1ਸਾਡਾ ਜੀਵਨ, ਸ਼ੀਸ਼ੇ ਵਿੱਚਲੇ ਇੱਕ ਅਕਸ ਵਰਗਾ ਹੈ। ਅਸੀਂ ਜੀਵਨ ਵਿੱਚ ਚੀਜ਼ਾਂ ਪਿੱਛੇ ਭੱਜਦੇ ਹਾਂ ਪਰ ਜਾਣਦੇ ਨਹੀਂ ਕਿ ਸਾਡੇ ਮਰਨ ਪਿੱਛੋਂ ਉਨ੍ਹਾਂ ਨੂੰ ਕੌਣ ਹਾਸਿਲ ਕਰੇਗਾ।"
2ਇਸੇ ਲਈ, ਮੇਰੇ ਮਾਲਕ, ਮੇਰੇ ਕੋਲ ਕੀ ਆਸ ਹੈ? ਤੁਸੀਂ ਹੀ ਮੇਰੀ ਆਸ ਹੋ।"
3ਯਹੋਵਾਹ, ਮੈਨੂੰ ਉਨ੍ਹਾਂ ਮੰਦੇ ਕੰਮਾਂ ਤੋਂ ਬਚਾਉ ਜਿਹੜੇ ਮੈਂ ਕੀਤੇ ਸਨ। ਮੇਰੇ ਨਾਲ ਦੁਸ਼ਟ ਆਦਮੀ ਵਰਗਾ ਸਲੂਕ ਨਾ ਹੋਣ ਦਿਉ।"
4ਮੈਂ ਆਪਣਾ ਮੂੰਹ ਨਹੀਂ ਖੋਲ੍ਹਾਂਗਾ। ਮੈਂ ਕੁਝ ਵੀ ਨਹੀਂ ਆਖਾਂਗਾ। ਯਹੋਵਾਹ, ਤੁਸੀਂ ਉਹੀ ਕੀਤਾ ਜੋ ਕਰਨ ਵਾਲਾ ਸੀ।"
5ਪਰ ਹੇ ਪਰਮੇਸ਼ੁਰ ਮੈਨੂੰ ਦੰਡ ਦੇਣ ਤੋਂ ਰੁਕ ਜਾਵੋ। ਤੁਸੀਂ ਨਹੀਂ ਰੁਕੇ ਤਾਂ ਮੈਨੂੰ ਤਬਾਹ ਕਰ ਦਿਉਂਗੇ।"

6ਯਹੋਵਾਹ, ਤੁਸੀਂ ਲੋਕਾਂ ਨੂੰ ਜਿਉਣ ਦਾ ਸਹੀ ਰਸਤਾ ਸਿੱਖਾਉਣ ਲਈ ਉਨ੍ਹਾਂ ਦੇ ਮੰਦੇ ਕਾਰਿਆਂ ਦਾ ਦੰਡ ਦਿੰਦੇ ਹੋ। ਜਿਵੇਂ ਇੱਕ ਪਤੰਗਾ ਕੱਪੜੇ ਨੂੰ ਬਰਬਾਦ ਕਰਦਾ ਹੈ, ਤਸੀਂ ਪੂਰੀ ਤਰ੍ਹਾਂ ਉਨ੍ਹਾਂ ਚੀਜ਼ਾਂ ਨੂੰ ਤਬਾਹ ਕਰ ਦਿਉ ਜਿਨ੍ਹਾਂ ਨੂੰ ਲੋਕ ਪਿਆਰ ਕਰਦੇ ਹਨ। ਹਾਂ, ਸਾਡਾ ਜੀਵਨ ਇੱਕ ਨਿੱਕੇ ਬੱਦਲ ਵਰਗਾ ਹੈ ਜਿਹੜਾ ਛੇਤੀ ਹੀ ਉੱਡ ਜਾਂਦਾ ਹੈ।"
7ਯਹੋਵਾਹ, ਮੇਰੀ ਪ੍ਰਾਰਥਨਾ ਸੁਣੋ। ਮੇਰੇ ਵਿਰਲਾਪ ਵੱਲ ਧਿਆਨ ਦਿਉ। ਮੇਰੇ ਹੰਝੂਆਂ ਵੱਲ ਵੇਖੋ। ਮੈਂ ਤੁਹਾਡੇ ਸੰਗ ਵਿੱਚ ਸਿਰਫ਼ ਇੱਕ ਮੁਸਾਫ਼ਿਰ ਹਾਂ ਜਿਹੜਾ ਜੀਵਨ ਗੁਜਾਰ ਰਿਹਾ ਹੈ। ਆਪਣੇ ਸਾਰੇ ਪੁਰਖਿਆਂ ਦੀ ਤਰ੍ਹਾਂ, ਮੈਂ ਇੱਥੇ ਥੋੜੇ ਸਮੇਂ ਲਈ ਰਹਿੰਦਾ ਹਾਂ।"
8ਯਹੋਵਾਹ, ਮੈਨੂੰ ਇੱਕਲਾ ਛੱਡ ਦਿਉ। ਅਤੇ ਮੈਨੂੰ ਖੁਸ਼ ਹੋਣ ਦਿਉ, ਇਸ ਤੋਂ ਪਹਿਲਾਂ ਕਿ ਮੈਂ ਮਰ ਜਾਵਾਂ ਅਤੇ ਮੁੱਕ ਜਾਵਾਂ।"
