1ਆਪਣੀ ਤਲਵਾਰ ਪਹਿਨ ਲਵੋ। ਆਪਣੀ ਸ਼ਾਨਦਾਰ ਵਰਦੀ ਪਾ ਲਵੋ।"
2ਤੁਸੀਂ ਅਦਭੁਤ ਦਿਖਾਈ ਦਿੰਦੇ ਹੋ। ਜਾਉ ਨੇਕੀ ਅਤੇ ਨਿਰਪੱਖਤਾ ਲਈ ਲੜਾਈ ਜਿੱਤੋਂ। ਤੁਹਾਡੇ ਤਾਕਤਵਰ ਸੱਜੇ ਹੱਥ ਨੂੰ ਹੈਰਾਨੀ ਭਰੀਆਂ ਗੱਲਾਂ ਸਿੱਖਾਈਆਂ ਗਈਆਂ ਸਨ।"
3ਤੁਹਾਡੇ ਤੀਰ ਤਿੱਖੇ ਹਨ, ਤੁਹਾਡੇ ਦੁਸ਼ਮਣਾਂ ਦੇ ਦਿਲਾਂ ਅੰਦਰ ਡੂੰਘੇ ਉਤਰਦੇ ਹਨ। ਧਰਤੀ ਉੱਤੇ ਲੋਕ ਤੁਹਾਡੇ ਸਾਹਮਣੇ ਡਿੱਗਣਗੇ।"
4ਹੇ ਪਰਮੇਸ਼ੁਰ, ਤੁਹਾਡਾ ਤਖਤ ਸਦੀਵੀ ਹੈ। ਇਮਾਨਦਾਰੀ ਤੁਹਾਡੇ ਰਾਜ ਦਾ ਸ਼ਾਹੀ ਨਿਸ਼ਾਨ ਹੈ।"
5ਤੁਸੀਂ ਨੇਕੀ ਨੂੰ ਪਿਆਰ ਕਰਦੇ ਹੋਂ ਅਤੇ ਬਦੀ ਨੂੰ ਨਫ਼ਰਤ ਕਰਦੇ ਹੋਂ। ਇਸ ਲਈ ਪਰਮੇਸ਼ੁਰ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਆਪਣੇ ਦੋਸਤਾਂ ਦਾ ਰਾਜਾ ਬਣਨ ਲਈ ਚੁਣਿਆ ਸੀ।"

6ਤੁਹਾਡੇ ਸਾਰੇ ਵਸਤਰ ਮੁਰ, ਅਗਰ ਅਤੇ ਤੱਜ ਨਾਲ ਸੁਗੰਧਿਤ ਹਨ। ਇੱਥੋਂ ਹਾਥੀ ਦੰਦਾਂ ਨਾਲ ਸਜਾਏ ਹੋਏ ਮਹਿਲਾਂ ਵਿੱਚੋਂ ਤੁਹਾਡੇ ਮਨੋਰੰਜਨ ਲਈ ਸੰਗੀਤ ਦੀ ਧੁਨ ਉੱਠਦੀ ਹੈ।"
7ਵਹੁਟੀ ਦੀਆਂ ਸਹੇਲੀਆਂ ਰਾਜਿਆਂ ਦੀਆਂ ਧੀਆਂ ਹਨ। ਸੁੱਚੇ ਸੋਨੇ ਦਾ ਤਾਜ ਪਹਿਨੇ ਹੋਏ ਤੁਹਾਡਾ ਲਾੜਾ, ਤੁਹਾਡੇ ਸੱਜੇ ਪਾਸੇ ਖੜ੍ਹਾ ਹੈ।"
8ਧੀਏ, ਮੈਨੂੰ ਸੁਣ, ਧਿਆਨ ਨਾਲ ਸੁਣੀ, ਅਤੇ ਤੂੰ ਸਮਝੀਂ। ਆਪਣੇ ਲੋਕਾਂ ਨੂੰ ਅਤੇ ਆਪਣੇ ਬਾਬਲ ਦੇ ਪਰਿਵਾਰਾਂ ਨੂੰ ਭੁੱਲ ਜਾ।"
9ਰਾਜਾ ਤੇਰੀ ਸੁੰਦਰਤਾ ਦੀ ਇੱਛਾ ਕਰਦਾ ਹੈ। ਉਹ ਤੇਰਾ ਨਵਾਂ ਪਤੀ ਹੋਵੇਗਾ ਇਸ ਲਈ ਤੈਨੂੰ ਉਸਦਾ ਆਦਰ ਕਰਨਾ ਚਾਹੀਦਾ ਹੈ।"
10ਸੂਰ ਦੇ ਅਮੀਰ ਲੋਕ ਸੁਗਾਤਾਂ ਨਾਲ ਤੈਨੂੰ ਮਿਲਣ ਲਈ ਆਉਣਗੇ।"

