1ਹੇ ਧਰਤੀ ਅਤੇ ਅਕਾਸ਼ ਪਰਮੇਸ਼ੁਰ ਦੀ ਉਸਤਤਿ ਕਰੋ। ਹੇ ਸਮੁੰਦਰ ਅਤੇ ਉਸ ਵਿੱਚਲੇ ਸਭ ਕੁਝ, ਯਹੋਵਾਹ ਦੀ ਉਸਤਤਿ ਕਰੋ।"
2ਯਹੋਵਾਹ ਸੀਯੋਨ ਨੂੰ ਬਚਾਵੇਗਾ। ਯਹੋਵਾਹ ਯਹੂਦਾਹ ਦੇ ਸ਼ਹਿਰਾਂ ਦੀ ਪੁਨਰ ਉਸਾਰੀ ਕਰੇਗਾ। ਉਸ ਦੇ ਲੋਕ ਉੱਥੇ ਜੰਮ ਜਾਣਗੇ ਅਤੇ ਧਰਤੀ ਉੱਤੇ ਕਬਜ਼ਾ ਕਰ ਲੈਣਗੇ।"
3ਉਸ ਦੇ ਸੇਵਕਾਂ ਦੀ ਔਲਾਦ ਉਸ ਧਰਤੀ ਨੂੰ ਪ੍ਰਾਪਤ ਕਰਨਗੇ। ਜਿਹੜੇ ਲੋਕ ਉਸ ਦੇ ਨਾਮ ਨੂੰ ਪਿਆਰ ਕਰਦੇ ਹਨ ਉਹੀ ਉੱਥੇ ਰਹਿਣਗੇ।"
4ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਲੋਕਾਂ ਦੀ ਸਹਾਇਤਾ ਕਰਨ ਲਈ ਯਾਦ ਰੱਖੋ। ਹੇ ਪਰਮੇਸ਼ੁਰ, ਮੈਨੂੰ ਬਚਾਉ! ਪਰਮੇਸ਼ੁਰ ਛੇਤੀ ਕਰੋ ਅਤੇ ਮੇਰੀ ਸਹਾਇਤਾ ਕਰੋ!"
5ਲੋਕ ਮੈਨੂੰ ਮਾਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਨੂੰ ਨਿਰਾਸ਼ ਕਰ ਦਿਉ! ਉਨ੍ਹਾਂ ਨੂੰ ਨਿਵਾਉ! ਲੋਕੀਂ ਮੇਰਾ ਬੁਰਾ ਕਰਨਾ ਚਾਹੁੰਦੇ ਹਨ। ਮੈਨੂੰ ਆਸ ਹੈ ਕਿ ਉਹ ਡਿੱਗਣਗੇ ਅਤੇ ਸ਼ਰਮਸਾਰ ਹੋਣਗੇ।"

6ਲੋਕਾਂ ਨੇ ਮੇਰਾ ਮਜ਼ਾਕ ਉਡਾਇਆ। ਮੈਨੂੰ ਆਸ ਹੈ ਉਹ ਉਹੀ ਪਾਉਣਗੇ ਜਿਸਦੇ ਉਹ ਅਧਿਕਾਰੀ ਹਨ ਅਤੇ ਉਹ ਸ਼ਰਮਸਾਰ ਹੋਣਗੇ।"
7ਮੈਨੂੰ ਆਸ ਹੈ ਕਿ ਜਿਹੜੇ ਲੋਕ ਤੁਹਾਡੀ ਉਪਾਸਨਾ ਕਰਦੇ ਹਨ ਬਹੁਤ ਖੁਸ਼ ਹੋਣਗੇ, ਬਹੁਤ ਖੁਸ਼। ਮੈਨੂੰ ਆਸ ਹੈ ਕਿ ਜਿਹੜੇ ਲੋਕ ਤੁਹਾਡੀ ਸਹਾਇਤਾ ਚਾਹੁੰਦੇ ਹਨ, “ਸਦਾ ਪਰਮੇਸ਼ੁਰ ਉਸਤਤਿ ਕਰਨ” ਦੇ ਯੋਗ ਹੋਣਗੇ।"
