Lumina
Psalms

Praise the Name of the LORD

Psalms 135·Punjabi Bible

1ਲੋਭੀ ਬੰਦਿਆਂ ਨੂੰ ਹਮੇਸ਼ਾ ਉਨ੍ਹਾਂ ਦੇ ਅਮਲ ਹੀ ਤਬਾਹ ਕਰਦੇ ਹਨ।"

2ਨੇਕ ਔਰਤ — ਸਿਆਣਪ ਸਿਆਣਪ ਰਾਹਾਂ ਤੇ ਰੋ ਰਹੀ ਹੈ, ਉਹ ਬਜ਼ਾਰਾਂ ਵਿੱਚ ਦੁਹਾਈ ਦੇ ਰਹੀ ਹੈ।"

3ਉਹ ਭੀੜ ਭਰੇ ਚੌਰਾਹਿਆਂ ਉੱਤੇ ਹੋਕਾ ਦੇ ਰਹੀ ਹੈ। ਉਹ ਸ਼ਹਿਰ ਦੇ ਫ਼ਾਟਕਾਂ ਦੇ ਨੇੜੇ ਖਲੋਤੀ ਹੈ ਅਤੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ। ਸਿਆਣਪ ਆਖਦੀ ਹੈ:"

4“ਕਿੰਨਾ ਕੁ ਚਿਰ ਤੁਸੀਂ ਮੂਰਖ ਲੋਕੋ ਆਪਣੀ ਮੂਰਖਤਾ ਨੂੰ ਪਿਆਰ ਕਰਦੇ ਰਹੋਂਗੇ? ਤੁਸੀਂ ਮਖੌਲੀਏ ਕਿੰਨਾ ਕੁ ਚਿਰ ਹੋਰਨਾਂ ਦਾ ਮਖੌਲ ਉਡਾਉਂਗੇ? ਤੁਸੀਂ ਮੂਰੱਖੋ ਕਦੋਂ ਤੀਕ ਗਿਆਨ ਨੂੰ ਨਫ਼ਰਤ ਕਰੋਂਗੇ?"

5ਜੇ ਤੁਸੀਂ ਮੇਰੀ, ਤੁਹਾਨੂੰ ਸੁਧਾਰਨ ਦੀ ਪੁਕਾਰ ਦਾ ਜਵਾਬ ਦਿੱਤਾ ਹੁੰਦਾ ਮੈਂ ਤੁਹਾਨੂੰ ਉਹ ਹਰ ਗੱਲ ਦੱਸ ਦਿੰਦੀ ਜੋ ਮੈਂ ਜਾਣਦੀ ਸਾਂ। ਮੈਂ ਤੁਹਾਨੂੰ ਆਪਣਾ ਸਾਰਾ ਗਿਆਨ ਦੇ ਦਿੰਦੀ।"

Psalms 135 illustration - Psalms Chapter 135

6“ਪਰ ਤੁਸੀਂ ਮੇਰੀ ਗੱਲ ਸੁਣਨ ਤੋਂ ਇਨਕਾਰ ਕੀਤਾ। ਮੈਂ ਤੁਹਾਡੀ ਸਹਾਇਤਾ ਕਰਨ ਦੀ ਕੋਸ਼ਿਸ਼ ਕੀਤੀ। ਮੈਂ ਤੁਹਾਡੇ ਵੱਲ ਆਪਣਾ ਹੱਥ ਵੱਧਾਇਆ-ਪਰ ਤੁਸੀਂ ਮੇਰੀ ਸਹਾਇਤਾ ਪ੍ਰਵਾਨ ਕਰਨ ਤੋਂ ਇਨਕਾਰ ਕੀਤਾ।"

