Lumina
Psalms

Blessed Be the LORD My Strength

Psalms 144·Punjabi Bible

1ਸੁਸਤ ਬੰਦਿਆ, ਕਿੰਨਾ ਕੁ ਚਿਰ ਤੂੰ ਇੱਥੇ ਲੰਮਾ ਪਿਆ ਰਹੇਂਗਾ? ਕਦੋਂ ਤੂੰ ਆਪਣੀ ਨੀਂਦ ਤੋਂ ਜਾਗੇਂਗਾ?"

2ਥੋੜੀ ਜਿਹੀ ਨੀਂਦ, ਥੋੜੀ ਜਿਹੀ ਝਪਕੀ, ਆਪਣੇ ਹੱਥਾਂ ਨੂੰ ਥੋੜਾ ਜਿਹਾ ਆਰਾਮ,"

3ਅਤੇ ਇਸ ਨੂੰ ਜਾਨਣ ਤੋਂ ਪਹਿਲਾਂ, ਤੂੰ ਗਰੀਬ ਹੋ ਜਾਵੇਗਾਂ, ਜਿਵੇਂ ਇੱਕ ਡਕੈਤ ਨੇ ਤੁਹਾਡਾ ਸਭ ਕੁਝ ਚੁਰਾ ਲਿਆ ਹੋਵੇ।"

4ਬੁਰਾ ਬੰਦਾ ਇੱਕ ਸਮਾਜ ਧ੍ਰੋਹੀ, ਇੱਕ ਦੁਸ਼ਟ ਆਦਮੀ ਜਿਸ ਦੀ ਗੱਲ-ਬਾਤ ਅਵੱਲੀ ਹੋਵੇ।"

5ਜੋ ਆਪਣੀਆਂ ਅੱਖਾਂ ਝਮਕ ਕੇ, ਆਪਣੇ ਪੈਰ ਘਸਰ ਕੇ ਅਤੇ ਆਪਣੀਆਂ ਉਂਗਲਾ ਨਾਲ ਸੰਕੇਤ ਕਰਕੇ ਗੁਪਤ ਇਸ਼ਾਰੇ ਕਰੇ।"

Psalms 144 illustration - Psalms Chapter 144

6ਜੋ ਹਮੇਸ਼ਾ ਆਪਣੇ ਮਨ ਵਿੱਚ ਕੁਝ ਬਦ ਵਿਉਂਤਦਾ ਰਹੇ ਅਤੇ ਅਜਿਹਾ ਵਿਅਕਤੀ ਜੋ ਹਮੇਸ਼ਾ ਦਲੀਲਬਾਜ਼ੀ ਲਿਆਵੇ।"

7ਪਰ ਇਸਦੇ ਫ਼ਲਸਵਰੂਪ ਅਚਾਨਕ ਬਿਪਤਾ ਆ ਪਵੇਗੀ। ਅੱਖ ਦੇ ਫ਼ੇਰ ਵਿੱਚ ਉਹ ਤਬਾਹ ਹੋ ਜਾਵੇਗਾ ਮੁੜ ਪਰਤਨ ਦੇ ਕਿਸੇ ਵੀ ਰਾਹ ਤੋਂ ਬਿਨਾ।"

8ਸੱਤ ਚੀਜ਼ਾਂ ਜਿਨ੍ਹਾਂ ਨੂੰ ਯਹੋਵਾਹ ਨਫ਼ਰਤ ਕਰਦਾ ਹੈ ਯਹੋਵਾਹ ਇਨ੍ਹਾਂ ਛੇਆਂ ਗੱਲਾਂ ਨੂੰ ਨਰਫ਼ਤ ਕਰਦਾ, ਅਤੇ ਇਹ ਸੱਤ ਗੱਲਾਂ ਉਸ ਲਈ ਘ੍ਰਿਣਾਯੋਗ ਹਨ।"

9ਘੁਮੰਡੀ ਅੱਖਾਂ, ਝੂਠੀ ਜੀਭ, ਹੱਥ ਜਿਹੜੇ ਬੇਕਸੂਰਾਂ ਨੂੰ ਮਾਰਦੇ ਹਨ।"

10ਦਿਲ ਜਿਹੜਾ ਹਮੇਸ਼ਾ ਗੰਦੀਆਂ ਗੱਲਾਂ ਵਿਉਂਤਦਾ, ਪੈਰ ਜਿਹੜੇ ਬਦੀ ਕਰਨ ਲਈ ਦੌੜਦੇ ਹਨ।"

Psalms 144 illustration - Psalms Chapter 144

11ਇੱਕ ਝੂਠਾ ਗਵਾਹ ਜਿਹੜਾ ਹਮੇਸ਼ਾ ਝੂਠ ਬੋਲਦਾ, ਅਤੇ ਉਹ ਵਿਅਕਤੀ ਜਿਹੜਾ ਦੋ ਭਰਾਵਾਂ ਵਿੱਚਕਾਰ ਝਗੜਾ ਪਾਉਂਦਾ ਹੈ।"

12ਵਿਭਚਾਰ ਦੇ ਖਿਲਾਫ ਚੇਤਾਵਨੀ ਮੇਰੇ ਪੁੱਤਰ, ਆਪਣੇ ਪਿਤਾ ਦੇ ਹੁਕਮਾਂ ਨੂੰ ਮੰਨ। ਅਤੇ ਆਪਣੀ ਮਾਤਾ ਦੀਆਂ ਸਿੱਖਿਆਵਾਂ ਨੂੰ ਨਾ ਵਿਸਾਰਨਾ।"

13ਉਨ੍ਹਾਂ ਦੇ ਸ਼ਬਦਾਂ ਨੂੰ ਹਰ ਵੇਲੇ ਚੇਤੇ ਰੱਖਣਾ ਇਹ ਗੱਲਾਂ ਪੱਲੇ ਬੰਨ੍ਹ ਲੈਣੀਆਂ ਅਤੇ ਆਪਣੇ ਦਿਲ ਤੇ ਉਕਰ ਲੈਣੀਆਂ।"

14ਉਨ੍ਹਾਂ ਦੀਆਂ ਸਿੱਖਿਆਵਾਂ, ਜਿੱਥੇ ਵੀ ਤੁਸੀਂ ਜਾਵੋਂਗੇ, ਉੱਥੇ ਤੁਹਾਡੀ ਅਗਵਾਈ ਕਰਨਗੀਆਂ। ਜਦੋਂ ਤੁਸੀਂ ਸੁੱਤੇ ਹੋਵੋਂਗੇ ਉਹ ਤੁਹਾਡਾ ਧਿਆਨ ਰੱਖਣਗੀਆਂ। ਅਤੇ ਜਦੋਂ ਤੁਸੀਂ ਜਾਗੋਂਗੇ, ਉਹ ਤੁਹਾਡੇ ਨਾਲ ਗੱਲਾਂ ਕਰਨਗੀਆਂ ਅਤੇ ਤੁਹਾਨੂੰ ਰਾਹ ਵਿਖਾਉਣਗੀਆਂ।"

15ਕਿਉਂ ਜੋ, ਹੁਕਮ ਇੱਕ ਦੀਵੇ ਵਾਂਗ ਹੈ ਅਤੇ ਸਿੱਖਿਆ ਰੋਸ਼ਨੀ ਵਾਂਗ ਹੈ। ਸੁਧਾਰ ਜਿੰਦਗੀ ਦਾ ਰਾਹ ਹੈ।"

Chapter Complete

You have read Psalms 144

15 verses