1ਉਨ੍ਹਾਂ ਨੂੰ ਉਸ ਤੂੜੀ ਵਾਂਗ ਬਣਾ ਦਿਉ। ਜਿਹੜੀ ਹਵਾ ਦੁਆਰਾ ਉੱਡ ਜਾਂਦੀ ਹੈ। ਯਹੋਵਾਹ ਦੇ ਦੂਤ ਨੂੰ ਉਨ੍ਹਾਂ ਦਾ ਪਿੱਛਾ ਕਰਨ ਦਿਉ।"
2ਯਹੋਵਾਹ, ਉਨ੍ਹਾਂ ਦੇ ਰਾਹਾਂ ਨੂੰ ਹਨੇਰਮਈ ਅਤੇ ਤਿਲਕਣਾ ਬਣਾ ਦਿਉ। ਯਹੋਵਾਹ ਦੇ ਦੂਤ ਨੂੰ ਉਨ੍ਹਾਂ ਦਾ ਪਿੱਛਾ ਕਰਨ ਦਿਉ।"
3ਮੈਂ ਕੋਈ ਗਲਤ ਕੰਮ ਨਹੀਂ ਕੀਤਾ। ਪਰ ਉਨ੍ਹਾਂ ਲੋਕਾਂ ਨੇ ਮੈਨੂੰ ਫ਼ੜਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੇ ਮੈਨੂੰ ਅਕਾਰਣ ਹੀ ਫ਼ਸਾਉਣ ਦੀ ਕੋਸ਼ਿਸ਼ ਕੀਤੀ।"
4ਇਸ ਲਈ ਯਹੋਵਾਹ, ਉਨ੍ਹਾਂ ਨੂੰ ਆਪਣੀਆਂ ਚਾਲਾਂ ਵਿੱਚ ਫ਼ਸਣ ਦਿਉ, ਉਨ੍ਹਾਂ ਨੂੰ ਆਪਣੇ ਹੀ ਜਾਲਾਂ ਵਿੱਚ ਡਿੱਗਣ ਦਿਉ। ਕੋਈ ਅਣਪਛਾਣਿਆ ਖਤਰਾ ਉਨ੍ਹਾਂ ਨੂੰ ਫ਼ੜ ਲਵੇ।"
5ਫ਼ੇਰ ਮੈਂ ਯਹੋਵਾਹ ਵਿੱਚ ਆਨੰਦ ਮਾਣਾਂਗਾ। ਮੈਂ ਖੁਸ਼ ਹੋਵਾਂਗਾ ਜਦੋਂ ਉਸ ਨੇ ਮੈਨੂੰ ਬਚਾਉਂਦਾ ਹੈ।"

6ਫ਼ੇਰ ਮੇਰੀ ਪੂਰੀ ਹਸਤੀ ਆਖੇਗੀ; “ਯਹੋਵਾਹ, ਤੁਹਾਡੇ ਜਿਹਾ ਕੋਈ ਨਹੀਂ। ਤੁਸੀਂ ਗਰੀਬ ਲੋਕਾਂ ਨੂੰ ਉਨ੍ਹਾਂ ਤੋਂ ਬਚਾਉਂਦੇ ਹੋ ਜੋ ਡਾਢੇ ਹਨ। ਤੁਸੀਂ ਡਾਢਿਆਂ ਕੋਲੋਂ ਚੀਜ਼ਾਂ ਖੋਹ ਕੇ ਉਹ ਚੀਜ਼ਾਂ ਤੁਸੀਂ ਗਰੀਬ ਅਤੇ ਲਾਚਾਰਾਂ ਨੂੰ ਦਿੰਦੇ ਹੋ।”"
7ਗਵਾਹਾਂ ਦੀ ਇੱਕ ਟੋਲੀ ਮੈਨੂੰ ਨੁਕਸਾਨ ਪਹੁੰਚਾਣ ਲਈ ਵਿਉਂਤਾਂ ਘੜ ਰਹੀ ਹੈ, ਉਹ ਲੋਕ ਮੇਰੇ ਪਾਸੋਂ ਐਸੇ ਸਵਾਲ ਪੁੱਛਣਗੇ ਜਿਨ੍ਹਾਂ ਦਾ ਮੈਂ ਕੋਈ ਜਵਾਬ ਨਹੀਂ ਜਾਣਦਾ।"
8ਮੈਂ ਤਾਂ ਸਿਰਫ਼ ਚੰਗੇ ਕੰਮ ਕੀਤੇ ਹਨ। ਪਰ ਉਹ ਲੋਕ ਮੇਰੇ ਨਾਲ ਮੰਦੇ ਕੰਮ ਕਰਨਗੇ। ਯਹੋਵਾਹ, ਮੈਨੂੰ ਸ਼ੁਭ ਚੀਜ਼ਾਂ ਦਿਉ ਜਿਨ੍ਹਾਂ ਦਾ ਮੈਂ ਹੱਕਦਾਰ ਹਾਂ।"
9ਜਦੋਂ ਉਹ ਲੋਕ ਬਿਮਾਰ ਸਨ, ਮੈਂ ਉਨ੍ਹਾਂ ਲਈ ਦੁੱਖੀ ਸੀ। ਮੈਂ ਭੋਜਨ ਛੱਡ ਕੇ ਉਨ੍ਹਾਂ ਨੂੰ ਆਪਣਾ ਪਿਆਰ ਦਰਸਾਇਆ। ਕੀ ਮੈਨੂੰ ਉਨ੍ਹਾਂ ਦੀ ਪ੍ਰਾਰਥਨਾ ਕਰਕੇ ਇਹੀ ਸਿਲਾ ਮਿਲਿਆ?"
You have read Psalms 20
9 verses