Lumina
Psalms

He Healeth the Broken

Psalms 147·Punjabi Bible

1ਔਰਤ ਨੇ ਉਸ ਨੌਜਵਾਨ ਨੂੰ ਆਪਣੀ ਚੰਚਲਤਾ ਨਾਲ ਭਰਮਾਇਆ, ਉਸ ਨੇ ਉਸ ਨੂੰ ਆਪਣੇ ਕੂਲੇ ਸ਼ਬਦਾਂ ਨਾਲ ਬਹਿਕਾਇਆ।"

2ਅਤੇ ਉਹ ਨੌਜਵਾਨ ਉਸ ਦੇ ਪਿੱਛੇ ਲੱਗ ਕੇ ਜਾਲ ਵਿੱਚ ਫ਼ਸਣ ਆ ਗਿਆ। ਉਹ ਉਸ ਬਲਦ ਵਰਗਾ ਸੀ ਜਿਸਦੀ ਬਲੀ ਚੜ੍ਹਾਈ ਜਾਣ ਵਾਲੀ ਸੀ। ਉਹ ਜਾਲ ਵਿੱਚ ਫ਼ਸਣ ਜਾ ਰਹੇ ਹਿਰਣ ਵਰਗਾ ਸੀ,"

3ਜਦੋਂ ਤੱਕ ਉਸ ਦੇ ਦਿਲ ਵਿੱਚ ਤੀਰ ਨਾਂ ਵੱਜੇ, ਇੱਕ ਪੰਛੀ ਵਾਂਗ ਜੋ ਸਿੱਧਾ ਕੁੜਿੱਕੀ ਵੱਲ ਉੱਡ ਪਿਆ, ਅਤੇ ਉਸ ਨੂੰ ਕੋਈ ਕਲਪਨਾ ਨਹੀਂ ਉਹ ਆਪਣੀ ਜ਼ਿੰਦਗੀ ਗੁਆਉਣ ਹੀ ਵਾਲਾ ਹੈ।"

4ਇਸ ਲਈ ਹੁਣ ਪੁੱਤਰੋ, ਸੁਣੋ ਮੇਰੀ ਗੱਲ ਧਿਆਨ ਨਾਲ। ਜਿਹੜੇ ਸ਼ਬਦ ਮੈਂ ਬੋਲਦਾ ਹਾਂ ਉਨ੍ਹਾਂ ਵੱਲ ਧਿਆਨ ਦਿਓ।"

5ਆਪਣੇ ਦਿਲ ਨੂੰ ਉਸ ਦੇ ਰਾਹਾਂ ਵੱਲ ਭਟਕਣ ਨਾ ਦਿਓ, ਉਸ ਦੇ ਰਾਹਾਂ ਤੇ ਨਾ ਠਹਿਰੋ।"

Psalms 147 illustration - Psalms Chapter 147

6ਉਸ ਨੇ ਕਿੰਨੇ ਹੀ ਲੋਕਾਂ ਨੂੰ ਤਬਾਹ ਕੀਤਾ। ਜਿਨ੍ਹਾਂ ਲੋਕਾਂ ਨੂੰ ਉਸ ਨੇ ਤਬਾਹ ਕੀਤਾ ਉਨ੍ਹਾਂ ਦੀ ਗਿਣਤੀ ਬਹੁਤ ਵੱਡੀ ਹੈ।"

7ਉਸ ਦਾ ਘਰ ਮੌਤ ਵੱਲ ਅਗਵਾਈ ਕਰਦਾ, ਇਹ ਤੁਹਾਨੂੰ ਮੌਤ ਦੇ ਕੋਠੜੀਆਂ ਵੱਲ ਲੈ ਜਾਂਦਾ ਹੈ।"

8ਸਿਆਣਪ, ਇੱਕ ਨੇਕ ਔਰਤ ਕੀ ਸਿਆਣਪ ਆਵਾਜ਼ ਨਹੀਂ ਮਾਰਦੀ? ਕੀ ਸਮਝਦਾਰੀ ਆਪਣੀ ਆਵਾਜ਼ ਨਹੀਂ ਉੱਠਾਉਂਦੀ?"

