Lumina
Psalms

Into Thy Hand

Psalms 31·Punjabi Bible

1ਮੇਰਾ ਦੁਸ਼ਮਣ ਲਗਾਤਾਰ ਮੈਨੂੰ ਜ਼ਲੀਲ ਕਰਦਾ ਹੈ ਅਤੇ ਮਾਰੂ ਵਾਰ ਕਰਦਾ ਹੈ। ਜਦੋਂ ਉਹ ਆਖਦਾ ਤੇਰਾ ਪਰਮੇਸ਼ੁਰ ਕਿੱਥੇ ਹੈ? “ਉਹ ਅਜੇ ਤੱਕ ਤੈਨੂੰ ਬਚਾਉਣ ਆਇਆ ਹੈ?”"

2ਮੈਂ ਇੰਨਾ ਉਦਾਸ ਕਿਉਂ ਹੋਵਾਂ? ਮੈਨੂੰ ਇੰਨਾ ਪਰੇਸ਼ਾਨ ਕਿਉਂ ਹੋਣਾ ਚਾਹੀਦਾ ਹੈ? ਮੈਨੂੰ ਪਰਮੇਸ਼ੁਰ ਦੀ ਸਹਾਇਤਾ ਲਈ ਉਡੀਕਣਾ ਚਾਹੀਦਾ ਹੈ। ਅਜੇ ਮੈਨੂੰ ਉਸਦੀ ਉਸਤਤਿ ਕਰਨ ਦਾ ਮੌਕਾ ਮਿਲੇਗਾ। ਉਹ ਮੈਨੂੰ ਬਚਾ ਲਵੇਗਾ।"

3ਪਰਮੇਸ਼ੁਰ, ਇੱਕ ਬੰਦਾ ਹੈ, ਜਿਹੜਾ ਤੁਹਾਡਾ ਵਫ਼ਾਦਾਰ ਚੇਲਾ ਨਹੀਂ ਹੈ। ਉਹ ਕਪਟੀ ਹੈ ਅਤੇ ਉਹ ਝੂਠ ਬੋਲਦਾ ਹੈ। ਹੇ ਪਰਮੇਸ਼ੁਰ, ਮੈਨੂੰ ਉਸ ਬੰਦੇ ਤੋਂ ਬਚਾਵੀਂ। ਮੇਰੀ ਰੱਖਿਆ ਕਰੀਂ ਅਤੇ ਸਾਬਤ ਕਰ ਦੇਵੀਂ ਕਿ ਮੈਂ ਸਹੀ ਹਾਂ।"

4ਹੇ ਪਰਮੇਸ਼ੁਰ ਤੁਸੀਂ ਮੇਰੀ ਓਟ ਹੋ। ਤੁਸੀਂ ਮੈਨੂੰ ਕਿਉਂ ਛੱਡ ਦਿੱਤਾ। ਆਪਣੇ ਦੁਸ਼ਮਣ ਦੇ ਜ਼ੁਲਮ ਸਦਕਾ ਮੈਂ ਇੰਨੀ ਉਦਾਸੀ ਕਿਉਂ ਝੱਲਾਂ?"

5ਹੇ ਪਰਮੇਸ਼ੁਰ, ਆਪਣੇ ਨੂਰ ਅਤੇ ਸੱਚ ਨੂੰ ਮੇਰੇ ਉੱਪਰ ਚਮਕਣ ਦਿਉ। ਤੁਹਾਡਾ ਨੂਰ ਅਤੇ ਸੱਚ ਮੈਨੂੰ ਰਾਹ ਦਿਖਾਵੇਗਾ। ਉਹ ਤੁਹਾਡੇ ਪਵਿੱਤਰ ਪਹਾੜ ਵੱਲ ਮੇਰੀ ਅਗਵਾਈ ਕਰਨਗੇ।"

