1ਉਹ ਭੋਜਨ ਦੀ ਤਲਾਸ਼ ਕਰਨਗੇ ਪਰ ਉਨ੍ਹਾਂ ਨੂੰ ਨਾ ਤਾਂ ਭੋਜਨ ਮਿਲੇਗਾ ਅਤੇ ਨਾ ਸੌਣ ਲਈ ਕੋਈ ਥਾਂ।"
2ਪਰ ਸਵੇਰੇ, ਮੈਂ ਤੁਹਾਨੂੰ ਉਸਤਤਿ ਦੇ ਆਪਣੇ ਗੀਤ ਗਾਵਾਂਗਾ। ਮੈਂ ਤੇਰੇ ਪਿਆਰ ਵਿੱਚ ਆਨੰਦ ਮਾਣਾਂਗਾ। ਕਿਉਂਕਿ ਉੱਚੇ ਪਰਬਤਾਂ ਵਿੱਚ ਤੁਸੀਂ ਮੇਰਾ ਸੁਰੱਖਿਅਤ ਸਥਾਨ ਹੋ। ਅਤੇ ਜਦੋਂ ਮੁਸੀਬਤਾਂ ਆਉਂਦੀਆਂ ਹਨ ਤੁਸੀਂ ਹੀ ਮੇਰੀ ਸ਼ਰਨ ਹੋਂ।"
3ਮੈਂ ਤੁਹਾਨੂੰ ਉਸਤਤਿ ਦੇ ਆਪਣੇ ਗੀਤ ਗਾਵਾਂਗਾ। ਕਿਉਂਕਿ ਉੱਚੇ ਪਰਬਤਾਂ ਵਿੱਚ ਤੁਸੀਂ ਮੇਰਾ ਸੁਰੱਖਿਅਤ ਸਥਾਨ ਹੋ।"
4ਨਿਰਦੇਸ਼ਕ ਲਈ: “ਕਰਾਰ ਦੇ ਚਮੇਲੀ ਦਾ ਫ਼ੁੱਲ” ਦੀ ਧੁਨੀ। ਦਾਊਦ ਦਾ ਮਿਕਤਾਮ ਸਿੱਖਿਆ ਲਈ। ਇਹ ਉਸ ਵੇਲੇ ਦੀ ਗੱਲ ਹੈ ਜਦੋਂ ਦਾਊਦ ਅਰਮ ਨਹਰੈਮ ਅਤੇ ਅਰਮ ਸੋਬਾਹ ਨਾਲ ਲੜਿਆ, ਅਤੇ ਜਦੋਂ ਯੋਆਬ ਵਾਪਸ ਪਰਤਿਆ ਅਤੇ ਉਸ ਨੇ 12,000 ਅਦੋਮ ਸਿਪਾਹੀਆਂ ਨੂੰ ਨਮਕ ਦੀ ਵਾਦੀ ਵਿੱਚ ਹਰਾਇਆ। ਪਰਮੇਸ਼ੁਰ, ਤੁਸੀਂ ਸਾਡੇ ਉੱਤੇ ਬਹੁਤ ਗੁੱਸੇ ਸੀ। ਇਸ ਲਈ ਤੁਸੀਂ ਸਾਨੂੰ ਨਾਮੰਜ਼ੂਰ ਕੀਤਾ ਅਤੇ ਸਾਨੂੰ ਤਬਾਹ ਕਰ ਦਿੱਤਾ। ਇਸ ਲਈ ਕਿਰਪਾ ਕਰਕੇ ਫ਼ੇਰ ਤੋਂ ਸਾਡਾ ਪੁਨਰ ਨਿਰਮਾਣ ਕਰੋ।"
5ਤੁਸੀਂ ਧਰਤੀ ਹਿਲਾ ਦਿੱਤੀ ਹੈ ਅਤੇ ਖੋਲ੍ਹਕੇ ਖਲਾਰ ਦਿੱਤੀ ਹੈ। ਸਾਡੀ ਦੁਨੀਆਂ ਬਿੱਖਰਦੀ ਜਾ ਰਹੀ ਹੈ। ਦਯਾ ਕਰੋ ਅਤੇ ਇਸ ਨੂੰ ਥਾਂ ਸਿਰ ਰੱਖੋ।"

