1ਹੇ ਪਰਮੇਸ਼ੁਰ, ਅਸੀਂ ਤੁਹਾਨੂੰ ਪਿੱਠ ਨਹੀਂ ਦਿੱਤੀ ਹੈ ਅਸੀਂ ਤੁਹਾਡੀ ਅਗਵਾਈ ਨੂੰ ਨਹੀਂ ਛੱਡਿਆ ਹੈ।"
2ਪਰ ਹੇ ਪਰਮੇਸ਼ੁਰ, ਤੁਸੀਂ ਸਾਨੂੰ ਇਸ ਥਾਵੇਂ ਕੁਚਲ ਦਿੱਤਾ ਹੈ ਜਿੱਥੇ ਗਿੱਦੜ ਰਹਿੰਦੇ ਹਨ। ਤੁਸੀਂ ਸਨੂੰ ਉਸ ਥਾਵੇਂ ਛੱਡ ਦਿੱਤਾ ਹੈ ਜੋ ਮੌਤ ਵਰਗੀ ਹਨੇਰੀ ਹੈ।"
3ਕੀ ਅਸੀਂ ਸਾਡੇ ਪਰਮੇਸ਼ੁਰ ਦਾ ਨਾਮ ਭੁੱਲ ਗਏ ਸੀ। ਕੀ ਅਸਾਂ ਵਿਦੇਸ਼ੀ ਦੇਵਤਿਆਂ ਨੂੰ ਪ੍ਰਾਰਥਨਾ ਕੀਤੀ? ਨਹੀਂ?"
4ਅਵਸ਼ ਹੀ, ਪਰਮੇਸ਼ੁਰ ਇਨ੍ਹਾਂ ਗੱਲਾਂ ਨੂੰ ਜਾਣਦਾ ਹੈ। ਉਹ ਸਾਡੇ ਡੂੰਘੇ ਭੇਤਾਂ ਨੂੰ ਵੀ ਜਾਣਦਾ ਹੈ।"
5ਹੇ ਪਰਮੇਸ਼ੁਰ, ਹਰ ਰੋਜ਼ ਅਸੀਂ ਤੁਹਾਡੇ ਲਈ ਮਰਦੇ ਹਾਂ। ਅਸੀਂ ਉਨ੍ਹਾਂ ਭੇਡਾਂ ਵਰਗੇ ਸਾਂ ਜਿਨ੍ਹਾਂ ਨੂੰ ਮਾਰਨ ਵਾਸਤੇ ਲਿਜਾਇਆ ਜਾਣ ਵਾਲਾ ਹੁੰਦਾ ਹੈ।"

6ਉੱਠੋ, ਮੇਰੇ ਮਾਲਿਕ। ਤੁਸੀਂ ਕਿਉਂ ਸੌਂ ਰਹੇ ਹੋ? ਉੱਠ ਪਵੋ। ਸਾਨੂੰ ਸਦਾ ਲਈ ਛੱਡ ਕੇ ਨਾ ਜਾਵੋ।"
7ਹੇ ਪਰਮੇਸ਼ੁਰ, ਤੁਸੀਂ ਸਾਡੇ ਕੋਲੋਂ ਕਿਉਂ ਲੁਕ ਗਏ ਹੋਂ? ਕੀ ਤੁਸੀਂ ਸਾਡੇ ਦੁੱਖਾਂ ਅਤੇ ਮੁਸੀਬਤਾਂ ਨੂੰ ਭੁੱਲ ਗਏ ਹੋ?"
8ਸਾਨੂੰ ਖਾਕ ਅੰਦਰ ਧੱਕ ਦਿੱਤਾ ਹੈ। ਅਸੀਂ ਮੂਧੇ ਊਁਹ ਖਾਕ ਵਿੱਚ ਪਏ ਹਾਂ।"
9ਹੇ ਪਰਮੇਸ਼ੁਰ ਉੱਠੋ ਅਤੇ ਸਾਡੀ ਸਹਾਇਤਾ ਕਰੋ। ਸਾਨੂੰ ਆਪਣੇ ਸੱਚੇ ਪਿਆਰ ਸਦਕਾ ਬਚਾ ਲਵੋ।"
10ਨਿਰਦੇਸ਼ਕ ਲਈ: “ਸੋਸਨ ਦੀ ਧੁਨ।” ਕੋਰਹ ਪਰਿਵਾਰ ਦਾ ਇੱਕ ਭੱਗਤੀ ਗੀਤ। ਇੱਕ ਪਿਆਰਾ ਗੀਤ। ਮੇਰਾ ਮਨ ਸੁਹਣੇ ਸ਼ਬਦਾਂ ਨਾਲ ਭਰਿਆ ਹੈ ਜਦੋਂ ਮੈਂ ਇਹ ਗੱਲਾਂ ਆਪਣੇ ਰਾਜੇ ਲਈ, ਲਿਖ ਰਿਹਾ ਹਾਂ। ਮੇਰੀ ਜ਼ੁਬਾਨ ਵਿੱਚੋਂ ਸ਼ਬਦ ਇਉਂ ਨਿਕਲਦੇ ਹਨ ਜਿਵੇਂ ਸ਼ਬਦ ਕਿਸੇ ਕੁਸ਼ਲ ਲਿਖਾਰੀ ਦੀ ਕਲਮ ਵਿੱਚੋਂ ਨਿਕਲਦੇ ਹਨ।"

11ਤੁਸੀਂ ਹਰ ਇੱਕ ਨਾਲੋਂ ਵੱਧੇਰੇ ਸੁਹਣੇ ਹੋ। ਤੁਸੀਂ ਬਹੁਤ ਚੰਗੇ ਵਕਤਾ ਹੋ। ਇਸੇ ਲਈ ਪਰਮੇਸ਼ੁਰ ਸਦੀਵੀ ਤੁਹਾਨੂੰ ਅਸੀਸ ਦੇਵੇਗਾ।"
You have read Psalms 32
11 verses