1ਪਰਮੇਸ਼ੁਰ ਮੈਨੂੰ ਪਿਆਰ ਕਰਦਾ ਹੈ, ਅਤੇ ਉਹ ਮੇਰੀ ਜਿੱਤ ਲਈ ਸਹਾਇਤਾ ਕਰੇਗਾ। ਉਹ ਵੈਰੀਆਂ ਨੂੰ ਹਰਾਉਣ ਵਿੱਚ ਮੇਰੀ ਸਹਾਇਤਾ ਕਰੇਗਾ।"
2ਹੇ ਪਰਮੇਸ਼ੁਰ, ਜੇਕਰ ਤੁਸੀਂ ਉਨ੍ਹਾਂ ਨੂੰ ਸਿਰਫ਼ ਮਾਰੋਂਗੇ ਸ਼ਾਇਦ ਮੇਰੇ ਲੋਕ ਭੁੱਲ ਜਾਣ। ਇਸ ਲਈ ਮੇਰੇ ਮਾਲਕ ਅਤੇ ਰੱਖਿਅਕ, ਉਨ੍ਹਾਂ ਨੂੰ ਖਿੰਡਾ ਦਿਉ ਅਤੇ ਉਨ੍ਹਾਂ ਨੂੰ ਆਪਣੀ ਸ਼ਕਤੀ ਨਾਲ ਹਰਾ ਦਿਉ।"
3ਉਹ ਮੰਦੇ ਲੋਕ ਗਾਲ੍ਹਾਂ ਕੱਢਦੇ ਹਨ ਅਤੇ ਝੂਠ ਬੋਲਦੇ ਹਨ। ਉਨ੍ਹਾਂ ਨੂੰ ਉਨ੍ਹਾਂ ਦੇ ਆਖੇ ਦਾ ਦੰਡ ਦਿਉ। ਉਨ੍ਹਾਂ ਦੇ ਗੁਨਾਹ ਨੂੰ ਹੀ ਉਨ੍ਹਾਂ ਨੂੰ ਘੇਰਨ ਦਿਉ।"
4ਉਨ੍ਹਾਂ ਨੂੰ ਆਪਣੇ ਕਹਿਰ ਨਾਲ ਤਬਾਹ ਕਰ ਦਿਉ। ਉਨ੍ਹਾਂ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿਉ। ਫ਼ੇਰ ਦੁਨੀਆਂ ਦੇ ਸਾਰੇ ਲੋਕ ਜਾਣ ਲੈਣਗੇ ਕਿ ਪਰਮੇਸ਼ੁਰ ਇਸਰਾਏਲ ਵਿੱਚ ਰਾਜ ਕਰਦਾ ਹੈ।"
5ਉਹ ਮੰਦੇ ਲੋਕ ਸ਼ਾਮ ਨੂੰ ਭੌਕਦੇ ਕੁੱਤਿਆਂ ਵਾਂਗ ਘੁੰਮਦੇ ਸ਼ਹਿਰ ਅੰਦਰ ਆਉਂਦੇ ਹਨ।"
You have read Psalms 43
5 verses