9ਸਿਆਣਪ ਰਾਹ ਦੇ ਪਾਸੇ ਪਹਾੜੀ ਦੀ ਟੀਸੀ ਤੇ ਖਲੋਂਦੀ ਹੈ ਜਿੱਥੇ ਰਸਤੇ ਮਿਲਦੇ ਹਨ।"

10ਸ਼ਹਿਰ ਦੇ ਫ਼ਾਟਕਾਂ ਤੇ, ਖੁਲ੍ਹੇ ਦਰਵਾਜਿਆਂ ਤੇ ਉਹ ਰੋਂਦੀ ਹੈ।"

Psalms 147 illustration - Psalms Chapter 147

11ਮੈਂ ਤੁਸਾਂ ਲੋਕਾਂ ਨਾਲ ਗੱਲ ਕਰ ਰਹੀ ਹਾਂ, “ਤੁਹਾਡੇ ਵੱਲ ਇਨਸਾਨੋ, ਮੈਂ ਆਪਣੀ ਆਵਾਜ਼ ਉੱਠਾਉਂਦੀ ਹਾਂ।"

12ਤੁਸੀਂ ਭੌਲੇ, ਲੋਕੋ, ਸਮਝ ਸਿੱਖੋ ਅਤੇ ਤੁਸੀਂ ਮੂਰੱਖੋ, ਅਕਲਮੰਦੀ ਸਿੱਖੋ।"

13ਸੁਣੋ, ਜਿਹੜੀਆਂ ਗੱਲਾਂ ਮੈਂ ਤੁਹਾਨੂੰ ਸਿੱਖਾ ਰਹੀ ਹਾਂ ਉਚਿਤ ਹਨ। ਅਤੇ ਜੋ ਮੇਰੇ ਬੁਲ੍ਹ ਘੋਸ਼ਿਤ ਕਰਦੇ ਹਨ ਧਰਮੀ ਹੈ।"

14ਮੇਰੇ ਮੂੰਹ ਵਿੱਚੋਂ ਸਿਰਫ਼ ਸੱਚ ਨਿਕਲਦਾ ਹੈ ਕਿਉਂ ਕਿ ਮੇਰੇ ਬੁਲ੍ਹ ਬਦੀ ਨੂੰ ਨਫ਼ਰਤ ਕਰਦੇ ਹਨ।"

15ਆਖਦਾ ਹਾਂ ਮੈਂ ਜੋ ਗੱਲਾਂ ਸਹੀ ਨੇ। ਰਤਾ ਨਹੀਂ ਝੂਠ ਜਾਂ ਗ਼ਲਤ ਮੇਰੇ ਸ਼ਬਦਾਂ ਵਿੱਚ।"

Psalms 147 illustration - Psalms Chapter 147

16ਸਿੱਖੇ ਹੋਏ ਆਦਮੀ ਜਾਣਦੇ ਹਨ ਕਿ ਉਹ ਧਰਮੀ ਹਨ, ਅਤੇ ਜੋ ਗਿਆਨ ਲੱਭ ਲੈਂਦੇ ਹਨ ਸਮਝ ਜਾਂਦੇ ਹਨ ਕਿ ਉਹ ਸਹੀ ਹਨ।"

17ਚਾਂਦੀ ਦੀ ਬਜਾਏ ਮੇਰਾ ਅਨੁਸ਼ਾਸ਼ਨ ਲਵੋ, ਸੋਨੇ ਦੀ ਬਜਾਏ ਸਮਝਦਾਰੀ ਨੂੰ ਚੁਣੋ।"

18ਬੁੱਧ ਮੋਤੀਆਂ ਨਾਲੋ ਵੀ ਵੱਧ ਉੱਤਮ ਹੈ। ਉਸ ਨਾਲ ਕਿਸੇ ਦੀ ਵੀ ਤੁਲਨਾ ਨਹੀਂ ਕੀਤੀ ਜਾ ਸੱਕਦੀ।"

19ਸਿਆਣਪ ਕੀ ਕਰਦੀ ਹੈ “ਮੈਂ ਸਿਆਣਪ ਹਾਂ, ਮੈਂ ਗਿਆਨ ਦੇ ਨਾਲ ਰਹਿੰਦੀ ਹਾਂ ਅਤੇ ਮੈਂ ਓਥੋਂ ਲੱਭਦੀ ਹਾਂ ਜਿੱਥੇ ਸੂਝ ਵੱਸਦੀ ਹੈ।"

20ਯਹੋਵਾਹ ਤੋਂ ਡਰਨਾ ਬਦੀ ਨੂੰ ਨਫ਼ਰਤ ਕਰਨਾ ਹੈ, ਮੈਂ ਹੰਕਾਰ, ਆਕੜ, ਬਦ, ਵਿਹਾਰ, ਅਤੇ ਦੁਸ਼ਟ ਗੱਲਾਂ ਨੂੰ ਨਫ਼ਰਤ ਕਰਦੀ ਹਾਂ।"

Chapter Complete

You have read Psalms 147

20 verses