1ਮੇਰੇ ਪਰਮੇਸ਼ੁਰ, ਮੈਂ ਦਿਨ ਵੇਲੇ ਤੁਹਾਨੂੰ ਅਵਾਜ਼ ਦਿੱਤੀ। ਪਰ ਤੁਸੀਂ ਹੁਗਾਰਾ ਨਹੀਂ ਭਰਿਆ। ਅਤੇ ਮੈਂ ਤੁਹਾਨੂੰ ਰਾਤ ਵੇਲੇ ਵੀ ਪੁਕਾਰਦਾ ਰਿਹਾ।"
2ਹੇ ਪਰਮੇਸ਼ੁਰ ਤੁਸੀਂ ਹੀ ਪਵਿੱਤਰ ਹੋ ਅਤੇ ਤੁਸੀਂ ਰਾਜੇ ਵਾਂਗ ਬਿਰਾਜਮਾਨ ਹੋ। ਇਸਰਾਏਲ ਦੀਆਂ ਉਸਤਤਾਂ ਤੁਹਾਡਾ ਤਖਤ ਹਨ।"
3ਸਾਡੇ ਪੂਰਵਜਾਂ ਨੇ ਤੇਰੇ ਤੇ ਯਕੀਨ ਰੱਖਿਆ। ਹਾਂ ਉਨ੍ਹਾਂ ਨੇ ਤੁਸਾਂ ਉੱਤੇ ਭਰੋਸਾ ਰੱਖਿਆ, ਪਰਮੇਸ਼ੁਰ, ਅਤੇ ਤੁਸਾਂ ਉਨ੍ਹਾਂ ਨੂੰ ਬਚਾਇਆ।"
4ਹੇ ਪਰਮੇਸ਼ੁਰ, ਸਾਡੇ ਪੂਰਵਜਾਂ ਨੇ ਤੁਹਾਨੂੰ ਪੁਕਾਰ ਕੀਤੀ ਅਤੇ ਉਹ ਆਪਣਿਆਂ ਦੁਸ਼ਮਣਾਂ ਤੋਂ ਬਚ ਗਏ ਸਨ। ਉਨ੍ਹਾਂ ਨੇ ਤੇਰੇ ਉੱਤੇ ਯਕੀਨ ਕੀਤਾ, ਅਤੇ ਉਹ ਨਿਰਾਸ਼ ਨਹੀਂ ਸਨ।"
5ਇਸ ਲਈ, ਕੀ ਮੈਂ ਨਿਰਾ ਕੀੜਾ ਹੀ ਹਾਂ ਅਤੇ ਇੱਕ ਬੰਦਾ ਨਹੀਂ? ਲੋਕੀਂ ਮੇਰੇ ਉੱਤੇ ਸ਼ਰਮਸਾਰ ਹਨ। ਲੋਕੀਂ ਮੈਨੂੰ ਨਫ਼ਰਤ ਕਰਦੇ ਹਨ।"

6ਹਰ ਕੋਈ, ਜੋ ਮੇਰੇ ਵੱਲ ਵੇਖਦਾ ਹੈ ਮੇਰਾ ਮਜ਼ਾਕ ਉਡਾਉਂਦਾ। ਉਹ ਆਪਣੇ ਸਿਰ ਫ਼ੇਰਨ ਅਤੇ ਮੈਨੂੰ ਦੰਦੀਆਂ ਚਿੜ੍ਹਾਵਨ।"
7ਉਹ ਮੈਨੂੰ ਆਖਦੇ ਹਨ: “ਯਹੋਵਾਹ ਨੂੰ ਮਦਦ ਲਈ ਬੁਲਾ, ਸ਼ਾਇਦ ਉਹ ਤੈਨੂੰ ਬਚਾ ਸੱਕੇ। ਜੇ ਉਹ ਤੈਨੂੰ ਇੰਨਾ ਚਾਹੁੰਦਾ, ਤਾਂ ਅਵੱਸ਼ ਹੀ ਤੇਰਾ ਨਿਸਤਾਰਾ ਕਰੇਗਾ।”"
8ਹੇ ਪਰਮੇਸ਼ੁਰ, ਸੱਚ ਤਾਂ ਇਹ ਹੈ ਕਿ ਤੁਸੀਂ ਹੀ ਹੋ ਜਿਸ ਉੱਪਰ ਮੈਂ ਨਿਰਭਰ ਹਾਂ। ਤੁਸੀਂ ਹੀ ਉਸ ਦਿਨ ਤੋਂ ਮੇਰਾ ਧਿਆਨ ਰੱਖਿਆ ਹੈ ਜਦੋਂ ਮੈਂ ਜਨਮਿਆ ਸਾਂ। ਤੁਸੀਂ ਹੀ ਮੈਨੂੰ ਉਦੋਂ ਹੌਂਸਲਾ ਤੇ ਸੁਕੂਨ ਦਿੱਤਾ, ਜਦੋਂ ਮੈਂ ਹਾਲੇ ਦੁੱਧ ਚੁੰਘਦਾ ਬੱਚਾ ਸਾਂ।"
9ਤੁਸੀਂ ਹੀ ਉਸ ਦਿਨ ਤੋਂ ਮੇਰੇ ਪਰਮੇਸ਼ੁਰ ਰਹੇ ਹੋ ਜਿਸ ਦਿਨ ਤੋਂ ਮੈਂ ਜੰਮਿਆ ਹਾਂ। ਮੈਨੂੰ ਤੁਹਾਡੀ ਨਿਗਰਾਨੀ ਵਿੱਚ ਸੌਂਪ ਦਿੱਤਾ ਗਿਆ ਸੀ ਜਦੋਂ ਮੈਂ ਮਾਤਾ ਦੇ ਗਰਭ ਵਿੱਚੋਂ ਬਾਹਰ ਆਇਆ ਸੀ।"
10ਇਸ ਲਈ ਹੇ ਪਰਮੇਸ਼ੁਰ, ਮੈਨੂੰ ਛੱਡ ਕੇ ਨਾ ਜਾਵੋ। ਸੰਕਟ ਨੇੜੇ ਹੈ। ਅਤੇ ਇੱਥੇ ਕੋਈ ਮੇਰੀ ਮਦਦ ਕਰਨ ਵਾਲਾ ਨਹੀਂ ਹੈ।"

11ਲੋਕੀਂ ਮੈਨੂੰ ਘੇਰਾ ਪਾ ਰਹੇ ਹਨ, ਉਹ ਤਕੜੇ ਸਾਨਾਂ ਵਾਂਗ ਮੈਨੂੰ ਘੇਰੇ ਹੋਏ ਹਨ।"
12ਉਨ੍ਹਾਂ ਦੇ ਮੂੰਹ ਖੁਲ੍ਹੇ ਹੋਏ ਹਨ ਜਿਵੇਂ ਕੋਈ ਬੱਬਰ ਦਹਾੜੇ ਅਤੇ ਕਿਸੇ ਜਾਨਵਰ ਤਾਈਂ ਪਾੜੇ।"
You have read Psalms 5
12 verses