1ਜਦੋਂ ਮੈਂ ਸੁਰੱਖਿਅਤ ਤੇ ਨਿਸ਼ਚਿੰਤ ਸਾਂ, ਮੈਂ ਸੋਚਿਆ ਮੈਨੂੰ ਕੋਈ ਵੀ ਸੱਟ ਨਹੀਂ ਮਾਰ ਸੱਕਦਾ।"
2ਹਾਂ, ਯਹੋਵਾਹ, ਜਦੋਂ ਤੁਸੀਂ ਮੇਰੇ ਉੱਤੇ ਮਿਹਰਬਾਨ ਸੀ। ਮੈਂ ਮਹਿਸੂਸ ਕੀਤਾ ਜਿਵੇਂ ਕੁਝ ਵੀ ਨਹੀਂ ਜੋ ਮੈਨੂੰ ਹਰਾ ਸੱਕਦਾ ਸੀ। ਪਰ ਜਦੋਂ ਤੁਸੀਂ ਮੈਥੋਂ ਮੁੱਖ ਮੋੜਿਆ ਸੀ ਮੈਂ ਸਹਿਮ ਗਿਆ ਅਤੇ ਡਰ ਨਾਲ ਕੰਬ ਗਿਆ।"
3ਇਸ ਲਈ, ਹੇ ਪਰਮੇਸ਼ੁਰ ਮੈਂ ਧਰਤੀ ਉੱਤੇ ਤੇਰੇ ਅੱਗੇ ਪ੍ਰਾਰਥਨਾ ਕੀਤੀ। ਮੈਂ ਆਖਿਆ ਕਿ ਤੂੰ ਮੇਰੇ ਉੱਪਰ ਦਯਾ ਕਰੇਂ।"
4ਮੈਂ ਆਖਿਆ, “ਹੇ ਪਰਮੇਸ਼ੁਰ ਇਸ ਵਿੱਚ ਕੀ ਚੰਗਾ ਹੈ ਜੇ ਮੈਂ ਮਰ ਜਾਵਾਂ ਤੇ ਮੈਂ ਕਬਰ ਵਿੱਚ ਨਿਘਰ ਜਾਵਾਂ? ਸਿਰਫ਼ ਮੁਰਦਾ ਲੋਕ ਖਾਕ ਵਿੱਚ ਲੇਟਦੇ ਹਨ? ਉਹ ਤੇਰੀ ਉਸਤਤਿ ਨਹੀਂ ਕਰਦੇ। ਉਹ ਲੋਕਾਂ ਤਾਈਂ ਨਹੀਂ ਦੱਸਦੇ ਅਸੀਂ ਤੇਰੇ ਉੱਤੇ ਕਿੰਨਾ ਨਿਰਭਰ ਹੋ ਸੱਕਦੇ ਹਾਂ।"
5ਹੇ ਯਹੋਵਾਹ, ਮੇਰੀ ਪ੍ਰਾਰਥਨਾ ਸੁਣੋ ਅਤੇ ਮੇਰੇ ਉੱਤੇ ਮਿਹਰਬਾਨ ਹੋਵੋ। ਹੇ ਯਹੋਵਾਹ, ਮੇਰੀ ਮਦਦ ਕਰੋ।”"

6ਮੈਂ ਪ੍ਰਾਰਥਨਾ ਕੀਤੀ ਅਤੇ ਤੁਸਾਂ ਮੇਰੀ ਮਦਦ ਕੀਤੀ। ਤੁਸੀਂ ਮੇਰੇ ਰੋਣ ਨੂੰ ਨੱਚਣ ਵਿੱਚ ਬਦਲਿਆ। ਤੁਸੀਂ ਮੇਰੀ ਉਦਾਸੀ ਦੀ ਪੋਸ਼ਾਕ ਲਾਹ ਲਈ। ਅਤੇ ਤੁਸੀਂ ਮੈਨੂੰ ਖੁਸ਼ੀ ਨਾਲ ਢੱਕਿਆ।"
7ਯਹੋਵਾਹ, ਮੇਰੇ ਪਰਮੇਸ਼ੁਰ, ਮੈਂ ਸਦਾ ਤੇਰੀ ਉਸਤਤਿ ਕਰਾਂਗਾ ਇਸ ਲਈ ਕਦੇ ਵੀ ਖਾਮੋਸ਼ੀ ਨਹੀਂ ਛਾਏਗੀ ਅਤੇ ਇੱਥੋਂ ਕੋਈ ਨਾ ਕੋਈ ਸਦਾ ਤੁਹਾਡੇ ਆਦਰ ਦੇ ਗੀਤ ਗਾ ਰਿਹਾ ਹੋਵੇਗਾ।"
8ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਯਹੋਵਾਹ, ਮੈਂ ਤੁਸਾਂ ਉੱਤੇ ਨਿਰਭਰ ਹਾਂ। ਮੈਨੂੰ ਨਿਰਾਸ਼ ਨਾ ਕਰੋ। ਮੇਰੇ ਉੱਪਰ ਮਿਹਰਬਾਨ ਹੋਵੋ ਅਤੇ ਮੈਨੂੰ ਬਚਾ ਲਵੋ।"
9ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਨੂੰ ਸੁਣੋ। ਛੇਤੀ ਆਉ ਅਤੇ ਮੈਨੂੰ ਬਚਾਉ। ਮੇਰੀ ਚੱਟਾਨ ਹੋਵੋ, ਮੇਰਾ ਸੁਰੱਖਿਅਤ ਸਥਾਨ ਹੋਵੋ। ਮੇਰਾ ਕਿਲ੍ਹਾ ਹੋਵੋ ਮੇਰੀ ਰੱਖਿਆ ਕਰੋ।"
10ਹੇ ਪਰਮੇਸ਼ੁਰ, ਤੁਸੀਂ ਮੇਰੀ ਚੱਟਾਨ ਹੋ, ਇਸੇ ਲਈ ਆਪਣੇ ਨਾਂ ਦੇ ਚੰਗੇ ਵਾਸਤੇ, ਮੇਰੇ ਆਗੂ ਬਣੋ ਅਤੇ ਮੇਰੀ ਅਗਵਾਈ ਕਰੋ।"

11ਮੇਰੇ ਦੁਸ਼ਮਣਾਂ ਮੇਰੇ ਲਈ ਜਾਲ ਵਿਛਾਇਆ ਹੈ। ਮੈਨੂੰ ਉਨ੍ਹਾਂ ਦੇ ਜਾਲ ਤੋਂ ਬਚਾਉ। ਤੁਸੀਂ ਹੀ ਮੇਰਾ ਸੁਰੱਖਿਅਤ ਸਥਾਨ ਹੋ।"
You have read Psalms 16
11 verses