8ਮੈਂ ਗਰੀਬ ਅਤੇ ਬੇਸਹਾਰਾ ਅਦਮੀ ਹਾਂ। ਪਰਮੇਸ਼ੁਰ, ਛੇਤੀ ਕਰੋ। ਆਉ ਤੇ ਮੈਨੂੰ ਬਚਾਉ। ਹੇ ਪਰਮੇਸ਼ੁਰ, ਸਿਰਫ਼ ਤੁਸੀਂ ਹੀ ਮੈਨੂੰ ਬਚਾ ਸੱਕਦੇ ਹੋਂ। ਬਹੁਤੀ ਦੇਰ ਨਾ ਕਰੋ।"
9ਯਹੋਵਾਹ, ਮੈਂ ਤੁਹਾਡੇ ਵਿੱਚ ਸ਼ਰਨ ਲਈ ਹੈ। ਇਸ ਲਈ ਮੈਂ ਕਦੀ ਵੀ ਨਿਰਾਸ਼ ਨਹੀਂ ਹੋਵਾਂਗਾ।"
10ਆਪਣੀ ਚੰਗਿਆਈ ਕਾਰਣ, ਤੁਸੀਂ ਮੈਨੂੰ ਬਚਾਵੋਂਗੇ। ਤੁਸੀਂ ਮੈਨੂੰ ਮੁਸ਼ਕਿਲ ਵਿੱਚੋਂ ਕੱਢੋਂਗੇ, ਮੇਰੀ ਗੱਲ ਸੁਣੋ ਮੈਨੂੰ ਬਚਾਉ।"

11ਮੇਰਾ ਕਿਲ੍ਹਾ ਬਣਾਉ, ਅਤੇ ਉਹ ਘਰ ਜਿਸ ਵਿੱਚ ਮੈਂ ਸੁਰੱਖਿਆ ਲਈ ਨੱਸ ਕੇ ਆ ਵੜਾਂ। ਤੁਸੀਂ ਮੇਰੀ ਓਟ ਹੋ ਮੇਰਾ ਸੁਰੱਖਿਅਤ ਟਿਕਾਣਾ। ਇਸ ਲਈ ਮੇਰੀ ਸੁਰੱਖਿਆ ਦਾ ਨਿਰਦੇਸ਼ ਦੇ ਦੇਵੋ।"
12ਮੇਰੇ ਪਰਮੇਸ਼ੁਰ, ਮੈਨੂੰ ਬੁਰੇ ਬੰਦਿਆਂ ਤੋਂ ਬਚਾਉ। ਮੈਨੂੰ ਜ਼ਾਲਮ ਬਦ ਲੋਕਾਂ ਤੋਂ ਬਚਾਉ।"
13ਮੇਰੇ ਮਾਲਕ, ਤੁਸੀਂ ਮੇਰੀ ਆਸ ਹੋਂ। ਮੈਂ ਤੁਹਾਡੇ ਉੱਪਰ ਉਦੋਂ ਤੋਂ ਵਿਸ਼ਵਾਸ ਕੀਤਾ ਹੈ ਜਦੋਂ ਹਾਲੇ ਮੈਂ ਨੌਜਵਾਨ ਸਾਂ।"
14ਜਨਮ ਤੋਂ ਪਹਿਲਾਂ ਵੀ ਮੈਂ ਤੁਹਾਡੇ ਉੱਤੇ ਭਰੋਸਾ ਕੀਤਾ। ਆਪਣੀ ਮਾਂ ਦੇ ਗਰਭ ਵਿੱਚ ਵੀ ਮੈਂ ਤੁਹਾਡੇ ਉੱਤੇ ਨਿਰਭਰ ਸਾਂ। ਮੈਂ ਹਮੇਸ਼ਾ ਤੁਹਾਨੂੰ ਪ੍ਰਾਰਥਨਾ ਕੀਤੀ ਹੈ।"
15ਤੁਸੀਂ ਹੀ ਮੇਰੀ ਸ਼ਕਤੀ ਦੇ ਸਾਧਨ ਹੋਂ। ਇਸੇ ਲਈ ਮੈਂ ਹੋਰਾਂ ਲਈ ਮਿਸਾਲ ਬਣਿਆ ਹਾਂ।"

