Lumina
Psalms

A Penitent's Prayer

Psalms 38·Punjabi Bible

1ਪਰ ਉਹ ਮੰਦੇ ਲੋਕੀਂ ਇੰਨੇ ਭੈਭੀਤ ਹੋਣਗੇ ਜਿੰਨਾ ਉਹ ਪਹਿਲਾਂ ਕਦੀ ਨਹੀਂ ਹੋਏ। ਉਹ ਮੰਦੇ ਲੋਕ ਇਸਰਾਏਲ ਦੇ ਦੁਸ਼ਮਣ ਹਨ। ਪਰਮੇਸ਼ੁਰ ਨੇ ਉਨ੍ਹਾਂ ਮੰਦੇ ਲੋਕਾਂ ਨੂੰ ਤਿਆਗ ਦਿੱਤਾ ਹੈ। ਇਸ ਲਈ ਪਰਮੇਸ਼ੁਰ ਦੇ ਲੋਕ ਉਨ੍ਹਾਂ ਨੂੰ ਹਰਾ ਦੇਣਗੇ, ਅਤੇ ਪਰਮੇਸ਼ੁਰ ਉਨ੍ਹਾਂ ਮੰਦੇ ਲੋਕਾਂ ਦੀਆਂ ਹੱਡੀਆਂ ਖਿਲਾਰ ਦੇਵੇਗਾ।"

2ਮੈਂ ਚਾਹੁੰਦਾ ਹਾਂ ਕਿ ਕੋਈ ਇਸਰਾਏਲ ਲਈ ਸੀਯੋਨ ਪਰਬਤ ਤੋਂ ਜਿੱਤ ਲੈ ਕੇ ਆਵੇ। ਉਸ ਸਮੇਂ ਪਰਮੇਸ਼ੁਰ ਆਪਣੇ ਲੋਕਾਂ ਨੂੰ ਦੇਸ਼ ਨਿਕਾਲੇ ਤੋਂ ਵਾਪਸ ਲਿਆਵੇਗਾ। ਯਾਕੂਬ ਖੁਸ਼ੀ ਮਨਾਵੇਗਾ। ਇਸਰਾਏਲ ਬਹੁਤ ਆਨੰਦਿਤ ਹੋਵੇਗਾ।"

3ਨਿਰਦੇਸ਼ਕ ਲਈ: ਸਾਜ਼ਾਂ ਨਾਲ। ਦਾਊਦ ਦਾ ਮਸੱਕੀਲ, ਉਦੋਂ ਦੀ ਲਿਖੀ ਹੋਈ, ਜਦੋਂ ਜ਼ਿਫ਼ੀਆਂ ਸ਼ਾਊਲ ਕੋਲ ਆਇਆ ਅਤੇ ਆਖਿਆ, “ਸਾਡਾ ਖਿਆਲ ਹੈ ਕਿ ਦਾਊਦ ਆਪਣੇ-ਆਪ ਨੂੰ ਸਾਡੇ ਲੋਕਾਂ ਦਰਮਿਆਨ ਲੁਕੋ ਰਿਹਾ ਹੈ।” ਹੇ ਪਰਮੇਸ਼ੁਰ, ਆਪਣੀ ਤਾਕਤ ਵਰਤੋਂ ਅਤੇ ਮੈਨੂੰ ਬਚਾਵੋ। ਆਪਣੀ ਅਸੀਸ ਦੀ ਸ਼ਕਤੀ ਦੀ ਵਰਤੋਂ ਕਰਕੇ ਮੈਨੂੰ ਮੁਕਤ ਕਰੋ।"

4ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਸੁਣੋ, ਉਹ ਗੱਲਾਂ ਸੁਣੋ ਜੋ ਮੈਂ ਆਖਦਾ ਹਾਂ।"

5ਉਹ ਅਜਨਬੀ ਜਿਹੜੇ ਪਰਮੇਸ਼ੁਰ ਦੀ ਉਪਾਸਨਾ ਵੀ ਨਹੀਂ ਕਰਦੇ ਮੇਰੇ ਖਿਲਾਫ਼ ਹੋ ਗਏ ਹਨ। ਉਹ ਤਕੜੇ ਆਦਮੀ ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ।"

