Lumina
Psalms

He Hath Put a New Song

Psalms 40·Punjabi Bible

1ਹੇ ਪਰਮੇਸ਼ੁਰ, ਮੈਂ ਤੁਹਾਡੇ ਉੱਤੇ ਵਿਸ਼ਵਾਸ ਕਰਦਾ ਹਾਂ ਇਸ ਲਈ ਮੈਂ ਉਨ੍ਹਾਂ ਗੱਲਾਂ ਤੋਂ ਨਿਰਭੈ ਹਾਂ ਜੋ ਲੋਕੀ ਮੇਰੇ ਨਾਲ ਕਰ ਸੱਕਦੇ ਹਨ। ਮੈਂ ਪਰਮੇਸ਼ੁਰ ਦੀ ਮੇਰੇ ਨਾਲ ਕੀਤੇ ਵਾਅਦੇ ਲਈ ਉਸਤਤਿ ਕਰਦਾ ਹਾਂ।"

2ਮੇਰੇ ਵੈਰੀ ਸਦਾ ਮੇਰੇ ਸ਼ਬਦਾਂ ਨੂੰ ਤੋਂੜਦੇ ਮਰੋੜਦੇ ਰਹਿੰਦੇ ਹਨ। ਉਹ ਸਦਾ ਮੇਰੇ ਵਿਰੁੱਧ ਵਿਉਂਤਾ ਬਣਾਉਂਦੇ ਰਹਿੰਦੇ ਹਨ।"

3ਉਹ ਇਕੱਠੇ ਛੁਪ ਜਾਂਦੇ ਹਨ ਅਤੇ ਮੇਰੀ ਹਰ ਹਰਕਤ ਦੀ ਨਿਗਰਾਨੀ ਕਰਦੇ ਹਨ, ਇਹ ਉਮੀਦ ਕਰਦੇ ਹਨ ਕਿ ਕਿਸੇ ਤਰ੍ਹਾਂ ਮੈਨੂੰ ਮਾਰ ਸੱਕਣ।"

4ਹੇ ਪਰਮੇਸ਼ੁਰ, ਉਨ੍ਹਾਂ ਨੂੰ ਉਨ੍ਹਾਂ ਦੇ ਮੰਦਿਆਂ ਕਾਰਿਆਂ ਕਾਰਣ ਦੂਰ ਭਜਾ ਦਿਉ ਉਨ੍ਹਾਂ ਨੂੰ ਵਿਦੇਸ਼ੀ ਕੌਮਾਂ ਦਾ ਗੁੱਸਾ ਝੱਲਣ ਲਈ ਦੂਰ ਭੇਜ ਦਿਉ।"

5ਤੁਸੀਂ ਮੇਰੀ ਪੀੜਾ ਵੇਖੀ ਹੈ। ਤੁਸੀਂ ਜਾਣਦੇ ਹੋ, ਮੈਂ ਕਿੰਨਾ ਰੋਇਆ ਹਾਂ। ਤੁਸੀਂ ਮੇਰੇ ਹੰਝੂਆਂ ਦਾ ਹਿਸਾਬ ਰੱਖਿਆ ਹੋਵੇਗਾ।"

Psalms 40 illustration - Psalms Chapter 40

6ਇਸੇ ਲਈ ਮੇਰੇ ਵੈਰੀਆਂ ਨੂੰ ਹਰਾ ਦਿਉ ਜਦੋਂ ਮੈਂ ਸਹਾਇਤਾ ਲਈ ਤੁਹਾਨੂੰ ਆਵਾਜ਼ ਦਿਆਂ। ਮੈਂ ਜਾਣਦਾ ਹਾਂ ਕਿ ਤੁਸੀਂ ਇਵੇਂ ਕਰ ਸੱਕਦੇ ਹੋਂ। ਤੁਸੀਂ ਪਰਮੇਸ਼ੁਰ ਹੋਂ।"

7ਮੈਂ ਪਰਮੇਸ਼ੁਰ ਦੀ ਉਸ ਦੇ ਵਾਅਦੇ ਲਈ ਉਸਤਤਿ ਕਰਾਂਗਾ, ਮੈਂ ਯਹੋਵਾਹ ਦੀ ਉਸ ਵੱਲੋਂ ਦਿੱਤੇ ਵਾਅਦੇ ਲਈ ਉਸਤਤਿ ਕਰਦਾ ਹਾਂ।"

8ਮੈਂ ਪਰਮੇਸ਼ੁਰ ਵਿੱਚ ਯਕੀਨ ਰੱਖਦਾ ਹਾਂ, ਇਸੇ ਲਈ, ਮੈਂ ਉਨ੍ਹਾਂ ਗੱਲਾਂ ਤੋਂ ਨਹੀਂ ਡਰਦਾ ਜੋ ਲੋਕੀ ਮੇਰੇ ਨਾਲ ਕਰ ਸੱਕਦੇ ਹਨ।"

9ਹੇ ਪਰਮੇਸ਼ੁਰ, ਮੈਂ ਤੁਹਾਨੂੰ ਖਾਸ ਵਾਅਦੇ ਦਿੱਤੇ। ਅਤੇ ਮੈਂ ਉਹੀ ਕਰਾਂਗਾ ਜਿਸਦਾ ਮੈਂ ਵਾਅਦਾ ਕੀਤਾ।"

10ਕਿਉਂ ਕਿ ਤੁਸੀਂ ਮੈਨੂੰ ਮੌਤ ਕੋਲੋਂ ਬਚਾਇਆ। ਤੁਸੀਂ ਮੈਨੂੰ ਹਾਰਨ ਤੋਂ ਬਚਾਈ ਰੱਖਿਆ। ਤਾਂ ਜੋ ਮੈਂ ਆਪਣੀ ਬਾਕੀ ਦੀ ਜ਼ਿੰਦਗੀ ਵਿੱਚ ਤੁਹਾਡੀ ਸੇਵਾ ਕਰ ਸੱਕਾਂ।"

