1ਮੇਰੇ ਬੇਟੇ, ਯਹੋਵਾਹ ਦੇ ਅਨੁਸ਼ਾਸਨ ਨੂੰ ਨਾਮੰਜ਼ੂਰ ਨਾ ਕਰੋ ਅਤੇ ਉਸ ਦੇ ਸੁਧਾਰ ਦਾ ਬੁਰਾ ਨਾ ਮਨਾਓ।"
2ਕਿਉਂਕਿ ਯਹੋਵਾਹ ਉਨ੍ਹਾਂ ਲੋਕਾਂ ਨੂੰ ਸੁਧਾਰਦਾ ਹੈ ਜਿਨ੍ਹਾਂ ਨੂੰ ਉਹ ਪਿਆਰ ਕਰਦਾ ਹੈ ਜਿਵੇਂ ਇੱਕ ਪਿਤਾ ਇੱਕ ਪੁੱਤਰ ਨੂੰ ਸੁਧਾਰਦਾ ਜਿਸ ਵਿੱਚ ਉਹ ਪ੍ਰਸੰਨਤਾ ਮਹਿਸੂਸ ਕਰਦਾ।"
3ਧੰਨ ਹੈ ਉਹ ਬੰਦਾ ਜਿਹੜਾ ਸਿਆਣਪ ਨੂੰ ਭਾਲਦਾ ਅਤੇ ਸਮਝਦਾਰੀ ਨੂੰ ਮਿਲਦਾ ਹੈ।"
4ਸਿਆਣਪ ਚਾਂਦੀ ਨਾਲੋਂ ਵੱਧੇਰੇ ਫ਼ਾਇਦੇਮੰਦ ਹੈ ਅਤੇ ਸੋਨੇ ਨਾਲੋਂ ਵੱਧੇਰੇ ਆਮਦਨੀ ਲਿਆਉਂਦੀ ਹੈ।"
5ਸਿਆਣਪ ਕੀਮਤੀ ਪੱਥਰਾਂ ਨਾਲੋਂ ਵੱਧੇਰੇ ਕੀਮਤੀ ਹੈ ਅਤੇ ਤੁਹਾਡੇ ਸਾਰੇ ਗਹਿਣਿਆਂ ਦਾ ਉਸ ਨਾਲ ਮੁਕਾਬਲਾ ਨਹੀਂ ਕੀਤਾ ਜਾ ਸੱਕਦਾ।"

6ਸਿਆਣਪ ਨੇ ਸੱਜੇ ਹੱਥ ਵਿੱਚ ਲੰਮੀ ਉਮਰ, ਅਤੇ ਉਸ ਨੇ ਅਪਣੇ ਖੱਬੇ ਹੱਥ ਵਿੱਚ ਦੌਲਤ ਅਤੇ ਇੱਜ਼ਤ ਫ਼ੜੀ ਹੋਈ ਹੈ।"
7ਉਸਦਾ ਰਾਹ ਬੜਾ ਪ੍ਰਸੰਸਾਮਈ ਹੈ ਅਤੇ ਉਸ ਦੇ ਸਾਰੇ ਰਾਹ ਸ਼ਾਂਤੀ ਵੱਲ ਅਗਵਾਈ ਕਰਦੇ ਹਨ।"
8ਸਿਆਣਪ ਉਨ੍ਹਾਂ ਲੋਕਾਂ ਲਈ ਜੀਵਨ ਦੇ ਰੁੱਖ ਵਾਂਗ ਹੈ, ਜੋ ਉਸ ਨੂੰ ਕਬੂਲ ਦੇ ਹਨ। ਜਿਹੜੇ ਲੋਕ ਇਸ ਵਿੱਚ ਲਿਪਟੇ ਰਹਿੰਦੇ ਹਨ ਧੰਨ ਸਮਝੇ ਜਾਣਗੇ।"
9ਯਾਹੋਵਾਹ ਨੇ ਧਰਤੀ ਦੀਆਂ ਨੀਹਾਂ ਰੱਖੀਆਂ ਸਿਆਣਪ ਦੁਆਰਾ ਅਤੇ ਸਮਝਦਾਰੀ ਦੁਆਰਾ ਅਕਾਸ਼ ਨੂੰ ਸਥਾਪਿਤ ਕੀਤਾ।"
You have read Psalms 137
9 verses