11ਸ਼ਹਿਜ਼ਾਦੀ ਆਪਣੇ ਲਿਬਾਸ ਵਿੱਚ, ਜਿਹੜਾ ਖਾਲਸ ਸੋਨੇ ਦਾ ਬਣਿਆ ਹੈ। ਸੋਨੇ ਵਿੱਚ ਮੜ੍ਹੇ ਹੀਰੇ ਵਾਂਗ ਲੱਗਦੀ ਹੈ।"
12ਲਾੜੀ ਨੂੰ ਉਸਦੀ ਸੁੰਦਰ ਪੁਸ਼ਾਕ ਵਿੱਚ ਰਾਜੇ ਕੋਲ ਲਿਆਂਦਾ ਗਿਆ, ਅਤੇ ਲਾੜੀ ਦੀਆਂ ਸਹੇਲੀਆਂ ਉਸ ਦੇ ਪਿੱਛੇ-ਪਿੱਛੇ ਆਈਆਂ।"
13ਉਹ ਖੁਸ਼ੀ ਨਾਲ ਭਰੀਆਂ ਹੋਈਆਂ ਆਉਂਦੀਆਂ ਹਨ। ਉਹ ਖੁਸ਼ੀ ਨਾਲ ਭਰੀਆਂ ਰਾਜੇ ਦੇ ਮਹਿਲ ਵਿੱਚ ਦਾਖਲ ਹੁੰਦੀਆਂ ਹਨ।"
14ਰਾਜਾ ਤੁਹਾਡੇ ਪੁੱਤਰ ਤੁਹਾਡੇ ਪਿੱਛੋਂ ਰਾਜ ਕਰਨਗੇ। ਤੁਸੀਂ ਉਨ੍ਹਾਂ ਨੂੰ ਸਾਰੀ ਧਰਤੀ ਦਾ ਹਾਕਮ ਬਣਾ ਦੇਵੋਂਗੇ।"
15ਮੈਂ ਸਦਾ ਲਈ ਤੁਹਾਡਾ ਨਾਮ ਰੌਸ਼ਨ ਕਰਾਂਗਾ। ਲੋਕ ਸਦਾ-ਸਦਾ ਲਈ ਤੁਹਾਡੀ ਉਸਤਤਿ ਕਰਨਗੇ।"

16ਨਿਰਦੇਸ਼ਕ ਲਈ: ਕੋਰਹ ਪਰਿਵਾਹ ਦਾ ਇੱਕ ਗੀਤ। ਅਲਾਮੋਥ ਦੁਆਰਾ ਇੱਕ ਗੀਤ। ਪਰਮੇਸ਼ੁਰ ਸਾਡੀ ਤਾਕਤ ਦਾ ਸ਼ਰਚਸ਼ਮਾ ਹੈ। ਹਮੇਸ਼ਾ ਸੰਕਟ ਕਾਲ ਵਿੱਚ ਉਸ ਕੋਲੋਂ, ਅਸੀਂ ਸਹਾਇਤਾ ਲੈ ਸੱਕਦੇ ਹਾਂ।"
17ਇਸੇ ਲਈ ਅਸੀਂ ਨਹੀਂ ਡਰਦੇ ਜਦੋਂ ਧਰਤੀ ਹਿੱਲਦੀ ਹੈ, ਅਤੇ ਪਰਬਤ ਸਮੁੰਦਰ ਵਿੱਚ ਡਿੱਗਦੇ ਹਨ।"
18ਅਸੀਂ ਡਰਦੇ ਨਹੀਂ ਉਦੋਂ ਜਦੋਂ ਸਮੁੰਦਰ ਗਰਜਦੇ ਅਤੇ ਝੱਗ ਕਰਦੇ ਹਨ, ਅਤੇ ਸਮੁੰਦਰ ਵਿੱਚਲੇ ਪਰਬਤ ਕੰਬੰਦੇ ਹਨ।"
19ਇੱਕ ਦਰਿਆ ਹੈ ਜਿਸ ਦੀਆਂ ਧਾਰਾਵਾਂ ਪਰਮੇਸ਼ੁਰ ਦੇ ਸ਼ਹਿਰ ਅੰਦਰ, ਸਭ ਤੋਂ ਉੱਚੇ ਪਰਮੇਸ਼ੁਰ ਦੇ ਪਵਿੱਤਰ ਸ਼ਹਿਰ ਅੰਦਰ ਖੁਸ਼ੀ ਲਿਆਉਂਦੀਆਂ ਹਨ।"
20ਪਰਮੇਸ਼ੁਰ ਉਸ ਸ਼ਹਿਰ ਵਿੱਚ ਹੈ, ਇਸੇ ਲਈ ਉਹ ਕਦੀ ਵੀ ਤਬਾਹ ਨਹੀਂ ਹੋਵੇਗਾ। ਸੂਰਜ ਚੱੜ੍ਹਨ ਤੋਂ ਵੀ ਪਹਿਲਾਂ ਪਰਮੇਸ਼ੁਰ ਮਦਦ ਲਈ ਉੱਥੇ ਹੁੰਦਾ।"

21ਕੌਮਾਂ ਡਰ ਦੇ ਕਾਰਣ ਕੰਬਣਗੀਆਂ; ਜਦੋਂ ਯਹੋਵਾਹ ਰੌਲਾ ਪਾਉਂਦਾ ਹੈ, ਉਹ ਰਾਜ ਡਿੱਗ ਪੈਣਗੇ ਅਤੇ ਧਰਤੀ ਮਲੀਆ ਮੇਟ ਹੋ ਜਾਵੇਗੀ।"
22ਸਰਬ ਸ਼ਕਤੀਮਾਨ ਯਹੋਵਾਹ ਸਾਡੇ ਅੰਗ-ਸੰਗ ਹੈ। ਯਾਕੂਬ ਦਾ ਪਰਮੇਸ਼ੁਰ ਸਾਡੀ ਸੁਰੱਖਿਅਤ ਥਾਂ ਹੈ।"
You have read Psalms 33
22 verses