1ਪਰ ਜਿਹੜੇ ਲੋਕ ਪਰਮੇਸ਼ੁਰ ਕੋਲੋਂ ਸਹਾਇਤਾ ਮੰਗਦੇ ਹਨ ਬਹੁਤ ਖੁਸ਼ ਹਨ। ਉਹ ਆਪਣੇ ਯਹੋਵਾਹ ਪਰਮੇਸ਼ੁਰ ਉੱਤੇ ਨਿਰਭਰ ਕਰਦੇ ਹਨ।"
2ਯਹੋਵਾਹ ਨੇ ਸਵਰਗ ਅਤੇ ਧਰਤੀ ਨੂੰ ਸਾਜਿਆ। ਯਹੋਵਹ ਨੇ ਸਮੁੰਦਰ ਅਤੇ ਉਸ ਵਿੱਚਲੀ ਹਰ ਸ਼ੈਅ ਨੂੰ ਸਾਜਿਆ, ਯਹੋਵਾਹ ਉਸ ਨੂੰ ਸਦਾ ਲਈ ਬਚਾਵੇਗਾ।"
3ਯਹੋਵਾਹ ਉਨ੍ਹਾਂ ਲੋਕਾਂ ਲਈ ਸਹੀ ਗੱਲਾਂ ਕਰਦਾ ਹੈ ਜਿਨ੍ਹਾਂ ਨੂੰ ਦੁੱਖ ਦਿੱਤਾ ਗਿਆ ਹੈ ਪਰਮੇਸ਼ੁਰ ਭੁੱਖੇ ਲੋਕਾਂ ਨੂੰ ਭੋਜਨ ਦਿੰਦਾ ਹੈ ਯਹੋਵਾਹ ਕੈਦ ਵਿੱਚ ਬੰਦ ਲੋਕਾਂ ਨੂੰ ਮੁਕਤ ਕਰਦਾ ਹੈ।"
4ਯਹੋਵਾਹ ਅੰਨ੍ਹੇ ਲੋਕਾਂ ਦੀ ਦੇਖਣ ਵਿੱਚ ਮਦਦ ਕਰਦਾ ਹੈ। ਯਹੋਵਾਹ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਹੈ ਜੋ ਮੁਸੀਬਤ ਵਿੱਚ ਹਨ। ਯਹੋਵਾਹ ਨੇਕ ਲੋਕਾਂ ਨੂੰ ਪਿਆਰ ਕਰਦਾ ਹੈ।"
5ਯਹੋਵਾਹ ਸਾਡੇ ਦੇਸ਼ ਵਿੱਚ ਅਜਨਬੀਆਂ ਨੂੰ ਬਚਾਉਂਦਾ ਹੈ। ਯਹੋਵਾਹ ਵਿਧਵਾਵਾਂ ਅਤੇ ਯਤੀਮਾਂ ਦੀ ਮਦਦ ਕਰਦਾ ਹੈ। ਪਰ ਯਹੋਵਾਹ ਬੁਰੇ ਲੋਕਾਂ ਦਾ ਨਾਸ਼ ਕਰਦਾ ਹੈ।"

6ਯਹੋਵਾਹ ਸਦਾ-ਸਦਾ ਲਈ ਰਾਜ ਕਰੇਗਾ ਸੀਯੋਨ, ਤੇਰਾ ਪਰਮੇਸ਼ੁਰ ਸਦਾ-ਸਦਾ ਲਈ ਰਾਜ ਕਰੇਗਾ। ਯਹੋਵਾਹ ਦੀ ਉਸਤਤਿ ਕਰੋ।"
7ਯਹੋਵਾਹ ਦੀ ਉਸਤਤਿ ਕਰੋ ਕਿਉਂਕਿ ਉਹ ਭਲਾ ਹੈ। ਸਾਡੇ ਪਰਮੇਸ਼ੁਰ ਲਈ, ਉਸਤਤਿ ਦੇ ਗੀਤ ਗਾਵੋ। ਉਸਦੀ ਉਸਤਤਿ ਕਰਨਾ ਚੰਗਾ ਅਤੇ ਸੁਹਾਨਾ ਹੈ।"
8ਯਹੋਵਾਹ ਨੇ ਯਰੂਸ਼ਲਮ ਨੂੰ ਉਸਾਰਿਆ। ਪਰਮੇਸ਼ੁਰ ਨੇ ਇਸਰਾਏਲੀ ਲੋਕਾਂ ਨੂੰ ਵਾਪਸ ਲਿਆਂਦਾ ਹੈ। ਜਿਹੜੇ ਕੈਦ ਹੋ ਗਏ ਸਨ।"
You have read Psalms 124
8 verses