7ਤੁਸੀਂ ਮੂੰਹ ਫ਼ੇਰ ਲਿਆ ਅਤੇ ਮੇਰੀ ਤੁਹਾਨੂੰ ਸੁਧਾਰਨ ਦੀ ਕੋਸ਼ਿਸ ਨੂੰ ਤੁਸਾਂ ਅਣਗੌਲਿਆਂ ਕਰ ਦਿੱਤਾ। ਤੁਸੀਂ ਮੇਰੇ ਸ਼ਬਦਾਂ ਉੱਤੇ ਭਰੋਸਾ ਕਰਨ ਤੋਂ ਇਨਕਾਰ ਕਰ ਦਿੱਤਾ।"

8ਇਸ ਲਈ, ਮੈਂ ਤੁਹਾਡੀ ਬਿਪਤਾ ਉੱਤੇ ਹੱਸਾਂਗੀ। ਮੈਂ ਤੁਹਾਡਾ ਮਜ਼ਾਕ ਉਡਾਵਾਂਗੀ ਜਦੋਂ ਤੁਹਾਡੇ ਉੱਤੇ ਡਰ ਆਉਣ ਲੱਗੇਗਾ।"

9ਜਦੋਂ ਮੁਸੀਬਤਾਂ ਭਿਆਨਕ ਤੂਫ਼ਾਨ ਵਾਂਗ ਤੁਹਾਡੇ ਉੱਤੇ ਟੁੱਟ ਪੈਣਗੀਆਂ, ਜਦੋਂ ਮੁਸੀਬਤਾਂ ਤੁਹਾਡੇ ਉੱਪਰ ਆਉਣਗੀਆਂ ਜਦੋਂ ਮੁਸੀਬਤ ਅਤੇ ਗ਼ਮ ਤੁਹਾਨੂੰ ਦਬਾ ਲੈਣਗੇ।"

10“ਜਦੋਂ ਇਹ ਸਭ ਗੱਲਾਂ ਵਾਪਰਨਗੀਆਂ ਤਾਂ ਤੁਸੀਂ ਮੇਰੇ ਕੋਲੋਂ ਸਹਾਇਤਾ ਮੰਗੋਂਗੇ। ਮੈਂ ਤੁਹਾਡੀ ਸਹਾਇਤਾ ਨਹੀਂ ਕਰਾਂਗੀ। ਤੁਸੀਂ ਮੇਰੀ ਤਲਾਸ਼ ਕਰੋਂਗੇ ਪਰ ਮੈਂ ਤੁਹਾਨੂੰ ਨਹੀਂ ਮਿਲਾਂਗੀ।"

Psalms 135 illustration - Psalms Chapter 135

11ਕਿਉਂ ਕਿ ਉਨ੍ਹਾਂ ਨੇ ਗਿਆਨ ਨੂੰ ਨਫ਼ਰਤ ਕੀਤੀ ਅਤੇ ਤੁਸੀਂ ਯਹੋਵਾਹ ਤੋਂ ਡਰਨ ਤੋਂ ਇਨਕਾਰ ਕਰ ਦਿੱਤਾ।"

12ਕਿਉਂਕਿ ਉਨ੍ਹਾਂ ਨੇ ਮੇਰੀ ਸਲਾਹ ਦੀ ਇੱਛਾ ਨਹੀਂ ਕੀਤੀ ਅਤੇ ਮੇਰੀ ਉਨ੍ਹਾਂ ਨੂੰ ਸੁਧਾਰਨ ਦੀ ਕੋਸ਼ਿਸ਼ ਨੂੰ ਅਪ੍ਰਵਾਨ ਕਰ ਦਿੱਤਾ,"

13ਉਹ ਆਪਣੇ ਰਾਹਾਂ ਦਾ ਫ਼ਲ ਖਾਣਗੇ, ਅਤੇ ਆਪਣੀਆਂ ਹੀ ਸੱਕੀਮਾਂ ਨਾਲ ਭਰ ਜਾਣਗੇ!"