Psalms 31 illustration - Psalms Chapter 31

6ਮੈਂ ਪਰਮੇਸ਼ੁਰ ਦੀ ਜਗਵੇਦੀ ਉੱਪਰ ਆਵਾਂਗਾ। ਮੈਂ ਉਸ ਪਰਮੇਸ਼ੁਰ ਵੱਲ ਆਵਾਂਗਾ ਜਿਹੜਾ ਮੈਨੂੰ ਬਹੁਤ ਖੁਸ਼ ਕਰਦਾ ਹੈ। ਹੇ ਯਹੋਵਾਹ, ਮੇਰੇ ਪਰਮੇਸ਼ੁਰ, ਮੈਂ ਰਬਾਬ ਨਾਲ ਤੇਰੀ ਉਸਤਤਿ ਕਰਾਂਗਾ।"

7ਮੈਂ ਇੰਨਾ ਉਦਾਸ ਕਿਉਂ ਹਾਂ? ਮੈਂ ਇੰਨਾ ਪਰੇਸ਼ਾਨ ਕਿਉਂ ਹਾਂ? ਮੈਨੂੰ ਪਰਮੇਸ਼ੁਰ ਦੀ ਸਹਾਇਤਾ ਲਈ ਉਡੀਕ ਕਰਨੀ ਚਾਹੀਦੀ ਹੈ। ਮੈਨੂੰ ਅਜੇ ਪਰਮੇਸ਼ੁਰ ਦੀ ਉਸਤਤਿ ਕਰਨ ਦਾ ਮੌਕਾ ਮਿਲੇਗਾ। ਉਹ ਮੈਨੂੰ ਬਚਾ ਲਵੇਗਾ।"

8ਨਿਰਦੇਸ਼ਕ ਲਈ: ਕੋਰਹ ਦਾ ਇੱਕ ਭੱਗਤੀ ਗੀਤ। ਹੇ ਪਰਮੇਸ਼ੁਰ। ਅਸੀਂ ਤੁਹਾਡੇ ਬਾਰੇ ਸੁਣਿਆ ਹੈ। ਸਾਡੇ ਪੁਰਖਿਆਂ ਨੇ ਜੋ ਵੀ ਤੁਸੀਂ ਉਨ੍ਹਾਂ ਦੇ ਜੀਵਨ ਕਾਲ ਵਿੱਚ ਕੀਤਾ ਸਾਨੂੰ ਦੱਸਿਆ। ਉਨ੍ਹਾਂ ਨੇ ਉਸ ਬਾਰੇ ਵੀ ਦੱਸਿਆ ਜੋ ਤੁਸੀਂ ਬਹੁਤ ਪਹਿਲਾਂ ਕੀਤਾ ਸੀ।"

9ਹੇ ਪਰਮੇਸ਼ੁਰ, ਇਹ ਧਰਤੀ ਤੁਸਾਂ ਹੋਰਾਂ ਪਾਸੋਂ ਆਪਣੀ ਮਹਾਨ ਸ਼ਕਤੀ ਰਾਹੀਂ ਜਿੱਤ ਲਈ ਸੀ। ਅਤੇ ਇਹ ਅਸਾਂ ਨੂੰ ਸੌਂਪ ਦਿੱਤੀ ਸੀ। ਤੁਸਾਂ ਉਨ੍ਹਾਂ ਵਿਦੇਸ਼ੀਆਂ ਨੂੰ ਕੁਚਲ ਦਿੱਤਾ ਸੀ। ਤੁਸੀਂ ਉਨ੍ਹਾਂ ਨੂੰ ਇਸ ਧਰਤੀ ਵਿੱਚੋਂ ਬਾਹਰ ਕੱਢ ਦਿੱਤਾ।"

