1ਹੇ ਪਰਮੇਸ਼ੁਰ, ਸਾਨੂੰ ਆਪਣੀ ਸ਼ਕਤੀ ਦਰਸ਼ਾਉ ਉਹ ਸ਼ਕਤੀ ਜਿਹੜੀ ਤੁਸੀਂ ਅਤੀਤ ਵਿੱਚ ਸਾਡੇ ਲਈ ਵਰਤੀ ਸੀ।"
2ਰਾਜੇ ਯਰੂਸ਼ਲਮ ਵਿੱਚ ਤੁਹਾਡੇ ਮੰਦਰ ਵੱਲ, ਤੁਹਾਡੇ ਕੋਲ ਆਪਣੀ ਦੌਲਤ ਲਿਆਉਣਗੇ।"
3“ਉਨ੍ਹਾਂ ਜਾਨਵਰਾਂ” ਪਾਸੋਂ ਉਹ ਕਰਾਉਣ ਲਈ ਜੋ ਤੁਸੀਂ ਚਾਹੁੰਦੇ ਹੋ ਆਪਣੀ ਸੋਟੀ ਦੀ ਵਰਤੋਂ ਕਰੋ। ਉਨ੍ਹਾਂ ਕੌਮਾਂ ਦੇ “ਬਲਦਾਂ” ਅਤੇ “ਗਾਵਾਂ” ਤੋਂ ਆਪਣਾ ਅਧਿਕਾਰ ਮਨਵਾਉ। ਤੁਸਾਂ ਉਨ੍ਹਾਂ ਕੌਮਾਂ ਨੂੰ ਜੰਗ ਵਿੱਚ ਹਰਾ ਦਿੱਤਾ। ਹੁਣ ਉਨ੍ਹਾਂ ਨੂੰ ਤੁਹਾਡੇ ਲਈ ਚਾਂਦੀ ਲਿਆਉਣ ਲਈ ਮਜਬੂਰ ਕਰੋ।"
4ਉਨ੍ਹਾਂ ਨੂੰ ਮਿਸਰ ਦੀਆਂ ਅਮੀਰੀਆਂ ਲਿਆਉਣ ਲਈ ਮਨਾਉ। ਹੇ ਪਰਮੇਸ਼ੁਰ, ਈਥੋਪੀਆ ਨੂੰ ਉਨ੍ਹਾਂ ਦੀਆਂ ਅਮੀਰੀਆਂ ਤੁਹਾਡੇ ਕੋਲ ਲਿਆਉਣ ਲਈ ਮਨਾਉ।"
5ਧਰਤੀ ਦੇ ਰਾਜਿਉ, ਪਰਮੇਸ਼ੁਰ ਲਈ ਗੀਤ ਗਾਉ। ਸਾਡੇ ਯਹੋਵਾਹ ਦੀਆਂ ਮਹਿਮਾ ਦੇ ਗੀਤ ਗਾਵੋ।"

6ਪਰਮੇਸ਼ੁਰ ਲਈ ਗੀਤ ਗਾਵੋ। ਉਹ ਪ੍ਰਾਚੀਨ ਅਕਾਸ਼ਾਂ ਰਾਹੀਂ ਆਪਣਾ ਹੱਥ ਚਲਾਉਂਦਾ ਹੈ। ਉਸਦੀ ਸ਼ਕਤੀਸ਼ਾਲੀ ਅਵਾਜ਼ ਨੂੰ ਸੁਣੋ।"
7ਤੁਹਾਡੇ ਕਿਸੇ ਵੀ ਦੇਵਤੇ ਦੇ ਮੁਕਾਬਲੇ ਪਰਮੇਸ਼ੁਰ ਵੱਧੇਰੇ ਸ਼ਕਤੀਸ਼ਾਲੀ ਹੈ। ਇਸਰਾਏਲ ਦਾ ਪਰਮੇਸ਼ੁਰ ਆਪਣੇ ਲੋਕਾਂ ਨੂੰ ਸ਼ਕਤੀਸ਼ਾਲੀ ਬਣਾਉਂਦਾ ਹੈ।"
