋਵਾਹ, ਬਿਜਲੀ ਭੇਜੋ ਅਤੇ ਮੇਰੇ ਦੁਸ਼ਮਣਾ ਨੂੰ ਭਜਾ ਦਿਉ। ਆਪਣੇ “ਤੀਰ” ਛੱਡੋ ਅਤੇ ਉਨ੍ਹਾਂ ਨੂੰ ਭਜਾ ਦਿਉ।"

171ਯਹੋਵਾਹ, ਸਵਰਗ ’ਚੋਂ ਹੇਠਾ ਆਵੋ ਅਤੇ ਮੈਨੂੰ ਬਚਾ ਲਵੋ! ਮੈਨੂੰ ਦੁਸ਼ਮਣਾ ਦੇ ਸਮੁੰਦਰ ਵਿੱਚ ਨਾ ਡੁੱਬਣ ਦੇਵੋ। ਮੈਨੂੰ ਉਨ੍ਹਾਂ ਪਰਦੇਸੀਆ ਕੋਲੋਂ ਬਚਾਉ।"
172ਇਹ ਦੁਸ਼ਮਣ ਝੂਠੇ ਹਨ। ਉਹ ਗੱਲਾਂ ਆਖਦੇ ਹਨ ਜਿਹੜੀਆਂ ਸੱਚ ਨਹੀਂ ਹਨ।"
173ਯਹੋਵਾਹ, ਮੈਂ ਤੁਹਾਡੇ ਕਰਿਸ਼ਮਿਆ ਬਾਰੇ ਇੱਕ ਨਵਾ ਗੀਤ ਗਾਵਾਂਗਾ। ਮੈਂ ਤੁਹਾਡੀ ਉਸਤਤਿ ਕਰਾਂਗਾ ਅਤੇ ਦਸ ਤਾਰਾਂ ਵਾਲੀ ਸਾਰੰਗੀ ਵਜਾਵਾਂਗਾ।"
174ਯਹੋਵਾਹ ਰਾਜਿਆ ਦੀ ਮਦਦ ਉਨ੍ਹਾਂ ਦੀਆਂ ਲੜਾਈਆਂ ਜਿੱਤਣ ਵਿੱਚ ਕਰਦਾ ਹੈ। ਯਹੋਵਾਹ ਨੇ ਆਪਣੇ ਸੇਵਕ ਦਾਊਦ ਨੂੰ ਉਸ ਦੇ ਦੁਸ਼ਮਣਾ ਦੀਆਂ ਤਲਵਾਰਾਂ ਕੋਲੋਂ ਬਚਾਇਆ।"
175ਮੈਨੂੰ ਇਨ੍ਹਾਂ ਵਿਦੇਸ਼ੀਆ ਕੋਲੋਂ ਬਚਾਉ। ਇਹ ਦੁਸ਼ਮਣ ਝੂਠੇ ਹਨ। ਉਹ ਉਹੀ ਗੱਲਾਂ ਕਰਦੇ ਹਨ ਜਿਹੜੀਆਂ ਸੱਚ ਨਹੀਂ ਹਨ।"

176ਸਾਡੇ ਜਵਾਨ ਪੁੱਤਰ ਮਜ਼ਬੂਤ ਰੱਖਾਂ ਵਰਗੇ ਹਨ। ਸਾਡੀਆਂ ਧੀਆਂ ਮਹਿਲਾਂ ਦੀਆਂ ਖੂਬਸੂਰਤ ਸਜਾਵਟ ਵਰਗੀਆਂ ਹਨ।"
You have read Psalms 119
176 verses