1ਜੇ ਤੁਹਾਡਾ ਗੁਆਂਢੀ ਤੁਹਾਡੇ ਪਾਸੋਂ ਕੁਝ ਮੰਗਦਾ ਹੈ, ਉਹ ਉਸ ਨੂੰ ਦੇ ਦੇਵੋ! ਉਸ ਨੂੰ ਇਹ ਨਾ ਆਖੋ, “ਕੱਲ੍ਹ ਨੂੰ ਆਵੀਂ” ਜਦੋਂ ਕਿ ਇਹ ਤੁਹਾਡੇ ਕੋਲ ਹੋਵੇ।"
2ਆਪਣੇ ਗੁਆਂਢੀ ਦੇ ਖਿਲਾਫ਼, ਉਸ ਨੂੰ ਕਿਵੇਂ ਵੀ ਨੁਕਸਾਨ ਪਹੁੰਚਾਉਣ ਲਈ ਗੁਪਤ ਯੋਜਨਾਵਾਂ ਨਾ ਬਣਾਓ ਕਿਉਂ ਕਿ ਉਹ ਤੁਹਾਡੇ ਤੇ ਭਰੋਸਾ ਕਰਦਾ ਹੈ।"
3ਬਿਨਾ ਕਿਸੇ ਕਾਰਣ ਦੂਸਰੇ ਆਦਮੀ ਨਾਲ ਦਲੀਲਬਾਜ਼ੀ ਨਾ ਕਰੋ, ਜਦ ਕਿ ਉਸ ਨੇ ਤੁਹਾਡੇ ਨਾਲ ਕੁਝ ਬੁਰਾ ਨਹੀਂ ਕੀਤਾ।"
4ਹਿੰਸੱਕ ਆਦਮੀ ਨਾਲ ਈਰਖਾ ਨਾ ਕਰੋ, ਉਸ ਦੇ ਕਿਸੇ ਵੀ ਤਰੀਕੇ ਦੀ ਨਕਲ ਨਾ ਕਰੋ।"
5ਕਿਉਂਕਿ ਯਹੋਵਾਹ ਕਪਟੀ ਲੋਕਾਂ ਨੂੰ ਨਫ਼ਰਤ ਕਰਦਾ ਹੈ, ਪਰ ਆਪਣੀ ਦੋਸਤੀ ਉਹਨਾਂ ਲੋਕਾਂ ਵੱਲ ਵੱਧਾਉਂਦਾ ਹੈ ਜੋ ਇਮਾਨਦਾਰ ਹਨ।"

6ਯਹੋਵਾਹ ਦੁਸ਼ਟ ਲੋਕਾਂ ਨੂੰ ਸਰਾਪਦਾ, ਪਰ ਧਰਮੀ ਦੇ ਘਰ ਨੂੰ ਅਸੀਸ ਦਿੰਦਾ ਹੈ।"
7ਯਹੋਵਾਹ ਉਨ੍ਹਾਂ ਦਾ ਮਜ਼ਾਕ ਉਡਾਉਂਦਾ ਹੈ ਜੋ ਹੋਰਨਾਂ ਦਾ ਮਜ਼ਾਕ ਉਡਾਉਂਦੇ ਹਨ, ਪਰ ਨਿਮਾਣੇ ਲੋਕਾਂ ਉੱਪਰ ਮਿਹਰਬਾਨੀ ਦਰਸਾਉਂਦਾ ਹੈ।"
8ਸਿਆਣੇ ਲੋਕਾਂ ਨੂੰ ਇੱਜ਼ਤ ਮਿਲੇਗੀ, ਪਰ ਪਰਮੇਸ਼ੁਰ ਮੂਰੱਖਾਂ ਦੀ ਬੇਇੱਜ਼ਤੀ ਕਰੇਗਾ।"
9ਸਿਆਣਪ ਦਾ ਮਹੱਤਵ ਪੁੱਤਰੋ, ਆਪਣੇ ਪਿਤਾ ਦੀਆਂ ਹਿਦਾਇਤਾਂ ਨੂੰ ਸੁਣੋ ਅਤੇ ਸਮਝਦਾਰੀ ਕਮਾਉਣ ਲਈ ਧਿਆਨ ਦੇਵੋ!"