10ਇਹ ਸਾਡੇ ਪੁਰਖਿਆਂ ਦੀਆਂ ਤਲਵਾਰਾਂ ਨਹੀਂ ਸਨ ਜਿਨ੍ਹਾਂ ਨੇ ਇਹ ਜ਼ਮੀਨ ਦਿੱਤੀ ਸੀ। ਇਹ ਉਨ੍ਹਾਂ ਦਾ ਬਾਹੂਬਲ ਨਹੀਂ ਸੀ ਜਿਸਨੇ ਉਨ੍ਹਾਂ ਨੂੰ ਜੇਤੂ ਬਣਾਇਆ। ਇਹ ਇਸ ਲਈ ਸੀ ਕਿਉਂਕਿ ਤੁਸੀਂ ਸਾਡੇ ਪੁਰਖਿਆਂ ਦੀ ਰੱਖਵਾਲੀ ਕਰ ਰਹੇ ਸੀ। ਹੇ ਪਰਮੇਸ਼ੁਰ, ਤੁਹਾਡੀ ਮਹਾਂ ਸ਼ਕਤੀ ਨੇ ਸਾਡੇ ਪੁਰਖਿਆਂ ਨੂੰ ਬਚਾਇਆ। ਕਿਉਂ? ਕਿਉਂਕਿ ਤੁਸਾਂ ਉਨ੍ਹਾਂ ਨੂੰ ਪਸੰਦ ਕੀਤਾ।"

Psalms 31 illustration - Psalms Chapter 31

11ਮੇਰੇ ਪਰਮੇਸ਼ੁਰ, ਤੁਸੀਂ ਮੇਰੇ ਪਾਤਸ਼ਾਹ ਹੋ। ਆਦੇਸ਼ ਦਿਉ ਅਤੇ ਯਾਕੂਬ ਦੇ ਲੋਕਾਂ ਦੀ ਜਿੱਤ ਵੱਲ ਅਗਵਾਈ ਕਰੋ।"

12ਹੇ ਪਰਮੇਸ਼ੁਰ ਤੁਹਾਡੀ ਮਦਦ ਨਾਲ, ਅਸੀਂ ਆਪਣੇ ਦੁਸ਼ਮਣਾਂ ਨੂੰ ਪਿੱਛਾਂਹ ਧੱਕ ਦੇਵਾਂਗੇ। ਤੁਹਾਡਾ ਨਾਮ ਲੈ ਕੇ ਅਸੀਂ ਆਪਣੇ ਦੁਸ਼ਮਣਾਂ ਨੂੰ ਕੁਚਲ ਦਿਆਂਗੇ।"

13ਮੈਨੂੰ ਆਪਣੇ ਤੀਰਾਂ ਅਤੇ ਕਮਾਣ ਉੱਤੇ ਇਤਬਾਰ ਨਹੀਂ ਮੇਰੀ ਤਲਵਾਰ ਮੈਨੂੰ ਨਹੀਂ ਬਚਾ ਸੱਕਦੀ।"

14ਹੇ ਪਰਮੇਸ਼ੁਰ ਤੁਸਾਂ ਸਾਨੂੰ ਮਿਸਰ ਕੋਲੋਂ ਬਚਾਇਆ ਤੁਸੀਂ ਸਾਡੇ ਦੁਸ਼ਮਣਾਂ ਨੂੰ ਸ਼ਰਮਸਾਰ ਕਰ ਦਿੱਤਾ ਸੀ।"

15ਅਸੀਂ ਪਰਮੇਸ਼ੁਰ ਦੀ ਦਿਨ ਭਰ ਉਸਤਤਿ ਕੀਤੀ ਹੈ। ਅਤੇ ਅਸੀਂ ਤੁਹਾਡੇ ਨਾਮ ਦੀ ਸਦਾ-ਸਦਾ ਉਸਤਤਿ ਕਰਾਂਗੇ।"

Psalms 31 illustration - Psalms Chapter 31

16ਪਰ, ਹੇ ਪਰਮੇਸ਼ੁਰ, ਤੁਸਾਂ ਸਾਨੂੰ ਛੱਡ ਦਿੱਤਾ ਅਤੇ ਸਾਨੂੰ ਸ਼ਰਮਸਾਰ ਕਰ ਦਿੱਤਾ। ਤੁਸੀਂ ਸਾਡੇ ਸੰਗ ਮੈਦਾਨੇ ਜੰਗ ਵਿੱਚ ਨਹੀਂ ਆਏ।"

17ਤੁਸਾਂ ਸਾਡੇ ਦੁਸ਼ਮਣਾਂ ਨੂੰ ਸਾਨੂੰ ਪਿੱਛਾਂਹ ਧੱਕਣ ਦਿੱਤਾ। ਸਾਡੇ ਦੁਸ਼ਮਣਾਂ ਨੇ ਸਾਡੀ ਦੌਲਤ ਲੈ ਲਈ।"

