1ਉਹ ਤਲਵਾਰਾਂ ਨਾਲ ਮਾਰੇ ਜਾਣਗੇ। ਅਵਾਰਾ ਕੁੱਤੇ ਉਨ੍ਹਾਂ ਦੇ ਮੁਰਦਾ ਸਰੀਰਾਂ ਨੂੰ ਖਾਣਗੇ।"
2ਪਰ ਰਾਜਾ ਆਪਣੇ ਪਰਮੇਸ਼ੁਰ ਨਾਲ ਖੁਸ਼ ਹੋਵੇਗਾ। ਅਤੇ ਜਿਨ੍ਹਾਂ ਲੋਕਾਂ ਨੇ ਉਸਦਾ ਹੁਕਮ ਮੰਨਣ ਤੋਂ ਇਨਕਾਰ ਕੀਤਾ ਸੀ ਪਰਮੇਸ਼ੁਰ ਦੀ ਉਸਤਤਿ ਕਰਨਗੇ। ਕਿਉਂਕਿ, ਉਸ ਨੇ ਉਨ੍ਹਾਂ ਸਾਰੇ ਝੂਠਿਆਂ ਨੂੰ ਹਰਾ ਦਿੱਤਾ ਹੈ।"
3ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਹੇ ਪਰਮੇਸ਼ੁਰ, ਮੇਰੀ ਗੱਲ ਸੁਣੋ। ਮੇਰੇ ਵੈਰੀਆਂ ਨੇ ਮੈਨੂੰ ਧਮਕਾਇਆ ਹੈ। ਉਨ੍ਹਾਂ ਕੋਲੋਂ ਮੇਰੀ ਜ਼ਿੰਦਗੀ ਨੂੰ ਬਚਾਉ।"
4ਮੈਨੂੰ ਮੇਰੇ ਵੈਰੀਆਂ ਦੇ ਗੁਪਤ ਛੜਯਂਤਰਾਂ ਤੋਂ ਬਚਾਵੋ। ਮੈਨੂੰ ਉਨ੍ਹਾਂ ਬਦਕਾਰ ਲੋਕਾਂ ਕੋਲੋਂ ਛੁਪਾ ਲਵੋ।"
5ਉਨ੍ਹਾਂ ਨੇ ਮੇਰੇ ਬਾਰੇ ਬਹੁਤ ਝੂਠ ਬੋਲੇ ਹਨ। ਉਨ੍ਹਾਂ ਦੀਆਂ ਜੀਭਾਂ ਤੇਜ਼ ਤਲਵਾਰ ਜਿਹੀਆਂ ਹਨ, ਉਨ੍ਹਾਂ ਦੇ ਕੌੜੇ ਸ਼ਬਦ ਤੀਰਾਂ ਵਰਗੇ ਹਨ।"

6ਫ਼ੇਰ ਅਚਾਨਕ ਉਹ ਨਿਡਰ ਹੋਕੇ ਆਪਣੇ ਟਿਕਾਣਿਆ ਵਿੱਚੋਂ ਸਿੱਧੇ ਸਾਦੇ ਇਮਾਨਦਾਰ ਬੰਦਿਆਂ ਨੂੰ ਤੀਰ ਮਾਰਦੇ ਹਨ।"
7ਉਹ ਇੱਕ ਦੂਜੇ ਨੂੰ ਬੁਰਾ ਕਰਨ ਲਈ ਉਕਸਾਉਂਦੇ ਹਨ। ਉਹ ਆਪਣੇ ਫ਼ੰਦਿਆਂ ਨੂੰ ਵਿਛਾਉਣ ਬਾਰੇ ਗੱਲਾਂ ਕਰਦੇ ਹਨ। ਉਹ ਇੱਕ ਦੂਜੇ ਨੂੰ ਦੱਸਦੇ ਹਨ, “ਕੋਈ ਵੀ ਫ਼ੰਦਿਆਂ ਨੂੰ ਵੇਖਣ ਦੇ ਸਮਰਥ ਨਹੀਂ ਹੋਵੇਗਾ।"
8ਉਨ੍ਹਾਂ ਨੇ ਆਪਣੇ ਫ਼ੰਦੇ ਛੁਪਾਏ ਹੋਏ ਹਨ, ਉਹ ਆਪਣੇ ਸ਼ਿਕਾਰ ਨੂੰ ਲੱਭ ਰਹੇ ਹਨ।” ਲੋਕ ਬਹੁਤ ਚਾਲਬਾਜ਼ ਹੋ ਸੱਕਦੇ ਹਨ, ਇਹ ਜਾਨਣਾ ਬਹੁਤ ਮੁਸ਼ਕਿਲ ਹੈ ਕਿ ਉਹ ਕਿਸ ਬਾਰੇ ਸੋਚ ਰਹੇ ਹਨ।"
9ਪਰ ਪਰਮੇਸ਼ੁਰ ਵੀ ਆਪਣੇ ਤੀਰ ਚੱਲਾ ਸੱਕਦਾ ਹੈ। ਅਤੇ ਇਸਤੋਂ ਪਹਿਲਾਂ ਕਿ ਉਹ ਮੰਦੇ ਲੋਕ ਜਾਨਣ ਉਹ ਘਾਇਲ ਹੋ ਜਾਂਦੇ ਹਨ।"
10ਦੁਸ਼ਟ ਲੋਕ ਹੋਰਾਂ ਲੋਕਾਂ ਨੂੰ ਨੁਕਸਾਨ ਪਹੁੰਚਾਉਣ ਲਈ ਵਿਉਂਤਾ ਬਣਾਉਂਦੇ ਹਨ। ਪਰ ਪਰਮੇਸ਼ੁਰ ਉਨ੍ਹਾਂ ਦੀਆਂ ਵਿਉਂਤਾ ਨੂੰ ਤਬਾਹ ਕਰ ਸੱਕਦਾ ਹੈ ਅਤੇ ਉਨ੍ਹਾਂ ਮੰਦੀਆਂ ਗੱਲਾਂ ਨੂੰ ਉਨ੍ਹਾਂ ਨਾਲ ਹੀ ਵਾਪਰਨ ਲਾ ਸੱਕਦਾ ਹੈ। ਫ਼ੇਰ, ਹਰ ਕੋਈ ਜੋ ਉਨ੍ਹਾਂ ਨੂੰ ਵੇਖਦਾ, ਅਚਂਭੇ ਵਿੱਚ ਆਪਣਾ ਸਿਰ ਹਿਲਾਉਂਦਾ।"

11ਲੋਕੀਂ ਵੇਖਣਗੇ ਪਰਮੇਸ਼ੁਰ ਨੇ ਕੀ ਕੀਤਾ, ਉਹ ਉਸ ਬਾਰੇ ਹੋਰਾਂ ਲੋਕਾਂ ਨੂੰ ਦਸਣਗੇ ਫ਼ੇਰ ਹਰ ਕੋਈ ਪਰਮੇਸ਼ੁਰ ਬਾਰੇ ਹੋਰ ਵੱਧੇਰੇ ਜਾਣ ਲਵੇਗਾ। ਉਹ ਡਰਨਾ ਅਤੇ ਉਸਦਾ ਆਦਰ ਕਰਨਾ ਸਿੱਖ ਲੈਣਗੇ।"
You have read Psalms 46
11 verses