1ਜੇ ਉਹ ਆਦਮੀ ਭੱਜਦਾ ਅਤੇ ਆਪਣੇ ਦੁਸ਼ਮਣ ਉੱਤੇ ਵਾਰ ਕਰਦਾ ਹੈ। ਤਾਂ ਯਹੋਵਾਹ ਸਿਪਾਹੀ ਦਾ ਹੱਥ ਫ਼ੜ ਲੈਂਦਾ ਹੈ, ਅਤੇ ਉਸ ਨੂੰ ਡਿੱਗਣ ਤੋਂ ਬਚਾਉਂਦਾ ਹੈ।"
2ਮੈਂ ਜਵਾਨ ਸਾਂ ਅਤੇ ਹੁਣ ਬੁੱਢਾ ਹਾਂ ਅਤੇ ਮੈਂ ਕਦੇ ਵੀ ਪਰਮੇਸ਼ੁਰ ਨੂੰ ਨੇਕ ਬੰਦਿਆਂ ਦਾ ਸਾਥ ਛੱਡਦਿਆਂ ਨਹੀਂ ਦੇਖਿਆ। ਮੈਂ ਕਦੇ ਵੀ ਨੇਕ ਬੰਦਿਆਂ ਦੇ ਬੱਚਿਆਂ ਨੂੰ ਭੁੱਖਿਆਂ ਮਰਦਿਆਂ ਨਹੀਂ ਵੇਖਿਆ।"
3ਇੱਕ ਚੰਗਾ ਆਦਮੀ ਹੋਰਾਂ ਨੂੰ ਖੁਲ੍ਹ ਦਿਲੀ ਨਾਲ ਦਾਨ ਕਰਦਾ ਹੈ ਅਤੇ ਉਸ ਦੇ ਬੱਚੇ ਇੱਕ ਅਸੀਸ ਹਨ।"
4ਜੇ ਤੁਸੀਂ ਮੰਦੀਆਂ ਗੱਲਾਂ ਕਰਨ ਤੋਂ ਇਨਕਾਰ ਕਰਦੇ ਹੋਂ, ਅਤੇ ਜੇ ਤੁਸੀਂ ਚੰਗੀਆਂ ਗੱਲਾਂ ਕਰਦੇ ਹੋਂ। ਤਾਂ ਤੁਸੀਂ ਸਦਾ ਲਈ ਜਿਉਂਦੇ ਰਹੋਂਗੇ।"
5ਯਹੋਵਾਹ ਨਿਰਪੱਖਤਾ ਨੂੰ ਪਿਆਰ ਕਰਦਾ ਹੈ। ਉਹ ਆਪਣੇ ਚੇਲਿਆਂ ਨੂੰ ਨਿਆਸਰਾ ਨਹੀਂ ਛੱਡੇਗਾ। ਯਹੋਵਾਹ ਹਮੇਸ਼ਾ ਆਪਣੇ ਆਸਥਾਵਾਨਾਂ ਦੀ ਰੱਖਿਆ ਕਰੇਗਾ, ਪਰ ਉਹ ਬਦਚਲਣ ਲੋਕਾਂ ਨੂੰ ਤਬਾਹ ਕਰ ਦੇਵੇਗਾ।"

6ਨੇਕ ਬੰਦੇ ਉਹ ਭੂਮੀ ਹਾਸਲ ਕਰਨਗੇ ਜਿਸਦਾ ਪਰਮੇਸ਼ੁਰ ਨੇ ਇਕਰਾਰ ਕੀਤਾ ਉਹ ਸਦਾ ਲਈ ਇਸ ਉੱਤੇ ਰਹਿਣਗੇ।"
7ਇੱਕ ਚੰਗਾ ਬੰਦਾ ਇੱਕ ਚੰਗਾ ਮਸ਼ਵਰਾ ਦਿੰਦਾ ਹੈ। ਉਸ ਦੇ ਨਿਆਂੇ ਹਰ ਇੱਕ ਵਾਸਤੇ ਬੇਲਾਗ ਹੁੰਦੇ ਹਨ।"
8ਉਸ ਨੇ ਯਹੋਵਾਹ ਦੇ ਉਪਦੇਸ਼ਾਂ ਨੂੰ ਸਿਖ ਲਿਆ ਹੈ, ਅਤੇ ਉਹ ਜ਼ਿੰਦਗੀ ਦੇ ਸਹੀ ਢੰਗ ਤੋਂ ਵੱਖਰਾ ਨਹੀਂ ਹੋਵੇਗਾ।"
9ਦੁਸ਼ਟ ਲੋਕ ਹਮੇਸ਼ਾ ਚੰਗੇ ਲੋਕਾਂ ਨੂੰ ਮਾਰਨ ਦਾ ਅਵਸਰ ਲੱਭਦੇ ਹਨ।"
10ਪਰਮੇਸ਼ੁਰ ਚੰਗੇ ਲੋਕਾਂ ਤੋਂ ਬੇਮੁੱਖ ਨਹੀਂ ਹੋਵੇਗਾ ਜਦੋਂ ਉਹ ਦੁਸ਼ਟ ਲੋਕਾਂ ਦੁਆਰਾ ਅਦਾਲਤ ਵਿੱਚ ਲਿਜਾਏ ਜਾਂਦੇ ਹਨ। ਉਹ ਉਨ੍ਹਾਂ ਨੂੰ ਨਿੰਦੇ ਨਹੀਂ ਜਾਣ ਦੇਵੇਗਾ।"
You have read Psalms 24
10 verses