6ਤੁਸੀਂ ਆਪਣੇ ਬੰਦਿਆਂ ਨੂੰ ਬਹੁਤ ਤਕਲੀਫ਼ਾਂ ਦਿੱਤੀਆਂ ਹਨ। ਅਸੀਂ ਡਿੱਗਦੇ, ਲੜਖੜ੍ਹਾਉਂਦੇ ਸ਼ਰਾਬੀ ਆਦਮੀਆਂ ਵਰਗੇ ਹਾਂ।"
7ਤੁਸਾਂ ਉਨ੍ਹਾਂ ਲੋਕਾਂ ਨੂੰ ਚੇਤਾਵਨੀ ਦਿੱਤੀ ਸੀ ਜਿਹੜੇ ਤੁਹਾਨੂੰ ਪੂਜਦੇ ਹਨ। ਹੁਣ ਉਹ ਵੈਰੀਆਂ ਤੋਂ ਬਚਕੇ ਨਿਕਲ ਸੱਕਦੇ ਹਨ।"
8ਆਪਣੀ ਮਹਾਨ ਸ਼ਕਤੀ ਵਰਤੋਂ ਅਤੇ ਸਾਨੂੰ ਬਚਾਉ। ਮੇਰੀ ਪ੍ਰਾਰਥਨਾ ਸੁਣੋ ਅਤੇ ਉਨ੍ਹਾਂ ਲੋਕਾਂ ਨੂੰ ਬਚਾ ਲਵੋ ਜਿਨ੍ਹਾਂ ਨੂੰ ਤੁਸੀ ਪਿਆਰ ਕਰਦੇ ਹੋਂ।"
9ਪਰਮੇਸ਼ੁਰ ਆਪਣੇ ਮੰਦਰ ਵਿੱਚ ਬੋਲਿਆ, ਮੈਂ ਇਸ ਨਾਲ ਬਹੁਤ ਖੁਸ਼ ਹਾਂ।” ਪਰਮੇਸ਼ੁਰ ਨੇ ਆਖਿਆ, “ਮੈਂ ਇਹ ਜ਼ਮੀਨ ਆਪਣੇ ਲੋਕਾਂ ਨਾਲ ਸਾਂਝੀ ਕਰਾਂਗਾ, ਮੈਂ ਉਨ੍ਹਾਂ ਨੂੰ ਸ਼ੇਚੇਮ ਦੇਵਾਂਗਾ। ਮੈਂ ਉਨ੍ਹਾਂ ਨੂੰ ਸੁੱਕੋਥ ਦੀ ਵਾਦੀ ਦੇਵਾਂਗਾ।"
10ਗਿਲਆਦ ਤੇ ਮਾਨਾਸੇਹ ਮੇਰੇ ਹੋਣਗੇ। ਇਫ਼ਰਾਈਮ ਮੇਰੇ ਸਿਰ ਦੀ ਢਾਲ ਹੋਵੇਗਾ। ਯਹੂਦਾਹ ਮੇਰਾ ਸ਼ਾਹੀ ਡੰਡਾ ਹੋਵੇਗਾ।"

11ਮੋਆਬ ਮੇਰੇ ਚਰਨ ਧੋਣ ਲਈ ਮੇਰਾ ਭਾਂਡਾ ਹੋਵੇਗਾ। ਇਡੋਮ ਮੇਰਾ ਦਾਸ ਹੋਵੇਗਾ ਜਿਹੜਾ ਮੇਰੀਆਂ ਖੜ੍ਹਾਵਾਂ ਚੁੱਕੇਗਾ। ਮੈਂ ਫ਼ਿਲਿਸਤੀਨੀ ਦੇ ਲੋਕਾਂ ਨੂੰ ਹਰਾ ਦਿਆਂਗਾ ਅਤੇ ਮੈਂ ਜਿੱਤ ਬਾਰੇ ਰੌਲਾ ਪਾਵਾਂਗਾ।”"
12ਪਰ ਹੇ ਪਰਮੇਸ਼ੁਰ, ਤੁਸੀਂ ਸਾਨੂੰ ਤਿਆਗ ਦਿੱਤਾ। ਤੁਸੀਂ ਸਾਡੀ ਫ਼ੌਜ ਨਾਲ ਨਹੀਂ ਗਏ। ਇਸ ਲਈ ਮਜ਼ਬੂਤ ਸੁਰੱਖਿਅਤ ਸ਼ਹਿਰ ਵੱਲ ਨੂੰ ਮੇਰੀ ਅਗਵਾਈ ਕੌਣ ਕਰੇਗਾ। ਇਡੋਮ ਦੇ ਖਿਲਾਫ਼ ਲੜਨ ਵਿੱਚ ਮੇਰੀ ਸਹਾਇਤਾ ਕੌਣ ਕਰੇਗਾ।"