Psalms 38 illustration - Psalms Chapter 38

6ਦੇਖੋ, ਮੇਰਾ ਪਰਮੇਸ਼ੁਰ ਮੇਰੀ ਸਹਾਇਤਾ ਕਰੇਗਾ। ਮੇਰਾ ਮਾਲਕ ਮੈਨੂੰ ਸਹਾਰਾ ਦੇਣ ਵਾਲਿਆਂ ਵਿੱਚੋਂ ਇੱਕ ਹੈ।"

7ਮੇਰਾ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵੇਗਾ ਜਿਹੜੇ ਮੇਰੇ ਖਿਲਾਫ਼ ਹੋ ਗਏ ਹਨ। ਪਰਮੇਸ਼ੁਰ ਮੇਰੇ ਨਾਲ ਵਫ਼ਾ ਕਰੇਗਾ, ਅਤੇ ਉਹ ਉਨ੍ਹਾਂ ਲੋਕਾਂ ਨੂੰ ਬਰਬਾਦ ਕਰ ਦੇਵੇਗਾ।"

8ਹੇ ਪਰਮੇਸ਼ੁਰ, ਮੈਂ ਤੁਹਾਨੂੰ ਆਪਣੀ ਮਰਜ਼ੀ ਨਾਲ ਸੁਗਾਤਾਂ ਭੇਟ ਕਰਾਂਗਾ। ਹੇ ਯਹੋਵਾਹ, ਮੈਂ ਤੇਰੇ ਚੰਗੇ ਨਾਮ ਦੀ ਉਸਤਤਿ ਕਰਾਂਗਾ।"

9ਕਿਉਂਕਿ ਤੁਸੀਂ ਹੀ ਮੈਨੂੰ ਮੇਰੀਆਂ ਸਾਰੀਆਂ ਮੁਸੀਬਤਾਂ ਤੋਂ ਬਚਾਇਆ। ਮੈਂ ਆਪਣਿਆ ਵੈਰੀਆਂ ਨੂੰ ਹਾਰਦਿਆਂ ਦੇਖਿਆ।"

10ਨਿਰਦੇਸ਼ਕ ਲਈ: ਸਾਜਾਂ ਨਾਲ ਦਾਊਦ ਦਾ ਇੱਕ ਭੱਗਤੀ ਗੀਤ। ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਸੁਣ। ਕਿਰਪਾ ਕਰਕੇ ਦਯਾ ਲਈ ਮੇਰੀ ਪ੍ਰਾਰਥਨਾ ਨੂੰ ਅਣਡਿਠ ਨਾ ਕਰੋ।"

Psalms 38 illustration - Psalms Chapter 38

11ਹੇ ਪਰਮੇਸ਼ੁਰ, ਕਿਰਪਾ ਕਰਕੇ ਮੇਰੀ ਪ੍ਰਾਰਥਨਾ ਨੂੰ ਸੁਣੋ ਅਤੇ ਜਵਾਬ ਦਿਉ। ਮੈਨੂੰ ਤੁਹਾਡੇ ਨਾਲ ਗੱਲ ਕਰਨ ਦਿਉ ਅਤੇ ਤੁਹਾਨੂੰ ਆਪਣੀਆਂ ਸ਼ਿਕਾਇਤਾਂ ਦੱਸਣ ਦਿਉ।"

12ਮੇਰੇ ਵੈਰੀਆਂ ਨੇ ਮੈਨੂੰ ਮੰਦਾ ਆਖਿਆ। ਉਹ ਬਦਚਲਣ ਬੰਦਾ ਮੇਰੇ ਉੱਤੇ ਚੀਕਿਆ। ਮੇਰੇ ਵੈਰੀ ਕ੍ਰੋਧ ਵਿੱਚ ਸਨ ਅਤੇ ਉਨ੍ਹਾਂ ਨੇ ਮੇਰੇ ਉੱਤੇ ਹਮਲਾ ਕੀਤਾ। ਉਨ੍ਹਾਂ ਨੇ ਮੇਰੇ ਉੱਤੇ ਮੁਸੀਬਤਾਂ ਦੇ ਪਹਾੜ ਲਿਆਂਦੇ।"

