1ਹੇ ਪਰਮੇਸ਼ੁਰ ਤੁਸੀਂ ਪ੍ਰਸਿੱਧ ਹੋਂ। ਸਾਰੇ ਲੋਕ ਧਰਤੀ ਉੱਪਰ ਹਰ ਥਾਂ ਤੁਹਾਡੀ ਉਸਤਤਿ ਕਰਦੇ ਹਨ। ਹਰ ਕੋਈ ਜਾਣਦਾ ਹੈ ਤੁਸੀਂ ਕਿੰਨੇ ਭਿੰਨ ਹੋ।"
2ਹੇ ਪਰਮੇਸ਼ੁਰ, ਸੀਯੋਨ ਪਰਬਤ ਪ੍ਰਸੰਨ ਹੈ। ਯਹੂਦਾਹ ਦੇ ਸ਼ਹਿਰ ਤੁਹਾਡੇ ਸ਼ੁਭ ਨਿਆਂਣਿਆ ਕਾਰਣ ਖੁਸ਼ੀ ਮਨਾਉਂਦੇ ਹਨ।"
3ਸੀਯੋਨ ਪਰਬਤ ਦੇ ਆਲੇ-ਦੁਆਲੇ ਫ਼ਿਰੋ। ਸ਼ਹਿਰ ਵੱਲ ਵੇਖੋ। ਬੁਰਜਾਂ ਨੂੰ ਗਿਣੋ।"
4ਉੱਚੀਆਂ ਕੰਧਾਂ ਵੱਲ ਵੇਖੋ, ਸੀਯੋਨ ਦੇ ਮਹਿਲਾਂ ਦੀ ਤਾਰੀਫ਼ ਕਰੋ। ਫ਼ੇਰ ਤੁਸੀਂ ਅਗਲੀ ਪੀੜੀ ਨੂੰ ਇਸ ਬਾਰੇ ਦੱਸ ਸੱਕੋਂਗੇ।"
5ਇਹ ਪਰਮੇਸ਼ੁਰ ਸਦਾ-ਸਦਾ ਲਈ ਸਾਡਾ ਪਰਮੇਸ਼ੁਰ ਹੈ। ਉਸ ਸਾਡੀ ਸਦਾ-ਸਦਾ ਲਈ ਅਗਵਾਈ ਕਰੇਗਾ।"

6ਨਿਰਦੇਸ਼ਕ ਲਈ: ਕੋਰਹ ਪਰਿਵਾਰ ਦਾ ਇੱਕ ਗੀਤ। ਤੁਸੀਂ ਸਮੂਹ ਕੌਮੋ ਇਸ ਨੂੰ ਸੁਣੋ। ਧਰਤੀ ਦੇ ਸਮੂਹ ਲੋਕੋ ਇਸ ਸਭ ਕਾਸੇ ਨੂੰ ਧਿਆਨ ਨਾਲ ਸੁਣੋ।"
7ਅਮੀਰ ਹੋਵੇ ਜਾਂ ਗਰੀਬ ਹਰ ਬੰਦੇ ਨੂੰ ਸੁਣਨਾ ਚਾਹੀਦਾ ਹੈ।"
8ਮੈਂ ਤੁਹਾਨੂੰ ਕੁਝ ਸਿਆਣੀਆਂ ਅਤੇ ਸੂਝਵਾਨ ਗੱਲਾਂ ਦੱਸਾਂਗਾ।"
9ਮੈਂ ਵੀ ਇਹ ਕਹਾਣੀਆਂ ਸੁਣੀਆਂ ਸਨ। ਅਤੇ ਹੁਣ ਮੈਂ ਆਪਣੇ ਰਬਾਬ ਨਾਲ ਗਾਵਾਂਗਾ ਅਤੇ ਉਹ ਸੰਦੇਸ਼ ਤੁਹਾਡੇ ਲਈ ਉਜਾਗਰ ਕਰਾਂਗਾ।"
10ਜੇ ਮੁਸੀਬਤ ਆਵੇ ਮੈਂ ਕਿਉਂ ਡਰਾਂ। ਡਰਨ ਦੀ ਕੋਈ ਲੋੜ ਨਹੀਂ ਜੇ ਮੰਦੇ ਲੋਕੀ ਮੇਰੇ ਦੁਆਲੇ ਹਨ ਅਤੇ ਮੈਨੂੰ ਫ਼ਸਾਉਣ ਦੀ ਕੋਸ਼ਿਸ਼ ਵਿੱਚ ਹਨ।"

