1ਇੱਕ ਚੰਗਾ ਵਿਅਕਤੀ ਉਦੋਂ ਬਹੁਤ ਖੁਸ਼ ਹੋਵੇਗਾ ਜਦੋਂ ਉਹ ਦੁਸ਼ਟ ਲੋਕਾਂ ਨੂੰ ਉਨ੍ਹਾਂ ਦੀਆਂ ਦੁਸ਼ਟ ਕਰਨੀਆਂ ਲਈ ਜਿਹੜੀਆਂ ਉਨ੍ਹਾਂ ਨੇ ਕੀਤੀਆਂ, ਦੰਡ ਮਿਲਦਿਆਂ ਦੇਖੇਗਾ। ਉਹ ਇੱਕ ਸਿਪਾਹੀ ਦੀ ਤਰ੍ਹਾਂ ਹੋਵੇਗਾ ਜਿਸਨੇ ਆਪਣੇ ਸਾਰੇ ਵੈਰੀਆਂ ਨੂੰ ਹਰਾ ਦਿੱਤਾ ਸੀ।"
2ਜਦੋਂ ਉਹ ਵਾਪਰੇਗਾ, ਲੋਕ ਆਖਣਗੇ, “ਚੰਗੇ ਲੋਕਾਂ ਨੂੰ ਸੱਚਮੁੱਚ ਇਨਾਮ ਦਿੱਤਾ ਗਿਆ ਹੈ। ਇੱਥੇ ਸੱਚਮੁੱਚ ਦੁਨੀਆਂ ਦਾ ਨਿਆਂ ਕਰਨ ਵਾਲਾ ਪਰਮੇਸ਼ੁਰ ਮੌਜੂਦ ਹੈ।”"
3ਨਿਰਦੇਸ਼ਕ ਲਈ: “ਬਰਬਾਦ ਨਾ ਕਰੋ” ਵਾਲੀ, ਦਾਊਦ ਦਾ ਉਸ ਵੇਲੇ ਦਾ ਇੱਕ ਭੱਗਤੀ ਗੀਤ। ਜਦੋਂ ਸ਼ਾਊਲ ਨੇ ਲੋਕਾਂ ਨੂੰ ਦਾਊਦ ਦੇ ਘਰ ਦੀ ਨਿਗਰਾਨੀ ਕਰਨ ਅਤੇ ਉਸ ਨੂੰ ਮਾਰਨ ਦੀ ਕੋਸ਼ਿਸ਼ ਕਰਨ ਲਈ ਭੇਜਿਆ ਸੀ। ਹੇ ਪਰਮੇਸ਼ੁਰ, ਮੈਨੂੰ ਮੇਰੇ ਵੈਰੀਆਂ ਕੋਲੋਂ ਬਚਾ ਲੈ। ਉਨ੍ਹਾਂ ਲੋਕਾਂ ਨੂੰ ਹਰਾਉਣ ਵਿੱਚ ਮੇਰੀ ਸਹਾਇਤਾ ਕਰੋ ਜਿਹੜੇ ਮੇਰੇ ਨਾਲ ਲੜਨ ਲਈ ਆਏ ਹਨ।"
4ਮੈਨੂੰ ਉਨ੍ਹਾਂ ਲੋਕਾਂ ਕੋਲੋਂ ਬਚਾਉ ਜਿਹੜੇ ਮੰਦੇ ਕਾਰੇ ਕਰਦੇ ਹਨ। ਮੈਨੂੰ ਉਨ੍ਹਾਂ ਕਾਤਲਾਂ ਕੋਲੋਂ ਬਚਾਉ।"
5ਦੇਖੋ, ਤਕੜੇ ਆਦਮੀ ਮੇਰੀ ਉਡੀਕ ਵਿੱਚ ਹਨ, ਉਹ ਮੈਨੂੰ ਮਾਰ ਮੁਕਾਉਣ ਲਈ ਉਡੀਕ ਰਹੇ ਹਨ। ਭਾਵੇਂ ਮੈਂ ਕੋਈ ਗੁਨਾਹ ਜਾਂ ਜੁਰਮ ਨਹੀਂ ਕੀਤਾ।"

6ਮੈਂ ਕੁਝ ਵੀ ਗਲਤ ਨਹੀਂ ਕੀਤਾ, ਪਰ ਮੈਨੂੰ ਮਾਰਨ ਲਈ ਨੱਸੇ ਆਏ ਹਨ। ਯਹੋਵਾਹ ਆਉ, ਖੁਦ ਆਪਣੀਆਂ ਅੱਖਾਂ ਨਾਲ ਵੇਖੋ?"
7ਤੁਸੀਂ ਇਸਰਾਏਲ ਦੇ ਪਰਮੇਸ਼ੁਰ, ਪਰਮੇਸ਼ੁਰ ਯਹੋਵਾਹ ਸਰਬ ਸ਼ਕਤੀਮਾਨ ਹੋ। ਉੱਠੋ ਅਤੇ ਉਨ੍ਹਾਂ ਲੋਕਾਂ ਨੂੰ ਦੰਡ ਦੇਵੋ। ਉਨ੍ਹਾਂ ਦੁਸ਼ਟ ਗੱਦਾਰਾਂ ਉੱਤੇ ਤਰਸ ਨਾ ਕਰੋ।"
8ਇਹ ਮੰਦੇ ਲੋਕ ਕੁੱਤਿਆਂ ਵਰਗੇ ਹਨ ਜਿਹੜੇ ਸ਼ਾਮ ਨੂੰ ਸ਼ਹਿਰ ਅੰਦਰ ਭੌਕਦੇ ਹੋਏ ਅਵਾਰਾ ਘੁੰਮਦੇ ਆ ਵੜਦੇ ਹਨ।"
9ਉਨ੍ਹਾਂ ਦੀਆਂ ਗਾਲ੍ਹਾਂ ਅਤੇ ਧਮਕੀਆਂ ਸੁਣੋ। ਉਹ ਬੜੀਆਂ ਜ਼ੁਲਮੀ ਗੱਲਾਂ ਆਖਦੇ ਹਨ ਅਤੇ ਇਹ ਵੀ ਖਿਆਲ ਨਹੀਂ ਕਰਦੇ ਕਿ ਉਨ੍ਹਾਂ ਨੂੰ ਕੌਣ ਸੁਣਦਾ ਹੈ।"
10ਯਹੋਵਾਹ, ਇਨ੍ਹਾਂ ਉੱਤੇ ਹੱਸੋ। ਇਨ੍ਹਾਂ ਲੋਕਾਂ ਦਾ ਮਜ਼ਾਕ ਉਡਾਉ।"

11ਮੈਂ ਤੁਹਾਡੇ ਲਈ ਉਸਤਤਿ ਦੇ ਗੀਤ ਗਾਵਾਂਗਾ। ਹੇ ਪਰਮੇਸ਼ੁਰ, ਤੁਸੀਂ ਹੀ ਉੱਚੇ ਪਰਬਤਾਂ ਅੰਦਰ, ਮੇਰਾ ਸੁਰੱਖਿਅਤ ਟਿਕਾਣਾ ਹੋ।"
You have read Psalms 42
11 verses