1ਇੱਕ ਪਰਾਈ ਔਰਤ ਆਪਣੇ ਬੁਲ੍ਹਾਂ ਵਿੱਚੋਂ ਚੋਂਦੇ ਸ਼ਹਿਦ ਵਾਂਗ ਬਹੁਤ ਮਿੱਠਾ ਬੋਲਦੀ ਹੈ, ਉਸਦਾ ਮੂੰਹ ਤੇਲ ਨਾਲੋਂ ਵੀ ਚਿਕਨਾ ਹੈ।"
2ਪਰ ਅਖੀਰ ਵਿੱਚ, ਉਹ ਕੁੜਤਨ ਅਤੇ ਦੁੱਖ ਹੀ ਪ੍ਰਦਾਨ ਕਰੇਗੀ। ਇਹ ਕੌੜੀ ਜ਼ਹਿਰ ਅਤੇ ਤਿੱਖੀ ਤਲਵਾਰ ਵਰਗੀ ਗੱਲ ਹੋਵੇਗੀ!"
3ਉਸ ਦੇ ਪੈਰ ਮੌਤ ਵੱਲ ਜਾ ਰਹੇ ਹਨ। ਉਸਦੀਆਂ ਪੈਂੜਾ ਕਬਰ ਵੱਲ ਅਗਵਾਈ ਕਰ ਰਹੀਆਂ ਹਨ।"
4ਉਸ ਦੇ ਪਿੱਛੇ ਨਾ ਲੱਗੋ! ਉਸ ਨੇ ਸਹੀ ਰਾਹ ਛੱਡ ਦਿੱਤਾ ਹੈ ਅਤੇ ਇਸ ਬਾਰੇ ਜਾਣਦੀ ਵੀ ਨਹੀਂ! ਸਾਵੱਧਾਨ ਰਹੋ! ਉਸ ਰਾਹ ਪਵੋ ਜਿਹੜਾ ਜੀਵਨ ਵੱਲ ਲੈ ਜਾਂਦਾ ਹੈ।"
5ਵਿਭਚਾਰ ਤੁਹਾਨੁੰ ਤਬਾਹ ਕਰ ਸੱਕਦਾ ਹੈ ਅਤੇ ਹੁਣ ਪੁੱਤਰੋ, ਮੇਰੀ ਗੱਲ ਸੁਣੋ। ਜਿਹੜੇ ਸ਼ਬਦ ਮੈਂ ਬੋਲਦਾ ਹਾਂ ਉਨ੍ਹਾਂ ਨੂੰ ਭੁੱਲਣਾ ਨਹੀਂ।"

6ਉਸ ਰਾਹ ਤੋਂ ਦੂਰ ਰਹੋ ਜਿਸ ਤੋਂ ਦੀ ਉਹ ਜਾਂਦੀ ਹੈ, ਉਸ ਦੇ ਘਰ ਦੇ ਦਰਵਾਜ਼ੇ ਦੇ ਨੇੜੇ ਵੀ ਨਾ ਆਓ।"
7ਨਹੀਂ ਤਾਂ ਤੁਸੀਂ ਆਪਣਾ ਸਤਿਕਾਰ ਕਿਸੇ ਹੋਰ ਨੂੰ ਅਤੇ ਆਪਣੀ ਜ਼ਿੰਦਗੀ ਕਿਸੇ ਜ਼ੁਲਮੀ ਨੂੰ ਦੇ ਦੇਵੋਂਗੇ।"
8ਅਤੇ ਅਜਨਬੀ ਤੁਹਾਡੀ ਦੌਲਤ ਖਰਚਣਗੇ ਅਤੇ ਤੁਹਾਡੀ ਸਖਤ ਮਿਹਨਤ ਦਾ ਫ਼ਲ ਕਿਸੇ ਅਜਨਬੀ ਦੇ ਟੱਬਰ ਦੁਆਰਾ ਮਾਣਿਆ ਜਾਵੇਗਾ।"
9ਜਿਵੇਂ ਹੀ ਤੁਹਾਡੇ ਜੀਵਨ ਦਾ ਅੰਤ ਆਵੇਗਾ ਤੁਸੀਂ ਕਰਾਹੋਂਗੇ, ਜਦੋਂ ਤੁਹਾਡਾ ਸਰੀਰ ਤਬਾਹ ਹੋ ਜਾਵੇਗਾ।"
10ਫ਼ੇਰ ਤੁਸੀਂ ਆਖੋਂਗੇ, “ਜਿਵੇਂ ਮੈਂ ਅਨੁਸ਼ਾਸਿਤ ਹੋਣ ਨੂੰ ਨਫ਼ਰਤ ਕੀਤੀ: ਜਿਵੇਂ ਮੈਂ ਝਿੜਕੇ ਜਾਣ ਨੂੰ ਤਿਰਸੱਕਾਰਿਆ"
You have read Psalms 141
10 verses