9ਨਿਰਦੇਸ਼ਕ ਲਈ : ਦਾਊਦ ਦਾ ਇੱਕ ਗੀਤ। ਮੈਂ ਯਹੋਵਾਹ ਨੂੰ ਪੁਕਾਰਿਆ ਅਤੇ ਉਸ ਨੇ ਮੇਰੀ ਪੁਕਾਰ ਸੁਣੀ। ਉਸ ਨੇ ਮੇਰੀਆਂ ਚੀਕਾਂ ਸੁਣੀਆਂ।"
10ਯਹੋਵਾਹ ਨੇ ਮੈਨੂੰ ਕਬਰ ਤੋਂ ਬਚਾ ਲਿਆ। ਉਸ ਨੇ ਮੈਨੂੰ ਚਿੱਕੜ ਵਿੱਚੋਂ ਉਤਾਹਾਂ ਚੁੱਕਿਆ। ਉਸ ਨੇ ਮੈਨੂੰ ਚੁੱਕਿਆ ਅਤੇ ਠੋਸ ਧਰਤੀ ਉੱਤੇ ਸਥਾਪਿਤ ਕੀਤਾ ਅਤੇ ਮੇਰੇ ਪੈਰ ਨੂੰ ਤਿਲਕਣ ਤੋਂ ਬਚਾਇਆ।"

11ਪਰਮੇਸ਼ੁਰ ਨੇ ਮੇਰੇ ਮੂੰਹ ਵਿੱਚ ਇੱਕ ਨਵਾਂ ਗੀਤ ਪਾਇਆ। ਮੇਰੇ ਪਰਮੇਸ਼ੁਰ ਦੀ ਉਸਤਤਿ ਦਾ ਗੀਤ। ਬਹੁਤ ਸਾਰੇ ਲੋਕ ਗਵਾਹੀ ਦੇਣਗੇ ਕਿ ਮੇਰੇ ਨਾਲ ਕੀ ਵਾਪਰਿਆ ਅਤੇ ਉਹ ਪਰਮੇਸ਼ੁਰ ਦੀ ਉਪਾਸਨਾ ਕਰਨਗੇ। ਉਨ੍ਹਾਂ ਨੂੰ ਯਹੋਵਾਹ ਵਿੱਚ ਭਰੋਸਾ ਹੋਵੇਗਾ।"
12ਜੇ ਕੋਈ ਵਿਅਕਤੀ ਯਹੋਵਾਹ ਵਿੱਚ ਆਪਣੀ ਆਸਥਾ ਰੱਖਦਾ ਹੈ, ਉਹ ਸੱਚਮੁੱਚ ਖੁਸ਼ ਹੋਵੇਗਾ। ਉਹ ਵਿਅਕਤੀ ਸੱਚਮੁੱਚ ਖੁਸ਼ ਹੋਵੇਗਾ ਜੋ ਮਦਦ ਲਈ ਭੂਤਾਂ ਅਤੇ ਝੂਠੇ ਦੇਵਤਿਆਂ ਵੱਲ ਨਹੀਂ ਤੱਕਦਾ।"
13ਯਹੋਵਾਹ, ਸਾਡੇ ਪਰਮੇਸ਼ੁਰ ਤੁਸੀਂ ਬਹੁਤ ਅਦਭੁਤ ਗੱਲਾਂ ਕੀਤੀਆਂ ਹਨ। ਸਾਡੇ ਲਈ ਤੁਹਾਡੀਆਂ ਅਦਭੁਤ ਯੋਜਨਾਵਾਂ ਹਨ। ਜਿਨ੍ਹਾਂ ਸਾਰੀਆਂ ਦੀ ਕੋਈ ਵੀ ਗਿਣਤੀ ਨਹੀਂ ਕਰ ਸੱਕਦਾ। ਮੈਂ ਇਨ੍ਹਾਂ ਗੱਲਾਂ ਬਾਰੇ ਬਾਰ-ਬਾਰ ਦੱਸਾਂਗਾ ਜਿਹੜੀਆਂ ਗਿਣਤੀ ਬਾਹਰੀਆਂ ਹਨ।"
14ਯਹੋਵਾਹ, ਤੁਸੀਂ ਮੈਨੂੰ ਇਹੀ ਸਮਝਾਇਆ; ਅਸਲ ਵਿੱਚ, ਤੁਹਾਨੂੰ ਬਲੀਆਂ ਅਤੇ ਅੰਨ੍ਹ ਦੇ ਚੜ੍ਹਾਵੇ ਨਹੀਂ ਚਾਹੀਦੇ। ਤੁਹਾਨੂੰ ਸੱਚਮੁੱਚ ਹੋਮ ਚੜ੍ਹਾਵੇ ਅਤੇ ਪਾਪ ਦੇ ਚੜ੍ਹਾਵੇ ਨਹੀਂ ਚਾਹੀਦੇ।"
You have read Psalms 27
14 verses