1ਉਨ੍ਹਾਂ ਨੂੰ ਉਨ੍ਹਾਂ ਦੇ ਮੰਦੇ ਕੰਮਾਂ ਦੀ ਸਜ਼ਾ ਦਿਉ। ਉਨ੍ਹਾਂ ਨੂੰ ਦਰਸਾਉ ਕਿ ਤੁਸੀਂ ਕਿੰਨੇ ਚੰਗੇ ਹੋ ਸੱਕਦੇ ਹੋ।"
2ਉਨ੍ਹਾਂ ਦੇ ਨਾਮ ਜੀਵਨ ਦੀ ਪੁਸਤਕ ਵਿੱਚੋਂ ਮਿਟਾ ਦਿਉ, ਉਸ ਪੁਸਤਕ ਵਿੱਚ ਉਨ੍ਹਾਂ ਦੇ ਨਾਮ ਨਾ ਲਿਖੋ, ਜਿੱਥੇ ਨੇਮ ਬੰਦਿਆਂ ਦੇ ਨਾਮ ਹਨ।"
3ਮੈਂ ਉਦਾਸ ਹਾਂ ਅਤੇ ਮੈਂ ਦਰਦ ਵਿੱਚ ਹਾਂ। ਹੇ ਪਰਮੇਸ਼ੁਰ, ਮੈਨੂੰ ਉੱਪਰ ਉੱਠਾਉ। ਮੈਨੂੰ ਬਚਾਉ।"
4ਮੈਂ ਪਰਮੇਸ਼ੁਰ ਦੇ ਨਾਮ ਦੀ ਉਸਤਤਿ ਗੀਤ ਨਾਲ ਕਰਾਂਗਾ। ਮੈਂ ਧੰਨਵਾਦ ਦੇ ਗੀਤ ਨਾਲ ਉਸਦੀ ਉਸਤਤਿ ਕਰਾਂਗਾ।"
5ਇਸ ਨਾਲ ਪਰਮੇਸ਼ੁਰ ਪ੍ਰਸੰਨ ਹੋਵੇਗਾ, ਇਹ ਇੱਕ ਬਲਦ ਨੂੰ ਮਾਰਨ ਨਾਲੋਂ ਅਤੇ ਪੂਰੇ ਜਾਨਵਰ ਨੂੰ ਬਲੀ ਵਾਂਗ ਭੇਟ ਕਰਨ ਨਾਲੋਂ ਬਿਹਤਰ ਹੋਵੇਗਾ।"

6ਹੇ ਨਿਮ੍ਰ ਲੋਕੋ, ਤੁਸੀਂ ਪਰਮੇਸ਼ੁਰ ਦੀ ਉਪਾਸਨਾ ਕਰਨ ਆਏ ਹੋਂ। ਤੁਸੀਂ ਇਹ ਗੱਲਾਂ ਜਾਣਕੇ ਖੁਸ਼ ਹੋਵੋਂਗੇ।"
7ਯਹੋਵਾਹ ਗਰੀਬਾਂ ਬੇਸਹਾਰਿਆਂ ਦੀ ਗੱਲ ਸੁਣਦਾ ਹੈ। ਯਹੋਵਾਹ ਹਾਲੇ ਵੀ ਕੈਦ ਵਿੱਚ ਪਏ ਲੋਕਾਂ ਨੂੰ ਪਸੰਦ ਕਰਦਾ ਹੈ।"
You have read Psalms 54
7 verses