1ਪਰਮੇਸ਼ੁਰ ਉਨ੍ਹਾਂ ਦੇ ਟੁੱਟੇ ਦਿਲਾਂ ਨੂੰ ਜੋੜਦਾ ਹੈ। ਅਤੇ ਉਨ੍ਹਾਂ ਦੇ ਜ਼ਖਮਾ ਉੱਤੇ ਮਰਹਮ ਪੱਟੀ ਕਰਦਾ ਹੈ।"
2ਪਰਮੇਸ਼ੁਰ ਤਾਰਿਆ ਦੀ ਗਿਣਤੀ ਕਰਦਾ ਹੈ ਅਤੇ ਉਹ ਹਰ ਇੱਕ ਦਾ ਨਾਮ ਜਾਣਦਾ ਹੈ।"
3ਸਾਡਾ ਮਾਲਕ ਬੜਾ ਮਹਾਨ ਹੈ, ਉਹ ਬਹੁਤ ਸ਼ਕਤੀਸ਼ਾਲੀ ਹੈ। ਉਸ ਦੇ ਗਿਆਨ ਦੀ ਕੋਈ ਹੱਦ ਨਹੀਂ।"
4ਯਹੋਵਾਹ ਨਿਆਸਰਿਆ ਦਾ ਆਸਰਾ ਹੈ, ਪਰ ਉਹ ਮੰਦੇ ਲੋਕਾਂ ਨੂੰ ਨਮੋਸ਼ੀ ਦਿੰਦਾ ਹੈ।"
5ਯਹੋਵਾਹ ਦਾ ਧੰਨਵਾਦ ਕਰੋ ਰਬਾਬ ਵਾਸਤੇ ਸਾਡੇ ਪਰਮੇਸ਼ੁਰ ਦੀ ਉਸਤਤਿ ਕਰੋ।"
You have read Psalms 125
5 verses