1ਦਾਊਦ ਦੇ ਗੀਤਾਂ ਵਿੱਚੋਂ ਇੱਕ ਇਹ ਗੀਤ ਮੰਦਰ ਦੇ ਸਮਰਪਣ ਲਈ ਸੀ। ਯਹੋਵਾਹ, ਤੁਸਾਂ ਮੈਨੂੰ ਮੇਰੇ ਸੰਕਟਾਂ ਵਿੱਚੋਂ ਉਭਾਰਿਆ। ਤੁਸਾਂ ਮੇਰੇ ਦੁਸ਼ਮਣਾਂ ਨੂੰ ਮੈਨੂੰ ਹਰਾਉਣ, ਅਤੇ ਮੇਰੇ ਉੱਤੇ ਹੱਸਣ ਨਹੀਂ ਦਿੱਤਾ। ਇਸ ਲਈ ਮੈਂ ਤੁਹਾਡੇ ਲਈ ਆਦਰ ਦਰਸਾਵਾਂਗਾ।"
2ਮੇਰੇ ਯਹੋਵਾਹ ਪਰਮੇਸ਼ੁਰ, ਮੈਂ ਤੁਹਾਨੂੰ ਪ੍ਰਾਰਥਨਾ ਕੀਤੀ। ਤੇ ਤੁਸਾਂ ਮੈਨੂੰ ਨਿਰੋਗ ਕੀਤਾ।"
3ਤੁਸਾਂ ਮੈਨੂੰ ਕਬਰ ਵਿੱਚੋਂ ਉੱਠਾ ਲਿਆ ਸੀ। ਤੁਸਾਂ ਮੈਨੂੰ ਜੀਣ ਦਿੱਤਾ। ਮੈਨੂੰ ਮੁਰਦਿਆਂ ਦੇ ਨਾਲ ਲੇਟਣਾ ਨਹੀਂ ਪਿਆ ਜਿਹੜੇ ਮ੍ਰਿਤੂ ਲੋਕ ਵਿੱਚ ਪਏ ਹਨ।"
4ਹੇ ਪਰਮੇਸ਼ੁਰ ਦੇ ਚੇਲਿਉ, ਯਹੋਵਾਹ ਨੂੰ ਉਸਤਤਾਂ ਗਾਵੋ। ਉਸ ਦੇ ਪਵਿੱਤਰ ਨਾਮ ਦੀ ਉਸਤਤਿ ਕਰੋ।"
5ਪਰਮੇਸ਼ੁਰ ਗੁੱਸੇ ਸੀ, ਇਸ ਲਈ ਫ਼ੈਸਲਾ “ਮੌਤ” ਸੀ। ਪਰ ਉਸ ਨੇ ਆਪਣਾ ਪਿਆਰ ਦਰਸਾਇਆ, ਅਤੇ ਉਸ ਨੇ ਮੈਨੂੰ “ਜੀਵਨ ਦੀ ਅਸੀਸ” ਦਿੱਤੀ। ਰਾਤ ਵੇਲੇ ਮੈਂ ਰੋਂਦਾ ਹੋਇਆ ਲੇਟਿਆ ਸਾਂ। ਅਗਲੀ ਸਵੇਰ, ਮੈਂ ਪ੍ਰਸੰਨ ਸਾਂ ਤੇ ਗਾ ਰਿਹਾ ਸਾਂ।"
You have read Psalms 15
5 verses