1ਸਾਡਾ ਪਰਮੇਸੁਰ ਧਰਤੀ ਅਤੇ ਅਕਾਸ਼ ਨੂੰ ਅਵਾਜ਼ ਦਿੰਦਾ ਹੈ ਕਿ ਜਦੋਂ ਉਹ ਆਪਣੇ ਲੋਕਾਂ ਬਾਰੇ ਨਿਆਂ ਕਰੇ ਉਹ ਗਵਾਹ ਹੋਣ।"
2ਪਰਮੇਸ਼ੁਰ ਆਖਦਾ ਹੈ, “ਤੁਸੀਂ ਸਭ ਜੋ ਮੇਰੇ ਵਫ਼ਾਦਾਰ ਹੋ, ਮੇਰੇ ਆਲੇ-ਦੁਆਲੇ ਇਕੱਠੇ ਹੋਵੋ। ਤੁਸੀਂ ਸਾਰੇ ਜਿਨ੍ਹਾਂ ਦਾ ਮੇਰੇ ਨਾਲ ਕਰਾਰ ਹੈ ਆਵੋ ਅਤੇ ਮੈਨੂੰ ਆਪਣੀਆਂ ਬਲੀਆਂ ਭੇਂਟ ਕਰੋ।”"
3ਪਰਮੇਸ਼ੁਰ ਨਿਰੰਕਾਰ ਹੈ, ਅਤੇ ਅਕਾਸ਼ ਉਸਦੀ ਨੇਕੀ ਬਾਰੇ ਦੱਸਦਾ ਹੈ।"
4ਪਰਮੇਸ਼ੁਰ ਆਖਦਾ ਹੈ, “ਮੇਰੇ ਲੋਕੋ, ਮੇਰੀ ਗੱਲ ਸੁਣੋ। ਇਸਰਾਏਲ ਦੇ ਲੋਕੋ, ਮੈਂ ਆਪਣਾ ਸਬੂਤ ਤੁਹਾਡੇ ਵਿਰੁੱਧ ਦਰਸਾਵਾਂਗਾ। ਮੈਂ ਪਰਮੇਸ਼ੁਰ ਹਾਂ, ਤੁਹਾਡਾ ਪਰਮੇਸ਼ੁਰ।"
5ਮੈਂ ਤੁਹਾਡੀਆਂ ਬਲੀਆਂ ਬਾਰੇ ਸ਼ਿਕਵਾ ਨਹੀਂ ਕਰ ਰਿਹਾ। ਤੁਸੀਂ ਇਸਰਾਏਲ ਦੇ ਲੋਕ ਹਰ ਸਮੇਂ ਮੇਰੇ ਲਈ ਬਲੀ ਚੜ੍ਹਾਵੇ ਲੈ ਕੇ ਆਉਂਦੇ ਹੋ। ਤੁਸੀਂ ਇਹ ਮੈਨੂੰ ਹਰ ਰੋਜ਼ ਦਿੰਦੇ ਹੋ।"

6ਮੈਂ ਤੁਹਾਡੇ ਘਰਾਂ ਵਿੱਚੋਂ ਬਲਦ ਨਹੀਂ ਲਵਾਂਗਾ। ਮੈਂ ਤੁਹਾਡੇ ਬਾੜਿਆਂ ਵਿੱਚੋਂ ਬੱਕਰੇ ਨਹੀਂ ਲਵਾਂਗਾ।"
7ਮੈਨੂੰ ਇਨ੍ਹਾਂ ਜਾਨਵਰਾਂ ਦੀ ਕੋਈ ਲੋੜ ਨਹੀਂ। ਮੈਂ ਪਹਿਲਾਂ ਹੀ ਜੰਗਲ ਦੇ ਸਾਰੇ ਜਾਨਵਰਾਂ ਦਾ ਮਾਲਕ ਹਾਂ। ਮੈਂ ਪਹਿਲਾਂ ਹੀ ਪਰਬਤਾਂ ਦੇ ਸਾਰੇ ਹਜ਼ਾਰਾਂ ਜਾਨਵਰਾਂ ਦਾ ਮਾਲਕ ਹਾਂ।"
8ਉੱਚੇ ਤੋਂ ਉੱਚੇ ਪਰਬਤ ਉੱਤੇ ਬੈਠੇ ਹਰ ਪੰਛੀ ਨੂੰ ਮੈਂ ਜਾਣਦਾ ਹਾਂ। ਪਹਾੜੀਆਂ ਵਿੱਚ ਹਰਕਤ ਕਰਦੀ ਹਰ ਸ਼ੈਅ ਮੇਰੀ ਹੈ।"
9ਮੈਂ ਭੁੱਖਾ ਨਹੀਂ ਹਾਂ। ਪਰ ਜੇ ਮੈਂ ਭੁੱਖਾਂ ਹੋਵਾਂ ਵੀ, ਮੈਂ ਤੁਹਾਡੇ ਪਾਸੋਂ ਭੋਜਨ ਨਹੀਂ ਮੰਗਾਂਗਾ। ਸਾਰੀ ਦੁਨੀਆ ਅਤੇ ਇਸਦੀ ਹਰ ਸ਼ੈਅ ਪਹਿਲਾਂ ਹੀ ਮੇਰੀ ਹੈ।"
10ਮੈਂ ਬਲਦਾਂ ਦਾ ਮਾਸ ਨਹੀਂ ਖਾਂਦਾ ਮੈਂ ਬੱਕਰੀਆਂ ਦਾ ਲਹੂ ਨਹੀਂ ਪੀਂਦਾ।”"

11ਇਸ ਲਈ ਹੋਰਨਾਂ ਉਪਾਸਨਾ ਕਰਨ ਵਾਲਿਆਂ ਨਾਲ ਸਾਂਝਾ ਕਰਨ ਲਈ ਆਪਣੇ ਧੰਨਵਾਦ ਦੇ ਚੜ੍ਹਾਵੇ ਲਿਆਵੋ। ਅਤੇ ਪਰਮੇਸ਼ੁਰ ਦੇ ਨਾਲ ਹੋਣ ਲਈ ਆਵੋ। ਤੁਸਾਂ ਸਭ ਤੋਂ ਉੱਚੇ ਪਰਮੇਸ਼ੁਰ ਨੂੰ ਵਾਅਦੇ ਦਿੱਤੇ ਸੀ। ਇਸ ਲਈ ਉਹ ਚੀਜ਼ਾਂ ਜਿਨ੍ਹਾਂ ਦਾ ਤੁਸੀਂ ਇਕਰਾਰ ਕੀਤਾ ਸੀ ਅਰਪਣ ਕਰੋ।"
12ਪਰਮੇਸ਼ੁਰ ਆਖਦਾ ਹੈ, “ਜਦੋਂ ਵੀ ਮੁਸੀਬਤਾਂ ਤੁਹਾਨੂੰ ਘੇਰਨ ਮੈਨੂੰ ਬੁਲਾਉ। ਮੈਂ ਤੁਹਾਡੀ ਸਹਾਇਤਾ ਕਰਾਂਗਾ ਅਤੇ ਫ਼ੇਰ ਤੁਸੀਂ ਮੇਰਾ ਆਦਰ ਕਰ ਸੱਕਦੇ ਹੋ।”"
You have read Psalms 36
12 verses