13ਹੇ ਪਰਮੇਸ਼ੁਰ, ਵੈਰੀਆਂ ਨੂੰ ਹਰਾਉਣ ਵਿੱਚ ਸਾਡੀ ਸਹਾਇਤਾ ਕਰੋ। ਲੋਕ ਮਦਦ ਨਹੀਂ ਕਰ ਸੱਕਦੇ।"
14ਸਿਰਫ਼ ਪਰਮੇਸ਼ੁਰ ਹੀ ਸਾਨੂੰ ਮਜ਼ਬੂਤ ਬਣਾ ਸੱਕਦਾ ਹੈ। ਸਿਰਫ਼ ਪਰਮੇਸ਼ੁਰ ਹੀ ਸਾਡੇ ਵੈਰੀਆਂ ਨੂੰ ਹਰਾ ਸੱਕਦਾ ਹੈ।"
15ਨਿਰਦੇਸ਼ਕ ਲਈ: ਤਾਰਾਂ ਵਾਲੇ ਸਾਜ਼ਾਂ ਨਾਲ ਦਾਊਦ ਦਾ ਇੱਕ ਗੀਤ। ਹੇ ਪਰਮੇਸ਼ੁਰ, ਮੇਰੇ ਪ੍ਰਾਰਥਨਾ ਗੀਤ ਨੂੰ ਸੁਣੋ। ਮੇਰੀ ਪ੍ਰਾਰਥਨਾ ਸੁਣੋ।"

16ਮੈਂ ਕਿੱਥੇ ਵੀ, ਕਿੰਨਾ ਵੀ ਕਮਜ਼ੋਰ ਹੋਵਾਂ ਮੈਂ ਸਹਾਇਤਾ ਲਈ ਤੁਹਾਨੂੰ ਪੁਕਾਰਾਂਗਾ। ਮੈਨੂੰ ਬਹੁਤ ਉੱਚਾ ਸੁਰੱਖਿਅਤ ਥਾਂ ਉੱਤੇ ਲੈ ਜਾਵੋ।"
17ਤੁਸੀਂ ਹੀ ਮੇਰਾ ਸੁਰੱਖਿਅਤ ਸਥਾਨ ਹੋ। ਤੁਸੀਂ ਹੀ ਮਜ਼ਬੂਤ ਬੁਰਜ ਹੋ ਜਿਹੜਾ ਮੈਨੂੰ ਮੇਰੇ ਵੈਰੀਆਂ ਤੋਂ ਬਚਾਉਂਦਾ ਹੈ।"
18ਮੈਂ ਹਮੇਸ਼ਾ ਲਈ ਤੁਹਾਡੇ ਤੰਬੂ ਵਿੱਚ ਰਹਿਣਾ ਚਾਹੁੰਦਾ ਹਾਂ। ਮੈਂ ਉੱਥੇ ਛੁਪ ਜਾਂਦਾ ਹਾਂ, ਜਿੱਥੇ ਤੁਸੀਂ ਮੇਰੀ ਰੱਖਿਆ ਕਰ ਸੱਕੋਂ।"
19ਪਰਮੇਸ਼ੁਰ, ਤੁਸਾਂ ਮੇਰੇ ਤੁਹਾਨੂੰ ਕੀਤੇ ਵਾਅਦੇ ਸੁਣੇ ਹਨ। ਪਰ ਜੋ ਕੁਝ ਵੀ ਤੁਹਾਡੇ ਉਪਾਸੱਕਾਂ ਕੋਲ ਹੈ ਤੁਹਾਡੇ ਵੱਲੋਂ ਆਉਂਦਾ ਹੈ।"
20ਰਾਜੇ ਨੂੰ ਲੰਮਾ ਜੀਵਨ ਦਿਉ। ਉਸ ਨੂੰ ਸਦਾ ਲਈ ਜਿਉਣ ਦਿਉ।"