14“ਜੇਕਰ ਮੂਰਖ ਲੋਕ ਇਸਤੋਂ ਦੂਰ ਪਰਤ ਜਾਣਗੇ, ਇਹ ਉਨ੍ਹਾਂ ਨੂੰ ਮਾਰ ਦੇਵੇਗਾ, ਅਤੇ ਆਤਮ-ਸੰਤੁਸ਼ਟੀ ਮੂਰੱਖਾਂ ਨੂੰ ਤਬਾਹ ਕਰ ਦੇਵੇਗੀ।"

15ਪਰ ਉਹ ਬੰਦਾ ਜਿਹੜਾ ਮੇਰੀ ਗੱਲ ਮੰਨਦਾ ਹੈ ਉਹ ਸੁਰੱਖਿਆ ਨਾਲ ਜੀਵੇਗਾ। ਉਹ ਮੁਸੀਬਤ ਦੇ ਡਰ ਤੋਂ ਬਿਨਾਂ ਸੌਖੇ ਹੋਕੇ ਰਹਿ ਸੱਕਦੇ ਹਨ।”"

Psalms 135 illustration - Psalms Chapter 135

16ਸਿਆਣਪ ਦੀ ਗੱਲ ਸੁਣੋ ਮੇਰੇ ਬੇਟੇ, ਜੇਕਰ ਤੁਸੀਂ ਉਸ ਨੂੰ ਸੁਣੋਗੇ ਜੋ ਮੈਂ ਆਖਣਾ ਚਾਹੁੰਦਾ, ਅਤੇ ਜੇਕਰ ਤੁਸੀਂ ਮੇਰੇ ਹੁਕਮਾਂ ਨੂੰ ਦਿਲ ਵਿੱਚ ਰੱਖੋਂਗੇ।"

17ਤਾਂ ਜੋ ਤੁਸੀਂ ਸਿਆਣਪ ਵੱਲ ਧਿਆਨ ਦੇਵੋਂ ਅਤੇ ਆਪਣੇ ਮਨ ਨੂੰ ਸਮਝਦਾਰੀ ਵੱਲ ਲਾਵੋ।"

18ਅਸਲ ਵਿੱਚ, ਜੇਕਰ ਤੁਸੀਂ ਅੰਤਰਦ੍ਰਿਸ਼ਟੀ ਲਈ ਪੁਕਾਰ ਕਰੋ ਅਤੇ ਸਮਝਦਾਰੀ ਲਈ ਪੁਕਾਰੋ।"

19ਅਤੇ ਜੇਕਰ ਤੁਸੀਂ ਸਿਆਣਪ ਨੂੰ ਇੰਝ ਲੱਭੋਂਗੇ ਜਿਵੇਂ ਕੋਈ ਚਾਂਦੀ ਨੂੰ ਲੱਭਦਾ ਹੈ, ਜੇਕਰ ਤੁਸੀਂ ਇਸ ਦੀ ਇੰਝ ਭਾਲ ਕਰੋ ਜਿਵੇਂ ਲੋਕੀਂ ਲੁਕੇ ਹੋਏ ਖਜ਼ਾਨੇ ਨੂੰ ਭਾਲਦੇ ਹਨ"

20ਫ਼ੇਰ ਤੁਸੀਂ ਸਮਝੋਂਗੇ ਕਿ ਯਹੋਵਾਹ ਤੋਂ ਡਰਨ ਦਾ ਭਾਵ ਕੀ ਹੈ, ਅਤੇ ਪਰਮੇਸ਼ੁਰ ਨੂੰ ਜਾਣ ਜਾਵੋ।"

Psalms 135 illustration - Psalms Chapter 135

21ਕਿਉਂ ਜੋ ਯਹੋਵਾਹ ਹੀ ਸਿਆਣਪ ਦਿੰਦਾ ਹੈ, ਅਤੇ ਗਿਆਨ ਅਤੇ ਸਮਝਦਾਰੀ ਉਸ ਦੇ ਮੂੰਹ ਚੋਂ ਆਉਂਦੀ ਹੈ।"

Chapter Complete

You have read Psalms 135

21 verses