Psalms 40 illustration - Psalms Chapter 40

11ਨਿਰਦੇਸ਼ਕ ਲਈ: “ਬਰਬਾਦ ਨਾ ਕਰੋ” ਧੁਨੀ ਨੂੰ। ਦਾਊਦ ਦਾ ਉਸ ਵੇਲੇ ਦਾ ਇੱਕ ਭੱਗਤੀ ਗੀਤ ਜਦੋਂ ਉਹ ਸ਼ਾਊਲ ਦੀ ਗੁਫ਼ਾ ਵਿੱਚੋਂ ਬਚ ਨਿਕਲਿਆ। ਹੇ ਪਰਮੇਸ਼ੁਰ, ਮੇਰੇ ਉੱਪਰ ਮਿਹਰ ਕਰੋ। ਦਯਾਵਾਨ ਹੋਵੋ, ਕਿਉਂਕਿ ਮੇਰੀ ਰੂਹ ਨੂੰ ਤੁਹਾਡੇ ਉੱਤੇ ਵਿਸ਼ਵਾਸ ਹੈ। ਮੈਂ ਓਨਾ ਚਿਰ ਤੁਹਾਡੇ ਵਿੱਚ ਸ਼ਰਨ ਲਵਾਂਗਾ ਜਿੰਨਾ ਚਿਰ ਮੁਸੀਬਤਾਂ ਨਹੀਂ ਮੁੱਕ ਜਾਂਦੀਆਂ।"

12ਮੈਂ ਸਭ ਤੋਂ ਉੱਚੇ ਪਰਮੇਸ਼ੁਰ ਨੂੰ ਸਹਾਇਤਾ ਲਈ ਪ੍ਰਾਰਥਨਾ ਕਰਦਾ ਹਾਂ। ਅੱਤ ਉੱਚ ਪਰਮੇਸ਼ੁਰ, ਪੂਰੀ ਤਰ੍ਹਾਂ ਮੇਰਾ ਖਿਆਲ ਰੱਖਦਾ ਹੈ।"

13ਉਹ ਸਵਰਗ ਵਿੱਚੋਂ, ਮੇਰੀ ਸਹਾਇਤਾ ਕਰਦਾ ਅਤੇ ਮੈਨੂੰ ਬਚਾਉਂਦਾ ਹੈ। ਉਸ ਨੇ ਉਨ੍ਹਾਂ ਲੋਕਾਂ ਨੂੰ ਹਰਾਇਆ ਜੋ ਮੈਨੂੰ ਦੁੱਖ ਦਿੰਦੇ ਹਨ। ਪਰਮੇਸ਼ੁਰ ਆਪਣਾ ਸੱਚਾ ਪਿਆਰ ਮੇਰੇ ਲਈ ਦਰਸ਼ਾਉਂਦਾ ਹੈ।"

14ਮੇਰੀ ਜ਼ਿੰਦਗੀ ਖਤਰੇ ਵਿੱਚ ਹੈ। ਮੈਂ ਮੇਰੇ ਵੈਰੀਆਂ ਦੁਆਰਾ ਘਿਰਿਆ ਹੋਇਆ ਹਾਂ। ਉਹ ਆਦਮ ਖੋਰ ਸ਼ੇਰਾਂ ਵਰਗੇ ਹਨ, ਉਨ੍ਹਾਂ ਦੇ ਦੰਦ ਤੀਰਾਂ ਅਤੇ ਨੇਜਿਆਂ ਨਾਲੋਂ ਵੀ ਤਿੱਖੇ ਹਨ, ਉਨ੍ਹਾਂ ਦੀਆਂ ਜੀਭਾਂ ਇੱਕ ਤਲਵਾਰ ਜਿੰਨੀਆਂ ਤਿੱਖੀਆਂ ਹਨ।"

15ਹੇ ਪਰਮੇਸ਼ੁਰ, ਤੁਸੀਂ ਅਕਾਸ਼ ਨਾਲੋਂ ਉੱਚੇ ਹੋਂ। ਤੁਹਾਡੀ ਸ਼ਾਨ ਧਰਤੀ ਉੱਤੇ ਫ਼ੈਲੀ ਹੋਈ ਹੈ।"

Psalms 40 illustration - Psalms Chapter 40

16ਮੇਰੇ ਵੈਰੀਆਂ ਨੇ ਮੇਰੇ ਲਈ ਜਾਲ ਵਿਛਾਇਆ ਹੈ ਉਹ ਮੈਨੂੰ ਫ਼ਸਾਉਣ ਦੀ ਕੋਸ਼ਿਸ਼ ਵਿੱਚ ਹਨ। ਉਨ੍ਹਾਂ ਨੇ ਮੇਰੇ ਡਿੱਗਣ ਲਈ ਡੂੰਘਾ ਟੋਆ ਪੁੱਟਿਆ ਹੈ, ਪਰ ਉਹ ਖੁਦ ਹੀ ਇਸ ਵਿੱਚ ਡਿੱਗ ਪਏ ਹਨ।"

17ਪਰ ਪਰਮੇਸ਼ੁਰ ਮੈਨੂੰ ਬਚਾਕੇ ਰੱਖੇਗਾ। ਉਹ ਮੈਨੂੰ ਬਹਾਦਰ ਬਣਾਵੇਗਾ। ਮੈਂ ਉਸਦੀ ਉਸਤਤਿ ਗਾਵਾਂਗਾ।"

Chapter Complete

You have read Psalms 40

17 verses