Lumina
Psalms

Plea for Help

Psalms 28·Punjabi Bible

1ਇਸ ਲਈ ਮੈਂ ਆਖਿਆ, “ਮੈਂ ਇੱਥੇ ਹਾਂ। ਮੈਨੂੰ ਲੈ ਜਾਉ। ਮੈਂ ਆ ਰਿਹਾ। ਮੇਰੇ ਬਾਰੇ ਪੁਸਤਕ ਵਿੱਚ ਇਹ ਲਿਖਿਆ ਗਿਆ ਹੈ।"

2ਮੇਰੇ ਪਰਮੇਸ਼ੁਰ ਮੈਂ ਉਹੀ ਕਰਨਾ ਚਾਹੁੰਦਾ ਹਾਂ ਜੋ ਤੁਸੀਂ ਚਾਹੁੰਦੇ ਹੋ। ਮੈਂ ਤੁਹਾਡੀਆਂ ਸਿੱਖਿਆਵਾਂ ਤੋਂ ਵਾਕਿਫ਼ ਹਾਂ।”"

3ਮੈਂ ਲੋਕਾਂ ਨੂੰ ਮਹਾਂ ਸਭਾ ਵਿੱਚ ਤੇਰੀ ਜਿੱਤ ਬਾਰੇ ਖੁਸ਼ਖਬਰੀ ਦੱਸੀ। ਅਤੇ ਯਹੋਵਾਹ, ਤੁਸੀਂ ਜਾਣਦੇ ਹੋ, ਮੈਂ ਕਦੇ ਵੀ ਉਹ ਖੁਸ਼ਖਬਰੀ ਦੇਣ ਤੋਂ ਨਹੀਂ ਰੁਕਾਂਗਾ।"

4ਹੇ ਯਹੋਵਾਹ, ਮੈਂ ਤੇਰੀਆਂ ਕੀਤੀਆਂ ਚੰਗੀਆਂ ਗੱਲਾਂ ਬਾਰੇ ਦੱਸਿਆ। ਮੈਂ ਉਨ੍ਹਾਂ ਗੱਲਾਂ ਨੂੰ ਦਿਲ ਅੰਦਰ ਨਹੀਂ ਛੁਪਾਇਆ। ਯਹੋਵਾਹ, ਮੈਂ ਲੋਕਾਂ ਨੂੰ ਦੱਸਿਆ ਕਿ ਉਹ ਆਪਣੇ ਬਚਾਉ ਲਈ ਤੁਹਾਡੇ ਉੱਪਰ ਨਿਰਭਰ ਕਰ ਸੱਕਦੇ ਹਨ। ਮੈਂ ਸਭਾ ਵਿੱਚ ਲੋਕਾਂ ਕੋਲੋਂ ਤੁਹਾਡੀ ਨਿਸ਼ਠਾ ਅਤੇ ਤੁਹਾਡਾ ਸੱਚਾ ਪਿਆਰ ਨਹੀਂ ਲੁਕੋਇਆ।"

5ਇਸ ਲਈ ਯਹੋਵਾਹ, ਮੇਰੇ ਪਾਸੋਂ ਆਪਣਾ ਰਹਮ ਨਾ ਛੁਪਾਉ। ਤੁਹਾਡੀ ਦਯਾ ਅਤੇ ਵਫ਼ਾਦਾਰੀ ਨੂੰ ਮੇਰੀ ਰੱਖਿਆ ਕਰਨ ਦਿਉ।"

Psalms 28 illustration - Psalms Chapter 28

6ਬੁਰੇ ਲੋਕੀਂ ਮੈਨੂੰ ਘੇਰੀ ਬੈਠੇ ਹਨ। ਉਨ੍ਹਾਂ ਦੀ ਗਿਣਤੀ ਬੇਸ਼ੁਮਾਰ ਹੈ। ਮੈਨੂੰ ਮੇਰੇ ਗੁਨਾਹਾਂ ਨੇ ਫ਼ੜ ਲਿਆ ਹੈ ਅਤੇ ਮੈਂ ਉਨ੍ਹਾਂ ਤੋਂ ਨਹੀਂ ਬਚ ਸੱਕਦਾ। ਉਹ ਗਿਣਤੀ ਵਿੱਚ ਮੇਰੇ ਸਿਰ ਦੇ ਵਾਲਾਂ ਨਾਲੋਂ ਵੀ ਵੱਧ ਹਨ, ਇਸ ਲਈ ਮੈਂ ਆਪਣਾ ਹੌਂਸਲਾ ਹਾਰ ਗਿਆ ਹਾਂ।"

7ਯਹੋਵਾਹ, ਮੇਰੇ ਕੋਲ ਨੱਸੱਕੇ ਆਉ ਅਤੇ ਮੈਨੂੰ ਬਚਾ ਲਵੋ। ਯਹੋਵਾਹ ਛੇਤੀ ਆਉ ਅਤੇ ਮੇਰੀ ਸਹਾਇਤਾ ਕਰੋ।"

8ਉਹ ਮੰਦੇ ਲੋਕ ਮੈਨੂੰ ਮਾਰਨ ਦੀ ਕੋਸ਼ਿਸ਼ ਵਿੱਚ ਹਨ। ਯਹੋਵਾਹ, ਉਨ੍ਹਾਂ ਲੋਕਾਂ ਨੂੰ ਸ਼ਰਮਸਾਰ ਅਤੇ ਨਾ ਉੱਮੀਦ ਕਰੋ। ਉਹ ਲੋਕ ਮੈਨੂੰ ਦੁੱਖ ਦੇਣਾ ਚਾਹੁੰਦੇ ਹਨ। ਉਨ੍ਹਾਂ ਨੂੰ ਸ਼ਰਮਸਾਰ ਹੋਕੇ ਭੱਜ ਜਾਣ ਦਿਉ।"

9ਉਹ ਮੰਦੇ ਲੋਕ ਮੇਰਾ ਮਜ਼ਾਕ ਉਡਾ ਰਹੇ ਹਨ। ਉਨ੍ਹਾਂ ਨੂੰ ਬੋਲਣ ਤੋਂ ਵੀ ਸੰਗਾਉ।"

Chapter Complete

You have read Psalms 28

9 verses