21ਉਸ ਨੂੰ ਸਦਾ ਲਈ ਪਰਮੇਸ਼ੁਰ ਸੰਗ ਜਿਉਣ ਦਿਉ। ਆਪਣੇ ਸੱਚੇ ਪਿਆਰ ਨਾਲ ਉਸ ਦੀ ਰੱਖਿਆ ਕਰੋ।"
22ਅਤੇ ਮੈਂ ਸਦਾ-ਸਦਾ ਤੁਹਾਡੇ ਨਾਮ ਦੀ ਉਸਤਤਿ ਕਰਾਂਗਾ। ਹਰ ਰੋਜ਼ ਮੈਂ ਉਹੀ ਗੱਲਾਂ ਕਰਾਂਗਾ ਜਿਨ੍ਹਾਂ ਦਾ ਮੈਂ ਇਕਰਾਰ ਕੀਤਾ।"
23ਨਿਰਦੇਸ਼ਕ ਲਈ: ਯਦੂਥੂਨ ਨੂੰ। ਦਾਊਦ ਦਾ ਗੀਤ। ਭਾਵੇਂ ਕੁਝ ਵੀ ਹੋਵੇ, ਮੇਰੀ ਆਤਮਾ ਸਬਰ ਨਾਲ ਪਰਮੇਸ਼ੁਰ ਲਈ ਇੰਤਜ਼ਾਰ ਕਰਦੀ ਹੈ। ਮੈਨੂੰ ਬਚਾਉਣ ਵਾਸਤੇ ਮੈਨੂੰ ਆਪਣੀ ਮੁਕਤੀ ਉਸਤੋਂ ਹੀ ਮਿਲਦੀ ਹੈ।"
24ਮੇਰੇ ਬਹੁਤ ਵੈਰੀ ਹਨ, ਪਰ ਪਰਮੇਸ਼ੁਰ ਮੇਰਾ ਕਿਲ੍ਹਾ ਹੈ। ਪਰਮੇਸ਼ੁਰ ਮੈਨੂੰ ਬਚਾਉਂਦਾ ਹੈ। ਪਰਮੇਸ਼ੁਰ ਉੱਚੇ ਪਰਬਤਾਂ ਉੱਤੇ ਮੇਰਾ ਸੁਰੱਖਿਆ ਦਾ ਟਿਕਾਣਾ ਹੈ। ਵੱਡੀ ਫ਼ੌਜ ਵੀ ਮੈਨੂੰ ਨਹੀਂ ਹਰਾ ਸੱਕਦੀ।"
25ਤੁਸੀਂ ਕਿੰਨਾ ਕੁ ਚਿਰ ਮੇਰੇ ਉੱਪਰ ਹਮਲਾ ਕਰੋਂਗੇ? ਮੈਂ ਤਾਂ ਇੱਕ ਝੁਕੀ ਹੋਈ ਕੰਧ ਹਾਂ, ਇੱਕ ਵਾੜ, ਜਿਹੜੀ ਡਿੱਗਣ ਲਈ ਤਿਆਰ ਹੈ।"

26ਮੇਰੇ ਕੋਲ ਮਹੱਤਵਪੂਰਣ ਦਰਜੇ ਹੋਣ ਦੇ ਬਾਵਜੂਦ ਵੀ ਉਹ ਲੋਕ ਮੈਨੂੰ ਤਬਾਹ ਕਰਨ ਦਿਆਂ ਵਿਉਂਤਾ ਬਣਾ ਰਹੇ ਹਨ। ਇਸਤੋਂ ਉਨ੍ਹਾਂ ਨੂੰ ਮੇਰੇ ਬਾਰੇ ਬੋਲਕੇ ਖੁਸ਼ੀ ਮਿਲਦੀ ਹੈ। ਲੋਕਾਂ ਸਾਹਮਣੇ ਉਹ ਮੇਰੇ ਬਾਰੇ ਚੰਗਾ ਬੋਲਦੇ ਹਨ ਪਰ ਲੁਕਵੇਂ ਤੌਰ ਤੇ ਮੈਨੂੰ ਗਾਲ੍ਹਾਂ ਕੱਢਦੇ ਹਨ।"
You have read Psalms 44
26 verses