10ਮੈਂ ਤੁਹਾਨੂੰ ਇੱਕ ਚੰਗਾ ਸਬਕ ਦਿੰਦਾ ਹਾਂ। ਮੇਰੀਆਂ ਸਿੱਖਿਆਵਾਂ ਨੂੰ ਨਾ ਵਿਸਾਰੋ।"

11ਕਿਉਂ ਜੋ ਮੈਂ ਵੀ ਆਪਣੇ ਪਿਤਾ ਦਾ ਪੁੱਤਰ ਸਾਂ, ਆਪਣੀ ਮਾਂ ਦਾ ਇੱਕੋ ਇੱਕ ਪੁੱਤਰ,"
12ਅਤੇ ਉਸ ਨੇ ਮੈਨੂੰ ਸਿੱਖਾਇਆ ਅਤੇ ਆਖਿਆ, “ਹਮੇਸ਼ਾ ਮੇਰੀ ਸਲਾਹ ਨੂੰ ਆਪਣੇ ਦਿਲ ਵਿੱਚ ਰੱਖੋ ਅਤੇ ਜੇਕਰ ਤੁਸੀਂ ਮੇਰੇ ਹੁਕਮਾਂ ਦਾ ਪਾਲਣ ਕਰੋਂਗੇ ਤੁਸੀਂ ਜੀਵੋਂਗੇ!"
13ਸਿਆਣਪ ਹਾਸਿਲ ਕਰੋ! ਗਿਆਨ ਹਾਸਿਲ ਕਰੋ! ਮੇਰੇ ਸ਼ਬਦਾਂ ਨੂੰ ਨਾ ਭੁੱਲਣਾ। ਅਤੇ ਉਨ੍ਹਾਂ ਤੋਂ ਬਦਲ ਨਾ ਜਾਣਾ।"
14ਸਿਆਣਪ ਤੋਂ ਬੇਮੁਖ ਨਾ ਹੋਣਾ ਤਦ ਉਹ ਤੁਹਾਡੀ ਰੱਖਿਆ ਕਰੇਗੀ। ਉਸ ਨੂੰ ਪਿਆਰ ਕਰੋ, ਅਤੇ ਉਹ ਤੁਹਾਨੂੰ ਸੁਰੱਖਿਅਤ ਰੱਖੇਗੀ।"
15“ਸਿਆਣਪ ਨੂੰ ਹਾਸਿਲ ਕਰਨਾ ਸ਼ੁਰੂ ਕਰਨਾ ਹੀ ਸਿਆਣਪ ਦੀ ਸ਼ੁਰੂਆਤ ਹੈ। ਆਪਣੇ ਕੋਲ ਹੁੰਦੇ ਹਰ ਚੀਜ ਦੀ ਕੀਮਤ ਤੇ ਵੀ ਸਮਝਦਾਰੀ ਨੂੰ ਹਾਸਿਲ ਕਰੋ।"

16ਅਕਲਮੰਦੀ ਨੂੰ ਕੁਝ ਮਹੱਤਵ ਦਿਓ, ਉਹ ਤੁਹਾਨੂੰ ਮਹਾਨ ਉਚਾਈਆਂ ਤੇ ਲੈ ਜਾਵੇਗੀ। ਇਸ ਨੂੰ ਗਲ ਲਾਓ, ਉਹ ਤੁਹਾਡਾ ਆਦਰ ਕਰੇਗੀ।"
17ਉਹ ਤੁਹਾਡੇ ਸਿਰ ਤੇ ਖੂਬਸ਼ੂਰਤ ਫੁੱਲਾਂ ਦਾ ਹਾਰ ਪਾਵੇਗੀ ਅਤੇ ਤੁਹਾਨੂੰ ਮਹਿਮਾ ਦਾ ਇੱਕ ਤਾਜ ਦੇਵੇਗੀ।”"