11ਉਹ ਜਿਹੜੇ ਸੋਚਦੇ ਹਨ ਕਿ ਉਨ੍ਹਾਂ ਦੀ ਤਾਕਤ ਅਤੇ ਧਨ ਉਨ੍ਹਾਂ ਦੀ ਰੱਖਿਆ ਕਰੇਗੀ ਮੂਰਖ ਹਨ।"
12ਕੋਈ ਐਸਾ ਇਨਸਾਨੀ ਦੋਸਤ ਨਹੀਂ ਜਿਹੜਾ ਤੁਹਾਨੂੰ ਬਚਾ ਸੱਕੇ। ਅਤੇ ਤੁਸੀਂ ਪਰਮੇਸ਼ੁਰ ਨੂੰ ਰਿਸ਼ਵਤ ਨਹੀਂ ਦੇ ਸੱਕਦੇ।"
13ਕੋਈ ਬੰਦਾ ਇੰਨਾ ਧਨ ਪ੍ਰਾਪਤ ਨਹੀਂ ਕਰ ਸੱਕਦਾ ਜਿਸ ਦੁਆਰਾ ਉਹ ਆਪਣੀ ਜ਼ਿੰਦਗੀ ਖਰੀਦ ਸੱਕੇ।"
14ਕੋਈ ਵੀ ਇੰਨਾ ਧਨ ਪ੍ਰਾਪਤ ਨਹੀਂ ਕਰ ਸੱਕਦਾ ਜਿਸ ਦੁਆਰਾ ਉਹ ਸਦੀਵੀ ਜਿਉਣ ਦਾ ਹੱਕ ਖਰੀਦ ਸੱਕੇ। ਅਤੇ ਆਪਣੇ ਸ਼ਰੀਰ ਨੂੰ ਕਬਰ ਵਿੱਚ ਸੜਨ ਤੋਂ ਬਚਾ ਲਵੇ।"
15ਦੇਖੋ, ਸਿਆਣੇ ਲੋਕ ਵੀ ਉਵੇਂ ਮਰਦੇ ਹਨ ਜਿਵੇਂ ਮੂਰਖ ਅਤੇ ਉੱਜੜ ਲੋਕ ਮਰਦੇ ਹਨ। ਉਹ ਮਰ ਜਾਂਦੇ ਹਨ ਅਤੇ ਆਪਣੀ ਦੌਲਤ ਹੋਰਾਂ ਲਈ ਛੱਡ ਜਾਂਦੇ ਹਨ।"

16ਉਨ੍ਹਾਂ ਦੀਆਂ ਕਬਰਾਂ ਹੀ ਸਦਾ-ਸਦਾ ਲਈ ਉਨਾਂ ਦਾ ਨਵਾਂ ਘਰ ਹੋਣਗੀਆਂ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਭਾਵੇਂ ਉਹ ਕਿੰਨੀ ਵੀ ਜ਼ਮੀਨ ਦੇ ਮਾਲਕ ਹੋਣ।"
17ਲੋਕ ਅਮੀਰ ਹੋ ਸੱਕਦੇ ਹਨ, ਪਰ ਸਦਾ ਲਈ ਉਹ ਇੱਥੇ ਟਿਕ ਨਹੀਂ ਸੱਕਦੇ।"
18ਸੱਚਮੁੱਚ ਉਹੀ ਉਨ੍ਹਾਂ ਦਾ ਅੰਤ ਹੈ ਜਿਹੜੇ ਆਪਣੀ ਦੌਲਤ ਤੋਂ ਪ੍ਰਸੰਨ ਹੁੰਦੇ ਹਨ।"
19ਉਹ ਲੋਕ ਬਸ ਭੇਡਾਂ ਵਰਗੇ ਹਨ। ਕਬਰਿਸਤਾਨ ਹੀ ਉਨ੍ਹਾਂ ਦਾ ਬਾੜਾ ਹੋਵੇਗੀ ਮੌਤ ਉਨ੍ਹਾਂ ਦੀ ਆਜੜੀ ਹੋਵੇਗੀ, ਫ਼ੇਰ ਉਸ ਸਵੇਰ ਨੂੰ ਚੰਗੇ ਲੋਕ ਹੀ ਜੇਤੂ ਹੋਣਗੇ। ਕਿਉਂਕਿ ਉਨ੍ਹਾਂ ਗੁਮਾਨੀ ਲੋਕਾਂ ਦੇ ਸ਼ਰੀਰ ਆਪਣੇ ਮਹਿਲਾਂ ਤੋਂ ਦੂਰ ਹੌਲੀ-ਹੌਲੀ ਕਬਰ ਵਿੱਚ ਸੜ ਜਾਣਗੇ।"
20ਪਰ ਪਰਮੇਸ਼ੁਰ ਮੁੱਲ ਤਾਰੇਗਾ ਅਤੇ ਮੇਰੀ ਜ਼ਿੰਦਗੀ ਦੀ ਰੱਖਿਆ ਕਰੇਗਾ। ਉਹ ਮੈਨੂੰ ਕਬਰ ਦੇ ਜ਼ੋਰ ਤੋਂ ਬਚਾ ਲਵੇਗਾ ਜਦੋਂ ਉਹ ਮੈਨੂੰ ਆਪਣੇ ਨਾਲ ਲੈ ਜਾਵੇਗਾ।"

