1ਕੁਝ ਲੋਕੀਂ ਚਾਹੁੰਦੇ ਹਨ ਕਿ ਮੇਰੇ ਨਾਲ ਚੰਗਿਆਂ ਗੱਲਾਂ ਵਾਪਰਨ। ਮੈਂ ਆਸ ਕਰਦਾ ਹਾਂ ਕਿ ਉਹ ਲੋਕ ਬਹੁਤ ਖੁਸ਼ ਹੋਣਗੇ। ਉਹ ਲੋਕ ਸਦਾ ਆਖਦੇ ਹਨ, “ਯਹੋਵਾਹ ਮਹਾਨ ਹੈ। ਉਹ ਆਪਣੇ ਨੌਕਰਾਂ ਦੀ ਭਲਾਈ ਚਾਹੁੰਦਾ ਹੈ।”"
2ਇਸ ਲਈ ਯਹੋਵਾਹ, ਮੈਂ ਲੋਕਾਂ ਨੂੰ ਤੇਰੀ ਚੰਗਿਆਈ ਬਾਰੇ ਦੱਸਦਾ ਹਾਂ। ਮੈਂ ਹਰ ਰੋਜ਼ ਉਸਤਤਿ ਕਰਦਾ ਹਾਂ।"
3ਨਿਰਦੇਸ਼ਕ ਲਈ: ਯਹੋਵਾਹ ਦੇ ਸੇਵਕ ਦਾਊਦ ਦਾ ਇੱਕ ਗੀਤ। ਮੰਦਾ ਆਦਮੀ ਬਹੁਤ ਹੀ ਮੰਦਾ ਕਰਦਾ ਹੈ ਜਦੋਂ ਉਹ ਆਪਣੇ-ਆਪ ਨੂੰ ਆਖਦਾ, ਮੈਂ ਨਹੀਂ ਡਰਾਂਗਾ ਅਤੇ ਪਰਮੇਸ਼ੁਰ ਦਾ ਆਦਰ ਨਹੀਂ ਕਰਾਂਗਾ।"
4ਉਹ ਆਦਮੀ ਆਪਣੇ-ਆਪ ਨੂੰ ਝੂਠ ਆਖਦਾ। ਉਹ ਆਪਣੇ ਪਾਪਾਂ ਨੂੰ ਨਹੀਂ ਵੇਖਦਾ, ਇਸੇ ਲਈ ਉਹ ਮੁਆਫ਼ੀ ਨਹੀਂ ਮੰਗਦਾ।"
5ਉਸ ਦੇ ਸ਼ਬਦ ਨਿਰਾਰਥਕ ਝੂਠ ਹਨ। ਉਹ ਸਿਆਣਾ ਨਹੀਂ ਬਣਦਾ ਜਾਂ ਉਹ ਚੰਗਿਆਈ ਕਰਨਾ ਨਹੀਂ ਸਿੱਖਿਆ।"

6ਰਾਤ ਵੇਲੇ, ਉਹ ਫ਼ਜ਼ੂਲ ਦੀਆਂ ਵਿਉਂਤਾਂ ਬਣਾਉਂਦਾ ਹੈ। ਉਹ ਜਾਗਦਾ ਅਤੇ ਕੁਝ ਵੀ ਚੰਗਾ ਨਹੀਂ ਕਰਦਾ। ਪਰ ਉਹ ਬਦੀ ਕਰਨ ਤੋਂ ਇਨਕਾਰ ਨਹੀਂ ਕਰਦਾ।"
7ਯਹੋਵਾਹ, ਤੁਹਾਡਾ ਸੱਚਾ ਪਿਆਰ ਆਕਾਸ਼ ਨਾਲੋਂ ਉੱਚੇਰਾ ਹੈ। ਤੁਹਾਡੀ ਵਫ਼ਾਦਾਰੀ ਬੱਦਲਾਂ ਤੋਂ ਉਚੇਰੀ ਹੈ।"