8ਪਰਮੇਸ਼ੁਰ ਆਪਣੇ ਮੰਦਰ ਵਿੱਚ ਅਦਭੁਤ ਲੱਗਦਾ ਹੈ। ਇਸਰਾਏਲ ਦਾ ਪਰਮੇਸ਼ੁਰ ਆਪਣੇ ਲੋਕਾਂ ਨੂੰ ਮਜ਼ਬੂਤ ਅਤੇ ਸ਼ਕਤੀ ਦਿੰਦਾ ਹੈ, ਪਰਮੇਸ਼ੁਰ ਦੀ ਉਸਤਤਿ ਕਰੋ।"
9ਨਿਰਦੇਸ਼ਕ ਲਈ: “ਚੰਵੇਲੀ ਦੇ ਫ਼ੁੱਲ” ਦਾਊਦ ਦਾ ਇੱਕ ਗੀਤ। ਹੇ ਪਰਮੇਸ਼ੁਰ, ਮੈਨੂੰ ਸਾਰੀਆਂ ਮੁਸੀਬਤਾਂ ਤੋਂ ਬਚਾਉ। ਪਾਣੀ ਮੇਰੇ ਮੂੰਹ ਤੀਕਰ ਆ ਚੁੱਕਿਆ ਹੈ।"
10ਮੇਰੇ ਕੋਲ ਖੜ੍ਹੇ ਹੋਣ ਲਈ ਕੋਈ ਸਹਾਰਾ ਨਹੀਂ। ਮੈਂ ਚਿੱਕੜ ਵਿੱਚ ਡੂੰਘਿਆਂ ਖੁੱਬ ਰਿਹਾ ਹਾਂ। ਮੈਂ ਡੂੰਘਿਆਂ ਪਾਣੀਆਂ ਅੰਦਰ ਹਾਂ। ਅਤੇ ਸਾਰੇ ਪਾਸਿਉਂ ਪਾਣੀ ਦੀਆਂ ਲਹਿਰਾਂ ਦੇ ਥਪੇੜੇ ਸਹਿ ਰਿਹਾ ਹਾਂ। ਮੈਂ ਡੁੱਬਣ ਹੀ ਵਾਲਾ ਹਾਂ।"

11ਮੈਂ ਸਹਾਇਤਾ ਲਈ ਪੁਕਾਰਦਾ ਕਮਜ਼ੋਰ ਹੋ ਗਿਆ ਹਾਂ। ਮੇਰਾ ਗਲਾ ਦੁੱਖ ਰਿਹਾ ਹੈ। ਮੈਂ ਇੰਤਜ਼ਾਰ ਕੀਤਾ ਹੈ ਅਤੇ ਤੁਹਾਡੇ ਵੱਲੋਂ ਸਹਾਇਤਾ ਲਈ ਦੇਰ ਤੱਕ ਤੱਕਿਆ ਹੈ। ਹੁਣ ਮੇਰੀਆਂ ਅੱਖਾਂ ਦਰਦ ਕਰ ਰਹੀਆਂ ਹਨ।"
12ਸਿਰ ਦੇ ਵਾਲਾਂ ਨਾਲੋਂ ਵੀ ਵੱਧੇਰੇ ਮੇਰੇ ਦੁਸ਼ਮਣ ਹਨ, ਉਹ ਮੈਨੂੰ ਅਕਾਰਣ ਹੀ ਨਫ਼ਰਤ ਕਰਦੇ ਹਨ। ਉਹ ਮੈਨੂੰ ਤਬਾਹ ਕਰਨ ਦੀ ਬਹੁਤ ਕੋਸ਼ਿਸ਼ ਕਰਦੇ ਹਨ। ਮੇਰੇ ਦੁਸ਼ਮਣ ਮੇਰੇ ਬਾਰੇ ਝੂਠ ਬੋਲਦੇ ਹਨ, ਉਨ੍ਹਾਂ ਨੇ ਝੂਠ ਆਖਿਆ ਕਿ ਮੈਂ ਚੀਜ਼ਾਂ ਚੁਰਾਈਆਂ ਹਨ। ਅਤੇ ਉਨ੍ਹਾਂ ਨੇ ਮੈਨੂੰ ਉਨ੍ਹਾਂ ਚੀਜ਼ਾਂ ਦੇ ਪੈਸੇ ਦੇਣ ਲਈ ਮਜ਼ਬੂਰ ਕੀਤਾ ਜਿਹੜੀਆਂ ਮੈਂ ਨਹੀਂ ਚੁਰਾਈਆਂ ਸਨ।"
