1ਯਹੋਵਾਹ ਦੀ ਸਹਾਇਤਾ ਲਈ ਇੰਤਜ਼ਾਰ ਕਰੋ। ਮਜ਼ਬੂਤ ਅਤੇ ਬਹਾਦੁਰ ਬਣੋ, ਅਤੇ ਯਹੋਵਾਹ ਦੀ ਸਹਾਇਤਾ ਲਈ ਇੰਤਜ਼ਾਰ ਕਰੋ।"
2ਦਾਊਦ ਦਾ ਇੱਕ ਗੀਤ। ਹੇ ਯਹੋਵਾਹ, ਤੁਸੀਂ ਮੇਰੀ ਚੱਟਾਨ ਹੋ। ਮੈਂ ਮਦਦ ਲਈ ਤੈਨੂੰ ਪੁਕਾਰ ਰਿਹਾ ਹਾਂ। ਮੇਰੀਆਂ ਪ੍ਰਾਰਥਨਾ ਲਈ ਆਪਣੇ ਕੰਨ ਬੰਦ ਨਾ ਕਰੋ। ਜੇਕਰ ਤੁਸਾਂ ਮਦਦ ਲਈ ਮੇਰੀ ਪੁਕਾਰ ਨਾ ਸੁਣੀ ਤਦ ਲੋਕੀਂ ਸੋਚਣਗੇ ਕਿ ਮੈਂ ਕਬਰੀ ਪਏ ਮੁਰਦਾ ਲੋਕਾਂ ਨਾਲੋਂ ਬਿਹਤਰ ਨਹੀਂ ਹਾਂ।"
3ਯਹੋਵਾਹ, ਮੈਂ ਆਪਣੇ ਹੱਥ ਚੁੱਕਦਾ ਹਾਂ ਅਤੇ ਤੁਹਾਡੇ ਸਭ ਤੋਂ ਪਵਿੱਤਰ ਸਥਾਨ ਵੱਲ ਪ੍ਰਾਰਥਨਾ ਕਰਦਾ ਹਾਂ। ਮੈਂ ਜਦ ਵੀ ਬੁਲਾਵਾਂ ਮੈਨੂੰ ਸੁਣੋ। ਮੇਰੇ ਉੱਤੇ ਮਿਹਰ ਕਰੋ।"
4ਯਹੋਵਾਹ, ਮੇਰੇ ਬਾਰੇ ਇਵੇਂ ਨਾ ਸੋਚੋ ਜਿਵੇਂ ਮੈਂ ਮੰਦੇ ਲੋਕਾਂ ਵਿੱਚੋਂ ਇੱਕ ਹੋਵਾਂ। ਉਹ ਲੋਕ ਆਪਣੇ ਗੁਆਂਢੀਆਂ ਦਾ ਸਵਾਗਤ “ਸ਼ਾਲੋਮ” ਸ਼ਬਦ ਨਾਲ ਕਰਦੇ ਹਨ। ਪਰ ਆਪਣੇ ਦਿਲਾਂ ਵਿੱਚ ਆਪਣੇ ਗੁਆਂਢੀਆਂ ਦੇ ਖਿਲਾਫ਼ ਮੰਦੀਆਂ ਗੱਲਾਂ ਦੀਆਂ ਵਿਉਂਤਾ ਘੜਦੇ ਹਨ।"
5ਯਹੋਵਾਹ, ਉਹ ਲੋਕ ਹੋਰਾਂ ਲੋਕਾਂ ਨਾਲ ਮੰਦਾ ਕਰਦੇ ਹਨ। ਇਸ ਲਈ ਉਨ੍ਹਾਂ ਨਾਲ ਮੰਦੀਆਂ ਗੱਲਾਂ ਵਾਪਰਨ ਦਿਉ। ਉਨ੍ਹਾਂ ਨੂੰ ਦੰਡ ਦਿਉ ਜਿਸਦੇ ਉਹ ਅਧਿਕਾਰੀ ਹਨ।"

6ਕਿਉਂਕਿ ਉਹ ਲੋਕ ਸਮਝਣ ਦੀ ਕੋਸ਼ਿਸ਼ ਨਹੀਂ ਕਰਦੇ ਕਿ ਯਹੋਵਾਹ ਨੇ ਆਪਣੇ ਹੱਥੀਂ ਕੀ ਕੀਤਾ ਹੈ। ਯਹੋਵਾਹ ਉਨ੍ਹਾਂ ਦੀ ਉਸਾਰੀ ਕਰਨ ਦੀ ਬਜਾਇ ਉਨ੍ਹਾਂ ਨੂੰ ਨਸ਼ਟ ਕਰ ਦੇਵੇ।"
7ਯਹੋਵਾਹ ਦੀ ਉਸਤਤਿ ਕਰੋ। ਉਸ ਨੇ ਮਿਹਰ ਲਈ ਪ੍ਰਾਰਥਨਾ ਸੁਣ ਲਈ।"
8ਯਹੋਵਾਹ ਹੀ ਮੇਰੀ ਤਾਕਤ ਹੈ। ਉਹੀ ਮੇਰੀ ਢਾਲ ਹੈ। ਮੈਂ ਉਸ ਵਿੱਚ ਯਕੀਨ ਰੱਖਿਆ ਅਤੇ ਉਸ ਨੇ ਮੇਰੀ ਮਦਦ ਕੀਤੀ। ਮੈਂ ਬਹੁਤ ਪ੍ਰਸੰਨ ਹਾਂ, ਅਤੇ ਮੈਂ ਉਸ ਨੂੰ ਉਸਤਤਿ ਦੇ ਗੀਤ ਗਾਉਂਦਾ ਹਾਂ।"
You have read Psalms 12
8 verses