8ਯਹੋਵਾਹ, ਤੁਹਾਡੀ ਨੇਕੀ ਸਭ ਤੋਂ ਉੱਚੇ ਪਰਬਤ ਨਾਲੋਂ ਉਚੇਰੀ ਹੈ। ਤੁਹਾਡੀ ਨਿਰਪੱਖਤਾ ਸਾਗਰਾਂ ਤੋਂ ਡੂੰਘੀ ਹੈ। ਯਹੋਵਾਹ, ਤੁਸੀਂ ਆਦਮੀ ਅਤੇ ਜਾਨਵਰ ਦੀ ਰੱਖਿਆ ਕਰਦੇ ਹੋ।"
9ਤੁਹਾਡੀ ਪਿਆਰ ਭਰੀ ਦਯਾ ਨਾਲੋਂ ਕੁਝ ਵੀ ਅਨਮੋਲ ਨਹੀਂ। ਲੋਕ ਅਤੇ ਦੂਤ ਤੁਹਾਡੇ ਵੱਲ ਸੁਰੱਖਿਆ ਲਈ ਆਉਂਦੇ ਹਨ।"
10ਯਹੋਵਾਹ, ਉਹ ਤੁਹਾਡੇ ਘਰ ਵਿੱਚਲੀਆਂ ਸ਼ੁਭ ਚੀਜ਼ਾਂ ਪਾਸੋਂ ਨਵੀਂ ਸ਼ਕਤੀ ਹਾਸਲ ਕਰਦੇ ਹਨ। ਤੁਸੀਂ ਉਨ੍ਹਾਂ ਨੂੰ ਆਪਣੀ ਅਦਭੁਤ ਨਦੀ ਦਾ ਨੀਰ ਪੀਣ ਦਿੰਦੇ ਹਨ।"

11ਯਹੋਵਾਹ, ਜੀਵਨ ਦਾ ਚਸ਼ਮਾ ਤੁਹਾਡੇ ਵੱਲੋਂ ਵੱਗਦਾ ਹੈ। ਤੁਹਾਡੇ ਚਾਨਣ ਵਿੱਚ, ਅਸੀਂ ਚਾਨਣ ਦੇਖਦੇ ਹਾਂ।"
12ਯਹੋਵਾਹ, ਉਨ੍ਹਾਂ ਲੋਕਾਂ ਨੂੰ ਪਿਆਰ ਕਰੀ ਜਾਉ। ਜਿਹੜੇ ਸੱਚਮੁੱਚ ਤੁਹਾਨੂੰ ਜਾਣਦੇ ਹਨ। ਅਤੇ ਉਨ੍ਹਾਂ ਲੋਕਾਂ ਲਈ ਸ਼ੁਭ ਗੱਲਾਂ ਕਰੋ ਜਿਹੜੇ ਤੁਹਾਡੇ ਵੱਲ ਸੱਚੇ ਹਨ।"
13ਹੇ ਯਹੋਵਾਹ, ਮੈਨੂੰ ਗੁਮਾਨੀ ਲੋਕਾਂ ਦੇ ਜਾਲ ਵਿੱਚ ਨਾ ਫ਼ਸਣ ਦਿਉ। ਮੈਂ ਦੁਸ਼ਟ ਲੋਕਾਂ ਦੁਆਰਾ ਨਾ ਫ਼ੜਿਆ ਜਾਵਾਂ।"
14ਉਨ੍ਹਾਂ ਦੀਆਂ ਕਬਰਾਂ ਉੱਤੇ ਇਹ ਲਿਖੋ: “ਬਦਕਾਰ ਲੋਕ ਇੱਥੇ ਡਿੱਗੇ ਸਨ। ਉਹ ਕੁਚਲੇ ਗਏ। ਉਹ ਫ਼ੇਰ ਕਦੀ ਵੀ ਨਹੀਂ ਖਲੋ ਸੱਕਣਗੇ।”"
15ਦਾਊਦ ਦਾ ਇੱਕ ਗੀਤ। ਦੁਸ਼ਟ ਲੋਕਾਂ ਬਾਰੇ ਪਰੇਸ਼ਾਨ ਨਾ ਹੋਵੋ। ਬਦਕਾਰਾਂ ਬਾਰੇ ਈਰਖਾਲੂ ਨਾ ਹੋਵੋ।"