16ਮੈਂ ਹਮੇਸ਼ਾ ਤੁਹਾਡੇ ਕੀਤੇ ਅਦਭੁਤ ਕਾਰਿਆਂ ਬਾਰੇ ਗਾਉਂਦਾ ਰਿਹਾ ਹਾਂ।"
17ਮੈਨੂੰ ਇਸ ਲਈ ਦੂਰ ਨਾ ਸੁੱਟੋ ਕਿ ਮੈਂ ਬੁੱਢਾ ਹਾਂ। ਮੈਨੂੰ ਉਦੋਂ ਛੱਡ ਕੇ ਨਾ ਜਾਉ ਜਦੋਂ ਮੈਂ ਕਮਜ਼ੋਰ ਹੋ ਰਿਹਾ ਹਾਂ।"
18ਮੇਰੇ ਵੈਰੀਆਂ ਨੇ ਮੇਰੇ ਲਈ ਛੜਯਂਤਰ ਰਚੇ ਹਨ। ਉਹ ਲੋਕ ਸੱਚਮੁੱਚ ਇਕੱਠੇ ਹੋਏ ਸਨ ਅਤੇ ਉਨ੍ਹਾਂ ਨੇ ਮੈਨੂੰ ਮਾਰਨ ਦੀ ਯੋਜਨਾ ਬਣਾਈ।"
19ਮੇਰੇ ਵੈਰੀਆਂ ਆਖਿਆ, “ਜਾਓ, ਉਸ ਨੂੰ ਫ਼ੜੋ ਪਰਮੇਸ਼ੁਰ ਨੇ ਉਸ ਨੂੰ ਛੱਡ ਦਿੱਤਾ ਹੈ। ਤੇ ਕੋਈ ਵੀ ਬੰਦਾ ਉਸਦੀ ਸਹਾਇਤਾ ਨਹੀਂ ਕਰੇਗਾ।”"
20ਹੇ ਪਰਮੇਸ਼ੁਰ, ਮੈਨੂੰ ਛੱਡ ਕੇ ਨਾ ਜਾਉ। ਹੇ ਪਰਮੇਸ਼ੁਰ, ਛੇਤੀ ਕਰੋ। ਆਉ ਮੈਨੂੰ ਬਚਾਉ।"

21ਮੇਰੇ ਵੈਰੀਆਂ ਨੂੰ ਹਰਾ ਦਿਉ, ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਉ। ਉਹ ਮੈਨੂੰ ਦੁੱਖ ਦੇਣ ਦੀ ਕੋਸ਼ਿਸ਼ ਕਰ ਰਹੇ ਹਨ। ਮੈਨੂੰ ਆਸ ਹੈ ਉਹ ਸ਼ਰਮ ਅਤੇ ਬੇਇੱਜ਼ਤੀ ਮਹਿਸੂਸ ਕਰਨਗੇ।"
22ਫ਼ੇਰ, ਮੈਂ ਹੇਮਸ਼ਾ ਤੁਹਾਡੇ ਵਿੱਚ ਯਕੀਨ ਰੱਖਾਂਗਾ ਅਤੇ ਵੱਧ ਤੋਂ ਵੱਧ ਤੇਰੀ ਉਸਤਤਿ ਕਰਾਂਗਾ।"
23ਮੈਂ ਲੋਕਾਂ ਨੂੰ ਦੱਸਾਂਗਾ ਕਿ ਤੁਸੀਂ ਕਿੰਨੇ ਚੰਗੇ ਹੋ। ਮੈਂ ਲੋਕਾਂ ਨੂੰ ਦੱਸਾਂਗਾ ਕਿ ਤੁਸੀਂ ਮੈਨੂੰ ਕਿੰਨੀ ਵਾਰੀ ਬਚਾਇਆ। ਇਹ ਅਣਗਿਣਤ ਵਾਰੀ ਵਾਪਰਿਆ।"
You have read Psalms 55
23 verses