13ਹੇ ਪਰਮੇਸ਼ੁਰ, ਤੁਸੀਂ ਜਾਣਦੇ ਹੋ ਕਿ ਮੈਂ ਕੁਝ ਗਲਤ ਨਹੀਂ ਕੀਤਾ। ਤੁਹਾਡੇ ਕੋਲੋਂ ਮੈਂ ਆਪਣੇ ਗੁਨਾਹਾਂ ਨੂੰ ਨਹੀਂ ਛੁਪਾ ਸੱਕਦਾ।"
14ਮੇਰੇ ਮਾਲਕ, ਸਰਬਸ਼ਕਤੀਮਾਨ ਯਹੋਵਾਹ, ਜਿਨ੍ਹਾਂ ਨੂੰ ਤੁਹਾਡੇ ਵਿੱਚ ਆਸ ਹੈ ਉਨ੍ਹਾਂ ਨੂੰ ਮੇਰੇ ਉੱਤੇ ਸ਼ਰਮਸਾਰ ਨਾ ਹੋਣ ਦਿਉ। ਇਸਰਾਏਲ ਦੇ ਪਰਮੇਸ਼ੁਰ, ਆਪਣੇ ਉਪਾਸੱਕਾਂ ਨੂੰ ਮੇਰੇ ਕਾਰਣ ਸ਼ਰਮਿੰਦਾ ਨਾ ਹੋਣ ਦਿਉ।"
15ਮੈਂ ਸ਼ਰਮ ਵਿੱਚ ਡੁੱਬਿਆ ਹਾਂ। ਮੈਂ ਤੁਹਾਡੇ ਲਈ ਸ਼ਰਮ ਨੂੰ ਝੱਲਦਾ ਹਾਂ।"

16ਮੇਰੇ ਭਰਾਵਾਂ ਨੇ ਮੇਰੇ ਨਾਲ ਅਜਨਬੀ ਵਰਗਾ ਸਲੂਕ ਕੀਤਾ, ਮੇਰੀ ਮਾਂ ਦੇ ਪੁੱਤਰ ਮੇਰੇ ਨਾਲ ਵਿਦੇਸ਼ੀ ਵਰਗਾ ਵਿਹਾਰ ਕਰਦੇ ਹਨ।"
17ਮੇਰੀਆਂ ਜ਼ੋਰਦਾਰ ਭਾਵਨਾਵਾਂ ਤੁਹਾਡੇ ਮੰਦਰ ਲਈ ਮੈਨੂੰ ਬਰਬਾਦ ਕਰ ਰਹੀਆਂ ਹਨ। ਮੈਂ ਉਨ੍ਹਾਂ ਲੋਕਾਂ ਪਾਸੋਂ ਬੇਇੱਜ਼ਤੀ ਝੱਲਦਾ ਹਾਂ ਜਿਹੜੇ ਤੁਹਾਡਾ ਮਜ਼ਾਕ ਉਡਾਉਂਦੇ ਹਨ।"
18ਮੈਂ ਰੋਂਦਾ ਹਾਂ ਅਤੇ ਵਰਤ ਰੱਖਦਾ ਹਾਂ, ਅਤੇ ਇਸ ਲਈ ਉਹ ਮੇਰਾ ਮਜ਼ਾਕ ਉਡਾਉਂਦੇ ਹਨ।"
19ਜਦੋਂ ਮੈਂ ਆਪਣੀ ਉਦਾਸੀ ਵਿਖਾਉਣ ਲਈ ਤੱਪੜ ਦੇ ਕੱਪੜੇ ਪਹਿਨਦਾ ਹਾਂ, ਉਸ ਵਾਸਤੇ ਲੋਕੀਂ ਮੇਰਾ ਮਜ਼ਾਕ ਉਡਾਉਂਦੇ ਹਨ।"
You have read Psalms 51
19 verses