16ਮੰਦੇ ਲੋਕ ਉਸ ਘਾਹ ਅਤੇ ਹਰੇ ਪੌਦਿਆਂ ਵਰਗੇ ਹਨ ਜਿਹੜੇ ਛੇਤੀ ਹੀ ਮੁਰਝਾ ਜਾਂਦੇ ਹਨ ਅਤੇ ਮਰ ਜਾਂਦੇ ਹਨ।"
17ਜੇ ਤੁਸੀਂ ਯਹੋਵਾਹ ਵਿੱਚ ਯਕੀਨ ਰੱਖਦੇ ਹੋ ਅਤੇ ਚੰਗੇ ਕਾਰੇ ਕਰਦੇ ਹੋ, ਤੁਸੀਂ ਧਰਤੀ ਉੱਤੇ ਜੀਵੋਂਗੇ ਅਤੇ ਉਨ੍ਹਾਂ ਵਿਭਿੰਨ ਚੀਜ਼ਾਂ ਨਾਲ ਆਨੰਦਿਤ ਹੋ ਜਾਵੋਂਗੇ ਜੋ ਉਹ ਦਿੰਦਾ ਹੈ।"
18ਯਹੋਵਾਹ ਦੀ ਸੇਵਾ ਕਰਦਿਆਂ ਖੁਸ਼ੀ ਅਨੁਭਵ ਕਰੋ, ਅਤੇ ਉਹ ਤੁਹਾਡੀਆਂ ਮੁਰਾਦਾਂ ਪੂਰੀਆਂ ਕਰੇਗਾ।"
19ਯਹੋਵਾਹ ਤੇ ਨਿਰਭਰ ਹੋਵੋ, ਅਤੇ ਉਸ ਵਿੱਚ ਯਕੀਨ ਰੱਖੋ। ਫ਼ੇਰ ਜਿਹੜਾ ਲੋੜੀਦਾ ਹੈ, ਉਹ ਕਰੇਗਾ।"
20ਆਪਣੀ ਨੇਕੀ ਅਤੇ ਨਿਰਪੱਖਤਾ ਨੂੰ ਦੁਪਿਹਰ ਦੀ ਤਿੱਖੀ ਧੁੱਪ ਵਾਂਗ ਚਮਕਣ ਦਿਉ।"

21ਯਹੋਵਾਹ ਉੱਤੇ ਭਰੋਸਾ ਕਰੋ ਅਤੇ ਉਸਦੀ ਮਦਦ ਲਈ ਇੰਤਜ਼ਾਰ ਕਰੋ। ਜਦੋਂ ਮੰਦੇ ਲੋਕੀਂ ਸਫ਼ਲ ਹੋ ਜਾਂਦੇ ਹਨ ਪਰੇਸ਼ਾਨ ਨਾ ਹੋਵੋ। ਜਦੋਂ ਬੁਰੇ ਲੋਕ ਦੁਸ਼ਟ ਵਿਉਂਤਾ ਬਣਾਉਂਦੇ ਹਨ, ਅਤੇ ਉਹ ਸਫ਼ਲ ਹੋ ਜਾਂਦੇ ਹਨ।"
22ਕ੍ਰੋਧ ਨਾ ਕਰੋ। ਪਾਗਲ ਨਾ ਬਣੋ। ਇੰਨਾ ਨਾ ਕੁੜ੍ਹੋ ਕਿ ਤੁਸੀਂ ਵੀ ਮੰਦੀਆਂ ਗੱਲਾਂ ਕਰਨੀਆਂ ਚਾਹੋਂ।"
23ਕਿਉਂ? ਕਿਉਂਕਿ ਦੁਸ਼ਟ ਲੋਕ ਨਸ਼ਟ ਹੋ ਜਾਣਗੇ। ਪਰ ਉਹ ਜਿਹੜੇ ਮਦਦ ਲਈ ਯਹੋਵਾਹ ਨੂੰ ਪੁਕਾਰਦੇ ਹਨ ਉਨ੍ਹਾਂ ਨੂੰ ਉਹ ਭੂਮੀ ਮਿਲੇਗੀ ਜਿਸਦਾ ਪਰਮੇਸ਼ੁਰ ਨੇ ਵਾਅਦਾ ਕੀਤਾ ਸੀ।"
