1ਯਹੋਵਾਹ ਦੇ ਨਾਮ ਦੀ ਉਸਤਤਿ ਕਰੋ। ਸਦਾ ਹੀ ਉਸ ਦੇ ਨਾਮ ਦੀ ਉਸਤਤਿ ਕਰੋ! ਸਵਰਗ ਅਤੇ ਧਰਤੀ ਦੀ ਹਰ ਸ਼ੈਅ, ਉਸਦੀ ਉਸਤਤਿ ਕਰੇ।"
2ਪਰਮੇਸ਼ੁਰ ਆਪਣੇ ਲੋਕਾ ਨੂੰ ਮਜ਼ਬੂਤ ਬਣਾਵੇਗਾ। ਲੋਕ ਪਰਮੇਸ਼ੁਰ ਦੇ ਅਨੁਯਾਈਆਂ ਦੀ ਉਸਤਤਿ ਕਰਨਗੇ। ਲੋਕ ਇਸਰਾਏਲ ਦੀ ਉਸਤਤਿ ਕਰਨਗੇ। ਉਹੀ ਲੋਕ ਹਨ ਜਿਨ੍ਹਾਂ ਲਈ ਯਹੋਵਾਹ ਲੜਦਾ ਹੈ।"
3ਯਹੋਵਾਹ ਦੀ ਉਸਤਤਿ ਕਰੋ। ਉਨ੍ਹਾਂ ਨਵੀਆਂ ਗੱਲਾਂ ਬਾਰੇ ਕੋਈ ਨਵਾਂ ਗੀਤ ਗਾਵੋ ਜੋ ਯਹੋਵਾਹ ਨੇ ਕੀਤੀਆ ਹਨ। ਉਸਦੀ ਉਸਤਤਿ ਉਸ ਦੇ ਚੇਲਿਆ ਦੀ ਸਭਾ ਵਿੱਚ ਗਾਵੋ।"
4ਇਸਰਾਏਲ ਨੂੰ ਆਪਣੇ ਨਿਰਮਾਤਾ ਨਾਲ ਮਿਲਕੇ ਆਨੰਦ ਮਾਨਣ ਦਿਉ। ਸੀਯੋਨ ਉੱਤੇ ਰਹਿੰਦੇ ਲੋਕਾਂ ਨੂੰ ਆਪਣੇ ਰਾਜੇ ਨਾਲ ਮਿਲਕੇ ਖੁਸ਼ੀ ਮਨਾਉਣ ਦਿਉ।"
5ਉਨ੍ਹਾਂ ਲੋਕਾਂ ਨੂੰ ਨੱਚ ਕੁੱਦਕੇ ਅਤੇ ਸਾਰੰਗੀਆ ਵਜਾਕੇ ਪਰਮੇਸ਼ੁਰ ਦੀ ਉਸਤਤਿ ਕਰਨ ਦਿਉ।"

6ਯਹੋਵਾਹ ਆਪਣੇ ਲੋਕਾ ਨਾਲ ਖੁਸ਼ ਹੈ। ਪਰਮੇਸ਼ੁਰ ਨੇ ਆਪਣੇ ਮਸੱਕੀਨ ਲੋਕਾ ਲਈ ਇੱਕ ਅਦਭੁਤ ਗੱਲ ਕੀਤੀ। ਉਸ ਨੇ ਉਨ੍ਹਾਂ ਨੂੰ ਬਚਾ ਲਿਆ।"
7ਪਰਮੇਸ਼ੁਰ ਦੇ ਪੈਰੋਕਾਰੋ, ਆਪਣੀ ਜਿੱਤ ਵਿੱਚ ਖੁਸ਼ੀ ਮਨਾਉ! ਬਿਸਤਰ ਉੱਤੇ ਲੇਟਣ ਤੋਂ ਬਾਦ ਵੀ ਪ੍ਰਸੰਨ ਹੋਵੋ।"
8ਲੋਕਾਂ ਨੂੰ ਪਰਮੇਸ਼ੁਰ ਦੀ ਉਸਤਤਿ ਦੇ ਨਾਹਰੇ ਮਾਰਨ ਦਿਉ। ਅਤੇ ਉਨ੍ਹਾਂ ਨੂੰ ਆਪਣੀਆ ਤਲਵਾਰਾਂ ਆਪਣੇ ਹੱਥਾਂ ਵਿੱਚ ਲੈ ਲੈਣ ਦਿਉ।"
You have read Psalms 130
8 verses