18ਤੁਸੀਂ ਸਾਨੂੰ ਭੇਡਾਂ ਵਾਂਗ ਰੋਟੀ ਦੀ ਤਰ੍ਹਾਂ ਦੇ ਦਿੱਤਾ। ਤੁਸੀਂ ਸਾਨੂੰ ਕੌਮਾਂ ਵਿੱਚ ਖਿਲਰਨ ਲਈ ਮਜਬੂਰ ਕੀਤਾ।"

19ਹੇ ਪਰਮੇਸ਼ੁਰ, ਤੁਸੀਂ ਆਪਣੇ ਲੋਕਾਂ ਨੂੰ ਬਿਨਾ ਮੁੱਲ ਤੋਂ ਵੇਚ ਦਿੱਤਾ ਸੀ।"

20ਸਾਡੇ ਗੁਆਂਢੀ ਦੇਸ਼ਾਂ ਲਈ ਤੁਸਾਂ ਸਾਨੂੰ ਇੱਕ ਮਜ਼ਾਕ ਬਣਾ ਦਿੱਤਾ। ਉਹ ਸਾਡੇ ਉੱਪਰ ਹੱਸਦੇ ਹਨ ਅਤੇ ਸਾਡਾ ਮਜ਼ਾ ਉਡਾਉਂਦੇ ਹਨ।"

Psalms 31 illustration - Psalms Chapter 31

21ਅਸੀਂ ਲੋਕਾਂ ਵੱਲੋਂ ਸੁਣਾਏ ਜਾਂਦੇ ਕਿਸੇ ਚੁਟਕਲੇ ਵਰਗੇ ਹਾਂ। ਬਿਨ ਕੌਮਾਂ ਦੇ ਲੋਕ ਵੀ ਸਾਡੇ ਉੱਤੇ ਹੱਸਦੇ ਹਨ ਅਤੇ ਸਿਰ ਹਿਲਾਉਂਦੇ ਹਨ।"

22ਮੈਂ ਸ਼ਰਮ ਵਿੱਚ ਡੁੱਬਿਆ ਹਾਂ। ਮੈਂ ਸਾਰਾ ਦਿਨ ਆਪਣੀ ਸ਼ਰਮਿੰਦਗੀ ਨੂੰ ਤੱਕਦਾ ਹਾਂ।"

23ਮੈਂ ਸ਼ਰਮ ਨਾਲ ਮੂੰਹ ਛੁਪਾਉਂਦਾ ਹਾਂ, ਉਨ੍ਹਾਂ ਮਖੌਲਾਂ ਅਤੇ ਚੋਭਾਂ ਤੋਂ ਜੋ ਮੇਰੇ ਦੁਸ਼ਮਣਾਂ ਵੱਲੋਂ ਮੇਰੇ ਉੱਤੇ ਲਾਈਆਂ ਜਾਂਦੀਆਂ ਹਨ। ਜੋ ਮੇਰੇ ਨਾਲ ਹਿਸਾਬ ਬਰਾਬਰ ਕਰਨਾ ਚਾਹੁੰਦੇ ਹਨ।"

24ਹੇ ਪਰਮੇਸ਼ੁਰ ਅਸੀਂ ਤੁਹਾਨੂੰ ਨਹੀਂ ਭੁੱਲੇ ਹਾਂ ਫ਼ੇਰ ਵੀ ਤੁਸੀਂ ਇਹ ਗੱਲਾਂ ਸਾਡੇ ਨਾਲ ਕਰਦੇ ਹੋ। ਅਸੀਂ ਉਦੋਂ ਝੂਠੇ ਨਹੀਂ ਸਾਂ ਜਦੋਂ ਅਸੀਂ ਉਸ ਇਕਰਾਰਨਾਮੇ ਉੱਤੇ ਹਸਤਾਖਰ ਕੀਤੇ ਸਨ ਜੋ ਅਸੀਂ ਤੁਹਾਡੇ ਨਾਲ ਕੀਤਾ ਸੀ।"

Chapter Complete

You have read Psalms 31

24 verses