24ਥੋੜੇ ਹੀ ਸਮੇਂ ਬਾਅਦ ਇੱਥੇ ਮੰਦੇ ਲੋਕ ਨਹੀਂ ਹੋਣਗੇ। ਭਾਵੇਂ ਤੁਸੀਂ ਉਨ੍ਹਾਂ ਨੂੰ ਲੱਭਦੇ ਰਹੋਂਗੇ ਪਰ ਉਹ ਸਾਰੇ ਹੀ ਜਾ ਚੁੱਕੇ ਹੋਣਗੇ।"
25ਨਿਮ੍ਰ ਲੋਕਾਂ ਨੂੰ ਉਹ ਭੂਮੀ ਮਿਲੇਗੀ ਜਿਸਦਾ ਪਰਮੇਸ਼ੁਰ ਨੇ ਵਾਅਦਾ ਕੀਤਾ ਸੀ ਅਤੇ ਉਹ ਸ਼ਾਂਤੀ ਦਾ ਮਜ਼ਾ ਲੈਣਗੇ।"

26ਦੁਸ਼ਟ ਲੋਕੀਂ ਚੰਗੇ ਲੋਕਾਂ ਦੇ ਖਿਲਾਫ਼ ਯੋਜਨਾਵਾਂ ਬਣਾਉਂਦੇ ਹਨ। ਉਹ ਮੰਦੇ ਲੋਕ ਨੇਕ ਬੰਦਿਆਂ ਉੱਤੇ ਦੰਦ ਪੀਸੱਕੇ ਆਪਣਾ ਗੁੱਸਾ ਦਰਸਾਉਂਦੇ ਹਨ।"
27ਪਰ ਸਾਡਾ ਮਾਲਕ ਉਨ੍ਹਾਂ ਮੰਦੇ ਲੋਕਾਂ ਉੱਤੇ ਹੱਸਦਾ ਹੈ। ਅਤੇ ਉਹ ਜਾਣਦਾ ਉਨ੍ਹਾਂ ਨਾਲ ਕੀ ਵਾਪਰੇਗਾ।"
28ਮੰਦੇ ਲੋਕ ਆਪਣੀ ਤੇਗਾਂ ਧੂਹ ਲੈਂਦੇ ਹਨ ਅਤੇ ਆਪਣੀਆਂ ਕਮਾਨਾਂ ਸੇਧ ਲੈਂਦੇ ਹਨ। ਉਹ ਗਰੀਬ ਬੇਸਹਾਰਾਂ ਲੋਕਾਂ ਨੂੰ ਮਾਰਨਾ ਚਾਹੁੰਦੇ ਹਨ। ਉਹ ਚੰਗੇ, ਇਮਾਨਦਾਰ ਲੋਕਾਂ ਨੂੰ ਮਾਰਨਾ ਚਾਹੁੰਦੇ ਹਨ।"
29ਉਨ੍ਹਾਂ ਦੀਆਂ ਤਲਵਾਰਾਂ ਉਨ੍ਹਾਂ ਦੇ ਖੁਦ ਦੇ ਦਿਲਾਂ ਅੰਦਰ ਹੀ ਧਸਣਗੀਆਂ ਅਤੇ ਉਨ੍ਹਾਂ ਦੇ ਧਨੁਸ਼ ਟੁੱਟ ਜਾਣਗੇ।"
30ਮਾੜੇ ਬੰਦਿਆਂ ਦੀ ਭੀੜ ਨਾਲੋਂ ਥੋੜੇ ਹੀ ਨੇਕ ਬੰਦੇ ਬਿਹਤਰ ਹਨ।"

31ਕਿਉਂ? ਕਿਉਂਕਿ ਮਾੜੇ ਬੰਦੇ ਤਬਾਹ ਕਰ ਦਿੱਤੇ ਜਾਣਗੇ। ਪਰ ਯਹੋਵਾਹ ਨੇਕ ਬੰਦਿਆਂ ਦਾ ਧਿਆਨ ਰੱਖਦਾ ਹੈ।"
You have read Psalms 22
31 verses