1ਤਾਂ ਉਸ ਬੰਦੇ ਨੂੰ ਚਾਹੀਦਾ ਕਿ ਉਹ ਬਿਲਕੁਲ ਵੀ ਮੰਦੀਆਂ ਗੱਲਾਂ ਨਾ ਆਖੇ ਅਤੇ ਉਹ ਬੰਦਾ ਬਿਲਕੁਲ ਵੀ ਝੂਠ ਨਾ ਬੋਲੇ।"
2ਮੰਦੇ ਕੰਮ ਕਰਨੇ ਛੱਡੋ। ਨੇਕ ਕੰਮ ਕਰੋ, ਅਮਨ ਵਾਸਤੇ ਕੰਮ ਕਰੋ। ਸ਼ਾਂਤੀ ਦੇ ਪਿੱਛੇ ਭੱਜੋ ਜਦੋਂ ਤੱਕ ਇਸ ਨੂੰ ਫ਼ੜ ਨਾ ਲਵੋਂ।"
3ਯਹੋਵਾਹ ਨੇਕ ਬੰਦਿਆਂ ਦੀ ਰੱਖਿਆ ਕਰਦਾ ਹੈ। ਉਹ ਉਨ੍ਹਾਂ ਦੀਆਂ ਪ੍ਰਾਰਥਨਾ ਸੁਣਦਾ ਹੈ।"
4ਪਰ ਯਹੋਵਾਹ ਉਨ੍ਹਾਂ ਲੋਕਾਂ ਦੇ ਖਿਲਾਫ਼ ਹੈ ਜਿਹੜੇ ਮੰਦੇ ਕੰਮ ਕਰਦੇ ਹਨ। ਉਹ ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੰਦਾ ਹੈ।"
5ਯਹੋਵਾਹ ਅੱਗੇ ਪ੍ਰਾਰਥਨਾ ਕਰੋ ਅਤੇ ਉਹ ਸੁਣ ਲਵੇਗਾ। ਉਹ ਤੁਹਾਨੂੰ ਤੁਹਾਡੀਆਂ ਸਾਰੀਆਂ ਮੁਸੀਬਤਾਂ ਤੋਂ ਬਚਾਵੇਗਾ।"

6ਜਦੋਂ ਕੁਝ ਲੋਕ ਮੂਸੀਬਤਾਂ ਵਿੱਚ ਹੁੰਦੇ ਹਨ, ਤਾਂ ਉਹ ਗੁਮਾਨ ਕਰਨਾ ਛੱਡ ਦਿੰਦੇ ਹਨ। ਯਹੋਵਾਹ ਉਨ੍ਹਾਂ ਨਿਮਾਣੇ ਲੋਕਾਂ ਦੇ ਨੇੜੇ ਹੁੰਦਾ ਹੈ। ਉਹ ਉਨ੍ਹਾਂ ਨੂੰ ਬਚਾਵੇਗਾ।"
7ਹੋ ਸੱਕਦਾ ਨੇਕ ਬੰਦਿਆਂ ਨੂੰ ਔਕੜਾਂ ਆਉਣ। ਪਰ ਯਹੋਵਾਹ ਉਨ੍ਹਾਂ ਨੂੰ ਉਨ੍ਹਾਂ ਦੀ ਹਰ ਔਕੜ ਤੋਂ ਬਚਾਵੇਗਾ।"
8ਯਹੋਵਾਹ ਉਨ੍ਹਾਂ ਦੀਆਂ ਸਾਰੀਆਂ ਹੱਡੀਆਂ ਦੀ ਰੱਖਿਆ ਕਰੇਗਾ। ਉਨ੍ਹਾਂ ਦੀ ਕੋਈ ਵੀ ਹੱਡੀ ਨਹੀਂ ਟੁੱਟੇਗੀ।"
9ਪਰ ਮੁਸੀਬਤਾਂ ਮੰਦੇ ਲੋਕਾਂ ਨੂੰ ਮਾਰ ਦੇਣਗੀਆਂ। ਨੇਕ ਲੋਕਾਂ ਦੇ ਸਾਰੇ ਦੁਸ਼ਮਣ ਤਬਾਹ ਹੋ ਜਾਣਗੇ।"
10ਯਹੋਵਾਹ ਆਪਣੇ ਸੇਵਕ ਦੀਆਂ ਰੂਹਾਂ ਬਚਾਉਂਦਾ ਹੈ। ਉਹ ਲੋਕ ਉਸ ਉੱਤੇ ਨਿਰਭਰ ਕਰਦੇ ਹਨ। ਉਹ ਉਨ੍ਹਾਂ ਨੂੰ ਤਬਾਹ ਨਹੀਂ ਹੋਣ ਦੇਵੇਗਾ।"

11ਦਾਊਦ ਦਾ ਇੱਕ ਗੀਤ। ਹੇ ਯਹੋਵਾਹ, ਮੇਰੇ ਵਿਰੋਧੀਆਂ ਦੇ ਖਿਲਾਫ਼ ਲੜੋ। ਮੇਰੇ ਯੁੱਧ ਲੜੋ।"
12ਹੇ ਯਹੋਵਾਹ, ਆਪਣੀ ਢਾਲ ਅਤੇ ਫ਼ਰੀ ਚੁੱਕ ਲਵੋ। ਉੱਠੋ ਅਤੇ ਮੇਰੀ ਮਦਦ ਕਰੋ।"
13ਆਪਣਾ ਨੇਜਾ ਅਤੇ ਬਰਛਾ ਚੁੱਕ ਅਤੇ ਉਨ੍ਹਾਂ ਲੋਕਾਂ ਦੇ ਖਿਲਾਫ਼ ਲੜੋ ਜੋ ਮੇਰਾ ਪਿੱਛਾ ਕਰ ਰਹੇ ਹਨ। ਯਹੋਵਾਹ, ਮੇਰੀ ਰੂਹ ਨੂੰ ਆਖੋ, “ਮੈਂ ਤੈਨੂੰ ਬਚਵਾਂਗਾ।”"
14ਉਹ ਜੋ ਮੈਨੂੰ ਮਾਰਨ ਦੀ ਕੋਸ਼ਿਸ਼ ਕਰਦੇ ਹਨ ਨਿਰਾਸ਼ ਅਤੇ ਸ਼ਰਮਸਾਰ ਹੋਣ। ਉਹ ਜਿਹੜੇ ਮੈਨੂੰ ਸੱਟ ਮਾਰਨ ਦੀ ਸਾਜਿਸ਼ ਕਰਦੇ ਹਨ, ਹਾਰ ਜਾਣ ਅਤੇ ਸ਼ਰਮਸਾਰ ਹੋਣ।"
You have read Psalms 19
14 verses