1ਤੁਹਾਡੀ ਸ਼ਾਨੋ-ਸ਼ੌਕਤ ਬਹੁਤ ਅਦਭੁਤ ਹੈ। ਮੈਂ ਤੁਹਾਡੇ ਚਮਤਕਾਰਾਂ ਬਾਰੇ ਦੱਸਾਂਗਾ।"
2ਯਹੋਵਾਹ, ਲੋਕ ਤੁਹਾਡੇ ਅਦਭੁਤ ਕਾਰਿਆਂ ਬਾਰੇ ਦੱਸਣਗੇ। ਮੈਂ ਤੁਹਾਡੇ ਮਹਾਨ ਕਾਰਜਾਂ ਬਾਰੇ ਦੱਸਾਂਗਾ।"
3ਲੋਕ ਤੁਹਾਡੇ ਸ਼ੁਭ ਕਾਰਜਾ ਬਾਰੇ ਦੱਸਣਗੇ। ਲੋਕ ਤੁਹਾਡੀ ਨੇਕੀ ਦੇ ਗੀਤ ਗਾਉਣਗੇ।"
4ਯਹੋਵਾਹ ਮਿਹਰਬਾਨ ਅਤੇ ਦਿਆਲੂ ਹੈ। ਯਹੋਵਾਹ ਸਹਿਜ ਅਤੇ ਪਿਆਰ ਭਰਿਆ ਹੈ।"
5ਯਹੋਵਾਹ ਹਰ ਇੱਕ ਨਾਲ ਨੇਕੀ ਕਰਦਾ ਹੈ। ਯਹੋਵਾਹ ਹਰ ਚੀਜ਼ ਨੂੰ ਆਪਣੀ ਦਯਾ ਦਰਸਾਉਂਦਾ ਹੈ ਜਿਸ ਨੂੰ ਉਸ ਨੇ ਬਣਾਇਆ।"

6ਯਹੋਵਾਹ, ਜੋ ਵੀ ਗੱਲਾਂ ਤੁਸੀਂ ਕਰਦੇ ਹੋ। ਤੁਹਾਨੂੰ ਉਸਤਤਿ ਦਵਾਉਂਦੀਆਂ ਹਨ। ਤੁਹਾਡੇ ਅਨੁਯਾਈ ਤੁਹਾਨੂੰ ਅਸੀਸ ਦਿੰਦੇ ਹਨ।"
7ਉਹ ਦੱਸਦੇ ਹਨ ਕਿ ਤੁਹਾਡੀ ਸਲਤਨਤ ਕਿੰਨੀ ਮਹਾਨ ਹੈ। ਉਹ ਦੱਸਦੇ ਹਨ ਤੁਸੀਂ ਕਿੰਨੇ ਮਹਾਨ ਹੋ।"
8ਇਉਂ ਹੋਰ ਲੋਕੀ ਵੀ ਤੁਹਾਡੇ ਮਹਾਨ ਕਾਰਨਾਮਿਆ ਬਾਰੇ ਜਾਣ ਲੈਂਦੇ ਹਨ, ਯਹੋਵਾਹ। ਉਹ ਲੋਕ ਜਾਣ ਲੈਂਦੇ ਹਨ ਕਿ ਤੁਹਾਡੀ ਸਲਤਨਤ ਕਿੰਨੀ ਮਹਾਨ ਅਤੇ ਅਦਭੁਤ ਹੈ।"
You have read Psalms 121
8 verses