13ਮੇਰਾ ਦਿਲ ਮੇਰੇ ਅੰਦਰ ਬੁਰੀ ਤਰ੍ਹਾਂ ਧੜਕ ਰਿਹਾ ਹੈ। ਮੈਂ ਮੌਤ ਕੋਲੋਂ ਸਹਿਮ ਗਿਆ ਹਾਂ।"

14ਮੈਂ ਸਹਿਮਿਆ ਹਾਂ ਅਤੇ ਕੰਬ ਰਿਹਾ ਹਾਂ। ਮੈਂ ਭੈਭੀਤ ਹਾਂ।"

15ਹਾਏ, ਜੇ ਕਿਧਰੇ ਮੇਰੇ ਕਬੂਤਰੀ ਵਾਂਗ ਖੰਭ ਹੁੰਦੇ। ਮੈਂ ਦੂਰ ਉੱਡ ਜਾਂਦਾ ਅਤੇ ਸੱਕੂਨ ਲਈ ਥਾਂ ਲੱਭ ਲੈਂਦਾ।"

Psalms 38 illustration - Psalms Chapter 38

16ਮੈਂ ਦੂਰ ਬਹੁਤ ਦੂਰ ਮਾਰੂਥਲ ਅੰਦਰ ਚੱਲਿਆ ਜਾਂਦਾ।"

17ਮੈਂ ਦੌੜ ਜਾਂਦਾ ਮੈਂ ਬਚ ਨਿਕਲਦਾ ਮੈਂ ਮੁਸੀਬਤਾਂ ਦੇ ਇਸ ਤੂਫ਼ਾਨ ਤੋਂ ਦੂਰ ਨੱਸ ਜਾਂਦਾ।"

18ਮੇਰੇ ਮਾਲਕ ਇਨ੍ਹਾਂ ਦੇ ਝੂਠ ਨੂੰ ਰੋਕੋ। ਮੈਂ ਇਸ ਸ਼ਹਿਰ ਅੰਦਰ ਹਿੰਸਾ ਅਤੇ ਲੜਾਈ ਦੇਖਦਾ ਹਾਂ।"

19ਰਾਤ ਦਿਨ ਹਰ ਇਲਾਵੇ ਵਿੱਚ ਸ਼ਹਿਰ, ਜ਼ੁਰਮ ਅਤੇ ਬਦਨਾਮੀ ਨਾਲ ਭਰਿਆ ਪਿਆ ਹੈ।"

20ਮੁਹੱਲਿਆਂ ਵਿੱਚ ਬਹੁਤ ਹੀ ਜੁਰਮ ਹੁੰਦਾ ਹੈ। ਲੋਕ ਹਰ ਥਾਂ ਝੂਠ ਬੋਲਦੇ ਹਨ ਅਤੇ ਧੋਖਾ ਦਿੰਦੇ ਹਨ।"

Psalms 38 illustration - Psalms Chapter 38

21ਜੇ ਕੋਈ ਵੈਰੀ ਮੇਰੀ ਬੇਇੱਜ਼ਤੀ ਕਰਨ ਵਾਲਾ ਹੁੰਦਾ, ਮੈਂ ਬਰਦਾਸ਼ਤ ਕਰ ਸੱਕਦਾ ਹਾਂ। ਜੇ ਵੈਰੀ ਮੇਰੇ ਉੱਪਰ ਹਮਲਾਵਰ ਹੁੰਦੇ ਮੈਂ ਛੁਪ ਸੱਕਦਾ ਸਾਂ।"

22ਪਰ ਇਹ ਤਾਂ ਤੁਸੀਂ ਹੋ, ਮੇਰੇ ਸਾਥੀ ਮੇਰੇ ਸਹਿਯੋਗੀ ਮੇਰੇ ਮਿੱਤਰ, ਤੁਸੀਂ ਹੀ ਮੈਨੂੰ ਤਕਲੀਫ਼ਾਂ ਦੇ ਰਹੇ ਹੋ।"

Chapter Complete

You have read Psalms 38

22 verses