18ਬੇਟੇ, ਮੇਰੀ ਗੱਲ ਧਿਆਨ ਨਾਲ ਸੁਣੋ। ਉਹੀ ਗੱਲਾਂ ਕਰੋ ਜੋ ਮੈਂ ਆਖਦਾ ਹਾਂ ਅਤੇ ਤੁਸੀਂ ਲੰਮੀ ਉਮਰ ਭੋਗੋਂਗੇ।"
19ਮੈਂ ਤੁਹਾਨੂੰ ਸਿਆਣਪ ਦਾ ਰਾਹ ਵਿਖਾਵਾਂਗਾ, ਅਤੇ ਸਿੱਧੇ ਰਾਹਾਂ ਤੇ ਤੁਹਾਡੀ ਅਗਵਾਈ ਕਰਾਂਗਾ।"
20ਜਿਵੇਂ ਤੁਸੀਂ ਇਸ ਰਾਹ ਤੇ ਤੁਰੋਗੇ, ਤੁਹਾਡੇ ਪੈਰ ਕਦੇ ਵੀ ਕਿਸੇ ਰੁਕਾਵਟ ਵਿੱਚ ਨਹੀਂ ਫ਼ਸਣਗੇ। ਤੁਸੀਂ ਦੌੜ ਸੱਕੋਂਗੇ ਅਤੇ ਡਿੱਗੋਂਗੇ ਨਹੀਂ। ਜੋ ਗੱਲਾਂ ਵੀ ਤੁਸੀਂ ਕਰਨ ਦੀ ਕੋਸ਼ਿਸ਼ ਕਰੋਂਗੇ ਤੁਸੀਂ ਸੁਰੱਖਿਅਤ ਰਹੋਂਗੇ।"

21ਅਨੁਸ਼ਾਸ਼ਨ ਉੱਤੇ ਟਿਕੇ ਰਹੋ ਇਸ ਨੂੰ ਨਾ ਛੱਡੋ ਇਸਦੀ ਰੱਖਿਆ ਕਰੋ-ਇਹ ਤੁਹਾਡਾ ਜੀਵਨ ਹੈ।"
22ਦੁਸ਼ਟ ਲੋਕਾਂ ਦੇ ਰਾਹ ਤੇ ਨਾ ਚੱਲੋ, ਬਦ ਲੋਕਾਂ ਦੇ ਰਾਹ ਤੇ ਆਪਣੇ-ਆਪ ਦਾ ਨਿਰਦੇਸ਼ਨ ਨਾ ਕਰੋ।"
23ਇਸ ਤੋਂ ਦੂਰ ਰਹੋ ਇਸਤੇ ਸਫ਼ਰ ਨਾ ਕਰੋ ਮੁੜ ਵਾਪਸ ਚੱਲੇ ਜਾਓ। ਆਪਣੇ ਰਾਹ ਤੇ ਚੱਲੇ ਜਾਓ।"
24ਕਿਉਂ ਕਿ ਅਜਿਹੇ ਬੁਰੇ ਲੋਕ ਜੁਰਮ ਕੀਤੇ ਬਿਨਾ, ਸੌਂ ਨਹੀਂ ਸੱਕਦੇ। ਉਹ ਲੋਕ ਉਦੋਂ ਤੱਕ ਸੌਂ ਨਹੀਂ ਸੱਕਦੇ ਜਦੋਂ ਤੱਕ ਕਿ ਕਿਸੇ ਹੋਰ ਬੰਦੇ ਨੂੰ ਦੁੱਖੀ ਨਹੀਂ ਕਰਦੇ।"
You have read Psalms 139
24 verses