21ਲੋਕਾਂ ਤੋਂ ਇਸ ਲਈ ਨਾ ਡਰੋ ਕਿ ਉਹ ਅਮੀਰ ਹਨ। ਲੋਕਾਂ ਤੋਂ ਇਸ ਲਈ ਨਾ ਡਰੋ ਕਿ ਉਹ ਆਲੀਸ਼ਾਨ ਮਕਾਨਾਂ ਵਿੱਚ ਰਹਿੰਦੇ ਹਨ।"
22ਉਹ ਕੋਈ ਵੀ ਚੀਜ਼ ਆਪਣੇ ਨਾਲ ਲੈ ਕੇ ਨਹੀਂ ਜਾ ਸੱਕਦੇ। ਜਦੋਂ ਉਹ ਮਰਨਗੇ ਉਹ ਆਪਣੇ ਨਾਲ ਉਨ੍ਹਾਂ ਸਾਰੀਆਂ ਖੂਬਸੂਰਤ ਚੀਜ਼ਾਂ ਵਿੱਚੋਂ ਇੱਕ ਵੀ ਲੈ ਕੇ ਨਹੀਂ ਜਾਣਗੇ।"
23ਇੱਕ ਅਮੀਰ ਆਦਮੀ ਆਪਣੇ ਜੀਵਨ ਵਿੱਚ ਪ੍ਰਾਪਤ ਕੀਤੀ ਸਾਰੀ ਸਫ਼ਲਤਾ ਲਈ ਆਪਣੇ-ਆਪ ਦੀ ਪ੍ਰਸੰਸਾ ਕਰ ਸੱਕਦਾ ਹੈ। ਅਤੇ ਹਾਂ, ਹੋਰ ਲੋਕੀਂ ਵੀ ਉਸ ਦੀ ਉਸਤਤਿ ਕਰ ਸੱਕਦੇ ਹਨ ਕਿ ਉਸ ਨੇ ਕਿੰਨੀ ਸਫ਼ਲਤਾ ਪ੍ਰਾਪਤ ਕੀਤੀ ਹੈ।"
24ਪਰ ਉਸ ਦੇ ਮਰਨ ਦਾ ਅਤੇ ਆਪਣੇ ਪੁਰਖਿਆਂ ਕੋਲ ਜਾਣ ਦਾ ਸਮਾਂ ਆਵੇਗਾ। ਅਤੇ ਉਹ ਫ਼ੇਰ ਕਦੇ ਵੀ ਦਿਨ ਦੀ ਰੌਸ਼ਨੀ ਨਹੀਂ ਦੇਖੇਗਾ।"
25ਲੋਕੀ ਅਮੀਰ ਹੋ ਸੱਕਦੇ ਹਨ, ਪਰ ਜੇਕਰ ਫ਼ੇਰ ਵੀ ਉਹ ਨਾ ਸਮਝਣ ਉਹ ਬਿਲਕੁਲ ਜਾਨਵਰਾਂ ਵਾਂਗ ਮਰਨਗੇ।"

26ਆਸਾਫ਼ ਦਾ ਇੱਕ ਗੀਤ। ਪਰਮੇਸ਼ੁਰਾਂ ਦਾ ਪਰਮੇਸ਼ੁਰ, ਯਹੋਵਾਹ ਬੋਲਿਆ ਹੈ। ਉਹ ਧਰਤੀ ਦੇ ਸਾਰੇ ਲੋਕਾਂ ਨੂੰ ਸਵੇਰ ਤੋਂ ਸ਼ਾਮ ਤੱਕ ਬੁਲਾਉਂਦਾ ਹੈ।"
27ਸੀਯੋਨ ਤੋਂ ਚਮਕਦਾ ਹੋਇਆ ਪਰਮੇਸ਼ੁਰ ਪਰਮ ਸੁੰਦਰ ਹੈ।"
28ਸਾਡਾ ਪਰਮੇਸ਼ੁਰ, ਆ ਰਿਹਾ ਹੈ। ਅਤੇ ਉਹ ਚੁੱਪ ਨਹੀਂ ਰਹੇਗਾ। ਅੱਗ ਉਸ ਦੇ ਅੱਗੇ ਬਲਦੀ ਹੈ। ਇੱਕ ਵੱਡਾ ਤੂਫ਼ਾਨ ਉਸ ਦੇ ਆਲੇ-ਦੁਆਲੇ ਹੈ।"
You have read Psalms 35
28 verses