1ਉਹ ਖਰੂਦੀ ਅਤੇ ਵਿਦਰੋਹੀ ਸੀ, ਉਹ ਘਰ ਠਹਿਰਣ ਵਾਲੀ ਨਹੀਂ ਸੀ!"
2ਹੁਣ ਉਹ ਸੜਕ ਉੱਤੇ ਹੈ, ਹੁਣ ਉਹ ਚੌਰਾਹੇ ਤੇ ਹੈ, ਉਹ ਹਰ ਨੁਕਰ ਤੇ ਇੰਤਜ਼ਾਰ ਵਿੱਚ ਰਹਿੰਦੀ ਹੈ।"
3ਉਸ ਨੇ ਨੌਜਵਾਨ ਨੂੰ ਖਿੱਚ ਲਿਆ ਅਤੇ ਉਸ ਨੂੰ ਚੁੰਮ ਲਿਆ। ਉਸ ਨੇ ਬੇਸ਼ਰਮੀ ਨਾਲ ਉਸ ਨੂੰ ਆਖਿਆ,"
4“ਮੈਂ ਅੱਜ ਸੁੱਖ ਸਾਂਦ ਦੀ ਬਲੀ ਹਾਜਰ ਕੀਤੀ। ਅਤੇ ਅੱਜ ਮੈਂ ਕੀਤੇ ਹੋਏ ਇਕਰਾਰ ਨੂੰ ਪੂਰਿਆਂ ਕੀਤਾ।"
5ਅਤੇ ਇਸ ਲਈ ਮੈਂ ਤੁਹਾਨੂੰ ਆਪਣੇ ਨਾਲ ਭੋਜਨ ਲਈ ਸੱਦਾ ਦੇਣ ਬਾਹਰ ਆਈ ਹਾਂ। ਮੈਂ ਤੇਰੀ ਬਹੁਤ ਭਾਲ ਕਰਦੀ ਰਹੀ ਹਾਂ। ਤੇ ਹੁਣ ਮੈਂ ਤੈਨੂੰ ਲੱਭ ਲਿਆ ਹੈ!"

6ਮੈਂ ਆਪਣੇ ਬਿਸਤਰੇ ਉੱਤੇ ਸਾਫ਼ ਚਾਦਰਾਂ ਵਿਛਾਈਆਂ ਹਨ। ਇਹ ਮਿਸਰ ਦੇਸ ਦੀਆਂ ਬੜੀਆਂ ਖੂਬਸੂਰਤ ਚਾਦਰਾਂ ਹਨ।"
7ਮੈਂ ਆਪਣੇ ਬਿਸਤਰੇ ਉੱਤੇ ਅਤਰ ਛਿੜਕਿਆ ਹੈ। ਭਾਂਤ-ਭਾਂਤ ਦੀ ਗੰਧਰਸ ਬਹੁਤ ਕਮਾਲ ਦੀਆਂ ਹਨ।"
8ਹੁਣ ਆਓ, ਆਪਾਂ ਖੁਦ ਹੀ ਸਵੇਰ ਤਕ ਆਨੰਦ ਮਾਣੀਏ, ਆਪਾਂ ਪਿਆਰ ਨਾਲ ਸ਼ਰਾਬੀ ਹੋ ਜਾਈਏ।"
9ਮੇਰਾ ਪਤੀ ਘਰੇ ਨਹੀਂ ਹੈ ਉਹ ਇੱਕ ਲੰਮੇਂ ਸਫ਼ਰ ਤੇ ਬਾਹਰ ਚੱਲਿਆ ਗਿਆ ਹੈ।"
10ਉਸ ਨੇ ਲੰਮੀ ਯਾਤਰਾ ਲਈ ਕਾਫ਼ੀ ਪੈਸੇ ਨਾਲ ਰੱਖੇ ਹੋਏ ਹਨ। ਉਹ ਦੋ ਹਫ਼ਤਿਆਂ ਤੋਂ ਪਹਿਲਾਂ ਘਰ ਨਹੀਂ ਆਵੇਗਾ।”"
You have read Psalms 146
10 verses